“ਇਨਵੈਸਟ ਪੰਜਾਬ” ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 14 ਨਵੰਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਅਤੇ ਕੌਮਾਂਤਰੀ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਇੱਥੋਂ ਜਾਰੀ ਇਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕਾਰੋਬਾਰੀ ਆਪਣੀਆਂ ਸਨਅਤਾਂ ਸ਼ੁਰੂ ਕਰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਪੱਖੋਂ ਉਦਯੋਗਪਤੀਆਂ ਦਾ ਸਾਥ ਦੇਵੇਗੀ।
ਉਨ੍ਹਾਂ ਕਿਹਾ ਕਿ ਨਿਵੇਸ਼ ਲਈ ਪੰਜਾਬ ਦਾ ਮਾਹੌਲ ਸਾਜਗਾਰ, ਢੁਕਵਾਂ ਅਤੇ ਸ਼ਾਂਤੀਪੂਰਵਕ ਹੈ ਅਤੇ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਅਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਵੀ ਉਦਯੋਗ ਪੱਖੀ ਹਨ ਅਤੇ ਛੋਟੇ ਤੇ ਦਰਮਿਆਨੇ ਉਦਯੋਗਪਤੀ ਆਪਣਾ ਕਾਰੋਬਾਰ ਅੱਜ ਹੀ ਇਕ ਹਲਫ਼ੀਆ ਬਿਆਨ ਦੇ ਕੇ ਸ਼ੁਰੂ ਕਰ ਸਕਦੇ ਹਨ ਅਤੇ ਜ਼ਰੂਰੀ ਦਸਤਾਵੇਜ਼ੀ ਪ੍ਰਕਿਰਿਆ 3 ਸਾਲਾਂ ਦੇ ਅੰਦਰ ਅੰਦਰ ਪੂਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਵੱਡੇ ਉਦਯੋਗਾਂ ਨੂੰ ਵੀ ਇਹ ਸਹੂਲਤ ਦੇਣ ਦਾ ਫੈਸਲਾ ਮੁੱਖ ਮੰਤਰੀ ਪੱਧਰ ਉੱਤੇ ਵਿਚਾਰ ਅਧੀਨ ਹੈ।
ਸੌਂਦ ਨੇ ਦੱਸਿਆ ਕਿ ਸ...







