ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ
ਚੰਡੀਗੜ੍ਹ/ਗੜ੍ਹਸ਼ੰਕਰ, 8 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਵਿਸ਼ੇਸ਼ ਦੌਰਾ ਕਰਦਿਆਂ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਸਪੀਕਰ ਰੌੜੀ ਨੇ ਰੋੜ ਮਜਾਰਾ, ਸਮੁੰਦੜਾ, ਪਨਾਮ, ਗੜ੍ਹਸ਼ੰਕਰ, ਮੇਗੋਵਾਲ, ਮਾਹਿਲਪੁਰ ਅਤੇ ਮੋਰਾਂਵਾਲੀ ਦੀਆਂ ਮੰਡੀਆਂ ਵਿੱਚ ਪਹੁੰਚ ਕੇ ਕਿਸਾਨਾਂ, ਆੜ੍ਹਤੀਆਂ ਅਤੇ ਮੰਡੀ ਨਾਲ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ।
ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਮੰਡੀਆਂ ਵਿੱਚ ਝੋਨੇ ਦੀ ਆਮਦ, ਖਰੀਦ, ਲਿਫਟਿੰਗ, ਬਾਰਦਾਨੇ, ਭੁਗਤਾਨ ਅਤੇ ਹੋਰ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਮੰਡੀ ਵਿੱਚ ਆਪਣੀ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨਾਲ ਵੀ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਇਸ ਸਬੰਧੀ ਅਧਿਕਾਰੀ ਪੂਰੀ ਗੰਭੀਰਤਾ ਨਾਲ ਕੰਮ ਕਰਨ।
ਡਿਪਟ...








