Sunday, March 29Malwa News
Shadow

Hot News

ਸਰਕਾਰੀ ਹਾਈ ਸਕੂਲ ਸਾਧੂ ਚੱਕ ਨੇ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ

ਸਰਕਾਰੀ ਹਾਈ ਸਕੂਲ ਸਾਧੂ ਚੱਕ ਨੇ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ

Hot News
ਗੁਰਦਾਸਪੁਰ, 20 ਫਰਵਰੀ - ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਮੁਕਾਬਲਾਂ ਜੀ. ਐਨ. ਏ. ਯੂਨੀਵਰਸਿਟੀ  ਫ਼ਗਵਾੜਾ ਵਿਖੇ  ਆਯੋਜਿਤ  ਕੀਤਾ ਗਿਆ। ਇਸ ਪ੍ਰਦਰਸ਼ਨੀ ਵਿੱਚ ਸਿਹਤ ਅਤੇ ਸਵੱਛਤਾ ਥੀਮ ਵਿੱਚ ਪਹਿਲੀ ਪੁਜੀਸ਼ਨ ਸਰਕਾਰੀ ਹਾਈ ਸਕੂਲ ਸਾਧੂ ਚੱਕ ਨੇ ਹਾਸਿਲ ਕੀਤੀ। ਵਿਦਿਆਰਥੀ ਖੁਸ਼ੀ ਨੂੰ  ਸਟੇਟ ਪੱਧਰ ਤੇ ਮੁਕਾਬਲੇ ਲਈ ਤਿਆਰ ਕਰਨ  ਵਿੱਚ ਗਾਈਡ ਅਧਿਆਪਕਾ ਸ਼੍ਰੀਮਤੀ  ਬਾਲਾ  ਰੇਨੂੰ ਹੈਡਮਾਸਟਰ ਦਵਿੰਦਰ ਕੁਮਾਰ ਬੀਆਰਸੀ ਗੁਰਵਿੰਦਰ ਸਿੰਘ ਸਿੰਘ ਅਤੇ ਅਰੁਣ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਦੀ ਲਗਨ ਅਤੇ ਸਹਿਯੋਗ ਕਾਰਨ ਇਹ ਪ੍ਰਦਰਸ਼ਨੀ ਵਿੱਚ ਵਿਦਿਆਰਥੀ ਖੁਸ਼ੀ ਨੇ ਸਟੇਟ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਸਫਲਤਾ ਹਾਸਲ ਕੀਤੀ। ਡੀ.ਈ.ਓ. ਸ਼੍ਰੀਮਤੀ ਪਰਮਜੀਤ ਕੌਰ ਨੇ ਕਿਹਾ ਕਿ ਇਹ ਪ੍ਰਦਰਸ਼ਨੀਆਂ ਵਿਦਿਆਰਥੀਆਂ ਵਿੱਚ ਨਵੀਂ ਸੋਚ 'ਤੇ ਵਿਗਿਆਨਕ ਰੁਚੀ ਨੂੰ ਮਜ਼ਬੂਤ ਕਰਦੀਆਂ ਹਨ। ਬੱਚਿਆਂ ਦੇ ਮਾਡਲ ਉਨ੍ਹਾਂ ਦੀ ਮਿਹਨਤ ਅਤੇ ਨਵੀਨਤਾ ਦੇ ਉਦਾਹਰਨ ਹਨ। ਡੀ.ਆਰ.ਸੀ ਅਸ਼ੋਕ ਕੁਮਾਰ ਨੇ ਕਿਹਾ ਕਿ ਵਿਗਿਆਨ ਪ੍ਰਦਰਸ਼ਨੀ ਵਿਦਿਆਰਥੀਆਂ ਨੂੰ ਅਪਣੀ ਰਚਨਾਤਮਕਤਾ ਅਤੇ ਪ...
ਡਿਪਟੀ ਕਮਿਸ਼ਨਰ ਨੇ ਸਰਕਾਰੀ ਪੋਲਟੈਕਨਿਕ ਕਾਲਜ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਕੀਤਾ 

ਡਿਪਟੀ ਕਮਿਸ਼ਨਰ ਨੇ ਸਰਕਾਰੀ ਪੋਲਟੈਕਨਿਕ ਕਾਲਜ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਕੀਤਾ 

Hot News
ਰੂਪਨਗਰ, 20 ਫਰਵਰੀ: ਸਰਕਾਰੀ ਪੋਲਟੈਕਨਿਕ ਕਾਲਜ ਰੂਪਨਗਰ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਰਸਮੀ ਤੌਰ 'ਤੇ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਵਿਕੇਸ਼ ਗੁਪਤਾ ਵੀ ਹਾਜ਼ਰ ਸਨ।  ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਗਤੀਸ਼ੀਲ ਯਤਨਾਂ ਅਤੇ ਦੂਰਦਰਸ਼ੀ ਰਹਿਨੁਮਾਈ ਦੀ ਵਿਸ਼ੇਸ਼ ਤੌਰ 'ਤੇ ਪ੍ਰਸ਼ੰਸ਼ਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨਾਲ ਕਾਲਜ ਨੂੰ ਉੱਤਰੀ ਭਾਰਤ ਦੇ ਪ੍ਰਮੁੱਖ ਸਕਿੱਲ ਹੱਬ ਵਜੋਂ ਵਿਕਸਤ ਕਰਨ ਵੱਲ ਮਜ਼ਬੂਤ ਕਦਮ ਚੁੱਕੇ ਜਾ ਰਹੇ ਹਨ। ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਸੰਸਥਾ ਵੱਲੋਂ ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਵਧਾਉਣ ਲਈ ਉਦਯੋਗ-ਕੇਂਦ੍ਰਿਤ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕਰਨ ਦੀ ਪਹਿਲ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸਕਿੱਲ ਹੱਬ ਉਦਯੋਗ ਦੀਆਂ ਲੋੜਾਂ ਅਨੁਸਾਰ ਹੁਨਰ ਆਧਾਰਿਤ ਸਿੱਖਿਆ ਅਤੇ ਪ੍ਰੈਕਟਿਕਲ ਟ੍ਰੇਨਿੰਗ ਪ੍ਰਦਾਨ ਕਰਨ...
ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਾਸੋ ਅਪਰੇਸ਼ਨ

ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਾਸੋ ਅਪਰੇਸ਼ਨ

Hot News
ਸੰਗਰੂਰ, 20 ਫਰਵਰੀ- ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ੇ ਨੂੰ ਖਤਮ ਕਰਨ ਦੇ ਐਲਾਨ ਤਹਿਤ ਅੱਜ ਪੁਲਿਸ ਨੇ ਜ਼ਿਲ੍ਹੇ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤਸੰਗਰੂਰ ਪੁਲਿਸ ਵੱਲੋਂ ਬੱਸ ਸਟੈਂਡ ਸੰਗਰੂਰ ਖੇਤਰ ਵਿਖੇ ਕਾਸੋ (ਕਾਰਡਨ ਅਤੇ ਸਰਚ ਅਪ੍ਰੇਸ਼ਨ)ਅਪਰੇਸ਼ਨ ਕੀਤਾ ਗਿਆ, ਜਿਸ ਤਹਿਤ 02 ਸ਼ੱਕੀ ਵਿਅਕਤੀ ਕਾਬੂ ਕੀਤੇ ਗਏ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੇ ਚਲਾਨ ਵੀ ਕੀਤੇ ਗਏ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ, ਸ਼੍ਰੀ ਸਰਤਾਜ ਸਿੰਘ ਚਾਹਲ, ਆਈ. ਪੀ.ਐੱਸ., ਨੇ ਦੱਸਿਆ ਕਿ ਸਥਾਨਕ ਬੱਸ ਸਟੈਂਡ ਅਤੇ ਹੋਰ ਇਲਾਕਿਆਂ ਵਿਖੇ ਕੀਤੇ ਕਾਰਡਨ ਅਤੇ ਸਰਚ ਅਪ੍ਰੇਸ਼ਨ ਦਾ ਮਕਸਦ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਲੜਾਈ ਨੂੰ ਤੇਜ਼ ਕਰਨਾ ਹੈ ਅਤੇ ਨੱਥ ਪਾਉਣਾ ਹੈ। ਇਹ ਮੁਹਿੰਮ ਸੰਗਰੂਰ ਪੁਲਿਸ ਦੀ ਲੋਕਾਂ ਦੀ ਸੁਰੱਖਿਆ ਲਈ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸੰਗਰੂਰ ਪੁਲਿਸ ਇਸ ਤਰ੍ਹਾਂ ਦੀਆਂ ਮੁਹਿੰਮਾਂ ਨੂੰ ਜਾਰੀ ਰੱਖੇਗੀ ਤਾਂ ਜੋ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਿਆ ਜਾ ਸਕੇ ਅਤੇ ਸਮਾਜ ਨੂੰ ਨਸ਼ਿਆਂ ਅਤੇ ਅਪਰਾਧਕਰਤਾਵਾਂ ਤੋਂ ਬਚਾਇਆ ਜਾ ਸਕੇ। ...
ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਵੱਲ ਮਜ਼ਬੂਤ ਕਦਮ: ਬਲਜਿੰਦਰ ਸਿੰਘ ਚੌਂਦਾ ਨੇ ਪੰਜਾਬ ਐਸ.ਸੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਕਾਰਜਭਾਰ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਵੱਲ ਮਜ਼ਬੂਤ ਕਦਮ: ਬਲਜਿੰਦਰ ਸਿੰਘ ਚੌਂਦਾ ਨੇ ਪੰਜਾਬ ਐਸ.ਸੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਕਾਰਜਭਾਰ

Hot News
ਚੰਡੀਗੜ੍ਹ, 20 ਫਰਵਰੀ:-ਪੰਜਾਬ ਅਨੁਸੂਚਿਤ ਜਾਤੀਆਂ ਅਤੇ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਬਲਜਿੰਦਰ ਸਿੰਘ ਚੌਂਦਾ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਅਤੇ ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਦੀ ਹਾਜ਼ਰੀ ਵਿੱਚ ਸਰਕਾਰੀ ਤੌਰ ’ਤੇ ਆਪਣਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀਆਂ ਵੱਲੋਂ ਨਵ-ਨਿਯੁਕਤ ਚੇਅਰਮੈਨ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਅਤੇ ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗ ਵਿਅਕਤੀਆਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਸ.ਸੀ ਵਰਗ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ, ਆਸਾਨ ਲੋਨ ਸਹੂਲਤਾਂ ਅਤੇ ਕਰਜ਼ਾ ਮਾਫ਼ੀ ਵਰਗੇ ਇਤਿਹਾਸਕ ਫੈਸਲੇ ਇਹ ਸਾਬਤ ਕਰਦੇ ਹਨ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਮਦਦ ਪਹੁੰਚਾ...
ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੀ ਪੂਰਵ ਸੰਧਿਆ ਮੌਕੇ

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੀ ਪੂਰਵ ਸੰਧਿਆ ਮੌਕੇ

Hot News
ਚੰਡੀਗੜ੍ਹ, 20 ਫਰਵਰੀ:-ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ- 2026, ਜੋ ਹਰ ਸਾਲ 21 ਫਰਵਰੀ ਨੂੰ ਮਨਾਇਆ ਜਾਂਦਾ ਹੈ, ਦੀ ਮਹੱਤਤਾ ਨੂੰ ਮਾਨਤਾ ਦੇਣ ਅਤੇ ਮਾਂ ਬੋਲੀ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਅੱਜ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਵੱਲੋਂ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ, ਪੂਜਾ ਗੁਪਤਾ ਅਤੇ ਡੀ.ਕੇ. ਤਿਵਾੜੀ (ਆਈ.ਏ.ਐਸ.) ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਦੀ ਮੌਜੂਗੀ ਵਿੱਚ, ਅੱਜ ਇੱਥੇ ਜਾਰੀ ਕੀਤਾ ਗਿਆ। ਇਹ ਸਾਹਿਤਕ ਬਰੋਸ਼ਰ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ ਲਿਖਿਆ ਗਿਆ ਹੈ, ਜੋ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ-2026 ਦੇ ਥੀਮ ‘ਬਹੁ-ਭਾਸ਼ਾਈ ਸਿੱਖਿਆ ’ਤੇ ਨੌਜਵਾਨਾਂ ਦੀ ਆਵਾਜ਼’ ਨੂੰ ਉਜਾਗਰ ਕਰਦਿਆਂ ਸਮਾਜ ਦੇ ਵਿੱਚ ਮਾਂ ਬੋਲੀ ‘‘ਪੰਜਾਬੀ’’ ਨੂੰ ਮਾਨਤਾ ਦੇਣ ਅਤੇ ਸ਼ਾਨ ਬਹਾਲੀ ਦੀ ਲੋੜ ’ਤੇ ਜ਼ੋਰ ਦਿੰਦਾ ਹੈ। ਪੰਜਾਬ ਸੂਚਨਾ ਕਮਿਸ਼ਨ ਹੈੱਡਕੁਆਰਟਰ ਵਿਖੇ ਕਰਵਾਏ ਸਮਾਗਮ ਦੌਰਾਨ ਪੰਜਾਬ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਦੱਸਿਆ ਕਿ ਉਨ੍ਹ...
ਭਗਵੰਤ ਮਾਨ ਸਰਕਾਰ ਨੇ ਬੋਰਡ ਪ੍ਰੀਖਿਆ ਦੇਣ ਵਾਲੇ 6,695  ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਕੇਂਦਰ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ਬੋਰਡ ਪ੍ਰੀਖਿਆ ਦੇਣ ਵਾਲੇ 6,695  ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਕੇਂਦਰ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ

Hot News
ਚੰਡੀਗੜ੍ਹ, 19 ਫਰਵਰੀ:-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ 17 ਫਰਵਰੀ, 2026 ਤੋਂ ਸ਼ੁਰੂ ਹੋਈਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀਆਂ ਸਾਲਾਨਾ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਵਾਲੇ ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰਿਆਂ ਲਈ ਸਿੱਖਿਆ ਦੇ ਬਰਾਬਰ ਮੌਕੇ ਯਕੀਨੀ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ 6,695 ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਪ੍ਰੀਖਿਆ ਕੇਂਦਰ ਸਥਾਪਤ ਕੀਤੇ ਹਨ ਤਾਂ ਜੋ ਹਰ ਵਿਦਿਆਰਥੀ ਪ੍ਰੀਖਿਆ ਵਿੱਚ ਮਾਣ ਅਤੇ ਵਿਸ਼ਵਾਸ ਨਾਲ ਹਿੱਸਾ ਲੈ ਸਕੇ। ਉਨ੍ਹਾਂ ਦੱਸਿਆ ਕਿ ਕੁੱਲ 3,255 ਵਿਸ਼ੇਸ਼ ਕੇਂਦਰਾਂ ਵਿੱਚੋਂ, 2,804 ਕੇਂਦਰ ਇੱਕ-ਇੱਕ ਵਿਦਿਆਰਥੀ ਲਈ ਸਥਾਪਿਤ ਕੀਤੇ ਗਏ ਹਨ, ਜੋ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਇੱਕ ਵਿਅਕਤੀਗਤ, ਤਣਾਅ-ਮੁਕਤ ਅਤੇ ਅਨੁਕੂਲ ਪ੍ਰੀਖਿਆ ਮਾਹੌਲ ਨੂੰ ਯਕੀਨੀ ਬਣਾਉਂਦੇ ਹਨ। ਹਰਜੋਤ ਸਿੰਘ ਬੈਂਸ ਨੇ ਕਿਹਾ, "ਸਾਡੀ ਸ...
ਵਪਾਰੀਆਂ ਦੀਆਂ ਮੁਸ਼ਕਿਲਾਂ ਸਬੰਧੀ ਵੱਖ-ਵੱਖ ਵਿਭਾਗਾਂ ਨੇ ਕੀਤਾ ਵਿਚਾਰ ਵਟਾਂਦਰਾ

ਵਪਾਰੀਆਂ ਦੀਆਂ ਮੁਸ਼ਕਿਲਾਂ ਸਬੰਧੀ ਵੱਖ-ਵੱਖ ਵਿਭਾਗਾਂ ਨੇ ਕੀਤਾ ਵਿਚਾਰ ਵਟਾਂਦਰਾ

Hot News
ਸ੍ਰੀ ਮੁਕਤਸਰ ਸਾਹਿਬ, 19 ਫਰਵਰੀ:-ਚੇਅਰਮੈਨ ਜ਼ਿਲ੍ਹਾ ਟਰੈਡਰਜ਼ ਕਮਿਸ਼ਨ ਸ੍ਰੀ ਮੁਕਤਸਰ ਸਾਹਿਬ ਸ੍ਰੀ ਵਿਨੀਤ ਜਿੰਦਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਦਫ਼ਤਰਾਂ ਵਿਖੇ ਵਿਜ਼ਿਟ ਕਰਕੇ ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਐਸ.ਐਸ.ਪੀ. ਦਫ਼ਤਰ, ਰਾਜ ਕਰ ਦਫ਼ਤਰ, ਕਿਰਤ ਵਿਭਾਗ, ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਉਦਯੋਗ ਵਿਭਾਗ ਵਿਖੇ ਜਾ ਕੇ ਵਪਾਰੀਆਂ ਦੇ ਉਦਯੋਗ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਐਸ.ਐਸ.ਪੀ. ਅਭਿੰਮੰਨਿਊ ਰਾਣਾ ਵੱਲੋਂ ਕਿਹਾ ਗਿਆ ਕਿ ਜੇਕਰ ਕਿਸੇ ਵੀ ਵਪਾਰੀ ਨੂੰ ਵਪਾਰ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਪਹਿਲ ਦੇ ਆਧਾਰ ’ਤੇ ਪੁਲਿਸ ਨਾਲ ਰਾਬਤਾ ਕਾਇਮ ਕਰ ਸਕਦੇ ਹਨ, ਪੁਲਿਸ ਪ੍ਰਸਾਸ਼ਨ ਹਰ ਸਮੇਂ ਉਨ੍ਹਾਂ ਦੀ ਮੱਦਦ ਲਈ ਤਿਆਰ ਹੈ। ਇਸਤੋਂ ਇਲਾਵਾ ਦਫ਼ਤਰ ਰਾਜ ਕਰ, ਕਿਰਤ ਵਿਭਾਗ, ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਉਦਯੋਗ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੀ ਵਿਸ਼ਵਾਸ਼ ਦਵਾਇ...
ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਵੱਲੋਂ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ

ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਵੱਲੋਂ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ

Hot News
ਧੂਰੀ, 19 ਫਰਵਰੀ:-ਉਪ ਮੰਡਲ ਮੈਜਿਸਟਰੇਟ ਧੂਰੀ ਰਿਸ਼ਭ ਬਾਂਸਲ ਵੱਲੋਂ ਅੱਜ ਧੂਰੀ ਸ਼ਹਿਰ ਵਿੱਚ ਸਫ਼ਾਈ ਪ੍ਰਬੰਧਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਬੱਸ ਅੱਡੇ ਸਮੇਤ ਵੱਖ-ਵੱਖ ਜਨਤਕ ਪਖਾਨਿਆਂ ਦੀ ਜਾਂਚ ਕੀਤੀ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਐਸ.ਡੀ.ਐਮ. ਨੇ ਹਦਾਇਤ ਕੀਤੀ ਕਿ ਜਨਤਕ ਪਖਾਨਿਆਂ ਦੀ ਸਫ਼ਾਈ ਅਤੇ ਰੱਖ-ਰਖਾਅ ਨੂੰ ਯਕੀਨੀ ਬਣਾਇਆ ਜਾਵੇ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਕੂੜਾ ਡੰਪ ਜਾਂ ਅਣ ਅਧਿਕਾਰਤ ਥਾਵਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਵਾ ਕੇ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਗ਼ਲਤ ਤਰੀਕੇ ਨਾਲ ਕੂੜਾ ਸੁੱਟਣ ਵਾਲਿਆਂ ਦੀ ਪਹਿਚਾਣ ਕੀਤੀ ਜਾ ਸਕੇ। ਰਿਸ਼ਭ ਬਾਂਸਲ ਨੇ ਸਪਸ਼ਟ ਕੀਤਾ ਕਿ ਅਣ ਅਧਿਕਾਰਤ ਥਾਵਾਂ ’ਤੇ ਕੂੜਾ ਸੁੱਟਣ ਵਾਲਿਆਂ ਦੇ ਚਲਾਨ ਕੱਟੇ ਜਾਣਗੇ ਅਤੇ ਇਨ੍ਹਾਂ ਥਾਵਾਂ ’ਤੇ ਚੇਤਾਵਨੀ ਬੋਰਡ ਵੀ ਲਗਾਏ ਜਾਣਗੇ, ਤਾਂ ਜੋ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਅਤੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਧੂਰੀ ਗੁਰਵਿੰਦਰ ਸਿੰਘ ਨੇ ਧੂਰ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਸਰਕਾਰੀ ਹਾਈ ਸਕੂਲ, ਖਿੱਪਾਂ ਵਾਲੀ ਵਿਖੇ ਮੁਫ਼ਤ ਕਾਨੂੰਨੀ ਸੈਮੀਨਾਰ ਲਗਾਇਆ 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਸਰਕਾਰੀ ਹਾਈ ਸਕੂਲ, ਖਿੱਪਾਂ ਵਾਲੀ ਵਿਖੇ ਮੁਫ਼ਤ ਕਾਨੂੰਨੀ ਸੈਮੀਨਾਰ ਲਗਾਇਆ 

Hot News
ਫਾਜ਼ਿਲਕਾ 19 ਫਰਵਰੀ-ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ), ਮਾਣਯੋਗ ਮਿਸ ਜਸਟਿਸ ਲਪਿਤਾ ਬੈਨਰਜੀ, ਪ੍ਰਬੰਧਕੀ ਜੱਜ, ਫਾਜ਼ਿਲਕਾ ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਅਗਵਾਈ ਹੇਠ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਿਤੀ 19.02.2026 ਨੂੰ ਸਰਕਾਰੀ ਹਾਈ ਸਕੂਲ, ਖਿੱਪਾਂ ਵਾਲੀ ਵਿਖੇ ਮੁਫ਼ਤ ਕਾਨੂੰਨੀ ਸੈਮੀਨਾਰ ਲਗਾਇਆ ਗਿਆ।ਇਸ ਮੌਕੇ ‘ਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸੰਬ...
ਗੈਂਗਸਟਰਾਂ ’ਤੇ ਵਾਰ ਦਾ 30ਵਾਂ ਦਿਨ: ਪੰਜਾਬ ਪੁਲਿਸ ਵੱਲੋਂ 645 ਥਾਈਂ ਛਾਪੇਮਾਰੀ ; 236 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 30ਵਾਂ ਦਿਨ: ਪੰਜਾਬ ਪੁਲਿਸ ਵੱਲੋਂ 645 ਥਾਈਂ ਛਾਪੇਮਾਰੀ ; 236 ਗ੍ਰਿਫ਼ਤਾਰ

Hot News
ਚੰਡੀਗੜ੍ਹ, 19 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 30ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 645 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’-ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ 20 ਜਨਵਰੀ, 2026 ਨੂੰ ਕੀਤੀ  ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਅੱਜ 30ਵੇਂ ਦਿਨ ਪੁਲਿਸ ਟੀਮਾਂ ਨੇ 236 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 10,214 ਹੋ ਗਈ ਹੈ। ਇਸ ਤੋਂ ਇਲਾਵਾ 79 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ...