ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ– ਆਈ.ਜੀ.
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਨਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਇਸ ਸਬੰਧ ਵਿੱਚ ਸ੍ਰੀ ਸ. ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐਸ. ਆਈ.ਜੀ. ਫਰੀਦਕੋਟ, ਰੇਂਜ਼ ਫਰੀਦਕੋਟ ਦੀ ਪ੍ਰਧਾਨਗੀ ਹੇਠ ਨਸਿ਼ਆਂ ਦੀ ਰੋਕਥਾਮ ਸਬੰਧੀ ਇੱਕ ਅਹਿਮ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਗਈ, ਇਸ ਮੀਟਿੰਗ ਵਿੱਚ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ,ਸ੍ਰੀ ਭਾਗੀਰਥ ਸਿੰਘ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਡਾ.ਅਜੀਤ ਪਾਲ ਸਿੰਘ ਐਸ.ਡੀ.ਐਮ.ਗਿੱਦੜਬਾਹਾ, ਡਾ.ਨਵਜੋਤ ਕੌਰ ਸਿਵਿਲ ਸਰਜਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਆਹੁਦੇਦਾਰਾਂ ਨੇ ਭਾਗ ਲਿਆ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ.ਸੰਧੂ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਜ਼ਿਲ੍ਹੇ ਅੰਦਰ ਨ...








