Saturday, March 28Malwa News
Shadow

Hot News

ਸ੍ਰੀ ਮੁਕਤਸਰ ਸਾਹਿਬ ਜਿਲ਼੍ਹੇ ਵਿਚ ਨਾਟਕਾਂ ਰਾਹੀਂ ਵਿਦਿਆਰਥੀਆਂ ਅਤੇ ਨੌਜਵਾਨਾਂ ਵਿੱਚ ਨਸ਼ਿਆਂ ਖਿਲਾਫ ਅਲਖ ਜਗਾਈ ਜਾਵੇਗੀ

ਸ੍ਰੀ ਮੁਕਤਸਰ ਸਾਹਿਬ ਜਿਲ਼੍ਹੇ ਵਿਚ ਨਾਟਕਾਂ ਰਾਹੀਂ ਵਿਦਿਆਰਥੀਆਂ ਅਤੇ ਨੌਜਵਾਨਾਂ ਵਿੱਚ ਨਸ਼ਿਆਂ ਖਿਲਾਫ ਅਲਖ ਜਗਾਈ ਜਾਵੇਗੀ

Hot News
ਸ੍ਰੀ ਮੁਕਤਸਰ ਸਾਹਿਬ 10 ਜੁਲਾਈ                               ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈਏਐਸ ਦੀ ਅਗਵਾਈ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ਇੱਕ ਵੱਡਾ ਅਭਿਆਨ ਆਰੰਭਿਆ ਗਿਆ ਹੈ ਅਤੇ ਇਸ ਅਭਿਆਨ ਦੇ ਸੂਤਰਧਾਰ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਹੋਣਗੇ ਜੋ ਨਾਟਕਾਂ ਦੇ ਰਾਹੀਂ ਆਪਣੇ ਸਾਹਿ- ਪਾਠੀਆਂ ਅਤੇ ਸਮਾਜ ਨੂੰ ਨਸ਼ਿਆਂ ਦੇ ਕੋਹੜ ਤੋਂ ਜਾਗਰੂਕ ਕਰਨ ਲਈ ਅਲਖ ਜਗਾਉਣਗੇ।                               ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਇਸ ਪ੍ਰੋਜੈਕਟ ਲਈ ਮਲੋਟ ਦੇ ਐਸਡੀਐਮ ਡਾ ਸੰਜੀਵ ਕੁਮਾਰ ਨੂੰ ਨੋਡਲ ਅਫਸਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਸਹਾਇਕ ਨੋਡਲ ਅਫਸਰ ਨਾਮਜਦ ਕੀਤਾ ਗਿਆ ਹੈ। ਇਸ ਪ੍ਰੋਜੈਕਟ ਤਹਿਤ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਨਾਟਕ ਦੀ ਸਕ੍ਰਿਪਟ ਸਾਰੇ ਸਕੂਲਾਂ ਅਤੇ ਕਾਲਜਾਂ ਨੂ...
ਬਾਲ ਭਿੱਖਿਆ ਰੋਕਣ ਟੀਮ ਵਲੋਂ ਵੱਖ-ਵੱਖ ਥਾਵਾਂ ਤੇ ਕੀਤੀ ਗਈ ਚੈਕਿੰਗ

ਬਾਲ ਭਿੱਖਿਆ ਰੋਕਣ ਟੀਮ ਵਲੋਂ ਵੱਖ-ਵੱਖ ਥਾਵਾਂ ਤੇ ਕੀਤੀ ਗਈ ਚੈਕਿੰਗ

Hot News
ਸ੍ਰੀ ਮੁਕਤਸਰ ਸਾਹਿਬ, 10 ਜੁਲਾਈ                                   ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਦੀ ਰਹਿਨੁਮਾਈ ਹੇਠ ਬਾਲ ਭਿਖਿਆ ਰੋਕੂ ਟਾਸਕ ਫੋਰਸ ਵੱਲੋਂ ਸ਼ਹਿਰ ਦੀਆ ਵੱਖ-ਵੱਖ ਥਾਵਾਂ ਤੇ ਚੈਕਿੰਗ ਕੀਤੀ ਗਈ , ਚੈਕਿੰਗ ਦੌਰਾਨ 3 ਲੜਕੀਆਂ ਨੂੰ ਬਾਲ ਭਿਖਿਆਂ ਤੋਂ ਰੈਸਕਿਊ ਕੀਤਾ ਗਿਆ।ਇਹ ਜਾਣਕਾਰੀ ਜਿਲ੍ਹਾ ਬਾਲ ਸੁਰੱਖਿਆ ਅਫਸਰ ਡਾ. ਸ਼ਿਵਾਨੀ ਨਾਗਪਾਲ ਨੇ ਦਿੱਤੀ।                                      ਉਹਨਾਂ ਦੱਸਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆਂ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਹੁਕਮਾ ਤੇ ਇਹ ਚੈਕਿੰਗ ਪੂਰੇ ਪੰਜਾਬ ਵਿੱਚ ਕੀਤੀ ਜਾ ਰਹੀ ਹੈ।                                      ਸਮੂਹ ਟੀਮ ਵੱਲੋ ਇਹਨਾਂ ਬੱਚਿਆ ਤਂੋ ਭੀਖ ਮੰਗਵਾਉਣ ਵਾਲਿਆਂ ਖਿਲਾਫ ਪੁਲਿਸ ਵਿਭਾਗ ਨੂੰ ਕਾਨੂਨੀ ਕਾਰਵਾਈ ਕਰਨ ਦੀ ਸਿਫ਼ਾਰਿਸ਼ ਕੀਤੀ ਗਈ।    ਉਹਨਾਂ ਦੱਸਿਆ ਕਿ ਇਹ ਰੈਗੁਲਰ ਤੌਰ ਤੇ ਜਾਰੀ ਰਹੇਗੀ । ਉਨ੍ਹਾਂ ਬੱਚਿਆਂ ਤੋਂ ਭੀਖ ਮੰਗਵਾਉਣ ਵਾਲਿਆ ਨੂੰ ਚੇਤਾਵਨੀ ਜਾਰੀ ਕਰਦਿਆ ਕਿਹਾ ਕਿ ਉਹ ਮਾਸੂਮ ਬੱਚਿਆ ਤੋਂ ਅਜਿਹਾ ਨਾ ਕਰਵਾਉਣ ਨਹੀਂ ਤਾਂ ਭੀਖ ...
ਰੇਲਵੇ ਸਟੇਸ਼ਨ ਕੋਟਲੀ ਕਲਾਂ ਤੋਂ ਇਕ ਵਿਅਕਤੀ ਦੀ ਲਾਸ਼ ਬਰਾਮਦ

ਰੇਲਵੇ ਸਟੇਸ਼ਨ ਕੋਟਲੀ ਕਲਾਂ ਤੋਂ ਇਕ ਵਿਅਕਤੀ ਦੀ ਲਾਸ਼ ਬਰਾਮਦ

Hot News
ਮਾਨਸਾ, 10 ਜੁਲਾਈ:  ਰੇਲਵੇ ਸਟੇਸ਼ਨ ਕੋਟਲੀ ਕਲਾਂ ਤੋਂ ਇਕ ਵਿਅਕਤੀ ਜਿਸ ਦੀ ਉਮਰ ਕਰੀਬ 40 ਸਾਲ ਹੈ, ਜਿਸ ਦੀ ਮੌਤ ਕਿਸੇ ਚਲਦੀ ਗੱਡੀ ਵਿਚੋਂ ਡਿੱਗਣ ਕਰਕੇ ਜਾਂ ਰੇਲਵੇ ਐਕਸੀਡੈਂਟ ਹੋਣ ਕਰਕੇ ਹੋਈ ਜਾਪਦੀ ਹੈ। ਇਹ ਜਾਣਕਾਰੀ ਏ.ਐਸ.ਆਈ. ਨਿਰਮਲ ਸਿੰਘ ਚੌਕੀ ਇੰਚਾਰਜ ਜੀ.ਆਰ. ਪੀ ਮਾਨਸਾ ਨੇ ਦਿੱਤੀ।    ਚੌਂਕੀ ਇੰਚਾਰਜ ਦੇ ਦੱਸਣ ਮੁਤਾਬਿਕ ਮ੍ਰਿਤਕ ਦੀ ਲਾਸ਼ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਮਾਨਸਾ ਵਿਖੇ ਰੱਖਿਆ ਗਿਆ ਹੈ ਜਿਸ ਦਾ ਹੁਲੀਆ ਸਾਂਵਲਾ ਰੰਗ, ਲੰਬੂਤਰਾ ਚਿਹਰਾ, ਦਾਹੜ੍ਹੀ ਮੁੱਛਾਂ ਕਲੀਨ ਸ਼ੇਵ, ਸਿਰ ਦੇ ਵਾਲ ਉਸਤਰਾ ਲਗਾ ਕੇ ਸਾਫ ਕੀਤੇ ਹੋਏ, ਪਤਲਾ ਤੇ ਫੁਰਤੀਲਾ ਸਰੀਰ, ਸ਼ਰਟ/ਬਨੈਣ ਨਿੱਕਰ ਪਹਿਨੀ ਹੋਈ। ਛਾਤੀ ’ਤੇ ਹਿੰਦੀ ਵਿਚ ‘ਮਾਂ-ਮਰਦ’ ਅਤੇ ਖੱਬੀ ਬਾਂਹ ਦੀ ਕਲਾਈ ’ਤੇ ਹਿੰਦੀ ਵਿਚ ‘ਭਰਤ ਭੰਡਾਰੀ, ਮੰਜੂ ਦੇਵੀ’ ਸੁਰਮੇ ਨਾਲ ਉਕਰੇ ਹੋਏ ਹਨ। ਕੱਦ 5 ਫੁੱਟ, 5/6 ਇੰਚ ਹੈ।  ਲਾਸ਼ ਦੀ ਸ਼ਨਾਖ਼ਤ ਲਈ ਲਈ ਚੌਂਕੀ ਇੰਚਾਰਜ ਨਿਰਮਲ ਸਿੰਘ ਨਾਲ ਮੋਬਾਈਲ ਨੰਬਰ 80378-58588 ਅਤੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨਾਲ 95015-77841 ’ਤੇ ਸੰਪਰਕ ਕੀਤਾ ਜਾ ਸਕਦਾ ਹੈ।...
ਮਿਸ਼ਨ ਵਤਸੱਲਿਆ ਅਧੀਨ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਵਲੋਂ ਨਵੇਂ 29 ਕੇਸਾਂ ਦੀ ਪ੍ਰਵਾਨਗੀ

ਮਿਸ਼ਨ ਵਤਸੱਲਿਆ ਅਧੀਨ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਵਲੋਂ ਨਵੇਂ 29 ਕੇਸਾਂ ਦੀ ਪ੍ਰਵਾਨਗੀ

Hot News
ਅੰਮ੍ਰਿਤਸਰ 10 ਜੁਲਾਈ 2024—                 ਭਾਰਤ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰਾਲੇ ਅਧੀਨ ਸੰਗਠਿਤ ਬਾਲ ਸੁਰੱਖਿਆ ਸਕੀਮ ਅਧੀਨ ਬੇਸਹਰਾ, ਲੋੜਵੰਦ ਅਤੇ ਅਨਾਥ ਬੱਚਿਆਂ ਲਈ ਸਪਾਂਸਰਸ਼ਿਪ ਸਕੀਮ ਚਲਾਈ ਜਾ ਰਹੀ ਹੈ। ਜਿਸ ਅਨੁਸਾਰ ਚੁਣੇ ਗਏ ਬੱਚਿਆਂ ਨੂੰ ਪ੍ਰਤੀ ਬੱਚਾ ਪ੍ਰਤੀ ਮਹੀਨਾ 2000/- ਰੁਪਏ ਦੀ ਸਪਾਂਸਰਸ਼ਿਪ ਦਿੱਤੀ ਜਾਂਦੀ ਸੀ ਨੂੰ ਵਧਾ ਕੇ ਪ੍ਰਤੀ ਬੱਚਾ ਪ੍ਰਤੀ ਮਹੀਨਾ 4000/- ਰੁਪਏ ਕਰ ਦਿੱਤੀ ਗਈ ਹੈ।                 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰਾਲੇ ਅਧੀਨ ਸੰਗਠਿਤ ਬਾਲ ਸੁਰੱਖਿਆ ਸਕੀਮ ਨੂੰ ਬਦਲ ਕੇ ਮਿਸ਼ਨ ਵਤਸੱਲਿਆ ਦਾ ਨਾਮ ਦੇ ਦਿੱਤਾ ਗਿਆ ਹੈ। ਉ...
ਗਰਭਵਤੀ ਔਰਤਾਂ ਦੀ ਮੁਫ਼ਤ ਡਾਕਟਰੀ ਜਾਂਚ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਲਗਾਏ ਵਿਸ਼ੈਸ ਕੈਂਪ

ਗਰਭਵਤੀ ਔਰਤਾਂ ਦੀ ਮੁਫ਼ਤ ਡਾਕਟਰੀ ਜਾਂਚ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਲਗਾਏ ਵਿਸ਼ੈਸ ਕੈਂਪ

Hot News
ਮਾਨਸਾ, 09 ਜੁਲਾਈ:ਸਿਹਤ ਵਿਭਾਗ ਵੱਲੋਂ ਹਰੇਕ ਮਹੀਨੇ ਦੀ 09 ਤਾਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਵਿਸ਼ੇਸ ਕੈਂਪ ਲਗਾਏ ਜਾਂਦੇ ਹਨ।ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਹਰਦੇਵ ਸਿੰਘ ਨੇ ਦੱਸਿਆ ਕਿ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਦੇ ਨਾਲ ਉਨ੍ਹਾਂ ਦੇ ਲੋੜੀਂਦੇ ਲੈਬਾਰਟਰੀ ਟੈਸਟ ਕਰਨ ਸਬੰਧੀ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨ ਹਸਪਤਾਲਾਂ, ਪ੍ਰਾਇਮਰੀ ਸਿਹਤ ਕੇਂਦਰਾਂ ਅਤੇ ਕਮਿਉਨਿਟੀ ਸਿਹਤ ਕੇਂਦਰਾਂ ਵਿਚ ਗਰਭਵਤੀ ਔਰਤਾਂ ਦੇ ਚੈਕਅੱਪ ਕੈਂਪ ਲਗਾਏ ਗਏ ਹਨ। ਉਨ੍ਹਾਂ ਦੱਸਿਆਂ ਕਿ ਇੰਨ੍ਹਾਂ ਕੈਂਪਾਂ ਵਿਚ ਗਰਭਵਤੀ ਔਰਤਾਂ ਦੇ ਚੈਕਅਪ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚ.ਆਈ.ਵੀ  ਟੈਸਟ, ਸ਼ੂਗਰ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਸਰੀਰ ਵਿੱਚ ਖੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ-ਫਰੂਟ ਖਾਣ, ਆਇਓਡੀਨ ਯੁਕਤ ਨਮਕ ਦੀ ਵਰਤੋਂ ਕਰਨ, ਦੁੱਧ, ਦਹੀ, ਪਨੀਰ, ਅੰਡੇ ਦੀ ਵਰਤੋਂ ਕਰਨ ਦੀ ਸਲਾਹ ਦ...
ਚੈੱਕ ਗਣਰਾਜ ਦੇ ਉੱਚ ਪੱਧਰੀ ਵਫ਼ਦ ਵੱਲੋਂ ਪੰਜਾਬ ਨਾਲ ਸਿੱਖਿਆ ਸਮਝੌਤੇ ਲਈ ਅੰਮ੍ਰਿਤਸਰ ਦਾ ਦੌਰਾ

ਚੈੱਕ ਗਣਰਾਜ ਦੇ ਉੱਚ ਪੱਧਰੀ ਵਫ਼ਦ ਵੱਲੋਂ ਪੰਜਾਬ ਨਾਲ ਸਿੱਖਿਆ ਸਮਝੌਤੇ ਲਈ ਅੰਮ੍ਰਿਤਸਰ ਦਾ ਦੌਰਾ

Hot News
ਅੰਮ੍ਰਿਤਸਰ 9 ਜੁਲਾਈ 2024----ਚੈੱਕ ਗਣਰਾਜ ਦੇ ਰਾਜਦੂਤ ਅਤੇ ਉੱਚ ਸਿੱਖਿਆ ਪੰਜਾਬ ਦੇ ਡਾਇਰੈਕਟੋਰੇਟ ਨੇ ਪੰਜਾਬ ਅਤੇ ਚੈੱਕ ਗਣਰਾਜ ਦਰਮਿਆਨ ਸਹਿਯੋਗ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਵਿਚਾਰਾਂ ਸ਼ੁਰੂ ਕੀਤੀਆਂ ਹਨ। ਅੱਜ ਚੈੱਕ ਗਣਰਾਜ ਦੀ ਰਾਜਦੂਤ ਡਾ. ਏਲਿਸਕਾ ਜ਼ਿਗੋਵਾ ਅਤੇ ਸ਼੍ਰੀਮਤੀ ਅੰਮ੍ਰਿਤ ਸਿੰਘ ਆਈ.ਏ.ਐਸ. ਨੇ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਆਪਣੀ ਫੇਰੀ ਦੌਰਾਨ ਪੰਜਾਬ ਅਤੇ ਚੈੱਕ ਗਣਰਾਜ ਦੇ ਉੱਚ ਸਿੱਖਿਆ ਵਿਭਾਗ ਦਰਮਿਆਨ ਸਹਿਯੋਗ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਵਿਸਥਾਰਤ ਗੱਲਬਾਤ ਕੀਤੀ। ਦੋਵਾਂ ਨੇ ਚੈੱਕ ਯੂਨੀਵਰਸਿਟੀਆਂ ਨਾਲ ਸਹਿਯੋਗ, ਸਟੂਡੈਂਟ ਐਕਸਚੇਂਜ, ਸਕਿੱਲ ਡਿਵੈਲਪਮੈਂਟ ਅਤੇ ਹੋਰ ਸਹਿਯੋਗੀ ਵਿਸ਼ਿਆਂ ਬਾਰੇ ਚਰਚਾ ਕੀਤੀ। ਅੱਜ ਇਹ ਵਫ਼ਦ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਪਹੁੰਚਿਆ ਜਿੱਥੇ ਸ੍ਰੀਮਤੀ ਅੰਮ੍ਰਿਤ ਸਿੰਘ ਦੀ ਅਗਵਾਈ ਵਿੱਚ ਉਚੇਰੀ ਸਿੱਖਿਆ ਡਾਇਰੈਕਟੋਰੇਟ ਦੀ ਟੀਮ ਅਤੇ ਖਾਲਸਾ ਕਾਲਜ  ਵੱਲੋਂ ਵਫ਼ਦ ਦਾ ਨਿੱਘਾ ਸਵਾਗਤ ਕੀਤਾ ਗਿਆ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਕੱਤਰ ਸ੍ਰੀ ਰਜਿੰਦਰ ਮੋਹਨ ਸਿੰਘ ਛੀਨਾ, ...
ਵੱਡੀ ਪ੍ਰਾਪਤੀ : ਜ਼ਿਲ੍ਹਾ ਹਸਪਤਾਲ ਵਿੱਚ ਹੋਈ ਪਹਿਲੀ ਸਪਾਈਨ ਸਰਜਰੀ

ਵੱਡੀ ਪ੍ਰਾਪਤੀ : ਜ਼ਿਲ੍ਹਾ ਹਸਪਤਾਲ ਵਿੱਚ ਹੋਈ ਪਹਿਲੀ ਸਪਾਈਨ ਸਰਜਰੀ

Hot News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ ਸਥਾਨਕ ਮੈਡੀਕਲ ਕਾਲਜ ਅਤੇ ਜ਼ਿਲ੍ਹਾ ਹਸਪਤਾਲ ਦੇ ਡਾਕਟਰਾਂ ਨੇ ਮਰੀਜ਼ ਦੀ ਰੀੜ੍ਹ ਦੀ ਹੱਡੀ ਦੀ ਸਰਜਰੀ ਕਰਦਿਆਂ ਵੱਡੀ  ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਮੈਡੀਕਲ ਕਾਲਜ ਦੇ  ਪ੍ਰਿੰਸੀਪਲ ਭਵਨੀਤ ਭਾਰਤੀ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਨੇ ਦੱਸਿਆ ਕਿ ਇਸ ਹਸਪਤਾਲ ਵਿਚ ਰੀੜ੍ਹ ਦੀ ਹੱਡੀ ਦਾ ਪਹਿਲਾ ਆਪਰੇਸ਼ਨ ਹੋਇਆ ਹੈ, ਜਿਸ ਦਾ ਸਿਹਰਾ ਆਰਥੋ ਵਿਭਾਗ ਦੇ ਮੁਖੀ ਡਾ. ਅਨੁਪਮ ਮਹਾਜਨ ਅਤੇ ਉਨ੍ਹਾਂ ਦੀ ਟੀਮ ਨੂੰ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮਰੀਜ਼ 45 ਸਾਲਾ ਪੰਜਾਬੀ ਔਰਤ ਹੈ ਜਿਸ ਨੇ ਪ੍ਰਾਈਵੇਟ ਹਸਪਤਾਲ ਦੀ ਬਜਾਏ ਸਰਕਾਰੀ ਹਸਪਤਾਲ ਵਿਚ ਆਪਰੇਸ਼ਨ ਕਰਵਾਉਣ ਨੂੰ ਤਰਜੀਹ ਦਿੱਤੀ। ਉਨ੍ਹਾਂ ਦੱਸਿਆ ਕਿ ਮਰੀਜ਼ ਨੂੰ ਚੱਲਣ-ਫਿਰਨ ਵਿਚ ਕਾਫ਼ੀ ਦਿੱਕਤ ਆ ਰਹੀ ਸੀ। ਡਾਕਟਰਾਂ ਨੇ ਮੁਢਲੀ ਜਾਂਚ ਕਰਨ ਮਗਰੋਂ ਆਪਰੇਸ਼ਨ ਕਰਨ ਦੀ ਸਲਾਹ ਦਿੱਤੀ ਤੇ ਮਰੀਜ਼ ਦੀ ਸਹਿਮਤੀ ਨਾਲ ਆਪਰੇਸ਼ਨ ਕੀਤਾ ਗਿਆ, ਜੋ ਪੂਰੀ ਤਰ੍ਹਾਂ ਸਫ਼ਲ ਰਿਹਾ।          ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਹਤ ਅਤ...
ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਵੱਖ-ਵੱਖ ਸਥਾਨਾਂ ‘ਤੇ ਅਚਨਚੇਤ ਚੈਕਿੰਗ

ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਵੱਖ-ਵੱਖ ਸਥਾਨਾਂ ‘ਤੇ ਅਚਨਚੇਤ ਚੈਕਿੰਗ

Hot News
ਲੁਧਿਆਣਾ, 09 ਜੁਲਾਈ (000) - ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਵੱਖ-ਵੱਖ ਥਾਵਾਂ 'ਤੇ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਦੋ ਬੱਚਿਆ ਨੂੰ ਰੈਸਕਿਊ ਵੀ ਕੀਤਾ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਸਥਾਨਕ ਦੰਡੀ ਸਵਾਮੀ ਚੌਂਕ ਵਿਖੇ ਰੇਡ ਕੀਤੀ ਗਈ ਜਿੱਥੇ ਦੋ ਬੱਚਿਆ ਨੂੰ ਭੀਖ ਮੰਗਦੇ ਹੋਏ ਰੈਸਕਿਊ ਕੀਤਾ ਗਿਆ। ਇਸ ਤੋਂ ਇਲਾਵਾ ਅਰੋੜਾ ਪੈਲੇਸ ਚੌਂਕ, ਗਿੱਲ ਚੌਂਕ, ਵਿਸ਼ਵਕਰਮਾ ਚੌਂਕ, ਦੁਰਗਾ ਮਾਤਾ ਮੰਦਰ, ਰੇਲਵੇ ਸਟੇਸ਼ਨ ਆਦਿ ਥਾਵਾਂ 'ਤੇ ਵੀ ਰੇਡ ਕੀਤੀ ਗਈ। ਜ਼ਿਲ੍ਹਾ ਟਾਸਕ ਫੋਰਸ ਟੀਮ ਵਿੱਚ ਅਮਨਦੀਪ ਕੌਰ (ਬਾਲ ਸੁਰੱਖਿਆ ਅਫਸਰ) ਅਤੇ ਰੀਤੂ ਸੂਦ (ਆਊਟਰੀਚ ਵਰਕਰ) ਦਫਤਰ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ ਤੋਂ ਇਲਾਵਾ ਭਜਨ ਸਿੰਘ- ਸਬ ਇੰਸਪੈਕਟਰ ਆਦਿ ਮੈਂਬਰ ਵੀ ਸ਼ਾਮਲ ਸਨ।...
ਪੰਜਾਬ ਵਿੱਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ: ਗੁਰਮੀਤ ਸਿੰਘ ਖੁੱਡੀਆਂ

Hot News
ਚੰਡੀਗੜ੍ਹ, 9 ਜੁਲਾਈ: ਸੂਬੇ ਵਿੱਚ ਨੀਲੀ ਕ੍ਰਾਂਤੀ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2023-24 ਦੌਰਾਨ ਮੱਛੀ ਪਾਲਣ ਅਧੀਨ 1942 ਏਕੜ ਰਕਬਾ ਵਧਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇੱਕ ਸਾਲ ਵਿੱਚ ਇਹ ਰਕਬਾ 42,031 ਏਕੜ ਤੋਂ ਵੱਧ ਕੇ 43,973 ਏਕੜ ਹੋ ਗਿਆ ਹੈ।  ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੌਮੀ ਮੱਛੀ ਪਾਲਕ ਦਿਵਸ ਮੌਕੇ ਸੂਬੇ ਦੇ ਸਾਰੇ ਮੱਛੀ ਅਤੇ ਝੀਂਗਾ ਪਾਲਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਮੱਛੀ ਪਾਲਣ ਦਾ ਧੰਦਾ ਅਪਣਾਉਣ ਲਈ ਪ੍ਰੇਰਿਤ ਕੀਤਾ ਕਿਉਂਕਿ ਪੰਜਾਬ ਸਰਕਾਰ ਮੱਛੀ ਪਾਲਣ ਨੂੰ ਖੇਤੀ ਦੇ ਸਹਾਇਕ ਕਿੱਤੇ ਵਜੋਂ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ 16 ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਮੱਛੀ ਪਾਲਕ...
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ

ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ

Hot News
ਬਠਿੰਡਾ, 4 ਜੁਲਾਈ : ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਸ. ਜਗਸੀਰ ਸਿੰਘ ਨੇ ਦੱਸਿਆ ਕਿ ਜਿੱਥੇ ਇਕ ਪਾਸੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਕਾਰਨ ਪੰਜਾਬ ਦੇ ਜ਼ਿਆਦਾਤਰ ਬਲਾਕ ਡਾਰਕ ਜੋਨ ਵਿੱਚ ਜਾ ਰਹੇ ਹਨ, ਜੋ ਕਿ ਆਉਣ ਵਾਲੀਆਂ ਪੀੜੀਆਂ ਲਈ ਚਿੰਤਾ ਦਾ ਵਿਸ਼ਾ ਹੈ ਉਥੇ ਹੀ ਪਿੰਡ ਭਾਗੂ ਦਾ ਵਾਤਾਵਰਣ ਪ੍ਰੇਮੀ ਅਤੇ ਅਗਾਂਹਵਧੂ ਕਿਸਾਨ ਸ.ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਲਗਾਤਾਰ ਡੀ.ਐਸ.ਆਰ ਵਿਧੀ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਕਰ ਕੇ ਪਾਣੀ ਦੀ ਬੱਚਤ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਿਹਾ ਹੈ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਇਸ ਲਈ ਪ੍ਰੇਰਨਾਦਾਇਕ ਸਾਬਤ ਹੋ ਰਿਹਾ ਹੈ। ਅਗਾਂਹਵਧੂ ਕਿਸਾਨ ਸ. ਗੁਰਸੇਵਕ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਪਾਣੀ ਦੀ 10-20 ਫੀਸਦੀ ਬੱਚਤ ਅਤੇ ਬਿਮਾਰੀਆਂ ਦਾ ਹਮਲਾ ਘੱਟ ਹੁੰਦਾ ਹੈ। ਕਿਸਾਨ ਨੇ ਦੱਸਿਆ ਕਿ ਬਿਜਾਈ ਦੀ ਮਜ਼ਦੂਰੀ ਤੇ ਖਰਚਾ ਘੱਟ ਹੋਣ ਕਾਰਨ ਆਮਦਨ ਵਿੱਚ ਵਾਧਾ ਹੁੰਦਾ ਹੈ ਅਤੇ ਧਰਤੀ ਹੇਠਲਾ ਪਾਣੀ 10-12 ਫੀਸਦੀ ਜ਼ਿਆਦਾ ਰੀਚਾਰਜ ਹੁੰਦਾ ਹੈ ਜੋ ਕਿ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ...