Saturday, May 23Malwa News
Shadow

Hot News

ਅਕਾਲੀ ਦਲ ਬਾਦਲ ਨੇ ਕੀਤਾ ਜ਼ਿਮਣੀ ਚੋਣਾ ਨਾ ਲੜਨ ਦਾ ਐਲਾਨ

ਅਕਾਲੀ ਦਲ ਬਾਦਲ ਨੇ ਕੀਤਾ ਜ਼ਿਮਣੀ ਚੋਣਾ ਨਾ ਲੜਨ ਦਾ ਐਲਾਨ

Hot News
ਚੰਡੀਗੜ੍ਹ 24 ਅਕਤੂਬਰ : ਪੰਥਕ ਸੰਕਟ ਨਾਲ ਘਿਰੀ ਸ਼੍ਰੋਮਣੀ ਅਕਾਲੀ ਦਲ (SAD) ਚਾਰ ਸੀਟਾਂ 'ਤੇ ਹੋਣ ਵਾਲੀਆਂ ਵਿਧਾਨ ਸਭਾ ਉਪ-ਚੋਣਾਂ ਨਹੀਂ ਲੜੇਗੀ। ਇਹ ਫੈਸਲਾ ਅੱਜ ਪਾਰਟੀ ਦੀ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਲਗਭਗ ਦੋ ਘੰਟੇ ਤੱਕ ਚੱਲੀ ਮੀਟਿੰਗ ਵਿੱਚ ਇਸ ਮੁੱਦੇ 'ਤੇ ਵਿਚਾਰ-ਵਟਾਂਦਰਾ ਹੋਇਆ, ਜਿਸ ਤੋਂ ਬਾਅਦ ਇਹ ਫੈਸਲਾ ਹੋਇਆ ਹੈ। ਪਾਰਟੀ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ ਹੈ। ਹਾਲਾਂਕਿ SGPC ਦੇ ਪ੍ਰਧਾਨ ਅਹੁਦੇ ਦੀ ਚੋਣ ਵਿੱਚ ਪਾਰਟੀ ਹਿੱਸਾ ਲਵੇਗੀ।ਉਨ੍ਹਾਂ ਕਿਹਾ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਹਮੇਸ਼ਾ ਪਾਲਣਾ ਕਰਦੇ ਹਾਂ। 30 ਅਗਸਤ ਨੂੰ ਪ੍ਰਧਾਨ ਨੂੰ ਤਨਖਾਹੀਆ ਘੋਸ਼ਿਤ ਕੀਤਾ ਗਿਆ। 31 ਤਾਰੀਖ਼ ਨੂੰ ਉਹ ਅਕਾਲ ਤਖ਼ਤ ਸਾਹਿਬ 'ਤੇ ਹਾਜ਼ਰ ਹੋ ਗਏ ਸਨ। ਪਰ ਸਮਾਂ ਕਾਫ਼ੀ ਨਿਕਲ ਗਿਆ ਸੀ। ਕਈ ਵਾਰ ਸਿੰਘ ਸਾਹਿਬ ਨੂੰ ਬੇਨਤੀ ਕੀਤੀ ਗਈ ਫੈਸਲਾ ਸੁਣਾਇਆ ਜਾਵੇ। ਪਰ ਹੁਣ ਚਾਰ ਵਿਧਾਨ ਸਭਾ ਸੀਟਾਂ 'ਤੇ ਉਪ-ਚੋਣਾਂ ਹਨ। ਲੋਕ ਚਾਹੁੰਦੇ ਸਨ ਕਿ ਗਿੱਦੜਬਾਹਾ ਹਲਕੇ ਤੋਂ ਪ੍ਰਧਾਨ ਸੁਖਬੀਰ ਬ...
ਰੂਪਨਗਰ ਜ਼ਿਲ੍ਹੇ ਵਿੱਚ  ਝੋਨੇ ਦੀ ਖਰੀਦ ਅਤੇ ਚੁਕਾਈ ਚੱਲ ਰਹੀ ਜ਼ੋਰ ਸੋ਼ਰ ਨਾਲ: ਹਰਜੋਤ ਸਿੰਘ ਬੈਂਸ

ਰੂਪਨਗਰ ਜ਼ਿਲ੍ਹੇ ਵਿੱਚ  ਝੋਨੇ ਦੀ ਖਰੀਦ ਅਤੇ ਚੁਕਾਈ ਚੱਲ ਰਹੀ ਜ਼ੋਰ ਸੋ਼ਰ ਨਾਲ: ਹਰਜੋਤ ਸਿੰਘ ਬੈਂਸ

Hot News
ਚੰਡੀਗੜ੍ਹ, 23 ਅਕਤੂਬਰ: ਰੂਪਨਗਰ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਅਤੇ ਚੁਕਾਈ ਦਾ ਕੰਮ  ਜ਼ੋਰ ਸੋ਼ਰ ਨਾਲ ਚਲ ਰਿਹਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਕੀਤਾ। ਉਨ੍ਹਾਂ ਕਿਹਾ ਕਿ    ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਕਾਨੂੰਨ ਰੱਦ ਕਰਵਾਉਣ ਦੇ ਮਾਮਲੇ ਵਿਚ ਬਦਲਾ ਲੈਣ ਦੀ ਮਾਨਸਿਕਤਾ ਨਾਲ ਝੋਨੇ ਦੀ ਖਰੀਦ ਨੂੰ ਸਿੱਧੇ/ ਅਸਿੱਧੇ ਢੰਗ ਨਾਲ ਪ੍ਰਭਾਵਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 62065  ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 59354 ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਲਿਫਟਿੰਗ ਦਾ ਕਾਰਜ ਵੀ ਨਾਲ ਦੀ ਨਾਲ ਤੇਜ਼ੀ ਨਾਲ ਚਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਤੋਂ ਮੰਡੀਆਂ ਵਿੱਚ ਤੈਅ ਸਮੇਂ ਵਿੱਚ ਝੋਨੇ ਦੀ ਖ਼ਰੀਦ ਨੂੰ ਯਕੀਨੀ ਬਣਾਇਆ ਗਿਆ ਹੈ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੀਆਂ ਨੰਗਲ ਅਤੇ ਸੂਰੇਵਾਲ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਰਿਕਾਰਡ ਖ਼ਰੀਦ ਅਤੇ ਚੁਕਾਈ ਕੀਤੀ ਗਈ ਹੈ ਅਤੇ...
ਸਤਕਾਰ ਕੌਰ ਦੀ ਗ੍ਰਿਫਤਾਰੀ ਨੇ ਪੰਜਾਬ ਦੇ ਡਰੱਗ ਸੰਕਟ ਵਿੱਚ ਵਿਰੋਧੀ ਧਿਰ ਦੀ ਡੂੰਘੀ ਸ਼ਮੂਲੀਅਤ ਨੂੰ ਕੀਤਾ ਉਜਾਗਰ: ਆਪ

ਸਤਕਾਰ ਕੌਰ ਦੀ ਗ੍ਰਿਫਤਾਰੀ ਨੇ ਪੰਜਾਬ ਦੇ ਡਰੱਗ ਸੰਕਟ ਵਿੱਚ ਵਿਰੋਧੀ ਧਿਰ ਦੀ ਡੂੰਘੀ ਸ਼ਮੂਲੀਅਤ ਨੂੰ ਕੀਤਾ ਉਜਾਗਰ: ਆਪ

Hot News
ਚੰਡੀਗੜ੍ਹ, 23 ਅਕਤੂਬਰ : ਫਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਕਾਂਗਰਸੀ ਵਿਧਾਇਕ ਸਤਕਾਰ ਕੌਰ ਦੀ ਨਸ਼ਿਆਂ ਦੇ ਕੇਸ ਵਿੱਚ ਗ੍ਰਿਫ਼ਤਾਰੀ ’ਤੇ ਪ੍ਰਤੀਕਰਮ ਦਿੰਦਿਆਂ ‘ਆਪ’ ਨੇ ਕਿਹਾ ਕਿ ਇਹ ਪਾਰਟੀਆਂ ਨਸ਼ਿਆਂ ਦੇ ਤਸਕਰਾਂ ਨਾਲ ਕਿੰਨੀ ਡੂੰਘਾਈ ਨਾਲ ਜੁੜੀਆਂ ਹੋਈਆਂ ਹਨ, ਇਸ ਦੀ ਇੱਕ ਹੋਰ ਉਦਾਹਰਣ ਸਾਹਮਣੇ ਆਈ ਹੈ। ਸਤਕਾਰ ਕੌਰ ਇਸ ਸਮੇਂ ਭਾਜਪਾ ਵਿੱਚ ਹਨ, ਇਸ ਲਈ ‘ਆਪ’ ਨੇ ਇਸ ਮਾਮਲੇ ’ਤੇ ਭਾਜਪਾ ਤੋਂ ਉਸ ਦੇ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ। ਮੀਡੀਆ ਨੂੰ ਜਾਰੀ ਇੱਕ ਬਿਆਨ ਵਿੱਚ ‘ਆਪ’ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਲਗਾਤਾਰ ਜਾਰੀ ਰੱਖਣ ਵਿੱਚ ਵਿਰੋਧੀ ਪਾਰਟੀਆਂ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੀ ਭੂਮਿਕਾ ਦੀ ਨਿਖੇਧੀ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, "ਨਸ਼ੇ ਦੀ ਤਸਕਰੀ ਦੀਆਂ ਜੜ੍ਹਾਂ ਪੰਜਾਬ ਵਿੱਚ ਡੂੰਘੀਆਂ ਹੋ ਗਈਆਂ ਹਨ ਅਤੇ ਇਹ ਪਾਰਟੀਆਂ ਨਸ਼ਿਆਂ ਕਾਰਨ ਹੋਣ ਵਾਲੀ ਤਬਾਹੀ ਵੱਲ ਅੱਖਾਂ ਬੰਦ ਕਰ ਚੁੱਕੀਆਂ ਹਨ।" ਗਰਗ ਨੇ ਸਾਬਕਾ ਵਿਧਾਇਕ ਸਤਕਾਰ ਕੌਰ ਦੀ ਹਾਲ ਹੀ ਵਿੱਚ ਹੋਈ ਗ੍ਰਿਫਤਾਰੀ ਨੂੰ ਨਸ਼ੀਲੇ ਪਦਾਰਥਾਂ ਦੇ ਸੌਦਿਆਂ ਨਾਲ ਜੋੜਿਆ। ਉਨ੍ਹਾਂ ...
ਡੀ.ਜੀ.ਪੀ. ਗੌਰਵ ਯਾਦਵ ਨੇ 14 ਪੀ.ਸੀ.ਆਰ. ਵੈਨਾਂ ਨੂੰ ਦਿੱਤੀ ਹਰੀ ਝੰਡੀ

ਡੀ.ਜੀ.ਪੀ. ਗੌਰਵ ਯਾਦਵ ਨੇ 14 ਪੀ.ਸੀ.ਆਰ. ਵੈਨਾਂ ਨੂੰ ਦਿੱਤੀ ਹਰੀ ਝੰਡੀ

Hot News
ਲੁਧਿਆਣਾ, 23 ਅਕਤੂਬਰ:   ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਸਿੱਧੀ ਫੀਡਬੈਕ ਲੈਣ ਦੇ ਮੱਦੇਨਜ਼ਰ ਚੱਲ ਰਹੇ ਗਰਾਊਂਡ-ਜ਼ੀਰੋ ਟੂਰ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਜਨਤਕ ਸੁਰੱਖਿਆ ਸੁਧਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨ ਅਤੇ ਸੁਝਾਅ ਪ੍ਰਾਪਤ ਕਰਨ ਲਈ ਲੁਧਿਆਣਾ ਵਿੱਚ ਉਦਯੋਗਪਤੀਆਂ ਨਾਲ ਇੱਕ ਗ਼ੈਰ-ਰਸਮੀ ਗੱਲਬਾਤ ਕੀਤੀ ।  ਡੀਜੀਪੀ ਨੇ ਉਦਯੋਗਪਤੀਆਂ ਨਾਲ ਵਾਅਦਾ ਕਰਦਿਆਂ ਕਿਹਾ, “ਲੁਧਿਆਣਾ ਇੱਕ ਉਦਯੋਗਿਕ ਧੁਰਾ ਹੈ, ਅਸੀਂ ਇਸਨੂੰ ਰਾਜ ਦਾ ਸਭ ਤੋਂ ਸੁਰੱਖਿਅਤ ਸ਼ਹਿਰ ਬਣਾਉਣ ਲਈ ਬਿਹਤਰ ਕਾਨੂੰਨ ਅਤੇ ਵਿਵਸਥਾ ਦੇਣਾ ਚਾਹੁੰਦੇ ਹਾਂ। ਆਉਣ ਵਾਲੇ ਦਿਨਾਂ ਵਿੱਚ ਤੁਸੀਂ ਬਹੁਤ ਵੱਡੇ ਪੱਧਰ ਦੇ  ਸੁਧਾਰ ਵੇਖੋਗੇ’’। ”   ਡੀਜੀਪੀ ਗੌਰਵ ਯਾਦਵ ਅੱਜ ਇੱਥੇ ਲੁਧਿਆਣਾ ਵਿਖੇ ਕਾਰਪੋਰੇਟ ਸੋਸ਼ਲ ਰਿਸਪੌਂਸੀਬਿਲਟੀ (ਸੀ.ਐਸ.ਆਰ.) ਫੰਡਿੰਗ ਰਾਹੀਂ ਸਿਟੀ ਪੀ.ਸੀ.ਆਰ. (ਪੁਲਿਸ ਕੰਟਰੋਲ ਰੂਮ) ਵਿੱਚ ਸ਼ਾਮਲ ਕੀਤੇ ਗਏ 14 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇਣ ਅਤੇ ਪੁਲੀਸ ਲਾਈਨਜ਼ ਲੁਧਿਆਣਾ ਵਿਖੇ ਮੁਰੰਮਤ ਕੀਤੇ ਗਜ਼ਟਿਡ ਅਫਸਰਜ਼ (ਜੀਓ) ਮੈਸ...
ਸੂਬੇ ਨੂੰ ‘ਸਿਹਤਮੰਦ ਅਤੇ ਰੰਗਲਾ ਪੰਜਾਬ’ ਬਣਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤੇ ਜਾਵੇ; ਡਾ. ਬਲਬੀਰ ਸਿੰਘ ਵੱਲੋਂ ਮਾਸ ਮੀਡੀਆ ਵਿੰਗ ਨੂੰ ਨਿਰਦੇਸ਼

ਸੂਬੇ ਨੂੰ ‘ਸਿਹਤਮੰਦ ਅਤੇ ਰੰਗਲਾ ਪੰਜਾਬ’ ਬਣਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤੇ ਜਾਵੇ; ਡਾ. ਬਲਬੀਰ ਸਿੰਘ ਵੱਲੋਂ ਮਾਸ ਮੀਡੀਆ ਵਿੰਗ ਨੂੰ ਨਿਰਦੇਸ਼

Hot News
ਚੰਡੀਗੜ੍ਹ, 23 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਸਿਹਤਮੰਦ ਪੰਜਾਬ, ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਵਿਭਾਗ ਦੇ ਮਾਸ ਐਜੂਕੇਸ਼ਨ ਐਂਡ ਮੀਡੀਆ (ਐਮ.ਈ.ਐਮ.) ਵਿੰਗ ਨੂੰ ਹਦਾਇਤ ਕੀਤੀ ਹੈ ਕਿ ਉਹ ਸਿਹਤ ਸੁਧਾਰ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਸਬੰਧੀ ਢੁਕਵੀਂ ਤੇ ਸਟੀਕ ਜਾਣਕਾਰੀ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਹੇਠਲੇ ਪੱਧਰ ਤੱਕ ਪਹੁੰਚ ਸਕੇ। ਬੁੱਧਵਾਰ ਨੂੰ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ: ਬਲਬੀਰ ਸਿੰਘ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜਨ ਸੰਚਾਰ ਬਿਮਾਰੀਆਂ ਨੂੰ ਕੰਟਰੋਲ ਕਰਨ ਅਤੇ ਰੋਕਥਾਮ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ’ਚ ਵਿੱਦਿਅਕ ਅਤੇ ਸੰਚਾਰ ਗਤੀਵਿਧੀਆਂ ਨੂੰ ਯਕੀਨੀ ਬਣਾਉਂਦੇ ਹੋਏ ਲੋਕਾਂ ਨੂੰ ਸਹੀ ਅਤੇ ਢੁਕਵੀਂ ਜਾਣਕਾਰੀ ਦਾ ਪ੍ਰਸਾਰ ਕਰਨਾ ਐਮ.ਈ.ਐਮ. ਵਿੰਗ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਹ ਵਿੰਗ ਵਿਭਾਗ ਦੀਆਂ ਅੱਖਾਂ ਅਤੇ ਕੰਨ ਹਨ ਅਤੇ ...
ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਉੱਚ ਪੱਧਰੀ ਮੀਟਿੰਗ ਆਂਗਣਵਾੜੀਆਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ’ਤੇ  ਕੇਂਦਰਿਤ ਰਹੀ

ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਉੱਚ ਪੱਧਰੀ ਮੀਟਿੰਗ ਆਂਗਣਵਾੜੀਆਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ’ਤੇ  ਕੇਂਦਰਿਤ ਰਹੀ

Hot News
ਚੰਡੀਗੜ੍ਹ, 23 ਅਕਤੂਬਰ: ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਦੀ ਹਾਲਤ ਸੁਧਾਰਨ ਦੇ ਮੱਦੇਨਜ਼ਰ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਜਿਨ੍ਹਾਂ ਕੋਲ ਉਦਯੋਗ, ਕਿਰਤ ਅਤੇ ਰੁਜ਼ਗਾਰ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਵਿਭਾਗ ਹਨ, ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸ੍ਰੀ ਬਾਲ ਮੁਕੰਦ ਸ਼ਰਮਾ ਚੇਅਰਮੈਨ, ਪ੍ਰੀਤੀ ਚਾਵਲਾ ਤੋਂ ਇਲਾਵਾ ਇੰਦਰਾ ਗੁਪਤਾ, ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਸਾਰੇ ਮੈਂਬਰ ਅਤੇ ਕਮਲ ਕੁਮਾਰ ਗਰਗ, ਆਈ.ਏ.ਐਸ ਮੈਂਬਰ ਸਕੱਤਰ ਹਾਜ਼ਿਰ ਹੋਏ। ਮੀਟਿੰਗ ਦੌਰਾਨ ਚੇਅਰਮੈਨ ਨੇ ਮੈਂਬਰਾਂ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਅਤੇ ਰਾਸ਼ਨ ਡਿਪੂਆਂ, ਦੇ ਅਚਨਚੇਤ ਦੌਰੇ ਤੋਂ ਬਾਅਦ ਸਾਹਮਣੇ ਆਏ ਖੁਲਾਸਿਆਂ ਨੂੰ ਉਜਾਗਰ ਕੀਤਾ। ਇਸ ਦੌਰੇ ਨੇ ਕਈ ਆਂਗਣਵਾੜੀ ਕੇਂਦਰਾਂ ਵਿੱਚ ਕੁਝ ਕਮੀਆਂ ਨੂੰ ਉਜਾਗਰ ਕੀਤਾ ਹੈ, ਜਿੱਥੇ ਸੁਧਾਰ ਦੀ। ਇਨ੍ਹਾਂ ਵਿੱਚ ਕਈ ਥਾਵਾਂ ’ਤੇ ਆਂਗਣਵਾੜੀ ਕੇਂਦਰਾਂ ਦੀਆਂ ਇਮਾਰਤਾਂ ਦੀ ਖਸਤਾ ਹਾਲਤ, ਬੱਚਿਆਂ ਦੀਆਂ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ

Hot News
ਚੰਡੀਗੜ੍ਹ, 23 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਸੈਕਟਰ- 1, ਚੰਡੀਗੜ੍ਹ ਵਿਖੇ ਇੱਕ ਪ੍ਰਤਿਭਾਸ਼ਾਲੀ ਚਿੱਤਰਕਾਰ ਮਿਸ ਛਵਲੀਨ ਕੌਰ ਨੂੰ ਸਨਮਾਨਿਤ ਕੀਤਾ। ਜ਼ਿਲ੍ਹਾਂ ਜਲੰਧਰ ਦੀ ਰਹਿਣ ਵਾਲੀ ਛਵਲੀਨ , ਨੂੰ ਉਸ ਦੀਆਂ ਸ਼ਾਨਦਾਰ ਕਲਾਤਮਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਹੈ। ਸਨਮਾਨ ਸਮਾਰੋਹ ਦੌਰਾਨ, ਡਿਪਟੀ ਸਪੀਕਰ ਨੇ ਸੂਬੇ ਭਰ ਦੀਆਂ ਅਣਗਿਣਤ ਲੜਕੀਆਂ ਲਈ ਪ੍ਰੇਰਨਾ ਸਰੋਤ ਬਣਨ ਲਈ ‘ਛਵੀ’ ਵਜੋਂ ਜਾਣੀ ਜਾਂਦੀ, ਛਵਲੀਨ  ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਔਰਤਾਂ ਦੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਛਵੀ ਵਰਗੀਆਂ ਨੌਜਵਾਨ ਪ੍ਰਤਿਭਾਵਾਂ ਨੂੰ ਸਮਰਥਨ ਦੇਣ ਲਈ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਨੂੰ ਵੀ ਉਜਾਗਰ ਕੀਤਾ।...
3000 ਰੁਪਏ ਰਿਸ਼ਵਤ ਲੈਣ ਵਾਲੇ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

3000 ਰੁਪਏ ਰਿਸ਼ਵਤ ਲੈਣ ਵਾਲੇ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

Hot News
ਚੰਡੀਗੜ੍ਹ, 22 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੀ ਤਹਿਸੀਲ ਜਲਾਲਾਬਾਦ ਦੇ ਮਾਲ ਹਲਕਾ ਚੱਕ ਜਾਨੀਸਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਗੁਰਦੀਪ ਸਿੰਘ ਖਿਲਾਫ 3,000 ਰੁਪਏ ਰਿਸ਼ਵਤ ਦੀ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਮੁਕੱਦਮਾ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਵਸਨੀਕ ਧਰਮਜੀਤ ਸਿੰਘ ਬੇਦੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਬਤ ਹੋਈ ਕਿ ਉਕਤ ਮੁਲਜ਼ਮ ਨੇ ਬਿਨੈਕਾਰ ਸ਼ਿੰਦਰ ਕੌਰ ਵਾਸੀ ਸ੍ਰੀ ਮੁਕਤਸਰ ਸਾਹਿਬ ਤੋਂ ਜਮਾਂਬੰਦੀ ਦੀਆਂ ਨਕਲਾਂ ਦੇਣ ਬਦਲੇ 5,000 ਰੁਪਏ ਦੀ ਮੰਗ ਕੀਤੀ ਸੀ ਅਤੇ ਇਸ ਮੰਤਵ ਲਈ 3,000 ਰੁਪਏ ਬਤੌਰ ਰਿਸ਼ਵਤ ਵਜੋਂ ਹਾਸਲ ਕੀਤੇ ਸਨ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ...
ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਲਈ ਕੋਈ ਕਦਮ ਨਹੀਂ ਉਠਾਇਆ: ਲਾਲਜੀਤ ਸਿੰਘ ਭੁੱਲਰ

ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਲਈ ਕੋਈ ਕਦਮ ਨਹੀਂ ਉਠਾਇਆ: ਲਾਲਜੀਤ ਸਿੰਘ ਭੁੱਲਰ

Hot News
ਲੁਧਿਆਣਾ, 21 ਅਕਤੂਬਰ: ਪੰਜਾਬ ਦੇ ਜੇਲ੍ਹ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਅੱਜ ਸਥਾਨਕ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ ਕਰਨ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਕੈਦੀਆਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਤੋਂ ਜੇਲ੍ਹ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ, ਦਿੱਤੇ ਜਾ ਰਹੇ ਖਾਣੇ ਆਦਿ ਬਾਰੇ ਜਾਣਕਾਰੀ ਲਈ। ਨਿਰੀਖਣ ਤੋਂ ਬਾਅਦ ਗੱਲਬਾਤ ਦੌਰਾਨ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਲਈ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਸੂਬੇ 'ਚ ਗੈਂਗਸਟਰਾਂ ਦਾ ਬੋਲਬਾਲਾ ਸੀ ਪਰ ਹੁਣ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੇਲ੍ਹਾਂ ਨੂੰ ਅਸਲ ਮਾਅਨਿਆਂ ਵਿੱਚ ਸੁਧਾਰ ਘਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚੋਂ ਮੋਬਾਈਲ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਨਕੇਲ ਪਾਉਣ ਲਈ ਹਰ ਤਰ੍ਹਾਂ ਦਾ ਉਪਰਾਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਡਵਾਂਸਡ ਤਕਨੀਕ ਵਾਲੇ ਸੀ.ਸੀ.ਟੀ.ਵੀ ਕੈਮਰੇ ਸਥਾਪਤ ਕੀਤੇ ਗਏ ਹਨ। ਜੇਲ੍ਹ ਮੰਤਰੀ ਨੇ ਕਿਹਾ ਕਿ ...
65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

Hot News
ਜਲੰਧਰ, 21 ਅਕਤੂਬਰ: ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਮੱਦੇਨਜ਼ਰ ਸੋਮਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 65ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ।   ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਇੱਕ ਬੇਮਿਸਾਲ ਫੋਰਸ ਹੈ, ਜਿਸ ਨੇ ਸ਼ਾਂਤੀ ਅਤੇ ਅਸਥਿਰਤਾ  ਦੇ ਦੌਰ ਵਿੱਚ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕਰਮੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਅਤੇ ਲੋਕਾਂ ਨੂੰ ਸੁਰੱਖਿਆ ਦੇਣ ਲਈ ਆਪਣੀਆਂ ਜਾਨਾਂ ਵਾਰੀਆਂ ਹਨ। ਉਨ੍ਹਾਂ ਕਿਹਾ ਕਿ ਸਤੰਬਰ 1981 ਤੋਂ ਹੁਣ ਤੱਕ ਪੰਜਾਬ ਪੁਲਿਸ ਦੇ  1799 ਮੁਲਾਜ਼ਮਾਂ ਜਿਨ੍ਹਾਂ ਵਿੱਚ ਇਸ ਸਾਲ ਦੇ ਦੋ ਮੁਲਾਜ਼ਮ ਸ਼ਾਮਲ ਹਨ,  ਨੇ ਆਪਣੀ ਜਾਨ ਦੇਸ਼ ਦੇ ਲੇਖੇ ਲਾਈ ।  ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਨਿਛਾਵ...