Saturday, May 23Malwa News
Shadow

Hot News

ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

Hot News
ਅੰਮ੍ਰਿਤਸਰ, 6 ਨਵੰਬਰ: ਗੈਂਗਸਟਰ-ਨਾਰਕੋ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ  ਤਸਕਰਾਂ ਦੇ ਕਬਜ਼ੇ ਚੋਂ 1 ਕਿਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ( ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ  ਫੜੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਕਨਾ ਕਲਾਂ ਦੇ ਰਹਿਣ ਵਾਲੇ ਕਰਨਦੀਪ ਸਿੰਘ (22), ਜੀਵਨ ਸਿੰਘ (19) ਅਤੇ ਮਨਜਿੰਦਰ ਸਿੰਘ (21) ਦੋਵੇਂ ਵਾਸੀ ਚੋਹਲਾ ਸਾਹਿਬ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਕਾਰ ਟੋਇਟਾ ਐਟੀਓਸ, ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ ।   ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਕਰਨਦੀਪ ਛੇ ਸਾਲਾਂ ਬਾਅਦ ਪੰਜਾਬ ਪਰਤਣ ਤੋਂ ਪਹਿਲਾਂ ਦੁਬਈ ਅਤੇ ਰੂਸ...
ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ: ਲਾਲ ਚੰਦ ਕਟਾਰੂਚੱਕ 

ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ: ਲਾਲ ਚੰਦ ਕਟਾਰੂਚੱਕ 

Hot News
ਚੰਡੀਗੜ੍ਹ, ਨਵੰਬਰ 5: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਤੋਂ ਹੀ ਸੂਬੇ ਦੇ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਵਣਾਂ ਹੇਠਲਾ ਰਕਬਾ ਵਧਾਉਣ ਲਈ ਵਚਨਬੱਧ ਰਹੀ ਹੈ। ਇਸ ਲਈ ਰਾਜ ਵਿੱਚ ਇਸ ਸਮੇਂ ਰੁੱਖਾਂ ਅਤੇ ਵਣਾਂ ਹੇਠਲੇ ਰਕਬੇ ਨੂੰ ਰਾਜ ਸਰਕਾਰ ਵੱਲੋਂ 2030 ਤੱਕ 7.5% ਕਰਨ ਦਾ ਟੀਚਾ ਰੱਖਿਆ ਗਿਆ ਹੈ। ਜਿਸ ਦੀ ਪੂਰਤੀ ਲਈ ਰਾਜ ਸਰਕਾਰ ਵੱਲੋਂ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜਪਾਨੀ ਏਜੰਸੀ) ਤੱਕ ਪਹੁੰਚ ਕਰਕੇ ਇਕ ਮਹੱਤਵਪੂਰਨ ਪ੍ਰੋਜੈਕਟ ਪੰਜਾਬ ਵਿੱਚ ਲੈ ਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।  ਇਸ ਮੰਤਵ ਲਈ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਅਤੇ ਜਾਪਾਨ ਦੇ ਅਧਿਕਾਰੀਆਂ ਨਾਲ ਇਸ ਦੀ ਸਮੀਖਿਆ ਕੀਤੀ ਗਈ। ਰਾਜ ਵਿੱਚ ਐਗਰੋਫਾਰੈਸਟਰੀ ਰਾਹੀਂ ਰੁੱਖਾਂ ਹੇਠ ਰਕਬਾ ਵਧਾਉਣਾ ਅਤੇ ਜੈਵ ਵਿਭਿੰਨਤਾ ਨੂੰ ਸੁਰੱਖਿਅਤ ਕਰਨਾ ਅਤੇ ਵਧਾਉਣਾ ਇੱਕ ਵੱਡੀ ਚੁਣੌਤੀ ਹੈ। ਇਨ੍ਹਾਂ ਚੁਣੌਤਿਆਂ ਨੂੰ ਹੱਲ ਕਰਨ ਲਈ ਵਣ ਵਿਭਾਗ ਵੱਲੋਂ ਇਸ ਜਾਪਾਨੀ ਏਜੰਸੀ ਤੱਕ ਪਹੁੰਚ ਕੀਤੀ ਗਈ ਹੈ। ਇਸ ਏਜੰਸੀ ਦੀ ਸ...
ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ

Hot News
ਚੰਡੀਗੜ੍ਹ, 5 ਨਵੰਬਰ: ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਸ਼ਹਿਰ ਤੋਂ ਕੀਤੀ ਜਾ ਰਹੀ ਹੈ। ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ 4 ਕਰੋੜ 08 ਲੱਖ 12 ਹਜ਼ਾਰ 850 ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। 1 ਦਸੰਬਰ, 2024 ਤੋਂ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਜਾ ਰਹੀ ਹੈ। ਇਸ ਪਾਇਲਟ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਨੂੰ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ।  ਜ਼ਿਆਦਾ ਜਾਣਕਾਰੀ ਦਿੰਦਿਆਂ ਉਦਯੋਗ ਮੰਤਰੀ ਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਕੂੜਾ ਮੁਕਤ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੰਜਾਬ ਦਾ ਪਹਿਲਾ ਪਾਇਲਟ ਪ੍ਰੋਜੈਕਟ ਖੰਨਾ ਸ਼ਹਿਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਹਰ ਵਾਰਡ ਦੇ ਹਰ ਇਕ ਘਰ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਚੁੱਕਿਆ ਜਾਵੇਗਾ। ਸੌਂਦ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਆਉਣ ਨਾਲ ਸ਼ਹਿਰ ਦੇ ਕਿਸੇ ਵੀ ਹੋਰ ਪੁਆਇੰਟ ‘ਤ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ

Hot News
ਚੰਡੀਗੜ੍ਹ, 5 ਨਵੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਬੈਂਕਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੁਸਾਇਟੀ ਦੇ ਕਰਮਚਾਰੀਆਂ ਨੂੰ ਲੋੜੀਂਦੀ ਜੀਵਨ ਬੀਮਾ ਕਵਰੇਜ ਮੁਹੱਈਆ ਕਰਵਾਈ ਜਾਵੇਗੀ। ਇਹ ਭਰੋਸਾ ਉਨ੍ਹਾਂ ਆਪਣੇ ਦਫ਼ਤਰ ਵਿਖੇ ਪੰਜਾਬ ਰਾਜ ਕਰਮਚਾਰੀ ਦਲ, ਕੰਪਿਊਟਰ ਅਧਿਆਪਕ ਯੂਨੀਅਨਾਂ ਅਤੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਨਾਲ ਮੀਟਿੰਗਾਂ ਦੌਰਾਨ ਦਿੱਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਹੋਰ ਮੰਗਾਂ ’ਤੇ ਵੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਅਤੇ ਸੂਬੇ ਵਿੱਚ ਐਚ.ਆਈ.ਵੀ ਦੇ ਫੈਲਾਅ ਨੂੰ ਤਨਦੇਹੀ ਨਾਲ ਕਾਬੂ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਸੂਬਾ ਸਰਕਾਰ ਵੱਲੋਂ ਪੇਸ਼ ਕੀਤੇ ਜਾਣ...
ਸ਼ਿਵ ਸੈਨਾ ਆਗੂਆਂ ‘ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ

ਸ਼ਿਵ ਸੈਨਾ ਆਗੂਆਂ ‘ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ

Hot News
ਲੁਧਿਆਣਾ, 5 ਨਵੰਬਰ: ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਪੰਜਾਬ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਹਮਾਇਤ ਪ੍ਰਾਪਤ ਵਿਦੇਸ਼ੀ ਮੂਲ ਦੇ ਹਰਜੀਤ ਸਿੰਘ ਉਰਫ਼ ਲਾਡੀ ਅਤੇ ਸਾਬੀ ਦੁਆਰਾ ਚਲਾਏ ਜਾ ਰਹੇ ਮਾਡਿਊਲ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸ਼ਿਵ ਸੈਨਾ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਪੈਟਰੋਲ ਬੰਬ ਹਮਲਿਆਂ ਦੇ ਕੇਸ ਨੂੰ ਸੁਲਝਾ ਲਿਆ ਹੈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਸਵਿੰਦਰ ਸਿੰਘ ਉਰਫ਼ ਬਿੰਦਰ ਵਾਸੀ ਬੂਥਗੜ੍ਹ ਜ਼ਿਲ੍ਹਾ ਲੁਧਿਆਣਾ, ਰਵਿੰਦਰ ਪਾਲ ਸਿੰਘ ਉਰਫ਼ ਰਵੀ (38), ਮਨੀਸ਼ ਸਾਹਿਦ ਉਰਫ਼ ਸੰਜੂ (30) ਅਤੇ ਅਨਿਲ ਕੁਮਾਰ ਉਰਫ਼ ਹਨੀ (27) ਤਿੰਨੋਂ ਵਾਸੀ ਰਾਹੋਂ ਜ਼ਿਲ੍ਹਾ ਨਵਾਂਸ਼ਹਿਰ ਵਜੋਂ ਹੋਈ ਹੈ। ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਅਪਰਾਧ ਕਰਨ ਲਈ ਵਰਤਿਆ ਗਿਆ ਲਾਲ ਰੰਗ ਦਾ ਟੀਵੀਐਸ ਰੇਡਰ ਮੋਟਰਸਾਈਕਲ (ਪੀਬੀ ...
ਪਰਾਲੀ ਪ੍ਰਬੰਧਨ ਲਈ ਪੰਜਾਬ ਦੀ 1200 ਕਰੋੜ ਰੁਪਏ ਦੀ ਮੰਗ ਨੂੰ ਠੁਕਰਾਉਣ ਲਈ ‘ਆਪ’  ਨੇ ਕੀਤੀ ਕੇਂਦਰ ਸਰਕਾਰ ਦੀ ਨਿਖੇਧੀ

ਪਰਾਲੀ ਪ੍ਰਬੰਧਨ ਲਈ ਪੰਜਾਬ ਦੀ 1200 ਕਰੋੜ ਰੁਪਏ ਦੀ ਮੰਗ ਨੂੰ ਠੁਕਰਾਉਣ ਲਈ ‘ਆਪ’  ਨੇ ਕੀਤੀ ਕੇਂਦਰ ਸਰਕਾਰ ਦੀ ਨਿਖੇਧੀ

Hot News
ਚੰਡੀਗੜ੍ਹ, 5 ਨਵੰਬਰ : ਆਮ ਆਦਮੀ ਪਾਰਟੀ (ਆਪ) ਨੇ ਪਰਾਲੀ ਸਾੜਨ ਤੋਂ ਰੋਕਣ ਲਈ 1200 ਕਰੋੜ ਰੁਪਏ ਦੇਣ ਦੀ ਪੰਜਾਬ ਸਰਕਾਰ ਦੀ ਮੰਗ ਨੂੰ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਕੇਂਦਰ 'ਤੇ ਪੰਜਾਬ ਨਾਲ ਵਿਤਕਰਾ ਕਰਨ ਦਾ ਦੋਸ਼ ਲਗਾਇਆ ਹੈ। ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ‘ਆਪ’ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਨਾਲ ਲਗਾਤਾਰ ਵਿਤਕਰਾ ਕਰ ਰਹੀ ਹੈ। ਉਹ ਪਹਿਲਾਂ ਹੀ ਪੰਜਾਬ ਦੇ ਰੂਰਲ ਡਿਵੈਲਪਮੈਂਟ ਫ਼ੰਡ, ਮੰਡੀ ਡਿਵੈਲਪਮੈਂਟ ਫ਼ੰਡ ਅਤੇ ਨੈਸ਼ਨਲ ਹੈਲਥ ਮਿਸ਼ਨ ਵਰਗੇ ਕਈ ਫ਼ੰਡਾਂ ਨੂੰ ਰੋਕੇ ਬੈਠੀ ਹੈ, ਜੋ ਕਿ 10 ਹਜ਼ਾਰ ਕਰੋੜ ਰੁਪਏ ਦੇ ਕਰੀਬ ਹਨ। ਹਾਲ ਹੀ ਵਿੱਚ ਚੌਲਾਂ ਦੀ ਲਿਫ਼ਟਿੰਗ ਵਿੱਚ ਜਾਣਬੁੱਝ ਕੇ ਸਮੱਸਿਆ ਪੈਦਾ ਕੀਤੀ ਗਈ। ਹੁਣ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਦੇਣ ਤੋਂ ਇਨਕਾਰ ਕਰ ਰਹੀ ਹੈ। ਇਹ ਅਤਿ ਨਿੰਦਣਯੋਗ ਹੈ। ਕੰਗ ਨੇ ਕਿਹਾ ਕਿ ਮਾਨ ਸਰਕਾਰ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ...
ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ

Hot News
ਚੰਡੀਗੜ੍ਹ, 5 ਨਵੰਬਰ: ਮਿੱਟੀ ਦੀ ਪਰਖ ਕਰਵਾ ਕੇ ਘੱਟ ਲਾਗਤ ਨਾਲ ਵੱਧ ਝਾੜ ਹਾਸਲ ਕਰਨ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਮਿੱਟੀ ਦੇ ਇੱਕ ਲੱਖ ਤੋਂ ਵੱਧ ਨਮੂਨੇ ਲਏ ਅਤੇ ਸਬੰਧਤ ਕਿਸਾਨਾਂ ਨੂੰ ਮੁਫ਼ਤ ਟੈਸਟ ਰਿਪੋਰਟਾਂ ਸੌਂਪੀਆਂ ਹਨ ਤਾਂ ਜੋ ਟਿਕਾਊ ਖੇਤੀ ਅਭਿਆਸਾਂ ਰਾਹੀਂ ਕਿਸਾਨਾਂ ਦੀ ਫ਼ਸਲ ਦੇ ਝਾੜ ਨੂੰ ਵਧਾਉਣ ਵਿੱਚ ਸਹਾਇਤਾ ਕੀਤੀ ਜਾ ਸਕੇ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਦੌਰਾਨ ਘੱਟੋ-ਘੱਟ 2.50 ਲੱਖ ਮਿੱਟੀ ਦੇ ਨਮੂਨਿਆਂ ਦੀ ਪਰਖ ਕਰਨ ਦਾ ਟੀਚਾ ਮਿਥਿਆ ਹੈ। ਵਿਭਾਗ ਨੇ ਹੁਣ ਤੱਕ 1,16,117 ਨਮੂਨਿਆਂ ਦੇ ਸਫਲਤਾਪੂਰਵਕ ਟੈਸਟ ਕੀਤੇ ਹਨ। ਜ਼ਿਕਰਯੋਗ ਹੈ ਕਿ ਸੂਬੇ ਭਰ ਵਿੱਚ 58 ਮਿੱਟੀ ਪਰਖ ਪ੍ਰਯੋਗਸ਼ਾਲਾਵਾਂ ਹਨ। ਸੂਬੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਬਿਜਾਈ ਤੋਂ ਪਹਿਲਾਂ ਮਿੱਟੀ ਦੀ ਪਰਖ ਕਰਵਾਉਣ ਦੀ ਅਪੀਲ ਕਰਦਿਆਂ ਸ. ...
ਮੁੱਖ ਮੰਤਰੀ ਮਾਨ ਨੇ ਬਰਨਾਲਾ ‘ਚ ‘ਆਪ’ ਉਮੀਦਵਾਰ ਹਰਿੰਦਰ ਧਾਲੀਵਾਲ ਲਈ ਕੀਤਾ ਕੀਤਾ ਰੋਡ ਸ਼ੋਅ, ਵਿਰੋਧੀਆਂ ‘ਤੇ ਕੀਤਾ ਜ਼ਬਰਦਸਤ ਹਮਲਾ

ਮੁੱਖ ਮੰਤਰੀ ਮਾਨ ਨੇ ਬਰਨਾਲਾ ‘ਚ ‘ਆਪ’ ਉਮੀਦਵਾਰ ਹਰਿੰਦਰ ਧਾਲੀਵਾਲ ਲਈ ਕੀਤਾ ਕੀਤਾ ਰੋਡ ਸ਼ੋਅ, ਵਿਰੋਧੀਆਂ ‘ਤੇ ਕੀਤਾ ਜ਼ਬਰਦਸਤ ਹਮਲਾ

Breaking News, Hot News
ਬਰਨਾਲਾ, 4 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਬਰਨਾਲਾ 'ਚ 'ਆਪ' ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਲਈ ਚੋਣ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੀਤਾ। ਇਸ ਦੌਰਾਨ ਸੀਐਮ ਮਾਨ ਨੇ ਆਪਣੇ ਭਾਸ਼ਣ 'ਚ ਕੇਵਲ ਢਿੱਲੋਂ, ਕਾਂਗਰਸੀ ਅਤੇ ਅਕਾਲੀ ਆਗੂਆਂ ਸਮੇਤ ਆਪਣੇ ਵਿਰੋਧੀਆਂ 'ਤੇ ਜ਼ੋਰਦਾਰ ਹਮਲੇ ਕੀਤੇ। ਮਾਨ ਨੇ ਲੋਕਾਂ ਵੱਲੋਂ ਮਿਲ ਰਹੇ ਸਮਰਥਨ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਹੀ ਲੋਕਾਂ ਵੱਲੋਂ ਪਿਆਰ ਮਿਲਿਆ ਹੈ। ਉਨ੍ਹਾਂ ਕਿਹਾ, "ਮੈਨੂੰ ਆਪਣੇ ਸ਼ੁਰੂਆਤੀ ਦਿਨ ਯਾਦ ਹਨ ਜਦੋਂ ਮੈਂ ਇੱਥੇ ਆਪਣੇ ਪਰਫਾਰਮੈਂਸ ਲਈ ਆਇਆ ਕਰਦਾ ਸੀ ਅਤੇ ਆਪਣੀ ਪਹਿਲੀ ਚੋਣ ਦੌਰਾਨ ਵੀ। ਅੱਜ ਲੋਕਾਂ ਵਿੱਚ ਨੇਤਾਵਾਂ ਪ੍ਰਤੀ ਨਫ਼ਰਤ ਭਰ ਗਈ ਹੈ, ਫਿਰ ਵੀ ਤੁਸੀਂ ਫੁੱਲਾਂ ਦੀ ਵਰਖਾ ਕਰ ਰਹੇ ਹੋ। ਮਾਨ ਨੇ ਕਿਹਾ ਕਿ ਪਹਿਲਾਂ ਉਹ ਬਰਨਾਲਾ ਦੇ ਭਗਤ ਸਿੰਘ ਚੌਕ ਵਿੱਚ ਵੋਟਾਂ ਮੰਗਣ ਅਤੇ ਚੋਣ ਵਾਅਦੇ ਸਾਂਝੇ ਕਰਨ ਲਈ ਆਉਂਦੇ ਸਨ। ਅੱਜ ਉਨ੍ਹਾਂ ‘ਆਪ’ ਸਰਕਾਰ ਦੀਆਂ ਪਿਛਲੇ ਢਾਈ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਗੱਲ ਕੀਤੀ ਅਤੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਦੀ ਕਾਰਗੁਜ਼ਾਰੀ ਦੇ ਆਧਾਰ ’...
‘ਆਪ’ ਨੇ ਕੈਨੇਡਾ ‘ਚ ਹਿੰਦੂ ਮੰਦਰ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਕਿਹਾ- ਭਾਰਤ ਸਰਕਾਰ ਨੂੰ ਇਸ ਘਟਨਾ ‘ਤੇ ਕੈਨੇਡਾ ਨਾਲ ਗੱਲ ਕਰਨੀ ਚਾਹੀਦੀ ਹੈ

‘ਆਪ’ ਨੇ ਕੈਨੇਡਾ ‘ਚ ਹਿੰਦੂ ਮੰਦਰ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਕਿਹਾ- ਭਾਰਤ ਸਰਕਾਰ ਨੂੰ ਇਸ ਘਟਨਾ ‘ਤੇ ਕੈਨੇਡਾ ਨਾਲ ਗੱਲ ਕਰਨੀ ਚਾਹੀਦੀ ਹੈ

Hot News
ਚੰਡੀਗੜ੍ਹ, 4 ਨਵੰਬਰ : ਆਮ ਆਦਮੀ ਪਾਰਟੀ (ਆਪ) ਨੇ ਕੈਨੇਡਾ ਦੇ ਬਰੈਂਪਟਨ ਵਿੱਚ ਖਾਲਿਸਤਾਨੀ ਸੰਗਠਨ ਦੇ ਲੋਕਾਂ ਵੱਲੋਂ ਹਿੰਦੂ ਮੰਦਰ 'ਤੇ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ‘ਆਪ’ ਆਗੂ ਅਤੇ ਪੰਜਾਬ ਸਰਕਾਰ ਦੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਘਟਨਾ ਨਾਲ ਪੂਰਾ ਪੰਜਾਬ ਨਿਰਾਸ਼ ਹੈ। ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਧਰਮ ਨਿਰਪੱਖ ਸੂਬਾ ਹੈ। ਧਾਰਮਿਕ ਆਧਾਰ 'ਤੇ ਹਿੰਸਾ ਇੱਥੇ ਦਾ ਸਭਿਆਚਾਰ ਨਹੀਂ ਹੈ। 1980-90 ਦੇ ਅੱਤਵਾਦ ਦੇ ਕਾਲੇ ਦੌਰ ਦੌਰਾਨ ਵੀ ਇੱਥੇ ਧਰਮ ਦੇ ਆਧਾਰ 'ਤੇ ਹਿੰਸਾ ਨਹੀਂ ਹੋਈ। ਪੰਜਾਬ ਵਿੱਚ ਹਿੰਦੂ ਅਤੇ ਸਿੱਖ ਇੱਕ ਪਰਿਵਾਰ ਵਾਂਗ ਸ਼ੁਰੂ ਤੋਂ ਹੀ ਇਕੱਠੇ ਰਹਿੰਦੇ ਹਨ। ਹਿੰਸਾ ਕਰਨ ਵਾਲੇ ਲੋਕਾਂ ਨੂੰ ਇਸ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਸੀ ਭਾਈਚਾਰੇ ਅਤੇ ਸਮਾਜਿਕ ਸਦਭਾਵਨਾ ਲਈ ਜਾਣਿਆ ਜਾਂਦਾ ਹੈ। ਇਸ ਘਟਨਾ ਤੋਂ ਪੰਜਾਬ ਦੇ ਹਰ ਭਾਈਚਾਰੇ ਦੇ ਲੋਕ ਗ਼ੁੱਸੇ ਵਿਚ ਹਨ। ਅਸੀਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ। ਉਨ੍ਹਾਂ ਭਾਰਤ ਸਰਕਾਰ ਨੂੰ ਇਹ ਮੁੱਦਾ ਕੈਨੇਡਾ ਸਰਕਾਰ ...
ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

Hot News
ਚੰਡੀਗੜ੍ਹ, 4 ਨਵੰਬਰ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਸੈਰ-ਸਪਾਟਾ ਖੇਤਰ ਨੂੰ ਕੌਮਾਂਤਰੀ ਪੱਧਰ ‘ਤੇ ਹੋਰ ਪ੍ਰਫੁੱਲਤ ਕਰਨ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।  ਸੈਕਟਰ 38 ਵਿਖੇ ਪੰਜਾਬ ਹੈਰੀਟੇਜ ਅਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਦਫਤਰ ਵਿਖੇ ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਨਿਰਦੇਸ਼ ਦਿੱਤੇ ਕਿ ਪੰਜਾਬ ਵਿਚ ਸੈਰ-ਸਪਾਟੇ ਦੇ ਖੇਤਰ ਵਿੱਚ ਅਸੀਮ ਸੰਭਾਵਨਾਂਵਾਂ ਹਨ ਅਤੇ ਧਾਰਮਿਕ ਖੇਤਰ ਦੇ ਨਾਲ-ਨਾਲ ਹੋਰਨਾਂ ਖੇਤਰਾਂ ਵਿੱਚ ਵੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀ ਨੀਤੀ ਜਲਦ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਵਿਲੇਜ਼ ਟੂਰਿਜ਼ਮ’ ਨੂੰ ਹੋਰ ਜ਼ਿਆਦਾ ਵਧਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਲੱਗਣ ਵਾਲੇ ਮੇਲਿਆਂ ਅਤੇ ਤਿਉਹਾਰਾਂ ਮੌਕੇ ਵੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਖਾਸ ਯਤਨ ਕੀਤੇ ਜਾ ਸਕਦੇ ਹਨ। ਸੌਂਦ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਜ਼ਿੰਦਗੀ ਦਾ ਤਜ਼ਰਬਾ ਲੈਣ ਵਾਲਿਆਂ ਲਈ ...