Sunday, May 24Malwa News
Shadow

Hot News

ਪੰਜ ਕਿੱਲੋ ਹੈਰੋਇਨ ਸਮੇਤ ਪੰਜ ਸਮਗਲਰ ਕਾਬੂ

ਪੰਜ ਕਿੱਲੋ ਹੈਰੋਇਨ ਸਮੇਤ ਪੰਜ ਸਮਗਲਰ ਕਾਬੂ

Hot News
ਅੰਮ੍ਰਿਤਸਰ, 5 ਦਸੰਬਰ : ਪੰਜਾਬ ਪੁਲੀਸ ਨੇ ਅੱਜ ਤਿੰਨ ਨਸ਼ਾ ਸਮਗਲਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜੇ ਵਿਚੋਂ ਪੰਜ ਕਿੱਲੋ ਹੈਰੋਇਨ ਅਤੇ ਚਾਰ ਲੱਖ 45 ਰੁਪਏ ਨਕਦੀ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਨੂੰ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਭੇਜਿਆ ਗਿਆ ਹੈ। ਇਸ ਲਈ ਪੁਲੀਸ ਨੇ ਚੌਕਸੀ ਵਰਤਦਿਆਂ ਜਾਂਚ ਸ਼ੁਰੂ ਕੀਤੀ। ਇਕ ਪੁਲੀਸ ਨਾਕੇ ਦੌਰਾਨ ਕਰਨਦੀਪ ਸਿੰਘ ਅਤੇ ਮਨਿੰਦਰ ਸਿੰਘ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ। ਇਸ ਦੌਰਾਨ ਹੀ ਜਦੋਂ ਇਕ ਮੋਟਰ ਸਾਈਕਲ 'ਤੇ ਸਵਾਰ ਹੁਸਨਪ੍ਰੀਤ ਸਿੰਘ ਹੈਰੋਇਨ ਲੈਣ ਲਈ ਵੀ ਉਥੇ ਹੀ ਪਹੁੰਚ ਗਿਆ ਤਾਂ ਪੁਲੀਸ ਨੇ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ। ਕਰਨਦੀਪ ਸਿੰਘ ਅਤੇ ਮਨਿੰਦਰ ਸਿੰਘ ਨੇ ਇਹ ਹੈਰੋਇਨ ਹਰਪ੍ਰੀਤ ਤੱਕ ਪਹੁੰਚਾਉਣੀ ਸੀ। ਪੁਲੀਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰਕੇ ਪਰਚਾ ਦਰਜ ਕਰ ਲਿਆ ਹੈ।...
ਸ਼ਹੀਦਾਂ ਦੇ ਪਰਿਵਾਰਾਂ ਲਈ 21.50 ਕਰੋੜ ਰੁਪਏ ਮਨਜੂਰ

ਸ਼ਹੀਦਾਂ ਦੇ ਪਰਿਵਾਰਾਂ ਲਈ 21.50 ਕਰੋੜ ਰੁਪਏ ਮਨਜੂਰ

Hot News
ਚੰਡੀਗੜ੍ਹ, 4 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਹਾਲਾਤਾਂ ਵਿਚ ਜਾਨ ਗੁਆਉਣ ਵਾਲੇ ਹਥਿਆਰਬੰਦ ਬਲਾਂ ਦੇ ਜਵਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ 21.50 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਗਰਾਂਟ ਨੂੰ ਮਨਜੂਰੀ ਦੇ ਦਿੱਤੀ ਹੈ।ਆਪਣੀ ਰਿਹਾਇਸ਼ ਵਿਖੇ ਕੀਤੀ ਗਈ ਇਕ ਮੀਟਿੰਗ ਦੌਰਾਲ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਸੇਵਾ ਲਈ ਕੁਰਬਾਨੀਆਂ ਕਰਨ ਵਾਲੇ ਜਵਾਨਾਂ ਦੀ ਬਹਾਦਰੀ ਅੱਗੇ ਹਮੇਸ਼ਾਂ ਸਿਰ ਝੁਕਦਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਬਹਾਦਰ ਨੌਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਸਰਕਾਰ ਦਾ ਮੁਢਲਾ ਫਰਜ ਹੈ। ਇਸ ਲਈ ਸਰਕਾਰ ਵਲੋਂ ਉਨ੍ਹਾਂ ਦੀ ਭਲਾਈ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਹਰ ਨੌਜਵਾਨ ਦੇ ਪਰਿਵਾਰ ਨੂੰ 25 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾ ਰਹੀ ਹੈ। ਇਸ ਲਈ ਇਸ ਗ੍ਰਾਂਟ ਵਾਸਤੇ 21.50 ਕਰੋੜ ਰੁਪਏ ਦੀ ਰਾਸ਼ੀ ਨੂੰ ਮਨਜੂਰੀ ਦੇ ਦਿੱਤੀ ਗਈ ਹੈ।ਮੁੱਖ ਮੰਤਰੀ ਨੇ ਸਰਕਾਰ ਬਣਦਿਆਂ ਹੀ ਬਹਾਦਰ ਜਵਾਨਾਂ ਦੇ ਪਰਿਵਾਰਾਂ ਨੂੰ ਇਕ ਇਕ ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਜਵਾਨਾਂ ਦੀ ਬਹਾਦਰੀ ਅੱਗੇ ਸਰਕਾਰ ਦੀ...
ਵਿਜੀਲੈਂਸ ਨੇ ਚੁੱਕ ਲਿਆ ਇਕ ਹੋਰ ਸਰਕਾਰੀ ਮੁਲਾਜ਼ਮ

ਵਿਜੀਲੈਂਸ ਨੇ ਚੁੱਕ ਲਿਆ ਇਕ ਹੋਰ ਸਰਕਾਰੀ ਮੁਲਾਜ਼ਮ

Hot News
ਮਾਨਸਾ, 4 ਦਸੰਬਰ : ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਭਰਿਸ਼ਟਾਚਾਰ ਖਿਲਾਫ ਆਰੰਭ ਕੀਤੀ ਹੋਈ ਮੁਹਿੰਮ ਤਹਿਤ ਮਾਨਸਾ ਵਿਖੇ ਇਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਵਜੋਂ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਨਸਾ ਦੇ ਖੋਖਰ ਰੋਡ ਦੇ ਵਾਸੀ ਗੁਰਪ੍ਰੀਤ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਉਹ ਮਸ਼ੀਨੀ ਰੇਹੜੀ ਚਲਾ ਕੇ ਆਪਣਾ ਗੁਜ਼ਾਰਾ ਕਰਦਾ ਹੈ। ਇਸ ਦੌਰਾਨ ਉਸ ਨੂੰ ਸੜਕ ਦੇ ਕਿਨਾਰੇ ਇਕ ਲੱਕੜ ਦਾ ਟੋਟਾ ਦਿਸਿਆ ਤਾਂ ਉਸ ਨੇ ਚੁੱਕ ਕੇ ਰੇਹੜੀ 'ਤੇ ਲੱਦ ਲਿਆ। ਜਦੋਂ ਉਹ ਰਸਤੇ ਵਿਚ ਜਾ ਰਿਹਾ ਸੀ ਤਾਂ ਵਣ ਗਾਰਡ ਮਨਪ੍ਰੀਤ ਸਿੰਘ ਨੇ ਉਸ ਨੂੰ ਰੋਕ ਲਿਆ ਅਤੇ ਉਸ ਨੂੰ ਲੱਕੜ ਚੋਰੀ ਕਰਨ ਦੇ ਦੋਸ਼ ਵਿਚ ਜੁਰਮਾਨਾ ਲਾਉਣ ਦੀ ਧਮਕੀ ਦਿੱਤੀ। ਜਦੋਂ ਉਸ ਨੇ ਮਿਨਤ ਤਰਲਾ ਕੀਤਾ ਤਾਂ ਮਨਪ੍ਰੀਤ ਸਿੰਘ ਨੇ ਚਾਰ ਹਜਾਰ ਰੁਪਏ ਦੀ ਮੰਗ ਕੀਤੀ। ਉਸ ਨੇ 1400 ਰੁਪਏ ਤਾਂ ਦੇ ਦਿੱਤਾ ਅਤੇ ਬਾਕੀ ਪੈਸੇ ਬਾਅਦ ਵਿਚ ਦੇਣ ਦਾ ਵਾਅਦਾ ਕਰ ਲਿਆ। ਹੁਣ ਮਨਪ੍ਰੀਤ ਸਿੰਘ ਉਸ ਪਾਸੋਂ ਬਾਕੀ ਪੈਸੇ ਮੰਗ ਰਿਹਾ ਹੈ। ਵਿਜੀਲੈਂਸ ਦੀ ਟੀਮ ਨੇ ਆਪਣਾ ਜਾਲ ਵਿਛਾ ਕੇ...
ਐਨ ਆਰ ਆਈ ਪੰਜਾਬੀਆਂ ਲਈ ਹੋਵੇਗੀ ਹਰ ਮਹੀਨੇ ਆਨਲਾਈਨ ਮਿਲਣੀ

ਐਨ ਆਰ ਆਈ ਪੰਜਾਬੀਆਂ ਲਈ ਹੋਵੇਗੀ ਹਰ ਮਹੀਨੇ ਆਨਲਾਈਨ ਮਿਲਣੀ

Hot News
ਚੰਡੀਗੜ੍ਹ, 4 ਦਸੰਬਰ : ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਵਿਚ ਰਹਿ ਰਹੇ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਇਸ ਲਈ ਹੁਣ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਰ ਮਹੀਨੇ ਦੇ ਪਹਿਲੇ ਹਫਤੇ ਆਨਲਾਈਨ ਮਿਲਣੀ ਕੀਤੀ ਜਾਇਆ ਕਰੇਗੀ।ਐਨ ਆਰ ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅਗਲੇ ਮਹੀਨੇ ਦੀ ਆਨ ਲਾਈਨ ਮੀਟਿੰਗ 6 ਜਨਵਰੀ 2025 ਨੂੰ ਹੋਵੇਗੀ। ਇਸ ਮਿਲਣੀ ਵਿਚ ਐਨ ਆਰ ਆਈ ਪੰਜਾਬੀ ਆਪਣੀਆਂ ਸ਼ਿਕਾਇਤਾਂ ਆਨਲਾਈਨ ਹੀ ਦੇ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਜਿਆਦਾ ਸ਼ਿਕਾਇਤਾਂ ਮਾਲ ਵਿਭਾਗ ਅਤੇ ਪੁਲੀਸ ਵਿਭਾਗ ਨਾਲ ਹੀ ਸਬੰਧਿਤ ਹੁੰਦੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਸਾਰੇ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਮੁਖੀਆਂ ਨੂੰ ਵੀ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ ਕਿ ਐਨ ਆਰ ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ। ਇਸ ਸਬੰਧੀ ਪਹਿਲਾਂ ਹੀ ਜਿਲਾ ਪੱਧਰ 'ਤੇ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਜਿਲਾ ਪੱਧਰ 'ਤੇ ਮਸਲੇ ਹੱਲ ਕਰਨ ...
ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ 92 ਕਰੋੜ ਰੁਪਏ ਜਾਰੀ

ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ 92 ਕਰੋੜ ਰੁਪਏ ਜਾਰੀ

Hot News
ਚੰਡੀਗੜ੍ਹ, 4 ਦਸੰਬਰ : ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਸੁਧਾਰ ਲਿਆਉਣ ਦੇ ਸਿਲਸਲੇ ਵਿਚ ਹੀ ਅੱਜ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਸਾਲ 2017–18 ਤੋਂ ਲੈ ਕੇ 2019–20 ਤੱਕ ਦੀ ਬਕਾਇਆ ਅਦਾ ਕਰਨ ਲਈ ਸਾਲ 2023–24 ਦੌਰਾਨ 366 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਹੁਣ ਫੇਰ ਸਰਕਾਰੀ ਸੰਸਥਾਵਾਂ ਨੂੰ ਇਸ ਸਮੇਂ ਦੀ ਬਕਾਇਆ ਰਾਸ਼ੀ ਦੇਣ ਲਈ 92 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਵਿਸੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਇਹ ਬੱਚੇ ਵੀ ਕਿਸੇ ਪੱਖੋਂ ਪਿੱਛੇ ਨਾ ਰਹਿਣ। ਸਰਕਾਰ ਦਾ ਟੀਚਾ ਹੈ ਕਿ ਪੰਜਾਬ ਵਿਚ ਕੋਈ ਬੱਚਾ ਆਰਥਿਕ ਕਾਰਨਾ ਕਰਕੇ ਪੜ੍ਹਾਈ ਨਾ ਛੱਡੇ।...
ਨੇਤਰਹੀਣਾ ਲਈ ਹੋਵੇਗਾ ਮੁਫਤ ਬੱਸ ਸਫਰ : ਡਾ. ਬਲਜੀਤ ਕੌਰ

ਨੇਤਰਹੀਣਾ ਲਈ ਹੋਵੇਗਾ ਮੁਫਤ ਬੱਸ ਸਫਰ : ਡਾ. ਬਲਜੀਤ ਕੌਰ

Hot News
ਫਰੀਦਕੋਟ, 3 ਦਸੰਬਰ : ਪੰਜਾਬ ਸਰਕਾਰ ਵਲੋਂ ਅੰਗਹੀਣਾ ਅਤੇ ਕਮਜ਼ੋਰ ਵਰਗਾਂ ਦੇ ਸਰਵਪੱਖੀ ਵਿਕਾਸ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਵਰਗਾਂ ਲਈ ਰੋਜ਼ਗਾਰ ਦੇ ਮੌਕੇ ਵੀ ਮੁਹਈਆ ਕਰਵਾਏ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਬਾਕੀ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ।ਅੱਜ ਫਰੀਦਕੋਟ ਵਿਖੇ ਕੌਮਾਂਤਰੀ ਦਿਵਿਆਂਗ ਦਿਵਸ ਮੌਕੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨੈਤਰਹੀਣਾ ਲਈ ਅਤੇ ਉਨ੍ਹਾਂ ਦੇ ਸਹਾਇਕਾਂ ਲਈ ਮੁਫਤ ਯਾਤਰਾ ਲਈ ਵੀ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਦੁਨੀਆਂ 'ਤੇ ਕੋਈ ਵੀ ਇਨਸਾਨ ਸੰਪੂਰਨ ਨਹੀਂ ਹੁੰਦਾ ਅਤੇ ਹਰ ਇਨਸਾਨ ਵਿਚ ਕੋਈ ਨਾ ਕੋਈ ਨੁਕਸ ਹੁੰਦਾ ਹੈ। ਇਸ ਲਈ ਸਾਨੂੰ ਦਿਵਿਆਂਗ ਵਿਅਕਤੀਆਂ ਨੂੰ ਵੀ ਆਪਣੇ ਬਰਾਬਰ ਸਮਝਣਾ ਚਾਹੀਦਾ ਹੈ। ਉਨ੍ਹਾਂ ਨੇ ਦਿਵਿਆਂਗ ਵਿਅਕਤੀਆਂ ਨੂੰ ਪ੍ਰੇਰਨਾ ਦਿੰਦਿਆਂ ਕਿਹਾ ਕਿ ਸਰੀਰਕ ਕਮਜ਼ੋਰੀ ਉਨੇਂ ਮਾਅਨੇ ਨਹੀਂ ਰੱਖਦੀ, ਜਦੋਂ ਮਨੁੱਖ ਦਾ ਮਨ ਕਮਜ਼ੋਰ ਨਾ ਹੋਵੇ। ਇਸ ਲਈ ਉਨ੍ਹਾਂ ਨੇ ਕਿਹਾ...
ਪੰਜਾਬ ਦੇ ਹਰ ਇਲਾਕੇ ‘ਚ ਪੀਣ ਵਾਲਾ ਪਾਣੀ ਯਕੀਨੀ ਬਣਾਇਆ ਜਾਵੇਗਾ : ਡਾ. ਰਵਜੋਤ

ਪੰਜਾਬ ਦੇ ਹਰ ਇਲਾਕੇ ‘ਚ ਪੀਣ ਵਾਲਾ ਪਾਣੀ ਯਕੀਨੀ ਬਣਾਇਆ ਜਾਵੇਗਾ : ਡਾ. ਰਵਜੋਤ

Hot News
ਫਗਵਾੜਾ, 3 ਦਸੰਬਰ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਹਰ ਇਲਾਕੇ ਵਿਚ ਪੀਣ ਵਾਲਾ ਸਾਫ ਪਾਣੀ ਮੁਹਈਆ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿਚ ਪੀਣ ਵਾਲੇ ਪਾਣੀ ਦੀ ਕਮੀ ਹੈ, ਉਨ੍ਹਾਂ ਇਲਾਕਿਆਂ ਵਿਚ ਪਹਿਲ ਦੇ ਆਧਾਰ 'ਤੇ ਵਾਪਟਰ ਸਪਲਾਈ ਯਕੀਨੀ ਬਣਾਈ ਜਾਵੇਗੀ।ਅੱਜ ਫਗਵਾੜਾ ਵਿਖੇ 4.35 ਕਰੋੜ ਰੁਪਏ ਦੇ ਖਰਚ ਨਾਲ ਬਨਣ ਵਾਲੇ ਵਾਟਰ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਪਿਛੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਸਾਰੀਆਂ ਹੀ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਜ਼ਮੀਨੀ ਪੱਧਰ ਦੀਆਂ ਰਿਪੋਰਟਾਂ ਦੇਣ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਰਿਪੋਰਟਾਂ ਦੇ ਆਧਾਰ 'ਤੇ ਜਿਨ੍ਹਾਂ ਵੀ ਇਲਾਕਿਆਂ ਵਿਚ ਪਾਣੀ ਦੀ ਸਪਲਾਈ ਦੀ ਘਾਟ ਨਜ਼ਰ ਆਈ, ਉਨ੍ਹਾਂ ਇਲਾਕਿਆਂ ਵਿਚ ਪਾਣੀ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਿਅਕਤੀ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਹੈ। ਇਸ ਮੌਕੇ ਜ...
ਚੋਣ ਕਮਿਸ਼ਨ ਵਲੋਂ ਮੀਡੀਆ ਐਵਾਰਡਾਂ ਦਾ ਐਲਾਨ

ਚੋਣ ਕਮਿਸ਼ਨ ਵਲੋਂ ਮੀਡੀਆ ਐਵਾਰਡਾਂ ਦਾ ਐਲਾਨ

Hot News
ਚੰਡੀਗੜ੍ਹ, 3 ਦਸੰਬਰ: ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਜਿਨ੍ਹਾਂ ਮੀਡੀਆਂ ਹਾਊਸਾਂ ਵਲੋਂ ਚੰਗੀ ਕਾਰਗੁਜਾਰੀ ਦਿਖਾਈ ਗਈ ਹੈ, ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਮੀਡੀਆ ਐਵਾਰਡਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਵਿਚ ਪ੍ਰਸੰਸਾ ਪੱਤਰ ਅਤੇ ਮੋਮੈਂਟੋ ਦਿੱਤੇ ਜਾਣਗੇ। ਇਹ ਐਵਾਰਡ 25 ਜਨਵਰੀ 2025 ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਵੰਡੇ ਜਾਣਗੇ। ਇਨ੍ਹਾਂ ਐਵਾਰਡਾਂ ਲਈ ਵੱਖ ਵੱਖ ਸ਼੍ਰੇਣੀਆਂ ਬਣਾਈਆਂ ਗਈਆਂ ਹਨ ਜਿਵੇਂ ਕਿ ਪਿੰਟ ਮੀਡੀਆ, ਟੈਲੀਵਿਜ਼ਨ ਅਤੇ ਰੇਡੀਓ, ਆਨਲਾਈਨ ਜਾਂ ਸੋਸ਼ਲ ਮੀਡੀਆ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਐਵਾਰਡਾਂ ਲਈ ਅਰਜੀਆਂ 10 ਦਸੰਬਰ ਤੱਕ ਮੰਗੀਆਂ ਗਈਆਂ ਹਨ।...
ਚੰਡੀਗੜ੍ਹ ‘ਚ ਲੱਗੇਗਾ ਰੇਸ਼ਮ ਐਕਸਪੋ 2024

ਚੰਡੀਗੜ੍ਹ ‘ਚ ਲੱਗੇਗਾ ਰੇਸ਼ਮ ਐਕਸਪੋ 2024

Hot News
ਚੰਡੀਗੜ੍ਹ, 2 ਦਸੰਬਰ : ਸਿਲਕ ਮਾਰਕ ਆਰਗੇਨਾਈਜੇਸ਼ਨ ਆਫ ਇੰਡੀਆ ਅਤੇ ਬਾਗਬਾਨੀ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਪੰਜਾਬ ਵਿਚ ਰੇਸ਼ਮ ਦੇ ਕਿੱਤੇ ਨਾਲ ਸਬੰਧਿਤ ਰੇਸ਼ਮ ਕੀਟ ਪਾਲਕਾਂ ਅਤੇ ਕਾਰੀਗਰਾਂ ਦੀ ਭਲਾਈ ਲਈ 4 ਤੋਂ 9 ਦਸੰਬਰ ਤੱਕ ਚੰਡੀਗੜ੍ਹ ਵਿਖੇ ਸਿਲਕ ਐਕਸਪੋ 2024 ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਦੱਸਿਆ ਕਿ ਰੇਸ਼ਮ ਦੇ ਕਾਰੀਗਰਾਂ ਤੋਂ ਇਲਾਵਾ ਸੈਲਫ ਹੇਲਪ ਗਰੁੱਪਾਂ ਅਤੇ ਔਰਤਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ ਵੱਖ ਤਰਾਂ ਦੇ ਸਟਾਲ ਲਗਾਏ ਜਾਣਗੇ। ਇਸ ਸਮਾਗਮ ਵਿਚ ਭਾਰਤ ਦੇ ਸਾਰੇ ਰਾਜਾਂ ਤੋਂ ਰੇਸ਼ਮ ਦੇ ਕਾਰੀਗਰ, ਵਪਾਰੀ, ਰੇਸ਼ਮ ਬੋਰਡ ਦੇ ਅਦਾਰੇ ਸ਼ਾਮਲ ਹੋਣਗੇ। ਇਸ ਐਕਸਪੋ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਲਗਾਇਆ ਜਾਵੇਗਾ।...
ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Hot News
ਐਸ ਬੀ ਐਸ ਨਗਰ, 2 ਦਸੰਬਰ : ਇਸ ਜਿਲੇ ਦੇ ਮਾਲ ਹਲਕਾ ਸਲੋਹ ਦੇ ਪਟਵਾਰੀ ਗੌਰਵ ਗੁਪਤਾ ਨੂੰ ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਪਟਵਾਰੀ ਖਿਲਾਫ ਜਿਲਾ ਲੁਧਿਆਣਾ ਦੇ ਪਿੰਡ ਗੜ੍ਹੀ ਸ਼ੇਰੂ ਦੇ ਵਾਸੀ ਕੇਸਰ ਸਿੰਘ ਵਲੋਂ ਸ਼ਿਕਾਇਤ ਦਿੱਤੀ ਗਈ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਉਸਦੇ ਪਰਿਵਾਰ ਦੀ ਜ਼ਮੀਨ ਦਾ ਤਬਾਦਲਾ ਕਰਵਾਇਆ ਜਾਣਾ ਹੈ। ਇਸ ਤਬਾਦਲੇ ਲਈ ਪਟਵਾਰੀ ਵਲੋਂ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ। ਉਸ ਨੇ ਸ਼ਿਕਾਇਤ ਵਿਚ ਦੱਸਿਆ ਕਿ ਪਟਵਾਰੀ ਨੇ ਉਸਦੇ ਪਰਿਵਾਰ ਪਾਸੋਂ 10 ਹਜਾਰ ਰੁਪਏ ਪਹਿਲਾਂ ਲਏ ਜਾ ਚੁੱਕੇ ਹਨ ਅਤੇ 10 ਹਜਾਰ ਰੁਪਏ ਦੀ ਹੋਰ ਮੰਗ ਕਰ ਰਿਹਾ ਹੈ। ਇਸ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਆਪਣਾ ਜਾਲ ਵਿਛਾਇਆ ਅਤੇ ਸ਼ਿਕਾਇਤ ਕਰਤਾ ਨੂੰ ਬਾਕੀ 10 ਹਜਾਰ ਰੁਪਏ ਪਟਵਾਰੀ ਨੂੰ ਦੇਣ ਲਈ ਕਿਹਾ। ਜਦੋਂ ਕੇਸਰ ਸਿੰਘ ਪਟਵਾਰੀ ਨੂੰ 10 ਹਜਾਰ ਰੁਪਏ ਦੇ ਰਿਹਾ ਸੀ ਤਾਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਟਵਾਰੀ ਗੌਰਵ ਗੁਪਤਾ ਨੂੰ ਵਿਜੀਲੈਂਸ ਦੀ ਟੀਮ ਨੇ ਮੌਕੇ 'ਤੇ ਹੀ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਚ ਪਰਚਾ ਦਰਜ ਕ...