ਜ਼ਿਲ੍ਹਾ ਮੋਗਾ ਵਿੱਚ ਬੂਟੇ ਲਾਉਣ ਅਤੇ ਸੰਭਾਲਣ ਦੀ ਇਕ ਸਾਲ ਦੀ ਯੋਜਨਾ ਤਿਆਰ
ਮੋਗਾ, 4 ਜੁਲਾਈ (000) - ਜ਼ਿਲ੍ਹਾ ਮੋਗਾ ਨੂੰ ਹਰਿਆਲੀ ਪੱਖੋਂ ਭਰਪੂਰ ਬਣਾਉਣ ਦੇ ਮਿੱਥੇ ਟੀਚੇ ਤਹਿਤ ਮੌਜੂਦਾ ਵਿੱਤੀ ਵਰ੍ਹੇ ਅੰਦਰ 5 ਲੱਖ ਤੋਂ ਵਧੇਰੇ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਪਰਵਰਿਸ਼ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਸ ਟੀਚੇ ਨੂੰ ਪੂਰਾ ਕਰਨ ਲਈ ਇਕ ਸਾਲ ਦੀ ਯੋਜਨਾ ਤਿਆਰ ਕੀਤੀ ਗਈ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਕੀਤਾ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਤੌਰ ਉੱਤੇ ਦੇਖਿਆ ਗਿਆ ਹੈ ਕਿ ਨਿਰਧਾਰਤ ਟੀਚੇ ਮੁਤਾਬਿਕ ਬੂਟੇ ਸਹੀ ਤਰੀਕੇ ਨਾਲ ਲੱਗਦੇ ਹੀ ਨਹੀਂ। ਇਸ ਲਈ ਫੈਸਲਾ ਕੀਤਾ ਗਿਆ ਹੈ ਕਿ ਪੇਂਡੂ ਖੇਤਰਾਂ ਵਿੱਚ ਟੋਏ ਪੁੱਟਣ ਦਾ ਕੰਮ ਨਰੇਗਾ ਵਰਕਰ ਕਰਨਗੇ। ਇਹੀ ਵਰਕਰ ਇਕ ਸਾਲ ਇਹਨਾਂ ਬੂਟਿਆਂ ਨੂੰ ਪਾਣੀ ਪਾਉਣਾ ਵੀ ਯਕੀਨੀ ਬਣਾਉਣਗੇ। ਇਸ ਲਈ ਹਰੇਕ ਵਿਭਾਗ ਮੁਖੀ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਤੁਰੰਤ ਨਰੇਗਾ ਵਰਕਰਾਂ ਦੀ ਲੋੜ ਅਨੁਸਾਰ ਮੰਗ ਕਰ ਲੈਣ। ਸ਼ਹਿਰੀ ਖੇਤਰਾਂ ਵਿੱਚ ਬੂਟੇ ਲਾਉਣ ਅਤੇ ਪਾਣੀ ਪਾਉਣ ਦਾ ਕੰਮ ਨ...








