Tuesday, October 13Malwa News
Shadow

Hot News

ਪੰਜਾਬ ਸਰਕਾਰ ਕਿਸੇ ਵੀ ਸਮੇਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ ਦੇਣ ਲਈ ਤਿਆਰ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਕਿਸੇ ਵੀ ਸਮੇਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ ਦੇਣ ਲਈ ਤਿਆਰ: ਹਰਪਾਲ ਸਿੰਘ ਚੀਮਾ

Breaking News, Hot News
ਚੰਡੀਗੜ੍ਹ; 3 ਸਤੰਬਰ 2026: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਜੇਕਰ ਮੁਲਾਜ਼ਮ ਚਾਹੁੰਦੇ ਹਨ ਤਾਂ ਪੰਜਾਬ ਸਰਕਾਰ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ (ਮਹਿੰਗਾਈ ਭੱਤਾ) ਦਿੱਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਕੇਂਦਰ ਦੇ ਡੀਏ ਦੇ ਬਰਾਬਰ ਡੀਏ ਦੇਣ ਦੀ ਬਜਾਏ ਸਮੁੱਚੀ ਤਨਖਾਹ ਨੂੰ ਕੇਂਦਰ ਦੇ ਬਰਾਬਰ ਕਰਨ ਲਈ ਤਿਆਰ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ ਅਤੇ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਦੀ ਸ਼ਮੂਲੀਅਤ ਵਾਲੇ ਪੰਜਾਬ ਦੇ ਮੰਤਰੀ ਸਮੂਹ ਨੇ ਕਿਹਾ ਕਿ ਕੇਂਦਰ ਵੱਲੋਂ ਵੱਧ ਡੀਏ ਦਿੱਤੇ ਜਾਣ ਦੇ ਬਾਵਜੂਦ ਕਈ ਪ੍ਰਮੁੱਖ ਕੈਟਗਰੀ ਦੇ ਪੰਜਾਬ ਦੇ ਮੁਲਾਜ਼ਮ ਪਹਿਲਾਂ ਹੀ ਕੇਂਦਰ ਸਰਕਾਰ ਵਿੱਚ ਕੰਮ ਕਰ ਰਹੇ ਆਪਣੇ ਹਮਰੁਤਬਾ ਨਾਲੋਂ ਵੱਧ ਤਨਖਾਹ ਲੈ ਰਹੇ ਹਨ। ਮੰਤਰੀਆਂ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਤਨਖਾਹ ਢਾਂਚੇ ਤਹਿਤ ਸੂਬੇ ਵੱਲੋਂ ਆਪਣੇ ਮਾਲੀਏ ਦਾ 51 ਫ਼ੀਸਦ ਤਨਖਾਹਾਂ ਅਤੇ ਪੈਨਸ਼ਨਾਂ 'ਤੇ ਖਰਚ ਕੀਤਾ ਜਾਂਦਾ ਹੈ ਜਦੋਂ ਕਿ ਭਾਰਤ ਵਿੱਚ ਇਹ ਔਸਤ 38 ਫ਼ੀਸਦ ਹੈ। ਉਨ੍ਹਾਂ ਇਹ ਵੀ ...
ਭਾਜਪਾ ਨੇ ਫ਼ੰਡ ਰੋਕ ਕੇ ਅਤੇ ਕੇਂਦਰੀ ਏਜੰਸੀਆਂ ਵਰਤ ਕੇ ਪੰਜਾਬ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ, ਪਰ ਜਨਤਾ ਭਗਵੰਤ ਮਾਨ ਸਰਕਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ: ਬਲਤੇਜ ਪੰਨੂ

ਭਾਜਪਾ ਨੇ ਫ਼ੰਡ ਰੋਕ ਕੇ ਅਤੇ ਕੇਂਦਰੀ ਏਜੰਸੀਆਂ ਵਰਤ ਕੇ ਪੰਜਾਬ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ, ਪਰ ਜਨਤਾ ਭਗਵੰਤ ਮਾਨ ਸਰਕਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ: ਬਲਤੇਜ ਪੰਨੂ

Hot News, Punjab Politics
ਚੰਡੀਗੜ੍ਹ 2 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਸੂਬੇ ਦੇ ਫ਼ੰਡ ਰੋਕ ਕੇ, ਸਿਆਸੀ ਮਨੋਰਥਾਂ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਬਦਨਾਮ ਕਰਨ ਲਈ ਲਗਾਤਾਰ ਮੁਹਿੰਮ ਚਲਾ ਕੇ ਪੰਜਾਬ ਸਰਕਾਰ ਨੂੰ ਜਾਣਬੁੱਝ ਕੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਅਤੇ ਉਸ ਦੇ ਸਮਰਥਕਾਂ ਨੇ ਇਹ ਦਾਅਵਾ ਕਰਕੇ ਲੋਕਾਂ ਵਿੱਚ ਡਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਸੀ ਕਿ 'ਆਪ' ਸਰਕਾਰ ਕੋਲ ਤਜਰਬੇ ਦੀ ਘਾਟ ਹੈ ਅਤੇ ਉਹ ਸੁਚੱਜੇ ਢੰਗ ਨਾਲ ਕੰਮ ਨਹੀਂ ਕਰ ਸਕੇਗੀ। ਉਨ੍ਹਾਂ ਕਿਹਾ, "ਪੰਜਾਬ ਦੇ ਲੋਕਾਂ ਨੇ ਉਸ ਬਿਰਤਾਂਤ ਨੂੰ ਨਕਾਰ ਦਿੱਤਾ ਅਤੇ 'ਆਪ' ਨੂੰ ਸਪੱਸ਼ਟ ਫਤਵਾ ਦਿੱਤਾ। ਵਿਰੋਧੀਆਂ ਨੇ ਕਿਹਾ ਸੀ ਕਿ ਇਸ ਸਰਕਾਰ ਕੋਲ ਕੋਈ ਤਜਰਬਾ ਨਹੀਂ ਹੈ, ਇਹ ਕੰਮ ਨਹੀ...
ਸਬੂਤ ਪੇਸ਼ ਕਰਨ ਦੀ ਬਜਾਏ ਈਡੀ ਚਿੱਠੀਆਂ, ਲੀਕ ਅਤੇ ਮੀਡੀਆ ਰਿਪੋਰਟਾਂ ਰਾਹੀਂ ਆਪ ਲੀਡਰਸ਼ਿਪ ਨੂੰ ਬਦਨਾਮ ਕਰ ਰਹੀ ਹੈ: ਅਮਨ ਅਰੋੜਾ

ਸਬੂਤ ਪੇਸ਼ ਕਰਨ ਦੀ ਬਜਾਏ ਈਡੀ ਚਿੱਠੀਆਂ, ਲੀਕ ਅਤੇ ਮੀਡੀਆ ਰਿਪੋਰਟਾਂ ਰਾਹੀਂ ਆਪ ਲੀਡਰਸ਼ਿਪ ਨੂੰ ਬਦਨਾਮ ਕਰ ਰਹੀ ਹੈ: ਅਮਨ ਅਰੋੜਾ

Hot News
ਚੰਡੀਗੜ੍ਹ 2 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੁੱਧਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਠੋਸ ਸਬੂਤ ਪੇਸ਼ ਕਰਨ ਦੀ ਬਜਾਏ ਵਾਰ-ਵਾਰ ਚਿੱਠੀਆਂ, ਮੀਡੀਆ ਲੀਕ ਅਤੇ ਅਸਪੱਸ਼ਟ ਦੋਸ਼ਾਂ ਰਾਹੀਂ 'ਆਪ' ਲੀਡਰਸ਼ਿਪ ਨੂੰ ਬਦਨਾਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪਹਿਲਾਂ ਹੀ ਏਜੰਸੀ ਤੋਂ ਪੂਰੇ ਦਸਤਾਵੇਜ਼ ਅਤੇ ਇਲੈਕਟ੍ਰੋਨਿਕ ਡਾਟਾ ਮੰਗ ਚੁੱਕੀ ਹੈ, ਪਰ ਈਡੀ ਸਪੱਸ਼ਟ ਅਤੇ ਵਰਤੋਂ ਯੋਗ ਸਬੂਤ ਦੇਣ ਵਿੱਚ ਅਸਫਲ ਰਹੀ ਹੈ। 'ਆਪ' ਪੰਜਾਬ ਦੇ ਸੂਬਾ ਪ੍ਰਧਾਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਦਾ ਵੱਡਾ ਮਕਸਦ ਅਰਾਜਕਤਾ ਪੈਦਾ ਕਰਨਾ, ਸਿਆਸੀ ਲੀਡਰਸ਼ਿਪ ਨੂੰ ਡਰਾਉਣਾ ਅਤੇ ਸਰਕਾਰੀ ਅਧਿਕਾਰੀਆਂ ਨੂੰ ਦਬਾਅ ਹੇਠ ਰੱਖਣਾ ਹੈ ਤਾਂ ਜੋ ਚੁਣੀ ਹੋਈ ਪੰਜਾਬ ਸਰਕਾਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਨਾ ਕਰ ਸਕੇ। ਅਮਨ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੀਬੀਆਈ ਬਾਰੇ ਆਪਣੀ ਪੁਰਾਣੀ ਆਲੋਚਨਾ ਵਿੱਚ ਸਹੀ ਸਨ, ਅਤੇ ਅੱਜ ਈਡੀ ਤੇ ਸੀਬੀਆਈ "ਭਾਜਪਾ ਦੇ ਤੋਤੇ" ਬਣ ਚੁੱ...
ਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲ

ਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲ

Hot News
ਚੰਡੀਗੜ੍ਹ 2 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) 'ਤੇ ਕਰਾਰਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਆਪਣਾ ਕੋਈ ਜਨਾਧਾਰ ਨਹੀਂ ਬਚਿਆ, ਇਸ ਲਈ ਉਹ ਈਡੀ ਦਾ ਸਹਾਰਾ ਲੈ ਰਹੀ ਹੈ। ਈਡੀ ਹੁਣ ਨਿਰਪੱਖ ਏਜੰਸੀ ਨਾ ਰਹਿ ਕੇ ਪੂਰੀ ਤਰ੍ਹਾਂ ਨਾਲ ਭਾਜਪਾ ਦੀ ਸਹਿਯੋਗੀ ਪਾਰਟੀ ਬਣ ਚੁੱਕੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਦਨਾਮ ਕਰਨ ਅਤੇ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਸੀਨੀਅਰ ਆਗੂਆਂ ਨੂੰ ਝੂਠੇ ਮਾਮਲਿਆਂ ਵਿੱਚ ਫਸਾਉਣ ਲਈ ਕੇਂਦਰ ਸਰਕਾਰ ਲਗਾਤਾਰ ਗੰਦੀਆਂ ਰਾਜਨੀਤਿਕ ਸਾਜ਼ਿਸ਼ਾਂ ਰਚ ਰਹੀ ਹੈ। ਪੰਜਾਬ ਸਰਕਾਰ ਦਾ ਅਕਸ ਖਰਾਬ ਕਰਨ ਦੇ ਉਦੇਸ਼ ਨਾਲ ਵਾਰ-ਵਾਰ ਪੱਤਰ ਭੇਜਣ ਦਾ ਨਾਟਕ ਕੀਤਾ ਜਾ ਰਹਾ ਹੈ। ਬੁੱਧਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਹਾਲੀਆ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਲੰਘੀ 28 ਤਾਰੀਖ਼ ਨੂੰ ਪੰਜਾਬ ਦੇ ਪੁਲਿਸ ਮਹਾਨਿਦੇਸ਼ਕ (ਡੀਜੀਪੀ) ਨੇ ਈਡੀ ਨੂ...
ਗੈਂਗਸਟਰਾਂ ਤੇ ਵਾਰ ਦਾ 226ਵਾਂ ਦਿਨ: ਪੰਜਾਬ ਪੁਲਿਸ  ਵੱਲੋਂ 570 ਥਾਈਂ ਛਾਪੇਮਾਰੀ ; 249 ਕਾਬੂ

ਗੈਂਗਸਟਰਾਂ ਤੇ ਵਾਰ ਦਾ 226ਵਾਂ ਦਿਨ: ਪੰਜਾਬ ਪੁਲਿਸ  ਵੱਲੋਂ 570 ਥਾਈਂ ਛਾਪੇਮਾਰੀ ; 249 ਕਾਬੂ

Hot News
ਚੰਡੀਗੜ੍ਹ, 3 ਸਤੰਬਰ: ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 226ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ  570 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 226ਵੇਂ ਦਿਨ, ਪੁਲਿਸ ਟੀਮਾਂ ਨੇ 249 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ  ਹੁਣ ਤੱਕ ਕੁੱਲ 67,639 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 294 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 17 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼; 8 ਪਿਸਤੌਲਾਂ ਸਮੇਤ ਦੋ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼; 8 ਪਿਸਤੌਲਾਂ ਸਮੇਤ ਦੋ ਕਾਬੂ

Hot News
ਚੰਡੀਗੜ੍ਹ/ਅੰਮ੍ਰਿਤਸਰ, 3 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵਿਅਕਤੀਆਂ ਨੂੰ .30 ਬੋਰ ਦੇ ਅੱਠ ਗੈਰ-ਕਾਨੂੰਨੀ ਪਿਸਤੌਲਾਂ ਅਤੇ 103 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ਉਰਫ਼ ਜੀਤਾ (24) ਵਾਸੀ ਪਿੰਡ ਬੈਂਕਾ, ਤਰਨ ਤਾਰਨ ਅਤੇ ਗੁਰਬੀਰ ਸਿੰਘ ਉਰਫ਼ ਗੋਰਾ (32) ਵਾਸੀ ਪਿੰਡ ਤਾਰਾ ਸਿੰਘ, ਤਰਨ ਤਾਰਨ ਵਜੋਂ ਹੋਈ ਹੈ। ਦੋਸ਼ੀ ਰਣਜੀਤ ਉਰਫ਼ ਜੀਤਾ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਅਸਲਾ ਐਕਟ, ਐਨਡੀਪੀਐਸ ਐਕਟ ਅਤੇ ਵਿਸਫੋਟਕ ਐਕਟ ਤਹਿਤ ਕਈ ਮਾਮਲੇ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਕਥਿਤ ਤੌਰ 'ਤੇ...
ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ 7 ਸਤੰਬਰ ਨੂੰ ਕਰਵਾਏ ਜਾਣਗੇ ਪੀਡੀਐਸ ਸੁਧਾਰਾਂ ਅਤੇ ਪੋਸ਼ਣ ’ਤੇ ਦੋ ਸੈਮੀਨਾਰ; 8 ਸਤੰਬਰ ਨੂੰ ਮਗਸੀਪਾ ਵਿਖੇ ਹੋਵੇਗਾ ਪੁਰਸਕਾਰ ਸਮਾਰੋਹ

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ 7 ਸਤੰਬਰ ਨੂੰ ਕਰਵਾਏ ਜਾਣਗੇ ਪੀਡੀਐਸ ਸੁਧਾਰਾਂ ਅਤੇ ਪੋਸ਼ਣ ’ਤੇ ਦੋ ਸੈਮੀਨਾਰ; 8 ਸਤੰਬਰ ਨੂੰ ਮਗਸੀਪਾ ਵਿਖੇ ਹੋਵੇਗਾ ਪੁਰਸਕਾਰ ਸਮਾਰੋਹ

Hot News
ਚੰਡੀਗੜ੍ਹ, 3 ਸਤੰਬਰ: ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਨੇ ਅੱਜ ਇੱਥੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (ਮਗਸੀਪਾ) ਵਿਖੇ ਹੋਈ ਮੀਟਿੰਗ ਵਿੱਚ 7 ਸਤੰਬਰ ਨੂੰ ਮਗਸੀਪਾ ਵਿਖੇ ਦੋ ਸੈਮੀਨਾਰ ਕਰਵਾਉਣ ਦਾ ਫੈਸਲਾ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਪਹਿਲਾ ਸੈਮੀਨਾਰ ‘ਜਨਤਕ ਵੰਡ ਪ੍ਰਣਾਲੀ ਸੁਧਾਰਾਂ, ਪਾਰਦਰਸ਼ਤਾ, ਤਕਨਾਲੋਜੀ ਅਤੇ ਪੋਰਟੇਬਿਲਟੀ’ ਵਿਸ਼ੇ ’ਤੇ ਅਧਾਰਿਤ ਹੋਵੇਗਾ। ਜਦਕਿ ਦੂਜਾ ਸੈਮੀਨਾਰ ਸਰਕਾਰ ਵੱਲੋਂ ਸਪਾਂਸਰਡ ਭੋਜਨ ਸਕੀਮਾਂ ਵਿੱਚ ਪੋਸ਼ਣ ਨੂੰ ਉਤਸ਼ਾਹਿਤ ਕਰਨ ਦੇ ਵਿਸ਼ੇ ’ਤੇ ਕੇਂਦਰਿਤ ਹੋਵੇਗਾ। ਇਸ ਤੋਂ ਇਲਾਵਾ 8 ਸਤੰਬਰ ਨੂੰ ਮਗਸੀਪਾ ਦੇ ਆਡੀਟੋਰੀਅਮ ਵਿੱਚ ਪਹਿਲਾ ਸੈਮੀਨਾਰ-ਕਮ-ਐਵਾਰਡ ਸਮਾਰੋਹ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਇਹ ਸਮਾਗਮ ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਪੰਜਾਬ ਵਪਾਰ ਪ੍ਰਮੋਸ਼ਨ ਕੌਂਸਲ ਦੁਆਰਾ ਸਾਂਝੇ ਤੌਰ ’ਤੇ ਕਰਵਾਇਆ ਜਾਵੇਗਾ। ਇਹ ਇੱਕ-ਰੋਜ਼ਾ ਸੈਮੀਨਾਰ ਨੀਤੀ ਘਾੜਿਆਂ, ਉਦਯੋਗਿਕ ਮਾਹਿਰਾਂ, ਐਮਐਸਐਮਈਜ਼, ਸਟਾਰਟ ਅੱਪਸ ਅਤੇ ਸੰਸਥਾਗਤ ਭਾਈਵਾਲਾਂ ਨੂ...
ਤੈਰਾਕੀ ਕੋਚਿੰਗ ਸੈਂਟਰ ਵਿੱਚ ਜ਼ਿਲ੍ਹਾ ਸਕੂਲ ਖੇਡਾਂ ਦੇ ਟਰਾਇਲ ਕਰਵਾਏ

ਤੈਰਾਕੀ ਕੋਚਿੰਗ ਸੈਂਟਰ ਵਿੱਚ ਜ਼ਿਲ੍ਹਾ ਸਕੂਲ ਖੇਡਾਂ ਦੇ ਟਰਾਇਲ ਕਰਵਾਏ

Hot News
ਰੂਪਨਗਰ, 2 ਸਤੰਬਰ: ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ, ਸਿੱਖਿਆ ਵਿਭਾਗ ਦੀ ਅਗਵਾਈ ਹੇਠ ਤੈਰਾਕੀ ਕੋਚਿੰਗ ਸੈਂਟਰ, ਰੂਪਨਗਰ ਵਿਖੇ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਤੈਰਾਕੀ ਦੇ ਟਰਾਇਲ ਕਰਵਾਏ ਗਏ। ਇਨ੍ਹਾਂ ਟਰਾਇਲਾਂ ਦੌਰਾਨ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਟਰਾਇਲ ਵਿੱਚ ਪੰਜਾਬ ਸਕੂਲ ਖੇਡਾਂ ਦੇ ਮੁਕਾਬਲਿਆਂ ਲਈ ਜ਼ਿਲ੍ਹਾ ਰੂਪਨਗਰ ਦੀ ਟੀਮ ਦੀ ਚੋਣ ਕੀਤੀ ਗਈ। ਟਰਾਇਲਾਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ 50 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਖਿਡਾਰੀਆਂ ਨੇ ਵੱਖ-ਵੱਖ ਤੈਰਾਕੀ ਮੁਕਾਬਲਿਆਂ ਵਿੱਚ ਆਪਣੀ ਕਾਰਗੁਜ਼ਾਰੀ ਦਿਖਾਉਂਦਿਆਂ ਟੀਮ ਵਿੱਚ ਸਥਾਨ ਬਣਾਉਣ ਲਈ ਪੂਰਾ ਜ਼ੋਰ ਲਗਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤੈਰਾਕੀ ਕੋਚ ਨਰੇਸ਼ ਰਾਜੋਰੀਆ ਨੇ ਦੱਸਿਆ ਕਿ ਖੇਡ ਵਿਭਾਗ ਪੰਜਾਬ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਸਕੂਲ ਖੇਡਾਂ ਸੰਗਰੂਰ ਵਿਖੇ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹਾ ਰੂਪਨਗਰ ਦੇ ਚ...
ਭਵਾਨੀਗੜ੍ਹ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਢਾਈ ਕਿਲੋਮੀਟਰ ਸੜਕ ਦੇ ਨਿਰਮਾਣ ਕਾਰਜਾਂ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸ਼ੁਰੂਆਤ

ਭਵਾਨੀਗੜ੍ਹ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਢਾਈ ਕਿਲੋਮੀਟਰ ਸੜਕ ਦੇ ਨਿਰਮਾਣ ਕਾਰਜਾਂ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸ਼ੁਰੂਆਤ

Hot News
ਭਵਾਨੀਗੜ੍ਹ, 2 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਜ਼ਬੂਤ ਅਤੇ ਬਿਹਤਰ ਸੜਕੀ ਢਾਂਚਾ ਮੁਹੱਈਆ ਕਰਵਾਉਣ ਲਈ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦਾ ਕੰਮ ਲਗਾਤਾਰ ਜ਼ੋਰਾਂ ’ਤੇ ਚੱਲ ਰਿਹਾ ਹੈ। ਇਸੇ ਤਹਿਤ ਅੱਜ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਭਵਾਨੀਗੜ੍ਹ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਗਭਗ ਢਾਈ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਇਹ ਸੜਕ ਸ਼ਮਸ਼ਾਨ ਘਾਟ ਰੋਡ ਤੋਂ ਕਾਕੜਾ ਰੋਡ ਰਾਹੀਂ ਡੰਪ ਤੱਕ ਬਣਾਈ ਜਾਵੇਗੀ। ਇਸ ਸੜਕ ਦੇ ਨਿਰਮਾਣ ਨਾਲ ਭਵਾਨੀਗੜ੍ਹ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸੜਕਾਂ ਦਾ ਮਜ਼ਬੂਤ ਨੈੱਟਵਰਕ ਨਾ ਸਿਰਫ਼ ਆਵਾਜਾਈ ...
ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੇ ਉਪਰਾਲੇ ਲਗਾਤਾਰ ਜਾਰੀ: ਗੁਰਮੀਤ ਸਿੰਘ ਖੁੱਡੀਆਂ

ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੇ ਉਪਰਾਲੇ ਲਗਾਤਾਰ ਜਾਰੀ: ਗੁਰਮੀਤ ਸਿੰਘ ਖੁੱਡੀਆਂ

Hot News
ਮਲੋਟ/ਸ੍ਰੀ ਮੁਕਤਸਰ ਸਾਹਿਬ 2 ਸਤੰਬਰ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੋ ਰਹੇ ਵਿਕਾਸ ਕਾਰਜ਼ਾਂ ਦੀ ਲੜੀ ਅਧੀਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਆਤਮਾ ਸਕੀਮ ਅਧੀਨ ਆਧੁਨਿਕ ਅਤੇ ਟਿਕਾਊ ਖੇਤੀ ਕਰਨ ਸਬੰਧੀ ਰਾਜ ਪੱਧਰੀ ਕਿਸਾਨ ਮੇਲਾ ਅੱਜ ਮਲੋਟ ਵਿਖੇ ਲਗਾਇਆ ਗਿਆ। ਇਸ ਮੇਲੇ ਵਿੱਚ ਖੇਤੀਬਾੜੀ , ਪਸ਼ੂ ਪਾਲਣ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੇਲੇ ਦੀ ਸੁਚੱਜੀ ਅਗਵਾਈ ਸ਼੍ਰੀਮਤੀ ਬਲਦੀਪ ਕੌਰ, ਆਈ.ਏ.ਐਸ., ਵਿਸ਼ੇਸ਼ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਕੀਤੀ ਗਈ। ਇਸ ਮੇਲੇ ਦੌਰਾਨ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਮੇਲਿਆਂ ਦੀ ਮਹੱਤਤਾ ਸਬੰਧੀ ਦੱਸਿਆ ਅਤੇ ਖੇਤੀ ਵਿਗਿਆਨੀਆਂ ਦੀ ਸਲਾਹ ਮੰਨ ਕੇ ਖੇਤੀ ਕਰਨ ਲਈ ਪ੍ਰੇਰਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੇਲੇ ਦੌਰਾਨ ਲੱਗੀਆਂ ਸਟਾਲਾਂ ਤੇ ਸੈਲਫ਼ ਹੈਲਪ ਗਰੁੱਪਾਂ ਦੇ ਉਤਪਾਦ...