Tuesday, October 13Malwa News
Shadow

Hot News

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ

Hot News
ਚੰਡੀਗੜ੍ਹ; 1 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਤਿੰਨ ਸੰਸਦ ਮੈਂਬਰਾਂ ਰਾਮਵੀਰ ਬਿਧੂੜੀ, ਯੋਗੇਂਦਰ ਚੰਦੋਲੀਆ ਅਤੇ ਕਮਲਜੀਤ ਸਹਿਰਾਵਤ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਸ਼ਰਧਾਂਜਲੀ ਸਭਾ ਵਿੱਚ ਸ਼ਮੂਲੀਅਤ ਕਰਨ ਦੇ ਵਿਰੋਧ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ। ਭਾਜਪਾ ਸੰਸਦ ਮੈਂਬਰਾਂ ਦੀ ਇਸ ਸ਼ਮੂਲੀਅਤ ਦੀ ਕਰੜੀ ਨਿੰਦਾ ਕਰਦਿਆਂ 'ਆਪ' ਆਗੂਆਂ ਨੇ ਕਿਹਾ ਕਿ 1984 ਦਾ ਕਤਲੇਆਮ ਸਿੱਖ ਪਰਿਵਾਰਾਂ ਲਈ ਇੱਕ ਕਦੇ ਨਾ ਭਰਣ ਵਾਲਾ ਜ਼ਖ਼ਮ ਹੈ ਅਤੇ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। 'ਆਪ' ਨੇ ਮੰਗ ਕੀਤੀ ਕਿ ਭਾਜਪਾ ਆਪਣੇ ਤਿੰਨਾਂ ਸੰਸਦ ਮੈਂਬਰਾਂ ਖ਼ਿਲਾਫ਼ ਕਾਰਵਾਈ ਕਰੇ। ਪਾਰਟੀ ਨੇ ਸਵਾਲ ਕੀਤਾ ਕਿ ਜ਼ਿੰਮੇਵਾਰ ਜਨਤਕ ਅਹੁਦਿਆਂ 'ਤੇ ਬੈਠੇ ਚੁਣੇ ਹੋਏ ਨੁਮਾਇੰਦੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਵਿਅਕਤੀ ਦੇ ਘਰ ਜਾ ਕੇ ਉਸ ਨੂੰ ਸ਼ਰਧਾਂਜਲੀ ਕਿਵੇਂ ਦੇ ਸਕਦੇ ਹਨ? ਅੰਮ੍ਰਿਤਸ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

Hot News
ਚੰਡੀਗੜ੍ਹ, 1 ਸਤੰਬਰ : ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ ਵਿੱਚ ਬਦਲਣ ’ਤੇ ਕੁਝ ਹੀ ਘੰਟਿਆਂ ਵਿੱਚ ਜਾਨਲੇਵਾ ਹੋ ਸਕਦਾ ਹੈ। ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਤਹਿਤ 1 ਸਤੰਬਰ ਤੱਕ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12467 ਇਲਾਜ ਦਰਜ ਕੀਤੇ ਗਏ ਹਨ, ਜਿਨ੍ਹਾਂ ’ਤੇ 51.58 ਕਰੋੜ ਰੁਪਏ ਖ਼ਰਚ ਹੋਏ । ਇਹ ਅੰਕੜਾ ਇਸ ਜਾਨਲੇਵਾ ਸਥਿਤੀ ਨਾਲ ਜੁੜੇ ਡਾਕਟਰੀ ਅਤੇ ਵਿੱਤੀ ਬੋਝ ਨੂੰ ਸਪੱਸ਼ਟ ਤੌਰ ਤੇ ਦਰਸਾਉਂਦਾ ਹੈ। ਇਨ੍ਹਾਂ ਵਿੱਚੋਂ ਗੰਭੀਰ ਸੈਪਸਿਸ ਦੇ 10,961 ਇਲਾਜਾਂ ’ਤੇ 44.33 ਕਰੋੜ ਰੁਪਏ, ਜਦਕਿ ਸੈਪਟਿਕ ਸ਼ਾਕ ਦੇ 1,506 ਇਲਾਜਾਂ ’ਤੇ 7.25 ਕਰੋੜ ਖ਼ਰਚ ਹੋਏ। ਅਮਰੀਕਾ ਦੇ ਸੈਂਟਰਜ਼ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ (ਸੀਡੀਸੀ) ਅਨੁਸਾਰ, ਸੈਪਸਿਸ , ਅਜਿਹੀ ਸਥਿਤੀ ਜਿਸ ਦੌਰਾਨ ਸਰੀਰ ਇਨਫੈਕਸ਼ਨ ਪ੍ਰਤੀ ਬਹੁਤ ਤੇਜ਼ੀ ਨਾਲ  ਪ੍ਰਤੀਕਿਰਿਆ ਕਰਦਾ ਹੈ, ਜਿਸ ਕਾਰਨ ਟਿਸ਼ੂਜ਼ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਅੰਗਾਂ ਕੰਮ ਕਰਨਾ ਬੰਦ ਕਰ ਦਿੰਦੇ ਹਨ ਅਤੇ ਮੌਤ ਵੀ ਹੋ ਸਕਦੀ ਹੈ। ਲਗਭਗ ਕਿਸੇ ਵੀ ਕਿਸਮ ਦਾ ਇਨਫੈਕਸ਼ਨ...
ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

Hot News
ਚੰਡੀਗੜ੍ਹ, 1 ਸਤੰਬਰ: ਪਾਰਦਰਸ਼ੀ ਅਤੇ ਨਾਗਰਿਕ-ਕੇਂਦਰਿਤ ਸ਼ਾਸਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ 'Digi.Punjab.gov.in' ਪੋਰਟਲ ਲਾਂਚ ਕੀਤਾ ਹੈ। ਇਹ ਇੱਕ ਅਜਿਹਾ ਏਕੀਕ੍ਰਿਤ ਡਿਜੀਟਲ ਪੋਰਟਲ ਹੈ ਜਿਸ ‘ਤੇ 12 ਵਿਭਾਗਾਂ ਦੀਆਂ 300 ਤੋਂ ਵੱਧ ਸਰਕਾਰੀ ਸੇਵਾਵਾਂ ਇੱਕੋ ਪਲੇਟਫਾਰਮ 'ਤੇ ਉਪਲਬਧ ਹਨ, ਜਿਸ ਨਾਲ ਵੱਖ-ਵੱਖ ਪੋਰਟਲਾਂ ‘ਤੇ ਜਾਣ, ਦਸਤੀ ਫਾਈਲਾਂ ਦੇਣ ਅਤੇ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਗੇੜੇ ਲਗਾਉਣ ਦੀ ਲੋੜ ਨਹੀਂ ਪਵੇਗੀ। ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਪੋਰਟਲ ਲਾਂਚ ਕਰਨ ਉਪਰੰਤ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਨਾਗਰਿਕ ਹੁਣ ਕਈ ਵਿਭਾਗਾਂ ਨਾਲ ਸਬੰਧਤ 300 ਤੋਂ ਵੱਧ ਜ਼ਰੂਰੀ ਜਨਤਕ ਸੇਵਾਵਾਂ ਤੱਕ ਆਸਾਨੀ ਨਾਲ ਪਹੁੰਚ ਕਰ ਸਕਦੇ ਹਨ। ਮੁੱਖ ਸੇਵਾਵਾਂ ਵਿੱਚ ਸਿਹਤ ਵਿਭਾਗ ਨਾਲ ਸਬੰਧਤ ਦਸਤਾਵੇਜ਼ ਜਿਵੇਂ ਕਿ ਜਨਮ ਅਤੇ ਮੌਤ ਸਰਟੀਫਿਕੇਟ, ਮੈਡੀਕਲ ਫਿਟਨੈਸ ਸਰਟੀਫਿਕੇਟ, ਗ੍ਰਹਿ ਮਾਮਲਿਆਂ ਦੀਆਂ ਸੇਵਾਵਾਂ ਜਿਵੇਂ ਕਿ ਅਸ...
‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

Hot News
ਚੰਡੀਗੜ੍ਹ, 1 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ 18 ਮਹੀਨੇ ਪੂਰੇ ਹੋ ਗਏ ਹਨ ਅਤੇ ਇਸ ਦੌਰਾਨ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 58,924 ਐਫ.ਆਈ.ਆਰ. ਦਰਜ ਕਰਕੇ 3776 ਕਿਲੋ ਹੈਰੋਇਨ ਸਮੇਤ 76,751 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਐਸ.ਪੀ.ਐਸ. ਪਰਮਾਰ ਨੇ ਦੱਸਿਆ ਕਿ 3776 ਕਿੱਲੋ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ 944 ਕਿੱਲੋ ਅਫ਼ੀਮ, 448 ਕੁਇੰਟਲ ਭੁੱਕੀ, 129 ਕਿੱਲੋ ਚਰਸ, 1298 ਕਿੱਲੋ ਗਾਂਜਾ, 70 ਕਿੱਲੋ ਆਈਸੀਈ, 62.33 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 21.99 ਕਰੋੜ ਰੁਪਏ ਦੀ ਡਰੱਗ ਮਨੀ ...
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਧਿਕਾਰੀਆਂ ਤੇ ਵਲੰਟੀਅਰਾਂ ਨਾਲ ਸਮੀਖਿਆ ਮੀਟਿੰਗ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਧਿਕਾਰੀਆਂ ਤੇ ਵਲੰਟੀਅਰਾਂ ਨਾਲ ਸਮੀਖਿਆ ਮੀਟਿੰਗ

Hot News
ਅੰਮ੍ਰਿਤਸਰ, 31 ਅਗਸਤ 2026: ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਸਰਕਾਰੀ ਮੈਡੀਕਲ ਕਾਲਜ ਦੇ ਸੈਮੀਨਾਰ ਹਾਲ ਵਿਖੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਡੀਸੀਪੀ ਜਸਕਰਨਜੀਤ ਸਿੰਘ ਤੇਜਾ ਐਸਐਸਪੀ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ, ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਜ਼ਮੀਨੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ, ਵੱਖ-ਵੱਖ ਖੇਤਰਾਂ ਵਿੱਚ ਦਰਪੇਸ਼ ਸਮੱਸਿਆਵਾਂ, ਪ੍ਰਾਪਤ ਸ਼ਿਕਾਇਤਾਂ ਅਤੇ ਸੁਝਾਵਾਂ ਤੋਂ ਇਲਾਵਾ ਨਸ਼ਿਆਂ ਦੀ ਰੋਕਥਾਮ ਲਈ ਪ੍ਰਸ਼ਾਸਨ, ਪੁਲਿਸ ਅਤੇ ਨਸ਼ਾ ਮੁਕਤੀ ਮੋਰਚਾ ਦਰਮਿਆਨ ਹੋਰ ਬਿਹਤਰ ਤਾਲਮੇਲ ਬਣਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦਾ ਮੁੱਖ ਫੋਕਸ ਜ਼ਮੀਨੀ ਪੱਧਰ ਤੋਂ ਫੀਡਬੈਕ ਪ੍ਰਾਪਤ ਕਰਕੇ ਸਮੱਸਿਆਵਾਂ ਦੀ ਪਛਾਣ,&...
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

Hot News
ਸੁਨਾਮ, 31 ਅਗਸਤ:- ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮਿਸ਼ਨ ਕਲੀਨ ਪੰਜਾਬ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਕੌਂਸਲ ਸੁਨਾਮ ਅਤੇ ਮਾਰਕੀਟ ਕਮੇਟੀ ਸੁਨਾਮ ਦੇ ਸਾਂਝੇ ਉਪਰਾਲੇ ਨਾਲ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਵਿਸ਼ੇਸ਼ ਸਫ਼ਾਈ ਅਭਿਆਨ ਦਾ ਆਗਾਜ਼ ਕੀਤਾ ਗਿਆ। ਇਸ ਮੁਹਿੰਮ ਤਹਿਤ ਸੁਨਾਮ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਮੁੱਖ ਮਾਰਗਾਂ, ਬਾਜ਼ਾਰਾਂ, ਗਲੀਆਂ-ਮੁਹੱਲਿਆਂ ਅਤੇ ਹੋਰ ਜਨਤਕ ਥਾਵਾਂ ’ਤੇ ਸਫ਼ਾਈ ਕਾਰਜ ਜੰਗੀ ਪੱਧਰ ’ਤੇ ਸ਼ੁਰੂ ਕੀਤੇ ਗਏ ਹਨ। ਹਰੇਕ ਵਾਰਡ ਵਿੱਚ ਸਬੰਧਤ ਐਮ.ਸੀ. ਸਾਹਿਬਾਨ ਅਤੇ ਹੋਰ ਆਗੂਆਂ ਵੱਲੋਂ ਸਫ਼ਾਈ ਕਾਰਜਾਂ ਦੀ ਅਗਵਾਈ ਕੀਤੀ ਜਾ ਰਹੀ ਹੈ, ਜਦਕਿ ਨਗਰ ਕੌਂਸਲ ਦੀਆਂ ਟੀਮਾਂ ਅਤੇ ਸਫ਼ਾਈ ਸੇਵਕਾਂ ਵੱਲੋਂ ਕੂੜੇ ਦੇ ਆਰਜ਼ੀ ਡੰਪਾਂ ਅਤੇ ਢੇਰਾਂ ਨੂੰ ਹਟਾਉਣ ਦੇ ਨਾਲ-ਨਾਲ ਜਨਤਕ ਥਾਵਾਂ ਦੀ ਸਫ਼ਾਈ ਕੀਤੀ ਜਾ ਰਹੀ ਹੈ। ਇਸ ਮੌਕੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਕਿਹਾ ...
ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦੀ ਭੂਮਿਕਾ ਅਹਿਮ: ਸਪੀਕਰ ਸੰਧਵਾਂ

ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦੀ ਭੂਮਿਕਾ ਅਹਿਮ: ਸਪੀਕਰ ਸੰਧਵਾਂ

Hot News
ਕੋਟਕਪੂਰਾ, 31 ਅਗਸਤ- ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਕੋਟਕਪੂਰਾ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੀਆਂ ਸਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੀ ਸੁਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ, ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਖੀਆਂ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਖੀਆਂ ਦੀ ਸਰਗਰਮ ਭੂਮਿਕਾ ਅਤੇ ਸਹਿਯੋਗ ਤੋਂ ਬਿਨ੍ਹਾਂ ਇੰਨੀ ਵੱਡੀ ਯੋਜਨਾ ਨੂੰ ਜ਼ਮੀਨੀ ਪੱਧਰ ਤੇ ਸਫ਼ਲਤਾਪੂਰਵਕ ਅਮਲੀ ਜਾਮਾ ਪਹਿਨਾਉਣਾ ਆਸਾਨ ਕੰਮ ਨਹੀਂ ਸੀ। ਉਨ੍ਹਾਂ ਕਿਹਾ ਕਿ ਸਖੀਆਂ ਨੇ ਪੂਰੀ ਤਨਦੇਹੀ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਈ ਹੈ, ਜਿਸ ਸਦਕਾ ਇਹ ਯੋਜਨਾ ਲੋੜਵੰਦ ਮਾਵਾਂ-ਧੀਆਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਸਕੀ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਖੀਆਂ ਵੱਲੋਂ ਕੀਤੇ ਗਏ ਇਸ ਸ਼ਲਾਘਾਯੋਗ ਉੱਦਮ ਅਤੇ...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ‘ਮਿਸ਼ਨ ਕਲੀਨ ਮੁਹਿੰਮ’ ਜਾਰੀ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ‘ਮਿਸ਼ਨ ਕਲੀਨ ਮੁਹਿੰਮ’ ਜਾਰੀ

Hot News
ਡੇਰਾ ਬਾਬਾ ਨਾਨਕ/ਗੁਰਦਾਸਪੁਰ, 31 ਅਗਸਤ (    ) ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਪਿੰਡ ਸ਼ਾਹਪੁਰ ਜਾਜਨ ਵਿਖੇ ਸਫ਼ਾਈ ਅਭਿਆਨ ਤਹਿਤ ਸਫ਼ਾਈ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨਾਲ ਸਫ਼ਾਈ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਅਪੀਲ ਕੀਤੀ ਕਿ ਆਪਣੇ ਘਰਾਂ ਦੇ ਨਾਲ-ਨਾਲ ਆਲੇ-ਦੁਆਲੇ ਦੇ ਇਲਾਕੇ ਨੂੰ ਵੀ ਸਾਫ਼-ਸੁਥਰਾ ਰੱਖੀਏ। ਇਸ ਮੌਕੇ ਤੇ ਪਿੰਡ ਦੇ ਸਰਪੰਚ ਸਾਹਿਬਾਨ ਅਤੇ ਹੋਰ ਸਾਥੀ ਮੌਜੂਦ ਸਨ । ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ 10 ਰੋਜ਼ਾ ਸੂਬਾ ਪੱਧਰੀ ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ਤਹਿਤ ਅੱਜ ਤੀਜੇ ਦਿਨ ਵੀ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਵੱਲੋਂ ਜੰਗੀ ਪੱਧਰ 'ਤੇ ਸਫ਼ਾਈ ਮੁਹਿੰਮ ਚਲਾਈ ਗਈ ਹੈ। ਸਫ਼ਾਈ ਮੁਹਿੰਮ ਦੌਰਾਨ ਉਨ੍ਹਾਂ ਨੇ ਕਿਹਾ ਕਿ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਡੇਰਾ ਬਾਬਾ ਨਾਨਕ ਵਾ...
ABVP ਦੀ ਜਿੱਤ ‘ਤੇ AAP/ASAP ਦਾ ਵੱਡਾ ਸਵਾਲ: ਵਿਵਾਦਿਤ ਦਸਤਾਵੇਜ਼ਾਂ ਅਤੇ ਚੋਣ ਯੋਗਤਾ ‘ਤੇ ਹਾਈ ਕੋਰਟ ਜਾਵੇਗੀ ਟੀਮ, ਪੀਯੂ ਪ੍ਰਸ਼ਾਸਨ ਦੀ ਚੁੱਪ ‘ਤੇ ਵੀ ਉੱਠੇ ਸਵਾਲ

ABVP ਦੀ ਜਿੱਤ ‘ਤੇ AAP/ASAP ਦਾ ਵੱਡਾ ਸਵਾਲ: ਵਿਵਾਦਿਤ ਦਸਤਾਵੇਜ਼ਾਂ ਅਤੇ ਚੋਣ ਯੋਗਤਾ ‘ਤੇ ਹਾਈ ਕੋਰਟ ਜਾਵੇਗੀ ਟੀਮ, ਪੀਯੂ ਪ੍ਰਸ਼ਾਸਨ ਦੀ ਚੁੱਪ ‘ਤੇ ਵੀ ਉੱਠੇ ਸਵਾਲ

Hot News
ਚੰਡੀਗੜ੍ਹ, 31 ਅਗਸਤ ਪੰਜਾਬ ਯੂਨੀਵਰਸਿਟੀ ਵਿੱਚ ਹੋਈਆਂ ਵਿਦਿਆਰਥੀ ਕੌਂਸਲ ਚੋਣਾਂ ਤੋਂ ਬਾਅਦ ਜਿੱਥੇ ABVP ਉਮੀਦਵਾਰ ਅੰਕਿਤ ਬਿਧਾਨ ਦੀ ਜਿੱਤ ਦੀ ਖ਼ਬਰ ਸਾਹਮਣੇ ਆ ਰਹੀ ਹੈ, ਉੱਥੇ ਹੀ ਆਮ ਆਦਮੀ ਪਾਰਟੀ ਨਾਲ ਜੁੜੀ ਵਿਦਿਆਰਥੀ ਟੀਮ ASAP ਨੇ ਇਸ ਪੂਰੀ ਚੋਣ ਅਤੇ ਖ਼ਾਸ ਤੌਰ 'ਤੇ ABVP ਉਮੀਦਵਾਰ ਦੀ ਚੋਣ ਯੋਗਤਾ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਣ ਦਾ ਐਲਾਨ ਕੀਤਾ ਹੈ। ASAP ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਹੀ ਉਸ ਨੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਉਮੀਦਵਾਰ ਦੀ ਯੋਗਤਾ, ਉਸ ਦੇ ਵਿੱਦਿਅਕ ਰਿਕਾਰਡ, ਕਥਿਤ Unfair Means (UMC) ਮਾਮਲੇ, ਚੋਣ ਲੜਨ ਦੀ ਯੋਗਤਾ ਅਤੇ ਦਸਤਾਵੇਜ਼ਾਂ ਨਾਲ ਜੁੜੇ ਗੰਭੀਰ ਸਵਾਲਾਂ ਤੋਂ ਲਿਖਤੀ/ਰਸਮੀ ਤੌਰ 'ਤੇ ਜਾਣੂ ਕਰਵਾਇਆ ਸੀ। ਪ੍ਰਸ਼ਾਸਨ ਵੱਲੋਂ ਮਾਮਲੇ 'ਤੇ ਨੋਟਿਸ ਲੈਣ ਦਾ ਭਰੋਸਾ ਵੀ ਦਿੱਤਾ ਗਿਆ ਸੀ, ਪਰ ਚੋਣਾਂ ਨੇਪਰੇ ਚੜ੍ਹਨ ਤੱਕ ਕੋਈ ਅਸਰਦਾਰ ਕਾਰਵਾਈ ਨਹੀਂ ਕੀਤੀ ਗਈ। ASAP ਦੇ ਅਨੁਸਾਰ, ਹੁਣ ਇਸ ਪੂਰੇ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਹਮਣੇ ਰੱਖਿਆ ਜਾਵੇਗਾ ਅਤੇ ਇਹ ਸਵਾਲ ਉਠਾਇਆ ਜਾਵੇਗਾ ਕਿ ਜਦੋਂ ਕਿਸੇ ਉਮੀਦਵਾਰ ਦੀ ਚੋਣ ...
ਪੰਜਾਬ ਵਿੱਚ ਦਹਾਕਿਆਂ ਪਿੱਛੋਂ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਪਹਿਲੀ ਵਾਰ ਵਾਧਾ ਦਰਜ ਕੀਤਾ ਗਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਦਹਾਕਿਆਂ ਪਿੱਛੋਂ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਪਹਿਲੀ ਵਾਰ ਵਾਧਾ ਦਰਜ ਕੀਤਾ ਗਿਆ: ਬਰਿੰਦਰ ਕੁਮਾਰ ਗੋਇਲ

Hot News
*ਚੰਡੀਗੜ੍ਹ; 31 ਅਗਸਤ:* ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਵੱਡਾ ਸੁਧਾਰ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਭੂਮੀਗਤ ਜਲ ਬੋਰਡ ਵੱਲੋਂ ਜਾਰੀ 2026 ਦੇ ਤਾਜ਼ਾ ਮੁਲਾਂਕਣ ਮੁਤਾਬਕ ਦਹਾਕਿਆਂ ਮਗਰੋਂ ਪਹਿਲੀ ਵਾਰ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੀ ਵਰਤੋਂ ਦੀ ਦਰ ਸਾਲ 2022 ਦੇ 164 ਫ਼ੀਸਦੀ ਤੋਂ ਘਟ ਕੇ ਸਾਲ 2026 ਵਿੱਚ 152.22 ਫ਼ੀਸਦੀ ਰਹਿ ਗਈ ਹੈ ਜਦੋਂ ਕਿ ਮੁਲਾਂਕਣ ਕੀਤੇ ਅਤਿ ਸ਼ੋਸ਼ਿਤ ਬਲਾਕਾਂ ਦੀ ਗਿਣਤੀ 117 ਤੋਂ ਘਟ ਕੇ 110 ਹੋ ਗਈ ਹੈ ਅਤੇ ਸੁਰੱਖਿਅਤ ਬਲਾਕਾਂ ਦੀ ਗਿਣਤੀ 17 ਤੋਂ ਵਧ ਕੇ 20 ਹੋ ਗਈ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਕੇਂਦਰੀ ਭੂਮੀਗਤ ਜਲ ਬੋਰਡ ਵੱਲੋਂ ਜਾਰੀ ਤਾਜ਼ਾ ਮੁਲਾਂਕਣ ਵਿੱਚ ਦਰਜ ਕੀਤਾ ਗਿਆ ਸੁਧਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁ...