ਗੈਂਗਸਟਰਾਂ ‘ਤੇ ਵਾਰ ਦਾ 64ਵਾਂ ਦਿਨ: ਪੰਜਾਬ ਪੁਲਿਸ ਵੱਲੋਂ 540 ਥਾਵਾਂ ‘ਤੇ ਛਾਪੇਮਾਰੀ; 206 ਗ੍ਰਿਫ਼ਤਾਰ
ਚੰਡੀਗੜ੍ਹ, 25 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 64ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 540 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
64ਵੇਂ ਦਿਨ, ਪੁਲਿਸ ਟੀਮਾਂ ਨੇ 206 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜੇ ਵਿੱਚੋਂ 3 ਹਥਿਆਰ ਬਰਾਮਦ ਕੀਤੇ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,884 ਹੋ ਗਈ ਹੈ।
ਇਸ ਤੋਂ ਇਲਾਵਾ 59 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ...








