ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ
ਬਠਿੰਡਾ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਨੇ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਸਬੰਧਤ ਤਿੰਨ ਸ਼ੂਟਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ ਕਨੂ ਵਾਸੀ ਨਵੀਂ ਬਸਤੀ ਮੌੜ ਮੰਡੀ, ਰਘੁਵੀਰ ਸਿੰਘ ਅਤੇ ਕੁਲਵਿੰਦਰ ਸਿੰਘ ਉਰਫ ਬਿੱਟੂ ਦੋਵੇਂ ਵਾਸੀ ਪਿੰਡ ਕੋਟ ਸ਼ਮੀਰ ਬਠਿੰਡਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ 3 ਪਿਸਤੌਲ, ਜਿਨ੍ਹਾਂ ਵਿੱਚ ਇੱਕ 9 ਐਮਐਮ ਪਿਸਤੌਲ ਅਤੇ ਦੋ .32 ਬੋਰ ਦੇ ਪਿਸਤੌਲ ਸ਼ਾਮਲ ਹਨ, ਸਮੇਤ ਛੇ ਜਿੰਦਾ ਕਾਰਤੂਸ ਅਤੇ ਛੇ ਮੈਗਜ਼ੀਨ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਹੁੰਡਈ ਵਰਨਾ ਕਾਰ ਵੀ ਜ਼ਬਤ ਕਰ...








