Friday, March 27Malwa News
Shadow

Hot News

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ ‘ਚ ਹੋਵੇਗਾ ਸ਼ੁਰੂ

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ ‘ਚ ਹੋਵੇਗਾ ਸ਼ੁਰੂ

Hot News
ਚੰਡੀਗੜ੍ਹ, 3 ਮਾਰਚ : ਐਲ.ਐਨ.ਸੀ.ਟੀ. ਯੂਨੀਵਰਸਿਟੀ, ਭੋਪਾਲ, ਮੱਧ ਪ੍ਰਦੇਸ਼, ਵੱਲੋਂ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ.) ਦੀ ਸਰਪ੍ਰਸਤੀ ਹੇਠ 8 ਮਾਰਚ ਤੋਂ 11 ਮਾਰਚ ਤੱਕ 7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਭਰ ਦੀਆਂ 14 ਯੂਨੀਵਰਸਿਟੀਆਂ ਦੀਆਂ ਪੁਰਸ਼ ਅਤੇ ਮਹਿਲਾ ਟੀਮਾਂ ਹਿੱਸਾ ਲੈਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਲ.ਐਨ.ਸੀ.ਟੀ. ਗਰੁੱਪ ਆਫ਼ ਕਾਲਜਿਜ਼ ਦੇ ਸਕੱਤਰ ਡਾ: ਅਨੁਪਮ ਚੌਕਸੀ ਨੇ ਕਿਹਾ ਕਿ ਕਿ ਮੱਧ ਭਾਰਤ ਵਿੱਚ ਪ੍ਰਮੁੱਖ ਨਿੱਜੀ ਯੂਨੀਵਰਸਿਟੀਆਂ ਵਿੱਚੋਂ ਮੋਹਰੀ ਸੰਸਥਾ ਵਜੋਂ ਮਸ਼ਹੂਰ, ਐਲ.ਐਨ.ਸੀ.ਟੀ. ਯੂਨੀਵਰਸਿਟੀ ਉੱਚ ਸਿੱਖਿਆ ਲਈ ਵੱਖ-ਵੱਖ ਵਿਸ਼ਿਆਂ ਤੇ ਵਿਭਿੰਨ ਕੋਰਸਾਂ ਦੇ ਇੱਕ ਵੱਡੇ ਕੇਂਦਰ ਵਜੋਂ ਕੀਰਤੀਮਾਨ ਸਥਾਪਿਤ ਕਰ ਰਹੀ ਹੈ। ਐਲ.ਐਨ.ਸੀ.ਟੀ. ਗਰੁੱਪ ਦੇ ਚੇਅਰਮੈਨ ਜੈ ਨਰਾਇਣ ਚੌਕਸੀ ਨੇ ਯੂਨੀਵਰਸਿਟੀ ਦੀ ਅਕਾਦਮਿਕ ਉੱਤਮਤਾ, ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਅਗਾਂਹਵਧੂ ਪਾਠਕ੍ਰਮ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹ ਉੱਚ ਵਿੱਦਿਅਕ ਅਦਾਰਾ ਵਿਦਿਆਰਥੀਆਂ ਦੇ ਚਹੁੰ ਪੱਖੀ ਸ...
ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਤਬਕਿਆਂ ਵਿਚਲਾ ਫ਼ਰਕ ਮਿਟਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਰਾਜਪਾਲ

ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਤਬਕਿਆਂ ਵਿਚਲਾ ਫ਼ਰਕ ਮਿਟਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਰਾਜਪਾਲ

Hot News
ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਵਿਕਾਸ ਦਾ ਲਾਭ ਸਮਾਜ ਦੇ ਹਰੇਕ ਵਰਗ ਤੱਕ ਪੁੱਜਣਾ ਯਕੀਨੀ ਬਣਾਉਣ ਲਈ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਵਰਗਾਂ ਵਿਚਲਾ ਪਾੜਾ ਖ਼ਤਮ ਕਰਨ ਲਈ ਸੂਬਾ ਸਰਕਾਰ ਦ੍ਰਿੜ੍ਹ ਸੰਕਲਪ ਹੈ।ਇੱਥੇ 16ਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਸੈਸ਼ਨ ਦੌਰਾਨ ਆਪਣੇ ਸੰਬੋਧਨ ਵਿੱਚ ਰਾਜਪਾਲ ਨੇ ਕਿਹਾ ਕਿ ਸਾਡੇ ਜੀਵੰਤ ਰਾਜ ਪੰਜਾਬ ਦੀ ਯਾਤਰਾ ਇਸ ਦੇ ਲੋਕਾਂ ਦੀ ਅਦੁੱਤੀ ਭਾਵਨਾ ਨਾਲ ਜੁੜੀ ਹੋਈ ਹੈ, ਜਿਨ੍ਹਾਂ ਨੇ ਸਮੇਂ-ਸਮੇਂ `ਤੇ ਹਿੰਮਤ, ਦ੍ਰਿੜ੍ਹਤਾ ਅਤੇ ਤਰੱਕੀ ਦੀ ਨਿਰੰਤਰ ਕੋਸ਼ਿਸ਼ ਦਾ ਮੁਜ਼ਾਹਰਾ ਕੀਤਾ ਹੈ। ਅੱਜ ਸਾਡੇ ਲਈ ਇਹ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਚੁਣੌਤੀਆਂ ਨੂੰ ਸਵੀਕਾਰ ਕਰੀਏ, ਜੋ ਸਾਡੇ ਸਾਹਮਣੇ ਹਨ ਅਤੇ ਭਵਿੱਖ ਵੱਲ ਅਜਿਹਾ ਰਾਹ ਤਿਆਰ ਕਰੀਏ, ਜੋ ਖ਼ੁਸ਼ਹਾਲੀ, ਸਰਵਪੱਖੀ ਅਤੇ ਟਿਕਾਊ ਵਿਕਾਸ ਦੁਆਰਾ ਪਰਿਭਾਸ਼ਿਤ ਹੋਵੇ। ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਮੇਰੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇਕ ਸਰਵਪੱਖੀ ਵਿਕਾਸ ਦੇ ਮਾਹੌਲ ਨੂੰ ਉਤਸ਼ਾਹਿਤ ਕਰਨਾ ਹੈ, ਜਿੱਥੇ ਪੰਜਾਬ ਦੇ ਹਰ ਨਾਗਰਿਕ ਨੂੰ ਤਰੱਕ...
ਲੁਧਿਆਣਾ ਜਿਲੇ ਦਾ ਪਟਵਾਰੀ ਕੀਤਾ ਵਿਜੀਲੈਂਸ ਨੇ ਗ੍ਰਿਫਤਾਰ

ਲੁਧਿਆਣਾ ਜਿਲੇ ਦਾ ਪਟਵਾਰੀ ਕੀਤਾ ਵਿਜੀਲੈਂਸ ਨੇ ਗ੍ਰਿਫਤਾਰ

Hot News
ਚੰਡੀਗੜ੍ਹ, 27 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਦਾਖਾ ਵਿਖੇ ਤਾਇਨਾਤ ਰਿਹਾ ਇੱਕ ਪਟਵਾਰੀ ਜਸਬੀਰ ਸਿੰਘ, ਜੋ ਹੁਣ ਕਾਨੂੰਗੋ ਹੈ ਅਤੇ ਉਸ ਦੇ ਸਹਾਇਕ ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਿਰੁੱਧ 15,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਜਸਵੀਰ ਸਿੰਘ ਕਾਨੂੰਗੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸਦੇ ਕਰਿੰਦੇ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਪਿੰਡ ਛਪਾਰ, ਜ਼ਿਲ੍ਹਾ ਲੁਧਿਆਣਾ ਦੇ ਵਸਨੀਕ ਹਰਨੇਕ ਸਿੰਘ ਸੇਖੋਂ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਰਿਸ਼ਵਤ ਵਜੋਂ 20...
ਅੰਮ੍ਰਿਤਸਰ ਵਿਚ ਵਿਜੀਲੈਂਸ ਦਾ ਛਾਪਾ

ਅੰਮ੍ਰਿਤਸਰ ਵਿਚ ਵਿਜੀਲੈਂਸ ਦਾ ਛਾਪਾ

Hot News
ਚੰਡੀਗੜ੍ਹ, : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀਆਂ ਨੂੰ ਇੰਦਰਜੀਤ ਸਿੰਘ, ਨਵਾਂ ਕੋਟ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਰੇਲਵੇ ਲਿੰਕ ਰੋਡ, ਅੰਮ੍ਰਿਤਸਰ ਵਿਖੇ ਇੱਕ ਪਲਾਟ ਦੀ ਮਾਲਕੀ ਸਬੰਧੀ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛ...
ਬਠਿੰਡਾ ਦਾ ਮੈਡੀਕਲ ਅਫਸਰ ਆਇਆ ਵਿਜੀਲੈਂਸ ਦੇ ਅੜਿੱਕੇ

ਬਠਿੰਡਾ ਦਾ ਮੈਡੀਕਲ ਅਫਸਰ ਆਇਆ ਵਿਜੀਲੈਂਸ ਦੇ ਅੜਿੱਕੇ

Hot News
ਚੰਡੀਗੜ, 26 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਪਿੰਡ ਗੁਰੂਸਰ ਸਹਿਣੇ ਵਾਲਾ, ਜ਼ਿਲ੍ਹਾ ਬਠਿੰਡਾ ਦੇ ਵਸਨੀਕ ਨਿਰਮਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਇੱਕ ਝਗੜੇ ਵਿੱਚ ਜ਼ਖਮੀ ਹੋਏ ਉਸ ਦੇ ਨੌਕਰ ਦੀ ਮੈਡੀਕੋ ਲੀਗਲ ਰਿਪੋਰਟ (ਐਮ.ਐਲ.ਆਰ.) ਜਾਰੀ ਕਰਨ ਬਦਲੇ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਪਰ 10,000 ਰੁਪਏ ਦੀ ਰਿਸ਼ਵਤ ਦੇਣ ਦਾ ਸੌਦਾ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਵ...

ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

Breaking News, Hot News
ਚੰਡੀਗੜ੍ਹ : ਸੂਬੇ ਵਿੱਚ ਫ਼ਸਲੀ ਵਿਭਿੰਨਤਾ ਤਹਿਤ ਰੇਸ਼ਮ ਉਤਪਾਦਨ ਸਣੇ ਹੋਰਨਾਂ ਫ਼ਸਲਾਂ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਬਾਗ਼ਬਾਨੀ ਵਿਭਾਗ ਵੱਲੋਂ ਸੈਰੀਕਲਚਰ ਨਾਲ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਥੋਂ ਦੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨੀਸਟ੍ਰੇਸ਼ਨ (ਮਗਸੀਪਾ) ਵਿਖੇ ਕੇਂਦਰ ਰੇਸ਼ਮ ਬੋਰਡ, ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਗਏ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਕਮਿਸ਼ਨਰ ਸ੍ਰੀਮਤੀ ਨੀਲਿਮਾ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਕੇਂਦਰ ਰੇਸ਼ਮ ਬੋਰਡ ਦੇ ਅਧਿਕਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ। ਮੁੱਖ ਮਹਿਮਾਨ ਸ੍ਰੀਮਤੀ ਨੀਲਿਮਾ ਨੇ ਆਪਣੇ ਸੰਬੋਧਨ ਦੌਰਾਨ ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਪ੍ਫੂਲਿਤ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਡਾਇਰੈਕਟਰ ਬਾਗ਼ਬਾਨੀ ਨੇ ਦੱਸਿਆ ਕਿ ਰੇਸ਼ਮ ਉਤਪਾਦਨ ਦਾ ਕਿੱਤਾ ਪੰਜਾਬ ਵਿੱਚ ਮੁੱਖ ...

ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ਕੀਤੀ ਅਪੀਲ

Breaking News, Hot News
ਚੰਡੀਗੜ੍ਹ, 22 ਫਰਵਰੀ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਵੱਲੋਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਕਥਿਤ ਤੌਰ ’ਤੇ ਹੱਤਿਆ ਕੀਤੇ ਜਾਣ ’ਤੇ ਰੋਸ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਦੀਆਂ ਕਾਰਵਾਈਆਂ ਦੀ ਨਿੰਦਾ ਕਰਦੇ ਹੋਏ ਕਿਹਾ, “ਇਹ ਬਹੁਤ ਹੀ ਚਿੰਤਾਜਨਕ ਹੈ ਕਿ ਹਰਿਆਣਾ ਪੁਲਿਸ ਨੇ ਕਿਸਾਨਾਂ ਦੇ ਖਿਲਾਫ ਉਸ ਸਮੇਂ ਹਿੰਸਾ ਕੀਤੀ ਜਦੋਂ ਉਨ੍ਹਾਂ ਦੀ ਲੀਡਰਸ਼ਿਪ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਅਰਜੁਨ ਮੁੰਡਾ ਦੇ ਗੱਲਬਾਤ ਦੇ ਸੱਦੇ ’ਤੇ ਵਿਚਾਰ ਕਰਨ ਲਈ ਮੀਟਿੰਗ ਕਰ ਰਹੀ ਸੀ।“ ਮੰਤਰੀ ਨੇ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਜਮਹੂਰੀ ਹੱਕ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਵੰਡਣ ਦੀਆਂ ਕੋਸ਼ਿਸ਼ਾਂ ਇਸ ਖੇਤਰ ਦੀ ਸਥਿਰਤਾ ਨੂੰ ਖ਼ਤਰੇ ਵਿੱਚ ਪਾ ਸਕਦੀਆਂ ਹਨ। ਉਨ੍ਹਾਂ ਕਿਹਾ, "ਕਿਸਾਨਾਂ ਦੀਆਂ ਮੰਗਾਂ ਖੇਤਰੀ ਨ...
ਆਨਲਾਈਨ ਜਾਬ ਫਰਾਡ ਰੈਕੇਟ: ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ਾਂ ਨੂੰ ਕੀਤਾ ਗ੍ਰਿਫਤਾਰ

ਆਨਲਾਈਨ ਜਾਬ ਫਰਾਡ ਰੈਕੇਟ: ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ਾਂ ਨੂੰ ਕੀਤਾ ਗ੍ਰਿਫਤਾਰ

Hot News
ਚੰਡੀਗੜ੍ਹ, 22 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਅਸਾਮ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਚਾਰ ਸਾਈਬਰ ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਆਨਲਾਈਨ ਜੌਬ ਫਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ   ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ  ਦਿੱਤੀ। ਇਹ ਗਿਰੋਹ ਦੇ  ‘ਟੈਲੀਗ੍ਰਾਮ ’ ਮੋਬਾਈਲ ਐਪ ਦੇ ਗਰੁੱਪਾਂ ਦੀ ਵਰਤੋਂ ਕਰਕੇ  “ਵਰਕ ਫਰਾਮ ਹੋਮ ’’ਦੀਆਂ ਨੌਕਰੀਆਂ ਦੀ ਪੇਸ਼ਕਸ਼ ਕਰਕੇ ਭੋਲੇ-ਭਾਲੇ ਵਿਅਕਤੀਆਂ ਨੂੰ ਆਪਣੇ ਜਾਲ ਵਿੱਚ ਫਸਾਉਂਦਾ ਸੀ। ”ਡੀਜੀਪੀ ਨੇ ਦੱਸਿਆ ਕਿ ਇਸ ਗਿਰੋਹ ਦੇ ਮੈਂਬਰ  ਭਰੋਸਾ ਹਾਸਲ ਕਰਨ ਲਈ  ਪਹਿਲਾਂ ਪੀੜਤਾਂ ਨੂੰ ਛੋਟੇ-ਮੋਟੇ ਕੰਮ ਕਰਨ ਬਦਲੇ ਥੋੜ੍ਹੀ ਜਿਹੀ ਰਕਮ ਅਦਾ ਕਰਦੇ ਸਨ। ਬਾਅਦ ਵਿੱਚ, ਪੀੜਤ ਨੂੰ ਵੱਡੀ ਰਕਮ ਵਾਪਸ ਕਰਨ ਦਾ ਲਾਲਚ ਦੇ ਕੇ  ਵੱਖ-ਵੱਖ ਬਹਾਨਿਆਂ ਨਾਲ ਪੈਸੇ ਠੱਗਦੇ ਸਨ । ਉਨ੍ਹਾਂ ਕਿਹਾ...

ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ; ਸੰਧਵਾਂ ਨੇ ਕੇਂਦਰ ਨੂੰ  ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ

Breaking News, Hot News
ਚੰਡੀਗੜ੍ਹ, 22 ਫਰਵਰੀ: ਕਿਸਾਨਾਂ ਵਿਰੁੱਧ ਹਰਿਆਣਾ ਪੁਲਿਸ ਦੀ ਬਰਬਰਤਾ ਤੇ ਵਹਿਸ਼ੀਆਨਾ ਕਾਰਵਾਈ ਨੂੰ ਅਸਹਿਣਯੋਗ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਬਣਾਉਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ। ਸੰਧਵਾਂ ਨੇ ਕਿਹਾ ਕਿ ਜਦੋਂ 2021 ਵਿੱਚ ਮੋਦੀ ਸਰਕਾਰ ਨੇ ਸਾਰੀਆਂ ਮੰਗਾਂ ਮੰਨ ਲਈਆਂ ਸਨ ਅਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ,  ਫਿਰ ਹੁਣ ਕਿਸਾਨਾਂ ਨੂੰ ਦਿੱਲੀ ਜਾ ਕੇ ਆਪਣੀ ਆਵਾਜ਼ ਬੁਲੰਦ ਕਰਨ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਪੰਜਾਬੀ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਦਰਦਨਾਕ ਕਤਲ ਲਈ ਹਰਿਆਣਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ’ਤੇ ਆਪਣੇ ਹੱਕ ਮੰਗਣ ਲਈ ਕੀਤੇ ਜਾ ਰਹੇ ਅੱਤਿਆਚਾਰ ਅਸਹਿਣਯੋਗ ਹਨ ਅਤੇ ਇਹ ਬੰਦ ਹੋਣੇ ਚਾਹੀਦੇ ਹਨ।...

ਏਆਈਜੀ ਮਾਲਵਿੰਦਰ ਸਿੰਘ ਸਿੱਧੂ  ਕੇਸ ਵਿੱਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ

Breaking News, Hot News
ਚੰਡੀਗੜ੍ਹ 23 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ ਉੱਡਣ ਦਸਤਾ –1, ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਐਫ.ਆਈ.ਆਰ ਨੰਬਰ 28, ਮਿਤੀ 30. 10. 2023 ਅਧੀਨ ਕੇਸ ਦੀ ਤਫਤੀਸ਼ ਦੌਰਾਨ ਕੁਝ ਅਹਿਮ ਖੁਲਾਸੇ ਕੀਤੇ ਹਨ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਬਲਬੀਰ ਸਿੰਘ ਅਤੇ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦਾ ਡਰਾਈਵਰ ਕੁਲਦੀਪ ਸਿੰਘ ਅਤੇ ਖੁਦ ਨੂੰ ਆਈ.ਜੀ., ਵਿਜੀਲੈਂਸ ਬਿਊਰੋ ਦੱਸਣ ਵਾਲੇ ਮਾਲਵਿੰਦਰ ਸਿੰਘ ਸਿੱਧੂ, ਏ.ਆਈ.ਜੀ. ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ, ਸਹਿ-ਮੁਲਜ਼ਮ ਹਨ। ਜਿਕਰਯੋਗ ਹੈ ਕਿ ਉਕਤ ਮਾਲਵਿੰਦਰ ਸਿੰਘ ਉਕਤ ਮੁਲਜ਼ਮਾਂ ਨਾਲ ਮਿਲਕੇ ਗੈਰ-ਕਾਨੂੰਨੀ ਢੰਗ ਨਾਲ ਸਰਕਾਰੀ ਕਰਮਚਾਰੀਆਂ ਦੇ ਸਰਵਿਸ ਰਿਕਾਰਡ ਹਾਸਲ ਕਰਕੇ ਉਨ੍ਹਾਂ ਖਿਲਾਫ਼ ਝੂਠੀਆਂ ਤੇ ਫਰਜ਼ੀ ਸ਼ਿਕਾਇਤਤਾਂ ਦਰਜ ਕਰਵਾ ਕੇ ਉਹਨਾਂ ਤੋਂ  ਧੋਖਾਧੜੀ, ਬਲੈਕਮੇਲ ਕਰਕੇ ਪੈਸੇ ਦੀ ਵਸੂਲੀ ਕਰ...