Saturday, March 28Malwa News
Shadow

Hot News

ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Breaking News, Hot News
ਚੰਡੀਗੜ੍ਹ, 12 ਜੁਲਾਈਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਸਾਲ 2023-24 ਦੇ ਅਨੁਸੂਚਿਤ ਜਾਤੀ ਦੇ ਕੁੱਲ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਰਨਾਲਾ, ਫਰੀਦਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮਲੇਰਕੋਟਲਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਲਈ 32.20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਅਨੁਸੂਚਿਤ ਜਾਤੀਆਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 6314 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ 01, ਫਰੀਦਕੋਟ ਦੇ 482, ਗੁਰਦਾਸਪੁਰ ਦੇ...
ਛੋਟੇ ਅਪਰਾਧਾਂ ਵਿੱਚ ਵੀ ਐਫਆਈਆਰ ਦਰਜ ਕਰਨ ਨੂੰ ਤਰਜੀਹ ਦਿੱਤੀ ਜਾਵੇ; ਡੀਜੀਪੀ ਪੰਜਾਬ ਵੱਲੋਂ ਸੀਪੀਜ਼/ਐਸਐਸਪੀਜ਼ ਨੂੰ ਨਿਰਦੇਸ਼

ਛੋਟੇ ਅਪਰਾਧਾਂ ਵਿੱਚ ਵੀ ਐਫਆਈਆਰ ਦਰਜ ਕਰਨ ਨੂੰ ਤਰਜੀਹ ਦਿੱਤੀ ਜਾਵੇ; ਡੀਜੀਪੀ ਪੰਜਾਬ ਵੱਲੋਂ ਸੀਪੀਜ਼/ਐਸਐਸਪੀਜ਼ ਨੂੰ ਨਿਰਦੇਸ਼

Breaking News, Hot News
ਚੰਡੀਗੜ੍ਹ, 12 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਸੂਬੇ ਵਿੱਚ ਅਪਰਾਧ ਖਿਲਾਫ਼ ਕਾਰਵਾਈ ਤੇਜ਼ ਕਰਨ ਲਈ ਲੁੱਟ-ਖੋਹ ਅਤੇ ਚੋਰੀ ਵਰਗੇ ਛੋਟੇ ਅਪਰਾਧਾਂ ਦੇ ਮਾਮਲਿਆਂ ਵਿੱਚ ਤਰਜੀਹੀ ਤੌਰ ‘ਤੇ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।ਉਹਨਾਂ ਕਿਹਾ ਕਿ ਮੇਰੇ ਧਿਆਨ ਵਿੱਚ ਆਇਆ ਹੈ ਕਿ ਫੀਲਡ ਅਫਸਰ ਛੋਟੇ ਅਪਰਾਧਾਂ ਵਿੱਚ ਆਮ ਤੌਰ 'ਤੇ ਐਫਆਈਆਰ ਦਰਜ ਕਰਨ ਤੋਂ ਗੁਰੇਜ਼ ਕਰਦੇ ਹਨ। ਸਾਰੇ ਜ਼ਿਲ੍ਹਿਆਂ ਵਿੱਚ ਨਿਰਵਿਘਨ ਢੰਗ ਨਾਲ ਐਫਆਈਆਰਜ਼ ਦਰਜ ਹੋਣੀ ਚਾਹੀਦੀ ਹੈ ਤਾਂ ਜੋ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਿਆ ਜਾ ਸਕੇ।ਡੀਜੀਪੀ ਸਾਰੇ 28 ਪੁਲਿਸ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਅਤੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ਵਿੱਢੀ ਜੰਗ ਦਾ ਜਾਇਜ਼ਾ ਲੈਣ ਲਈ ਸਾਰੇ ਸੀਨੀਅਰ ਫੀਲਡ ਅਫਸਰਾਂ ਅਤੇ ਆਪਰੇਸ਼ਨਲ ਵਿੰਗਾਂ ਦੇ ਮੁਖੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਸੂਬਾ ਪੱਧਰੀ ਅਪਰ...
ਟਰਾਂਸਪੋਰਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਠੇਕਾ ਆਧਾਰਤ ਡਰਾਈਵਰਾਂ/ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਤਜਵੀਜ਼ ਪੇਸ਼ ਕਰਨ ਦੀਆਂ ਹਦਾਇਤਾਂ

ਟਰਾਂਸਪੋਰਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਠੇਕਾ ਆਧਾਰਤ ਡਰਾਈਵਰਾਂ/ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਤਜਵੀਜ਼ ਪੇਸ਼ ਕਰਨ ਦੀਆਂ ਹਦਾਇਤਾਂ

Breaking News, Hot News
ਚੰਡੀਗੜ੍ਹ, 12 ਜੁਲਾਈ:ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਹਫ਼ਤੇ ਦੇ ਅੰਦਰ-ਅੰਦਰ ਢੁਕਵੀਂ ਤਜਵੀਜ਼ ਪੇਸ਼ ਕਰਨ। ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਗਠਤ ਕੀਤੀ ਗਈ ਕਮੇਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੁਲਾਜ਼ਮਾਂ ਦੇ ਮਸਲਿਆਂ ਸਬੰਧੀ ਹਮਦਰਦੀ ਭਰਪੂਰ ਰਵੱਈਆ ਅਪਨਾਉਣ। ਉਨ੍ਹਾਂ ਕਿਹਾ ਕਿ ਅਗਲੀ ਮੀਟਿੰਗ 19 ਜੁਲਾਈ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਹੋਵੇਗੀ ਅਤੇ ਉਦੋਂ ਤੱਕ ਅਧਿਕਾਰੀ ਸਾਰੀਆਂ ਮੰਗਾਂ ਦੇ ਹੱਲ ਲਈ ਢੁਕਵੀਂ ਤਜਵੀਜ਼ ਪੇਸ਼ ਕਰਨ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਕਮੇਟੀ ਦੇ ਬਾਕੀ ਮੈਂਬਰਾਂ ਅਤੇ ਯੂਨੀਅਨ ਦੇ ਦੋ ਨੁਮਾਇੰਦਿਆਂ ਨਾਲ ਮੀਟਿੰਗ ਕਰਦ...
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News, Hot News
ਚੰਡੀਗੜ੍ਹ, 12 ਜੁਲਾਈ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ  15 ਉਮੀਦਵਾਰਾਂ ਨੂੰ ਲੋਕ ਨਿਰਮਾਣ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿੱਚ ਗਰੁੱਪ ਸੀ ਵਿੱਚ 3 ਅਤੇ ਗਰੁੱਪ ਡੀ ਵਿੱਚ 12 ਉਮੀਦਵਾਰ ਸ਼ਾਮਲ ਹਨ। ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਗਠਨ ਤੋਂ ਬਾਅਦ ਵਿਭਾਗ ਨੂੰ ਮਜ਼ਬੂਤ ਕਰਨ ਲਈ ਲੋੜੀਂਦੀ ਭਰਤੀ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਵਿਭਾਗ ਵਿੱਚ ਕੁੱਲ 596 ਕਰਮਚਾਰੀਆਂ ਦੀ ਭਰਤੀ ਕੀਤੀ ਗਈ ਜਿਸ ਵਿੱਚ ਗਰੁੱਪ ਏ ਵਿੱਚ 25, ਗਰੁੱਪ ਬੀ ਵਿੱਚ 229, ਗਰੁੱਪ ਸੀ ਵਿੱਚ 289 ਅਤੇ ਗਰੁੱਪ ਡੀ ਵਿੱਚ 53 ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅੱਜ 15 ਨਿਯੁਕਤੀ ਪੱਤਰ ਸੌਂਪਣ ਨਾਲ ਨਵੇਂ ਮੁਲਾਜ਼ਮਾਂ ਦੀ ਕੁੱਲ ਗਿਣਤੀ 611 ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਵਿੱਚ ਹਾਲ ਹੀ ਵਿੱਚ ਹੋਈਆਂ ਤਰੱਕੀਆਂ ਸਦਕਾ ਕਈ ਅਸਾਮੀਆਂ ਹਨ, ਜਿਨ੍ਹਾਂ ਨੂੰ ਜਲਦੀ ਭਰਿਆ ਜਾਵੇਗਾ। ਲੋਕ ਨਿ...
ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਵਿੱਚ ਹੋਏ ਵੱਡੇ ਫੈਸਲੇ

ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਵਿੱਚ ਹੋਏ ਵੱਡੇ ਫੈਸਲੇ

Breaking News, Hot News
ਚੰਡੀਗੜ, 12 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਅਤੇ ਪੰਜਾਬ ਵਿਧਾਨ ਸਭਾ, ਭਲਾਈ ਕਮੇਟੀ ਵੱਲੋਂ ਸਮੇਂ-ਸਮੇਂ ਤੇ ਦਿੱਤੇ ਗਏ ਨਿਰਦੇਸ਼ਾਂ ਅਨੂਸਾਰ ਸ਼ੁੱਕਰਵਾਰ ਨੂੰ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ 141ਵੀਂ ਮੀਟਿੰਗ ਚੇਅਰਮੈਨ ਬੈਕਫਿੰਕੋ  ਸੰਦੀਪ ਸੈਣੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਰਾਜ ਦੇ ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਸੂਬੇ ਦੇ ਲੋੜਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਅਹਿਮ ਫੈਸਲੇ ਲਏ ਗਏ। ਵਧੇਰੇ ਜਾਣਕਾਰੀ ਦਿੰਦੇ ਹੋਏ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੇ ਚੇਅਰਮੈਨਸੰਦੀਪ ਸੈਣੀ ਨੇ ਦੱਸਿਆ ਕਿ ਸਿੱਧਾ ਕਰਜਾ ਸਕੀਮ ਅਧੀਨ ਕਰਜੇ ਦੀ ਰਕਮ ਨੂੰ 2 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਅਤੇ ਸਾਲਾਨਾ ਪਰਿਵਾਰਕ ਆਮਦਨ ਨੂੰ 1 ਲੱਖ ਰੁਪਏ...
ਬਾਲ ਭਿੱਖਿਆ ਰੋਕਥਾਮ ਲਈ ਕੀਤੀ ਗਈ ਚੈਕਿੰਗ

ਬਾਲ ਭਿੱਖਿਆ ਰੋਕਥਾਮ ਲਈ ਕੀਤੀ ਗਈ ਚੈਕਿੰਗ

Hot News
ਫਿਰੋਜ਼ਪੁਰ 11 ਜੁਲਾਈ : ਬਾਲ ਅਧਿਕਾਰ ਰੱਖਿਆ ਕਮਿਸ਼ਨ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰੀਚੀਕਾ ਨੰਦਾ ਦੇ ਦਿਸ਼ਾ ਨਿਰਦੇਸ਼ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਪੁਲਿਸ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਮਮਦੋਟ ਅਤੇ ਜ਼ੀਰਾ ਦੇ ਸਲਮ ਏਰੀਏ ਵਿਖੇ ਬਾਲ ਭਿੱਖਿਆ ਦੀ ਰੋਕਥਾਮ ਸਬੰਧੀ ਚੈਕਿੰਗ ਕੀਤੀ ਗਈ। ਇਸ ਦੌਰਾਨ ਭੀਖ ਮੰਗ ਰਹੇ ਬੱਚਿਆਂ ਦੇ ਮਾਪਿਆ ਨਾਲ ਤਾਲਮੇਲ ਕਰ ਕੇ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦੀ ਕਾਊਸਲਿੰਗ ਕੀਤੀ ਗਈ।      ਇਸ ਦੌਰਾਨ ਟੀਮ ਵੱਲੋਂ ਮਾਤਾ-ਪਿਤਾ ਨੂੰ ਆਪਣੇ ਬੱਚਿਆਂ ਨੂੰ ਭੀਖ ਨਾ ਮੰਗਵਾਉਣ ਅਤੇ ਬਾਲ ਮਜ਼ਦੂਰੀ ਨਾ ਕਰਵਾ ਕੇ ਉਨ੍ਹਾਂ ਦੀ ਚੰਗੀ ਸਿੱਖਿਆ ਲਈ ਸਕੂਲ ਭੇਜਣ ਲਈ ਕਿਹਾ ਗਿਆ ਅਤੇ ਨਾਲ ਹੀ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਬੱਚਿਆ ਨੂੰ ਭੀਖ ਮੰਗਵਾਉ...
ਗਲਾਡਾ ਵੱਲੋਂ 2 ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

ਗਲਾਡਾ ਵੱਲੋਂ 2 ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

Hot News
ਲੁਧਿਆਣਾ, 11 ਜੁਲਾਈ (000) - ਮੁੱਖ ਪ੍ਰਸ਼ਾਸਕ ਗਲਾਡਾ ਸਾਕਸ਼ੀ ਸਾਹਨੀ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ 'ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਭੋਲੇ-ਭਾਲੇ ਵਸਨੀਕਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ-ਕਮ-ਸਮਰੱਥ ਅਥਾਰਟੀ ਓਜਸਵੀ, ਆਈ.ਏ.ਐਸ. ਦੁਆਰਾ ਕਾਰਵਾਈ ਕਰਨ ਲਈ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਊਟੀ ਮੈਜਿਸਟ੍ਰੇਟ ਵਜੋਂ ਉਪ ਮੰਡਲ ਇੰਜੀਨੀਅਰ, ਗਲਾਡਾ ਕਰਨ ਅਗਰਵਾਲ ਨੇ ਪੁਲਿਸ ਫੋਰਸ ਅਤੇ ਗਲਾਡਾ ਦੀ ਇਨਫੋਰਸਮੈਂਟ ਟੀਮ ਜਿਸ ਵਿੱਚ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ), ਸਹਾਇਕ ਟਾਊਨ ਪਲਾਨਰ (ਰੈਗੂਲੇਟਰੀ), ਸਬ-ਡਵੀਜ਼ਨਲ ਇੰਜੀਨੀਅਰ, ਗਲਾਡਾ, ਜੂਨੀਅਰ ਇੰਜੀਨੀਅਰ (ਰੈਗੂਲੇਟਰੀ) ਸ਼ਾਮਲ ਸਨ, ਨੇ ਦੋ ਅਣਅਧਿਕਾਰਤ ਕਲੋਨੀ...
ਪੰਜਾਬ ਦੇ ਸਾਰੇ ਵੇਰਕਾ ਮਿਲਕ ਪਲਾਂਟਾਂ ਵਿੱਚ ਲਗਾਏ ਜਾਣਗੇ ਪੌਦੇ : ਕਮਲ ਗਰਗ

ਪੰਜਾਬ ਦੇ ਸਾਰੇ ਵੇਰਕਾ ਮਿਲਕ ਪਲਾਂਟਾਂ ਵਿੱਚ ਲਗਾਏ ਜਾਣਗੇ ਪੌਦੇ : ਕਮਲ ਗਰਗ

Hot News
ਬਠਿੰਡਾ, 11 ਜੁਲਾਈ : ਵਾਤਾਵਰਨ ਦੀ ਸ਼ੁੱਧਤਾ ਨੂੰ ਲੈ ਕੇ ਪੰਜਾਬ ਦੇ ਸਾਰੇ ਵੇਰਕਾ ਪਲਾਂਟਾਂ ਅੰਦਰ ਪੌਕੇ ਲਗਾਏ ਜਾਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਡਾਕਟਰ ਕਮਲ ਗਰਗ (ਆਈ.ਏ.ਐਸ) ਨੇ  ਸਥਾਨਕ ਵੇਰਕਾ ਮਿਲਕ ਪਲਾਂਟ ਵਿਖੇ ਪਹਿਲੇ ਪੜਾਅ ’ਚ ਛਾਂਦਾਰ ਤੇ ਫ਼ਲਦਾਰ 500 ਬੂਟੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਦੀਪਕ ਪਾਰੀਕ, ਜਨਰਲ ਮੈਨੇਜ਼ਰ ਵੇਰਕਾ ਸ਼੍ਰੀ ਅਨੀਮੇਸ਼ ਪ੍ਰਮਾਣਿਕ ਤੇ ਵੇਰਕਾ ਦੇ ਡਾਇਰੈਕਟਰ ਸ਼੍ਰੀ ਸੁਖਪ੍ਰੀਤ ਸੁੱਖੀ ਮਾਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਦੌਰਾਨ ਐਮ.ਡੀ. ਸ਼੍ਰੀ ਕਮਲ ਗਰਗ ਨੇ ਰੁੱਖਾਂ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਦੇ ਮੱਦੇਨਜ਼ਰ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਜਿੱਥੇ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਵੱਧ ਤੋਂ ਵੱਧ ਰੁੱਖ ਲਗਾਉਣਾ ਹੈ, ਉਥੇ ਹੀ ਉਨ੍ਹਾਂ ਦੀ ਸਾਂਭ-...
ਭਾਸ਼ਾ ਵਿਭਾਗ ਫ਼ਾਜ਼ਿਲਕਾ ਵੱਲੋਂ ਜਲਾਲਾਬਾਦ ਵਿਖੇ ਜ਼ਿਲ੍ਹਾ ਪੱਧਰੀ ਕਵੀ ਦਰਬਾਰ ਕਰਵਾਇਆ ਗਿਆ

ਭਾਸ਼ਾ ਵਿਭਾਗ ਫ਼ਾਜ਼ਿਲਕਾ ਵੱਲੋਂ ਜਲਾਲਾਬਾਦ ਵਿਖੇ ਜ਼ਿਲ੍ਹਾ ਪੱਧਰੀ ਕਵੀ ਦਰਬਾਰ ਕਰਵਾਇਆ ਗਿਆ

Hot News
ਜਲਾਲਾਬਾਦ 11 ਜੁਲਾਈਮੁੱਖ ਮੰਤਰੀ, ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ, ਭਾਸ਼ਾ ਵਿਭਾਗ ਦੇ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ,ਫ਼ਾਜ਼ਿਲਕਾ ਵੱਲੋਂ  ਸਕੂਲ ਆਫ਼ ਐਮੀਨੈੱਸ ਜਲਾਲਾਬਾਦ ਵਿਖੇ ਪਦਮਸ਼੍ਰੀ ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਕਵੀ ਦਰਬਾਰ  ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹੇ ਦੇ ਬਹੁਤ ਸਾਰੇ ਨਾਮੀ ਕਵੀਆਂ ਨੇ ਭਾਗ ਲਿਆ।ਇਹ ਸਮਾਰੋਹ ਦੇ ਪ੍ਰਧਾਨਗੀ ਮੰਡਲ ਵਿੱਚ ਉੱਘੇ ਸਾਹਿਤਕਾਰ ਸ. ਬਲਬੀਰ ਸਿੰਘ ਰਹੇਜਾ , ਸ਼੍ਰੀ ਆਤਮਾ ਰਾਮ ਰੰਜਨ ਅਤੇ ਸ. ਹਰਦੀਪ ਢਿੱਲੋਂ  ਸ਼ਾਮਿਲ ਹੋਏ, ਜਦੋਂ ਕਿ ਬਤੌਰ ਵਿਸ਼ੇਸ਼ ਮਹਿਮਾਨ ਸ਼੍ਰੀ ਦੇਵ ਰਾਜ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਜਲਾਲਾਬਾਦ ਅਤੇ ਸ਼੍ਰੀ ਪੰਕਜ ਅੰਗੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਾਜ਼ਿਲਕਾ ਸਨ । ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਾਜ਼ਿਲਕਾ ਸ਼੍ਰੀ ਭੁਪਿੰਦਰ ਉਤਰੇਜਾ ਆਏ ਹੋਏ ਕਵੀਆਂ ਅਤੇ ਮਹਿਮਾਨਾਂ ਦਾ ਸੁਆਗਤ ਕੀਤਾ । ਸ. ਪਰਮਿੰਦਰ ਸਿੰਘ ਰੰਧਾਵਾ ਨੇ ਭਾਸ਼ਾ ਧੁਨੀ ਨਾਲ ਸਮਾਗਮ ਦਾ ਆਗ਼ਾ...
ਨਵੇ ਬਾਗ ਲਗਾਉਣ ਵਾਲੇ ਅਤੇ ਲਗੇ ਹੋਏ ਬਾਗਾਂ ਦੇ ਕਿਸਾਨਾਂ ਲਈ ਬਾਗਬਾਨੀ ਵਿਭਾਗ ਵੱਲੋਂ ਜਰੂਰੀ ਸਲਾਹ

ਨਵੇ ਬਾਗ ਲਗਾਉਣ ਵਾਲੇ ਅਤੇ ਲਗੇ ਹੋਏ ਬਾਗਾਂ ਦੇ ਕਿਸਾਨਾਂ ਲਈ ਬਾਗਬਾਨੀ ਵਿਭਾਗ ਵੱਲੋਂ ਜਰੂਰੀ ਸਲਾਹ

Hot News
ਫਾਜ਼ਿਲਕਾ 10 ਜੁਲਾਈਸਹਾਇਕ ਡਾਇਰੈਕਟਰ ਬਾਗਬਾਨੀ ਅਬੋਹਰ ਸ਼੍ਰੀ ਜਤਿੰਦਰ ਸਿੰਘ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਜੁਲਾਈ—ਅਗਸਤ ਮਹੀਨਾ ਨਵੇਂ ਬਾਗ ਲਗਾਉਣ ਲਈ ਢੁਕਵਾਂ ਹੈ, ਸੋ ਨਵੇਂ ਬਾਗ ਲਗਾਉਣ ਲਈ ਜਰੂਰੀ ਵਿਊਂਤਬੰਦੀ ਕਰ ਲਈ ਜਾਵੇ।ਉਨ੍ਹਾਂ ਕਿਹਾ ਕਿ ਕਿ ਜਿਵੇਂ ਹੁਣ ਤੇ ਆਉਣ ਵਾਲਾ ਸਮਾਂ ਬਰਸਾਤਾਂ ਦਾ ਮੌਸਮ ਹੈ, ਸੋ ਨਵੇਂ ਲੱਗੇ ਬਾਗਾਂ ਵਿੱਚ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਪਹਿਲਾਂ ਤੋਂ ਹੀ ਕਰ ਲਿਆ ਜਾਵੇ ਅਤੇ ਨਿੰਬੂ ਜਾਤੀ ਦੇ ਬਾਗਾਂ ਵਿੱਚ ਜੜ੍ਹਾਂ ਦੇ ਗਾਲੇ ਦੀ ਰੋਕਥਾਮ ਲਈ ਰਿਡੋਮਿਲ ਗੋਲਡ ਐਮ.ਜੈਡ ਜਾਂ ਕਰਜਟ ਐਮ.8 ਦਵਾਈ ਨੂੰ 25 ਗ੍ਰਾਮ/10 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਬੂਟੇ ਦੇ ਹਿਸਾਬ ਨਾਲ ਜਮੀਨ ਵਿੱਚ ਗੜੁੱਚ ਕਰੋ ਤਾਂ ਜੇਕਰ ਬਾਗਾਂ ਵਿੱਚ ਪਾਣੀ ਖੜਦਾ ਹੈ ਤਾਂ ਬੂਟੇ ਪਾਣੀ ਨੂੰ ਸਹਾਰ ਸਕਣ।ਉਨ੍ਹਾਂ ਕਿਹਾ ਕਿ ਫਲਦਾਰ ਬੂਟਿਆਂ ਦੇ ਮੁੱਢਾਂ ਨੂੰ ਤਿੱਖੀ ਧੁੱਪ ਤੋਂ ਬਚਾਉਣ ਲਈ ਕਲੀ ਦੇ ਘੋਲ ਦਾ ਲੇਪ ਕੀਤਾ ਜਾ ਸਕਦਾ ਹੈ। ਨਿੰਬੂ ਜਾਤੀ ਦੇ ਬਾਗਾਂ ਵਿੱਚ ਲਘੂ ਤੱਤਾਂ ਦੀ ਘਾਟ ਨੂੰ ਪੂਰਾ ਕਰਨ ਲਈ ਜਿੰਕ ਸਲਫੇਟ (21 ਫੀਸਦੀ)  4.7 ਗ੍ਰਾਮ ਅਤੇ ਮੈਗਨੀਜ਼ ਸਲਫੇਟ 3.3 ਗ੍ਰਾਮ ਪ੍ਰ...