Saturday, May 23Malwa News
Shadow

Hot News

ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਅਤੇ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਸ਼ੁਰੂਆਤ

ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਅਤੇ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਸ਼ੁਰੂਆਤ

Hot News
ਚੰਡੀਗੜ੍ਹ, 19 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਘਰੇਲੂ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਦੇ ਮੱਦੇਨਜ਼ਰ ‘ਸਾਂਝ ਰਾਹਤ ਪ੍ਰੋਜੈਕਟ’ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਦਾ ਉਦੇਸ਼  ਘਰੇਲੂ ਹਿੰਸਾ ਦੇ ਪੀੜਤਾਂ ਨੂੰ ਸਸ਼ਕਤ ਕਰਨ ਲਈ ਜ਼ਰੂਰੀ ਮਨੋਵਿਗਿਆਨਕ-ਸਮਾਜਿਕ-ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਅਤੇ ਉਹਨਾਂ ਨੂੰ ਹਿੰਸਾ-ਮੁਕਤ ਜੀਵਨ ਜਿਉਣ ਦੇ ਯੋਗ ਬਣਾਉਣਾ ਹੈ। ਇਹ ਪ੍ਰੋਜੈਕਟ, ਪੀੜਤਾਂ ਨੂੰ ਉਨ੍ਹਾਂ ਦੇ ਆਉਣ ਵਾਲੇ ਜੀਵਨ ਬਾਰੇ ਫੈਸਲਾ ਲੈਣ ਵਿੱਚ ਮਦਦ ਕਰਨ ਲਈ ਲੋੜੀਂਦੇ ਸਰੋਤਾਂ ਅਤੇ ਸੇਵਾਵਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।   ਇਹ ਪ੍ਰੋਜੈਕਟ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਨਈ ਸ਼ੁਰੂਆਤ, ਜੋ ਕਿ ਔਰਤਾਂ ਦੇ ਸਸ਼ਕਤੀਕਰਨ ’ਤੇ ਕੇਂਦਰਿਤ ਇੱਕ ਇੰਦੌਰ-ਅਧਾਰਤ ਐਨ.ਜੀ.ਓ. ਹੈ , ਦੇ ਵਿਚਕਾਰ ਇੱਕ ਸਾਂਝੀ ਪਹਿਲਕਦ...
ਟਰਾਂਸਪੋਰਟ ਮੰਤਰੀ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਕਾਰਵਾਈ

ਟਰਾਂਸਪੋਰਟ ਮੰਤਰੀ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਕਾਰਵਾਈ

Hot News
ਚੰਡੀਗੜ੍ਹ, 19 ਸਤੰਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਟਰਾਂਸਪੋਰਟ ਖੇਤਰ ਵਿੱਚ ਨਿਯਮਾਂ ਦੀ ਪਾਲਣਾ ਅਤੇ ਸਭਨਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਅੱਜ ਪੰਜਾਬ ਮੋਟਰ ਵਹੀਕਲ ਨਿਯਮ, 1989 ਦੇ ਨਿਯਮ 80-ਏ ਤਹਿਤ ਜਾਰੀ ਕੀਤੇ ਗਏ ਸਾਰੇ ਕੰਪੋਜ਼ਿਟ ਪਰਮਿਟਾਂ (ਸੀ.ਪੀ.) ਦੀ ਵਿਆਪਕ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਇਹ ਕਾਰਵਾਈ ਟਰਾਂਸਪੋਰਟ ਖੇਤਰ ਵਿੱਚ ਸਟੇਜ ਕੈਰੇਜ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਅਤੇ ਵਰਤੋਂ ਸਬੰਧੀ ਬੇਨਿਯਮੀਆਂ ਦੇ ਮੁੱਦੇ ਨੂੰ ਹੱਲ ਕਰਨ ਦੇ ਮੱਦੇਨਜ਼ਰ ਅਮਲ ਵਿੱਚ ਲਿਆਂਦੀ ਗਈ ਹੈ। ਕਈ ਸੀ.ਪੀ. ਪਰਮਿਟਾਂ ਦੇ ਸਮੂਹ ਦੀ ਬਜਾਏ ਇਕ-ਸਮਾਨ ਗਿਣਤੀ ਵਿੱਚ ਵਾਪਸੀ ਟਰਿੱਪਾਂ ਸਮੇਤ ਇੱਕੋ ਸੰਯੁਕਤ ਪਰਮਿਟ ਜਾਰੀ ਕਰਨ ਦੇ ਨਿਯਮ ਦੀ ਪਾਲਣਾ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਨਿਰਦੇਸ਼ ਦਿੱਤੇ ਹਨ ਕਿ ਨਿਯਮ 80-ਏ ਦੀ ਉਲੰਘਣਾ ਕਰਨ ਵਾਲੇ ਪਰਮਿਟਾਂ ਦੀ ਢੁਕਵੀਂ ਕਾਨੂੰਨੀ ਪ੍ਰਕਿਰਿਆਵਾਂ ਰਾਹੀਂ ਡੀ-ਕਲੱਬਿੰਗ ਕੀਤੀ ਜਾਵੇ ਅਤੇ ਉਨ੍ਹਾਂ ਦੀ ਅਸ...
ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 18 ਸਤੰਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਏ ਜਾਣਗੇ ਤਾਂ ਜੋ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾ ਸਕੇ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਿਵਲ ਸਕੱਤਰੇਤ ਵਿਖੇ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਨਾਲ ਵੱਖ-ਵੱਖ ਮੁੱਦਿਆਂ 'ਤੇ ਮੀਟਿੰਗ ਕਰਦਿਆਂ ਕੀਤਾ। ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਡੀ.ਕੇ.ਤਿਵਾੜੀ, ਡਾਇਰੈਕਟਰ ਅੰਮ੍ਰਿਤ ਸਿੰਘ, ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਰਵਿੰਦਰਪਾਲ ਸਿੰਘ ਨਾਲ ਯੂਨੀਅਨ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਐਸ.ਸੀ/ਬੀ.ਸੀ ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਡਾ ਬਲਜੀਤ ਕੌਰ ਨੂੰ ਆਪਣੀ ਮੰਗਾਂ, ਅਬਾਦੀ ਅਨੁਸਾਰ ਰਾਖਵਾਂਕਰਨ ਲਾਗੂ ਕਰਨ ਸਬੰਧੀ, ਵਿਭਾਗੀ ਭਰਤ...
ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਲਈ ਨਵੀਂ ਫਲਾਈਟ ਸ਼ੁਰੂ

ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਲਈ ਨਵੀਂ ਫਲਾਈਟ ਸ਼ੁਰੂ

Hot News
ਅੰਮ੍ਰਿਤਸਰ : ਪੰਜਾਬ ਤੋਂ ਵੱਖ ਵੱਖ ਦੇਸ਼ਾਂ ਨੂੰ ਜਾਣ ਵਾਲੀਆਂ ਫਲਾਈਟਾਂ ਵਿਚ ਤੇਜੀ ਨਾਲ ਵਾਧਾ ਹੋਣ ਲੱਗਾ ਹੈ। ਇਸ ਤੋਂ ਪਹਿਲਾਂ ਕੈਨੇਡਾ ਅਤੇ ਇੰਗਲੈਂਡ ਨੂੰ ਪੰਜਾਬ ਤੋਂ ਫਲਾਈਟਾਂ ਸ਼ੁਰੂ ਹੋਈਆਂ ਸਨ ਅਤੇ ਹੁਣ ਪੰਜਾਬ ਤੋਂ ਸਿੱਧੀ ਥਾਈਲੈਂਡ ਨੂੰ ਵੀ ਫਲਾਈਟ ਸ਼ੁਰੂ ਹੋ ਰਹੀ ਹੈ। ਇਹ ਫਲਾਈਟ ਸ੍ਰੀ ਅੰਮ੍ਰਿਤਸਰ ਸਾਹਿਬ ਹਵਾਈ ਅੱਡੇ ਤੋਂ ਚੱਲ ਕੇ ਬੈਂਕਾਕ ਤੱਕ ਜਾਵੇਗੀ। ਇਸ ਤੋਂ ਪਹਿਲਾਂ ਲੋਕਾਂ ਨੂੰ ਥਾਈਲੈਂਡ ਜਾਣ ਲਈ ਦਿੱਲੀ ਜਾਣਾ ਪੈਂਦਾ ਸੀ।ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਥਾਈਲੈਂਡ ਜਾਣ ਲਈ ਪੰਜਾਬ ਦੇ ਯਾਤਰੀਆਂ ਨੂੰ ਦਿੱਲੀ ਨਹੀਂ ਜਾਣਾ ਪਵੇਗਾ। ਹੁਣ 28 ਅਕਤੂਬਰ ਤੋਂ ਅੰਮ੍ਰਿਤਸਰ ਤੋਂ ਥਾਈ ਏਅਰਵੇਜ਼ ਦੀ ਸਿੱਧੀ ਫਲਾਈਟ ਥਾਈਲੈਂਡ ਜਾਵੇਗੀ। ਅਕਤੂਬਰ ਵਿਚ ਸ਼ੁਰੂ ਹੋ ਰਹੀ ਇਹ ਫਲਾਈਟ ਹਫਤੇ ਵਿਚ ਚਾਰ ਦਿਨ ਚੱਲੇਗੀ। ਹਰ ਸੋਮਵਾਰ, ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਰਾਤ 8 ਵੱਜ ਕੇ 10 ਮਿੰਟ 'ਤੇ ਇਹ ਫਲਾਈਟ ਬੈਂਕਾਕ ਤੋਂ ਚੱਲੇਗੀ। ਕੇਵਲ ਪੌਣੇ ਪੰਜ ਘੰਟੇ ਬਾਅਦ ਇਹ ਜਹਾਜ ਅੰਮ੍ਰਿਤਸਰ ਵਿਖੇ ਰਾਤ 11.25 ਵਜੇ ਪਹੁੰਚ ਜਾਇਆ ਕਰੇਗਾ। ਇਸੇ ਤਰਾਂ ਇਹ ਜਹਾਜ ਰਾਤ 12.25 ਵਜੇ ਅੰ...
ਅੰਮ੍ਰਿਤਸਰ ਪੁਲੀਸ ਨੇ ਕੀਤਾ ਸਮਗਲਰਾਂ ਦਾ ਪਰਦਾਫਾਸ਼

ਅੰਮ੍ਰਿਤਸਰ ਪੁਲੀਸ ਨੇ ਕੀਤਾ ਸਮਗਲਰਾਂ ਦਾ ਪਰਦਾਫਾਸ਼

Hot News
ਅੰਮ੍ਰਿਤਸਰ : ਕਮਿਸ਼ਨਰੇਟ ਪੁਲੀਸ ਨੇ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਅੱਜ ਇਕ ਵੱਡੇ ਨਸ਼ਾ ਤਸਕਰ ਗ੍ਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਜਾਰੀ ਕੀਤੀ ਗਈ ਜਾਣਕਾਰੀ ਵਿਚ ਕਿਹਾ ਗਿਆ ਹੈ ਕਿ ਥਾਣਾ ਛੇਹਰਟਾ ਦੀ ਪੁਲੀਸ ਵਲੋਂ ਇਕ ਵਿਅਕਤੀ ਪਾਸੋਂ 4 ਕਿੱਲੋ 580 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਪਾਸੋਂ ਉਸਦੇ ਹੋਰ ਨੈਟਵਕਰ ਦੀ ਵੀ ਜਾਣਕਾਰੀ ਲਈ ਜਾ ਰਹੀ ਹੈ।ਇਸੇ ਤਰਾਂ ਅੰਮ੍ਰਿਤਸਰ ਪੁਲੀਸ ਨੇ ਇਕ ਹੋਰ ਕਰਵਾਈ ਦੌਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਇਕ ਪਿਸਤੌਲ ਅਤੇ 7 ਕਾਰਤੂਸ, ਇਕ ਦੇਸੀ ਪਿਸਟਲ ਤੇ ਖੋਲ ਵੀ ਬਰਾਮਦ ਕੀਤੇ ਗਏ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰ ਵਲੋਂ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।...
ਜੌੜਾਮਾਜਰਾ ਵੱਲੋਂ ਭਾਖੜਾ ਡੈਮ ਦਾ ਨਿਰੀਖਣ, ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ

ਜੌੜਾਮਾਜਰਾ ਵੱਲੋਂ ਭਾਖੜਾ ਡੈਮ ਦਾ ਨਿਰੀਖਣ, ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ

Hot News
ਨੰਗਲ, 17 ਸਤੰਬਰ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਡੈਮ ਨੰਗਲ ਦਾ ਦੌਰਾ ਕੀਤਾ ਅਤੇ ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ। ਇਸ ਦੌਰਾਨ ਜਲ ਸਰੋਤ ਮੰਤਰੀ ਸ. ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਗੱਲ ਉਪਰ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਂਦਿਆਂ ਪੀਣ ਵਾਸਤੇ, ਸਿੰਜਾਈ ਲਈ ਅਤੇ ਇੰਡਸਟਰੀ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸ. ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਵਿੱਚ ਨਹਿਰੀ ਪਾਣੀ ਦੀ ਉਚਿਤ ਵਰਤੋਂ ਲਈ ਹਰੇਕ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਲੋੜ ਅਨੁਸਾਰ ਨਹਿਰਾਂ ਦੀ ਮੁਰੰਮਤ ਵੀ ਸਮੇਂ-ਸਮੇਂ ਉਪਰ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਬੀ.ਬੀ.ਐਮ.ਬੀ. ਵਿੱਚ ਪੰਜਾਬ ਦੇ ਕੋਟੇ ਦੀਆਂ ਆਸਾਮੀਆਂ ਲਈ ਪੰਜਾਬ ਦੇ ਹਿੱਸੇ ਦੀ ਭਰਤੀ ਪੂਰੀ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ। ਇਸ ਤੋਂ ਪ...
ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

Hot News
ਚੰਡੀਗੜ੍ਹ, 16 ਸਤੰਬਰ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ 'ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ 30 ਸਤੰਬਰ 2024 ਤੱਕ ਕੀਤੀ ਗਈ ਹੈ।  ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਵੈੱਬਸਾਈਟਾਂ punjab.gov.in, welfare.punjab.gov.in 'ਤੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਲਈ ਸਕੱਤਰੇਤ ਪੱਧਰ 'ਤੇ ਓ.ਐਸ.ਡੀ.(ਲਿਟੀਗੇਸ਼ਨ) ਦੀ ਅਸਾਮੀ ਲਈ ਭਰਤੀ ਕੀਤੀ ਜਾਣੀ ਹੈ, ਇਹ ਨਿਯੁਕਤੀ ਤਜਰਬੇਕਾਰ ਕਾਨੂੰਨੀ ਮਾਹਿਰਾਂ ਲਈ ਪੰਜਾਬ ਦੇ ਹਾਸ਼ੀਏ 'ਤੇ ਰਹਿ ਗਏ ਭਾਈਚਾਰਿਆਂ ਨੂੰ ਨਿਆਂ ਅਤੇ ਸਸ਼ਕਤੀਕਰਨ ਪ੍ਰਦਾਨ ਕਰਨ ਦੇ ਵਿਭਾਗ ਦੇ ਦ੍ਰਿਸ਼ਟੀਕੋਣ ਵਿੱਚ ਯੋਗਦਾਨ ਪਾਉਣ ਲਈ ਇੱਕ ਬੇਮਿਸਾਲ ਮੌਕਾ ਪ੍ਰਦਾਨ ਕਰੇਗੀ। ਡਾ.ਬਲਜੀ...
ਅਰਵਿੰਦ ਕੇਜਰੀਵਾਲ ਦਾ ਅਸਤੀਫਾ ਉਹਨਾਂ ਦੇ ਸਿਧਾਂਤਾਂ ‘ਤੇ ਚੱਲਣ ਵਾਲੇ ਵਿਅਕਤੀ ਹੋਣ ਦਾ ਸਬੂਤ: ਲਾਲ ਚੰਦ ਕਟਾਰੂਚੱਕ

ਅਰਵਿੰਦ ਕੇਜਰੀਵਾਲ ਦਾ ਅਸਤੀਫਾ ਉਹਨਾਂ ਦੇ ਸਿਧਾਂਤਾਂ ‘ਤੇ ਚੱਲਣ ਵਾਲੇ ਵਿਅਕਤੀ ਹੋਣ ਦਾ ਸਬੂਤ: ਲਾਲ ਚੰਦ ਕਟਾਰੂਚੱਕ

Hot News
ਚੰਡੀਗੜ੍ਹ, 15 ਸਤੰਬਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਸਤੀਫਾ ਦੇਣ ਦਾ ਫੈਸਲਾ ਇਹ ਸਾਬਤ ਕਰਦਾ ਹੈ ਕਿ ਉਹ ਇੱਕ ਇਮਾਨਦਾਰ ਵਿਅਕਤੀ ਹਨ ਅਤੇ ਜ਼ਿੰਦਗੀ ਵਿੱਚ ਨੈਤਿਕਤਾ ਅਤੇ ਸਿਧਾਂਤਾਂ ਨੂੰ ਸਭ ਤੋਂ ਉੱਪਰ ਰੱਖਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਖੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਸਮਰਪਿਤ ਆਗੂ ਹਨ ਜਿਨ੍ਹਾਂ ਨੇ ਬਿਨਾਂ ਕਿਸੇ ਭੇਦਭਾਵ ਅਤੇ ਡਰ ਤੋਂ ਸਮਾਜ ਦੇ ਹਰ ਵਰਗ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਜਨਤਾ ਦਾ ਨੁਮਾਇੰਦਾ ਦੱਸਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅਜਿਹੀਆਂ ਧਮਕੀ ਭਰੀਆਂ ਚਾਲਾਂ ਅਰਵਿੰਦ ਕੇਜਰੀਵਾਲ ਦੀ ਨਿਡਰਤਾ ਨੂੰ ਦਬਾ ਨਹੀਂ ਸਕਦੀਆਂ।  ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਸਖ਼ਤ ਆਲੋਚਨਾ ਕਰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅਜਿਹੀਆਂ ਦਬਾਅ ਪਾਉਣ ਵਾਲੀਆਂ ਚਾਲਾਂ ਲੋਕਤੰਤਰ ਦੇ ਨਾਮ 'ਤੇ ਕਲੰਕ ਅਤੇ ਸੰਵਿਧਾਨਕ ਭਾਵਨ...
ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, 12.5 ਕਿਲੋ ਹੈਰੋਇਨ ਬਰਾਮਦ

ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, 12.5 ਕਿਲੋ ਹੈਰੋਇਨ ਬਰਾਮਦ

Hot News
ਜਲੰਧਰ, 15 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਕਰਾਰੀ ਸੱਟ ਮਾਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਪਾਕਿਸਤਾਨ ਅਧਾਰਿਤ ਹੈਰੋਇਨ ਤਸਕਰੀ ਦੇ ਰੈਕੇਟ ਨਾਲ ਸਬੰਧਤ ਮੁੱਖ ਸਰਗਨਾ ਤੇ  ਫੌਜ ਵਿੱਚੋਂ ਭਗੌੜੇ ਅੰਮ੍ਰਿਤਪਾਲ ਸਿੰਘ ਉਰਫ਼ ਫੌਜੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 12.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਜ਼ਿਕਰਯੋਗ ਹੈ ਕਿ ਤਰਨਤਾਰਨ ਦੇ ਪਿੰਡ ਕਸੇਲ ਦਾ ਰਹਿਣ ਵਾਲਾ ਮੁਲਜ਼ਮ ਅੰਮ੍ਰਿਤਪਾਲ ਸਿੰਘ ਫੌਜੀ ਅਗਸਤ 2024 ਤੋਂ ਭਗੌੜਾ ਸੀ, ਜਦੋਂ ਉਸ ਦੇ ਸਾਥੀ ਸਰਤਾਜ ਨੂੰ ਜੰਮੂ ਬੱਸ ਸਟੈਂਡ ਤੋਂ 33 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕੀਤੀ ਹੈ ਕਿ ਇਸ ਕਾਰਟੈਲ ਦੇ ਅੰਤਰਰਾਸ਼ਟਰੀ ਸਬੰਧ ਹਨ ਕਿਉਂਕਿ ਇਸ ਦਾ ਸੰਚਾਲਨ ਬਦਨਾਮ ਭਗੌੜੇ ਅੰਮ੍ਰਿਤ ਪਾਲ ਸਿੰਘ ਬਾਠ ਵਾਸੀ ਪਿੰਡ ਮੀਆਂਪੁਰ, ਤਰਨਤਾਰਨ ਵੱਲੋਂ ਕੀਤਾ ਜਾ ਰ...
ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ ‘ਚ ਹੋਇਆ ਖੁਲਾਸਾ

ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ ‘ਚ ਹੋਇਆ ਖੁਲਾਸਾ

Hot News
ਚੰਡੀਗੜ੍ਹ, 15 ਸਤੰਬਰ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ ਤਾਲਮੇਲ ਜ਼ਰੀਏ ਕੰਮ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਦੂਜੇ ਦੋਸ਼ੀ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਕੇਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਅਮਰੀਕਾ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ, ਜੋ ਪਾਕਿਸਤਾਨ ਅਧਾਰ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਆਈ.ਐਸ.ਆਈ. ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ, ਨੇ ਘਟਨਾ ਨੂੰ ਅੰਜ਼ਮਾ ਦੇਣ ਲਈ ਮੁਲਜ਼ਮਾਂ ਨੂੰ ਧਮਾਕਾਖੇਜ਼ ਸਮੱਗਰੀ, ਹਥਿਆਰ ਅਤੇ ਲੌਜਿਸਟਿਕਸ ਸਹਾਇਤਾ ਪ੍ਰਦਾਨ ਕੀਤੀ ਅਤੇ ਫਿਰ ਕੀਤੇ ਵਾਅਦੇ ਅਨੁਸਾਰ ਉਨ੍ਹਾਂ ਨੂੰ ਕੰਮ ਹੋਣ ਤੋਂ ਬਾਅਦ ਵਿੱਤੀ ਮਦਦ ਦੇਣ ਤੋਂ ਮੁੱਕਰ ਗਿਆ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) 'ਤੇ ਇੱਕ ਪੋਸਟ ਜ਼ਰੀਏ ਜਾਣਕਾਰੀ ਦਿੱਤੀ ਕਿ ਵੱਖ-ਵੱਖ ਸਰੋਤਾਂ ਤੋਂ ਪ੍ਰਾਪਤ ਸੁਰਾਗਾਂ ਦੇ ਆਧਾਰ 'ਤੇ  ਦੂਜੇ ਅਪਰਾਧੀ ਵਿਸ਼ਾਲ ਮਸੀਹ ਪੁੱਤਰ ਸਾਬੀ ਮਸੀਹ ਵਾਸੀ ਪ...