Saturday, May 23Malwa News
Shadow

Hot News

ਬਹੁਕਰੋੜੀ ਘਪਲੇ ਦਾ ਦੋਸ਼ੀ ਪਨਸਪ ਮੈਨੇਜ਼ਰ ਕਾਬੂ

ਬਹੁਕਰੋੜੀ ਘਪਲੇ ਦਾ ਦੋਸ਼ੀ ਪਨਸਪ ਮੈਨੇਜ਼ਰ ਕਾਬੂ

Hot News
ਚੰਡੀਗੜ੍ਹ, 23 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬਹੁ-ਕਰੋੜੀ ਝੋਨਾ ਘੁਟਾਲੇ ਦੇ ਕੇਸ ਵਿੱਚ ਭਗੌੜੇ ਪਨਸਪ (ਲੁਧਿਆਣਾ) ਦੇ ਸਾਬਕਾ ਜ਼ਿਲ੍ਹਾ ਮੈਨੇਜਰ (ਡੀ.ਐਮ.) ਜਗਨਦੀਪ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਜਗਨਦੀਪ ਸਿੰਘ ਢਿੱਲੋਂ ਵੱਲੋਂ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕੀਤੇ ਜਾਣ ਉਪਰੰਤ ਵਿਜੀਲੈਂਸ ਬਿਊਰੋ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕੀਤਾ ਕਿ ਜਗਨਦੀਪ ਸਿੰਘ ਢਿੱਲੋਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਿੱਚ ਝੋਨੇ ਦੀ ਢੋਆ-ਢੁਆਈ ਦੇ ਟੈਂਡਰਾਂ ਨਾਲ ਸਬੰਧਤ ਘੁਟਾਲੇ ਵਿੱਚ ਪੁਲਿਸ ਨੂੰ ਲੋੜੀਂਦਾ ਸੀ। ਇਸ ਸਬੰਧ ਵਿੱਚ ਉਕਤ ਮੁਲਜ਼ਮ ਸਮੇਤ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਆਈ.ਪੀ.ਸੀ. ਦੀਆਂ ਧਾਰਾਵਾਂ 409, 467, 420 ਅਤੇ ਹੋਰ ਸਬੰਧਤ ਧਾਰਾਵਾਂ ਤੋਂ ਇਲਾਵਾ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7 ਅਤੇ 8 ਤਹਿਤ ਐਫ.ਆਈ.ਆਰ. ਨੰਬਰ 11 ਮਿਤੀ 16.08.2022 ਤਹਿਤ ਕੇਸ ...
ਸਹਾਇਕ ਥਾਣੇਦਾਰ ਆ ਗਿਆ ਰਿਸ਼ਵਤ ਲੈਂਦਾ ਕਾਬੂ

ਸਹਾਇਕ ਥਾਣੇਦਾਰ ਆ ਗਿਆ ਰਿਸ਼ਵਤ ਲੈਂਦਾ ਕਾਬੂ

Hot News
ਚੰਡੀਗੜ੍ਹ, 23 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰੀਕ ਸਿੰਘ ਨੂੰ 20,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਅਸ਼ੋਕ ਕੁਮਾਰ ਵਾਸੀ ਪਾਤੜਾਂ ਕਸਬਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੇ ਅਤੇ ਉਸਦੇ ਸਾਥੀਆਂ ਖਿਲਾਫ ਥਾਣਾ ਪਾਤੜਾਂ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਉਕਤ ਪੁਲਿਸ ਅਧਿਕਾਰੀ ਅਦਾਲਤ ਵਿੱਚ ਇਸ ਕੇਸ ਨਾਲ ਸਬੰਧਤ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਲਈ 20,000 ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ  ਅਤੇ ਦੋਸ਼ੀ ਏ....
ਸਾਡਾ ਡੱਬਾ ਅਤੇ ਇੰਜਣ ਦੋਵੇਂ ਬਿਲਕੁਲ ਠੀਕ ਹਨ – ਨੀਲ ਗਰਗ 

ਸਾਡਾ ਡੱਬਾ ਅਤੇ ਇੰਜਣ ਦੋਵੇਂ ਬਿਲਕੁਲ ਠੀਕ ਹਨ – ਨੀਲ ਗਰਗ 

Hot News
ਚੰਡੀਗੜ੍ਹ, 23 ਸਤੰਬਰ : ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਵੱਲੋਂ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਦਿੱਤੇ ਬਿਆਨ 'ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ।  'ਆਪ' ਪੰਜਾਬ ਦੇ ਸੀਨੀਅਰ ਆਗੂ ਅਤੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਸਾਡਾ ਡੱਬਾ ਅਤੇ ਇੰਜਣ ਦੋਵੇਂ ਬਿਲਕੁਲ ਠੀਕ ਹਨ।  ਸੁਖਬੀਰ ਬਾਦਲ ਵੱਲ ਇਸ਼ਾਰਾ ਕਰਦਿਆਂ ਨੀਲ ਗਰਗ ਨੇ ਕਿਹਾ ਕਿ ਇਹ ਕਿਸੇ ਇੱਕ ਪਰਿਵਾਰ ਦਾ ਡੱਬਾ ਨਹੀਂ ਹੈ। ਇਹ ਪੰਜਾਬ ਦੇ ਤਿੰਨ ਕਰੋੜ ਲੋਕਾਂ ਵੱਲੋਂ ਚੁਣੇ ਗਏ ਡੱਬੇ ਅਤੇ ਇੰਜਣ ਹਨ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ 'ਚ ਹਰ ਤਰ੍ਹਾਂ ਦੇ ਮਾਫ਼ੀਆ 'ਤੇ ਸ਼ਿਕੰਜਾ ਕੱਸਿਆ ਹੈ। ਅਕਾਲੀ ਸਰਕਾਰ ਵੇਲੇ ਪੈਦਾ ਹੋਏ ਗੈਂਗਸਟਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰ ਨੇ ਨਸ਼ਾ ਤਸਕਰੀ ਨੂੰ ਕਾਬੂ ਕਰਕੇ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਆਮ ਲੋਕਾਂ ਦੇ ਇਲਾਜ ਲਈ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ ਅਤੇ ਬੱਚਿਆਂ ਦੀ ਬਿਹਤਰ ਸਿੱਖਿਆ ਲਈ ਵਧੀਆ ਸਰਕਾਰੀ ਸਕੂਲ ਬਣਾਏ ਜਾ ਰਹੇ ਹਨ।  ਗਰਗ ਨੇ ...
ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

Hot News
ਚੰਡੀਗੜ੍ਹ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰੀ ਦੇ ਇੱਕ ਵੱਡੇ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ  ਫੜੇ ਗਏ ਵਿਅਕਤੀਆਂ ਦੀ ਪਛਾਣ ਚੰਦਨ ਸ਼ਰਮਾ, ਆਕਾਸ਼ ਸ਼ਰਮਾ, ਵਿਸ਼ਾਲ ਸਿੰਘ, ਅਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਰਿੰਕੂ ਥਾਪਰ, ਭਰਤ, ਦਿਵਯਮ, ਪ੍ਰਥਮ ਅਤੇ ਅੰਕੁਸ਼ ਭੱਟੀ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 1 ਕਿਲੋ ਹੈਰੋਇਨ, 381 ਗ੍ਰਾਮ ਚਰਸ, ਤਿੰਨ ਪਿਸਤੌਲ  ਜਿਨ੍ਹਾਂ ਚੋ ਇੱਕ ਆਧੁਨਿਕ ਗਲੋਕ ਪਿਸਤੌਲ ਸਮੇਤ 62 ਜਿੰਦਾ ਕਾਰਤੂਸ ਅਤੇ ਦੋ ਖਾਲੀ ਖੋਲ, 48.7 ਲੱਖ ਰੁਪਏ ਦੀ ਡਰੱਗ ਮਨੀ, 262 ਗ੍ਰਾਮ ਸੋਨਾ ਅਤੇ ਇਲੈਕਟਰਾਨਿਕ ਉਪਕਰਣ ਵੀ ਬਰਾਮਦ ਕੀਤੇ ਹਨ। ...
ਪੰਚਾਇਤਾਂ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

ਪੰਚਾਇਤਾਂ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

Hot News
ਚੰਡੀਗੜ੍ਹ, 21 ਸਤੰਬਰ : ਰਾਜ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਨੰਬਰ SEC/PE/S.A./2024/01, ਮਿਤੀ 05.09.2024, ਰਾਹੀਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਗਰਾਮ ਪੰਚਾਇਤਾਂ ਦੀਆਂ ਆਮ/ਉਪ ਚੋਣਾਂ ਲਈ ਉਮੀਦਵਾਰਾਂ ਨੂੰ ਸਬੰਧਤ ਰਿਟਰਨਿੰਗ ਅਫ਼ਸਰ ਵੱਲੋਂ ਅਲਾਟ ਕੀਤੇ ਜਾਣ ਵਾਲੇ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਚੋਣ ਨਿਸ਼ਾਨਾਂ ਸਬੰਧੀ ਕਮਿਸ਼ਨ ਵੱਲੋਂ ਵੱਖਰੇ ਤੌਰ ‘ਤੇ ਹੈਂਡ ਬੁੱਕ ਵੀ ਛਪਵਾਈ ਗਈ ਹੈ, ਜੋ ਕਿ ਕਮਿਸ਼ਨ ਦੀ ਵੈਬ ਸਾਈਟ sec.punjab.gov.in ‘ਤੇ ਉਪਲੱਬਧ ਹੈ ਅਤੇ ਇਸ ਦੀਆਂ ਕਾਪੀਆਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਜ਼-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਹਿਬਾਨਾਂ ਨੂੰ ਵੀ ਭੇਜੀਆਂ ਜਾ ਚੁੱਕੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਚੋਣਾਂ ਵਿਭਾਗ, ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਨੰ: G.S.R.44/P.A.19/1994/ S.139/Amd.(8)/2024, ਮਿਤੀ 30.08.2024 ਅਨੁਸਾਰ ਸਰਪੰਚਾਂ ਅਤੇ ਪੰਚਾਂ ਦੀਆਂ ਆਸਾਮੀਆਂ ਲਈ ਕੋਈ ਵੀ ਉਮੀਦਵ...
ਪੰਜਾਬ ਆਪਣੇ ਬ੍ਰਾਂਡ ਅਧੀਨ ਬਾਜ਼ਾਰ ‘ਚ ਉਤਾਰੇਗਾ ਰੇਸ਼ਮ ਉਤਪਾਦ; ਜੌੜਾਮਾਜਰਾ

ਪੰਜਾਬ ਆਪਣੇ ਬ੍ਰਾਂਡ ਅਧੀਨ ਬਾਜ਼ਾਰ ‘ਚ ਉਤਾਰੇਗਾ ਰੇਸ਼ਮ ਉਤਪਾਦ; ਜੌੜਾਮਾਜਰਾ

Hot News
ਚੰਡੀਗੜ੍ਹ, 21 ਸਤੰਬਰ: ਖੇਤੀ ਦੇ ਸਹਾਇਕ ਕਿੱਤਿਆਂ ਨਾਲ ਜੁੜੇ ਉਤਪਾਦ ਆਪਣੇ ਬ੍ਰਾਂਡ ਤਹਿਤ ਬਾਜ਼ਾਰ ਵਿੱਚ ਵੇਚ ਕੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਹੁਣ ਆਪਣੇ ਬ੍ਰਾਂਡ ਅਧੀਨ ਸੂਬੇ ਦੇ ਰੇਸ਼ਮ ਉਤਪਾਦ ਮਾਰਕੀਟ ਵਿੱਚ ਉਤਾਰਨ ਵੱਲ ਵੱਡੀ ਪਹਿਲਕਦਮੀ ਕੀਤੀ ਹੈ। ਇਥੇ ਮੈਗਸੀਪਾ ਵਿਖੇ ਸਿਲਕ ਦਿਵਸ ਸਬੰਧੀ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰੇਸ਼ਮ ਉਤਪਾਦਾਂ ਲਈ ਵਿਭਾਗ ਦਾ ਲੋਗੋ ਜਾਰੀ ਕਰਕੇ ਇਸ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਹ ਐਲਾਨ ਵੀ ਕੀਤਾ ਹੈ ਕਿ ਸਾਲ 2025 ਦੇ ਅਖੀਰ ਤੱਕ ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਦੁੱਗਣਾ ਕਰਨ ਲਈ ਹਰ ਹੀਲਾ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਨੀਮ-ਪਹਾੜੀ ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ ਅਤੇ ਰੋਪੜ ਦੇ ਲਗਭਗ 230 ਪਿੰਡਾਂ ਵਿੱਚ ਰੇਸ਼ਮ ਪਾਲਣ ਦਾ ਕਿੱਤਾ ਅਪਣਾਇਆ ਜਾ ਰਿਹਾ ਹੈ ਅਤੇ 1200 ਤੋਂ 1400 ਰੇਸ਼ਮ ਕੀਟ ਪਾਲਕ ਇਸ ਕਿੱਤੇ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਮੁੱਖ ਤੌਰ ...
ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦੀ ਔਰਤ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 20 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਇੱਕ ਔਰਤ ਡਿੰਪਲ, ਪਤਨੀ ਨਾਇਬ ਸਿੰਘ, ਵਾਸੀ ਧੋਬੀ ਘਾਟ, ਪਟਿਆਲਾ ਨੂੰ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਇਸ ਕੇਸ ਵਿੱਚ ਉਸਦਾ ਸਹਿ-ਮੁਲਜ਼ਮ ਅਜੈ ਗੋਇਲ ਫਰਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਔਰਤ ਨੂੰ ਰਾਕੇਸ਼ ਕੁਮਾਰ ਵਾਸੀ ਗੁਰੂ ਨਾਨਕ ਨਗਰ, ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸਦੀ ਸਾਲੀ ਪੂਨਮ ਅਰੋੜਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਪਟਿਆਲਾ ਵਿੱਚ ਅੱਪਰ ਡਿਵੀਜ਼ਨ ਕਲਰਕ ਵਜੋਂ ਸੇਵਾ ਨਿਭਾ ਰਹੀ ਹੈ। ਉਸ ਨੂੰ ਮੁੱਖ ਦਫ਼ਤਰ ਪੀ.ਐਸ.ਪੀ.ਸੀ.ਐਲ. ਪਟਿਆਲਾ ਤੋਂ ਸੁਪਰਡੈਂਟ ਇੰਜੀਨੀਅਰ, ਪੀ.ਐਸ.ਪੀ.ਸੀ.ਐਲ. ਦੇ ਦਫ਼ਤਰ ਨੇੜੇ 23 ਨੰਬਰ ਫਾਟਕ, ਪਟਿਆਲਾ ਵਿਖ...
ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ

ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ

Hot News
ਚੰਡੀਗੜ੍ਹ, 20 ਸਤੰਬਰ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਖਣਨ ਤੇ ਭੂ-ਵਿਗਿਆਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸਰਕਾਰੀ ਤੇ ਪ੍ਰਾਈਵੇਟ ਕੰਪਨੀਆਂ ਨੂੰ ਸੱਦਾ ਦਿੱਤਾ ਹੈ ਕਿ ਸੂਬੇ ਵਿੱਚ ਰੇਤ, ਬਜਰੀ ਤੇ ਗਟਕਾ ਆਦਿ ਖਣਿਜਾਂ ਤੋਂ ਹਟ ਕੇ ਹੋਰਨਾਂ ਕੀਮਤੀ ਖਣਿਜ ਪਦਾਰਥਾਂ ਦੀ ਖੋਜ ਵੱਲ ਉਚੇਚਾ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਖਣਨ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਨੈਸ਼ਨਲ ਮਿਨਰਲ ਐਕਸਪਲੋਰੇਸ਼ਨ ਟਰੱਸਟ (ਐਨ.ਐਮ.ਈ.ਟੀ) ਦੇ ਸਹਿਯੋਗ ਨਾਲ "ਖਣਿਜਾਂ ਦੀ ਖੋਜ" ਵਿਸ਼ੇ 'ਤੇ ਇੱਥੇ ਕਰਵਾਈ ਗਈ ਵਰਕਸ਼ਾਪ ਦੌਰਾਨ ਬੋਲਦਿਆਂ ਕੈਬਨਿਟ ਮੰਤਰੀ ਨੇ ਹਾਲ ਹੀ ਵਿੱਚ ਕੀਤੀਆਂ ਖੋਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਖੇਤਰ ਵਿੱਚ ਹੋਰ ਖਣਿਜਾਂ ਦੀ ਪ੍ਰਾਪਤੀ ਸਬੰਧੀ ਸੰਭਾਵਨਾ 'ਤੇ ਜ਼ੋਰ ਦਿੱਤਾ। ਪੰਜਾਬ ਸਰਕਾਰ ਦੇ ਭੂ-ਵਿਗਿਆਨੀਆਂ ਵੱਲੋਂ ਜੁਲਾਈ 2022 ਵਿੱਚ ਸੌਂਪੀ ਗਈ ਰਿਪੋਰਟ ਦਾ ਹਵਾਲਾ ਦਿੰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਵਿਗਿਆਨੀਆਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕਬਰਵਾਲਾ ਵਿਖੇ 6 ਮਿਲੀਅਨ ਟਨ ਪੋਟਾਸ਼ੀਅਮ ਦੀ ਖੋਜ ਕੀਤੀ ਗਈ ਹੈ। ...
15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

Hot News
ਚੰਡੀਗੜ੍ਹ, 19 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੁਹਾਲੀ ਜ਼ਿਲ੍ਹੇ ਦੇ ਥਾਣਾ ਸਦਰ ਖਰੜ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਵੀਰ ਸਿੰਘ ਵਿਰੁੱਧ 15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਇਹ ਮੁਕੱਦਮਾ ਮਲੋਆ ਕਲੋਨੀ, ਚੰਡੀਗੜ੍ਹ ਦੇ ਵਸਨੀਕ ਸੁਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏਐਸਆਈ ਨੇ ਥਾਣਾ ਸਦਰ ਖਰੜ ਵਿਖੇ ਦਰਜ ਇੱਕ ਕੇਸ ਵਿੱਚ ਉਸਦੇ ਰਿਸ਼ਤੇਦਾਰਾਂ ਦੀ ਜ਼ਮਾਨਤ ਕਰਵਾਉਣ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ।ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ 15000 ਰੁਪਏ ਦੀ ਰਿਸ਼ਵਤ ਲੈਣ ਦੇ ਲਾਏ ਗਏ ਦੋ...
ਡਰੱਗ ਸਪਲਾਈ ਦੇ ਦੋਸ਼ੀ ਡੀ.ਐਸ.ਪੀ. ਖਿਲਾਫ ਪਰਚਾ ਦਰਜ

ਡਰੱਗ ਸਪਲਾਈ ਦੇ ਦੋਸ਼ੀ ਡੀ.ਐਸ.ਪੀ. ਖਿਲਾਫ ਪਰਚਾ ਦਰਜ

Hot News
ਚੰਡੀਗੜ੍ਹ, 19 ਸਤੰਬਰ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟੌਲਰੈਂਸ ਨੀਤੀ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਦੀ ਜਾਂਚ ਉਪਰੰਤ ਸਾਹਮਣੇ ਆਏ ਤੱਥਾਂ ਦੇ ਅਧਾਰ ’ਤੇ ਡੀਐਸਪੀ ਵਵਿੰਦਰ ਕੁਮਾਰ ਮਹਾਜਨ ਖ਼ਿਲਾਫ਼ ਭ੍ਰਿਸ਼ਟ ਅਭਿਆਸਾਂ ਵਿੱਚ ਡਰੱਗ ਸਪਲਾਇਰਾਂ ਦੀ ਮਦਦ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ ।  ਇਸ ਸਬੰਧ ਵਿੱਚ, ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ 8 ਅਤੇ ਐਨਡੀਪੀਐਸ ਐਕਟ ਦੀ ਧਾਰਾ 59 (2) ਦੇ ਤਹਿਤ  ਐਫਆਈਆਰ ਦਰਜ ਕੀਤੀ ਗਈ ਹੈ, ਜੋ ਕੀਤੇ ਗਏ ਅਪਰਾਧਾਂ ਦੀ ਗੰਭੀਰਤਾ ਅਤੇ ਅਹੁਦੇ ਦੀ ਦੁਰਵਰਤੋਂ ਨੂੰ ਉਜਾਗਰ ਕਰਦੀ ਹੈ।   ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਐਨਟੀਐਫ ਨੇ  1.98 ਕਰੋੜ ਅਲਪਰਾਜ਼ੋਲਮ ਗੋਲੀਆਂ ਅਤੇ 40 ਕਿਲੋਗ੍ਰਾਮ ਕੱਚੀ ਅਲਪਰਾਜ਼ੋਲਮ ਜ਼ਬਤ ਕਰਨ ਸਬੰਧੀ ਮਾਮਲੇ ਵਿੱਚ ਦਰਜ ਫਰਵਰੀ 2024 ਦੇ ਕੇਸ ਦੀ ਤਾਜ਼ਾ ਜਾਂਚ ਤੋਂ ਬਾਅਦ ਆਪਣੇ ਹੀ ਰੈਂਕ...