ਨਾਇਲਿਟ ਯੂਨੀਵਰਸਿਟੀ ਵੱਲੋਂ 12 ਕੈਂਪਸਾਂ ਦੇ 1500 ਤੋਂ ਵੱਧ ਨਵੇਂ ਵਿਦਿਆਰਥੀਆਂ ਦਾ ਸਵਾਗਤ
ਰੂਪਨਗਰ, 1 ਸਤੰਬਰ: ਨਾਇਲਿਟ ਡੀਮਡ ਟੂ ਬੀ ਯੂਨੀਵਰਸਿਟੀ ਰੂਪਨਗਰ ਵੱਲੋਂ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿਖੇ ਕਰਵਾਏ ਗਏ ਉਦਘਾਟਨੀ ਅਤੇ ਵਿਦਿਆਰਥੀ-ਪ੍ਰਵੇਸ਼ ਸਮਾਗਮ ਦੌਰਾਨ 12 ਕੈਂਪਸਾਂ ਤੋਂ 2026 ਬੈਚ ਦੇ 1500 ਤੋਂ ਵੱਧ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦਾ ਰਸਮੀ ਤੌਰ ’ਤੇ ਸਵਾਗਤ ਕੀਤਾ ਗਿਆ। ਇਸ ਸਮਾਗਮ ਨਾਲ ਨਵੇਂ ਵਿਦਿਆਰਥੀਆਂ ਦੀ ਅਕਾਦਮਿਕ ਯਾਤਰਾ ਦਾ ਆਗਾਜ਼ ਹੋਇਆ ਅਤੇ ਉਨ੍ਹਾਂ ਨੂੰ ਯੂਨੀਵਰਸਿਟੀ ਦੀ ਅਗਵਾਈ, ਅਕਾਦਮਿਕ ਢਾਂਚੇ ਅਤੇ ਸੰਸਥਾਗਤ ਪ੍ਰਬੰਧਾਂ ਨਾਲ ਜਾਣੂ ਕਰਵਾਇਆ ਗਿਆ।
ਇਸ ਸਮਾਗਮ ਵਿੱਚ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੀ ਆਰਥਿਕ ਸਲਾਹਕਾਰ ਡਾ. ਏ. ਪ੍ਰਤਿਭਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਨਾਇਲਿਟ ਡੀਮਡ ਟੂ ਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਅਤੇ ਨਾਇਲਿਟ ਦੇ ਡਾਇਰੈਕਟਰ ਜਨਰਲ ਡਾ. ਐੱਮ. ਐੱਮ. ਤ੍ਰਿਪਾਠੀ, ਕਾਰਜਕਾਰੀ ਨਿਰਦੇਸ਼ਕ ਸ੍ਰੀ ਦੀਪਕ ਵਾਸਨ, ਸੀਨੀਅਰ ਅਧਿਕਾਰੀ, ਅਧਿਆਪਕ ਵਰਗ ਅਤੇ ਨਵੇਂ ਦਾਖ਼ਲ ਹੋਏ ਵਿਦਿਆਰਥੀ ਹਾਜ਼ਰ ਸਨ।
ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਾਰਜਕਾਰੀ ਨਿਰਦੇਸ਼ਕ ਸ੍ਰੀ ਦੀਪਕ ਵਾਸਨ ਨੇ ਵਿਦਿਆਰਥੀਆਂ ਲਈ...








