Saturday, May 23Malwa News
Shadow

Hot News

ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

Hot News
ਚੰਡੀਗੜ੍ਹ, 9 ਸਤੰਬਰ: ਪੰਜਾਬ ਸਰਕਾਰ ਨੇ " ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ’ਤੇ 10 ਸਤੰਬਰ, 2024 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਮੰਗਲਵਾਰ (10 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।...
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

Hot News
ਚੰਡੀਗੜ੍ਹ, 7 ਸਤੰਬਰ : ਗੁਰਦਾਸਪੁਰ ਦੀ ਅਦਾਲਤ ਨੇ ਬੀਤੇ ਦਿਨ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤੇ ਗਏ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਅਤੇ ਉਸ ਦੇ ਡਰਾਈਵਰ ਨੂੰ ਹੋਰ ਪੁੱਛ-ਗਿੱਛ ਲਈ ਪੰਜਾਬ ਵਿਜੀਲੈਂਸ ਬਿਊਰੋ ਦੀ ਹਿਰਾਸਤ ਵਿੱਚ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਉਕਤ ਤਹਿਸੀਲਦਾਰ ਨੂੰ ਪਿੰਡ ਮਨਸੂਰ, ਤਹਿਸੀਲ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਸੁਖਦੇਵ ਸਿੰਘ ਸੋਹੀ, ਜੋ ਹੁਣ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਮਦਾਸ ਵਿੱਚ ਰਹਿ ਰਿਹਾ ਹੈ, ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ।ਬੁਲਾਰੇ ਨੇ ਦੱਸਿਆ ਕਿ ਸੁਖਦੇਵ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਜਲੰਧਰ ਜ਼ਿਲ੍ਹੇ ਦੇ ਢੰਡੋਵਾਲ ਸ਼ਾਹਕੋਟ ਦੇ ਰਹਿਣ ਵਾਲੇ ਅਜਾਇਬ ਸਿੰਘ ਨੇ ਜ਼ਮੀਨੀ ਝਗੜੇ ਦੇ ਚਲਦਿਆਂ ਉਸ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਇਸ ਕੇਸ ਦੀ ਪੜਤਾਲ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਸੌਂਪੀ ਗਈ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਤਹਿਸੀਲਦਾਰ ਨੇ ਉਸ ਦੇ ਹ...
ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ,7 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ  ਦੱਸਿਆ ਕਿ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਵਿਦਿਆਰਥੀਆਂ ਨੂੰ ਪੂਰਵ ਇਮਤਿਹਾਨ ਦੀ ਕੋਚਿੰਗ ਦੇਣ ਲਈ ਬੁਲਾਏ ਜਾਂਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿੱਚ ਵਾਧਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪਹਿਲਾਂ ਗੈਸਟ ਫੈਕਲਟੀ ਮੈਂਬਰਾਂ ਨੂੰ  750/- ਰੁਪਏ ਪ੍ਰਤੀ ਘੰਟਾ ਮਾਣਭੱਤਾ ਦਿੱਤਾ ਜਾਂਦਾ ਸੀ। ਹੁਣ ਇਹ ਮਾਣ ਭੱਤਾ  750/- ਰੁਪਏ ਪ੍ਰਤੀ ਘੰਟਾ ਤੋਂ ਵਧਾ ਕੇ 1500/- ਰੁਪਏ ਪ੍ਰਤੀ ਘੰਟਾ ਦਿੱਤਾ ਜਾਵੇਗਾ।ਇਹ ਕਦਮ ਸਿੱਖਿਆ ਦੇ ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Hot News
ਚੰਡੀਗੜ੍ਹ, 7 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਛੋਟੀਆਂ ਸਨਅੱਤਾਂ ਅਤੇ ਨਿਰਯਾਤ ਨਿਗਮ ਲਿਮਟਿਡ (ਪੀ.ਐਸ.ਆਈ.ਈ.ਸੀ.) ਦੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਧੋਖਾਧੜੀ ਕਰਨ ਸਬੰਧੀ ਮੁਕੱਦਮੇ ’ਚ ਲੋੜੀਂਦੇ ਤਿੰਨ ਹੋਰ ਦੋਸ਼ੀਆਂ ਦਰਸ਼ਨ ਕੁਮਾਰ ਉਰਫ ਦਰਸ਼ਨ ਗਰਗ ਅਤੇ ਅਮਰਜੀਤ ਸਿੰਘ, ਦੋਵੇਂ ਸੇਵਾਮੁਕਤ ਅਸਟੇਟ ਅਫਸਰ ਅਤੇ ਵਿਜੇ ਕੁਮਾਰ ਗੁਪਤਾ, ਸੀਨੀਅਰ ਸਹਾਇਕ ਨੂੰ ਗ੍ਰਿਫਤਾਰ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਮੁਹਾਲੀ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀ.ਜੇ.ਐਮ.) ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ ਜਿਸ ਪਿੱਛੋਂ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਪਹਿਲਾਂ ਹੀ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 420, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)1 ਦੇ 13(2) ਤਹਿਤ ਐਫਆਈਆਰ ਨੰਬਰ 04 ਮਿਤੀ 8 ਮਾਰਚ 2024 ਨੂੰ ਵਿਜੀਲੈਂਸ ਦੇ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਪੰਜਾਬ, ਐਸਏਐਸ ਨਗਰ ਵ...
ਡਾ ਬਲਜੀਤ ਕੌਰ ਨੇ ਈ.ਟੀ.ਟੀ. 5994 ਬੈਕਲਾਗ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਡਾ ਬਲਜੀਤ ਕੌਰ ਨੇ ਈ.ਟੀ.ਟੀ. 5994 ਬੈਕਲਾਗ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

Hot News
ਚੰਡੀਗੜ੍ਹ, 6 ਸਤੰਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਈ.ਟੀ.ਟੀ 5994 ਬੈਕਲਾਗ ਯੂਨੀਅਨ ( ਪੰਜਾਬ) ਦੇ ਨੁਮਾਇੰਦਿਆਂ ਨਾਲ ਉਹਨਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡਾ ਬਲਜੀਤ ਕੌਰ ਦਾ ਅਨੂਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸਰਕਾਰ ਵੱਲੋਂ ਪ੍ਰਕਿਰਿਆ ਸ਼ੁਰੂ ਕਰਨ ਲਈ ਧੰਨਵਾਦ ਕੀਤਾ। ਕੈਬਨਿਟ ਮੰਤਰੀ ਨੇ ਯੂਨੀਅਨ ਨੂੰ ਭਰੋਸਾ ਦਿੰਦਿਆਂ ਦੱਸਿਆ ਕਿ ਈ.ਟੀ.ਟੀ. ਅਧਿਆਪਕਾਂ ਦੀਆਂ 5994 ਖਾਲੀ ਪਈਆਂ ਅਸਾਮੀਆਂ ਤੇ ਜਲਦ ਹੀ ਭਰਤੀ ਕੀਤੀ ਜਾਵੇਗੀ ਜਿਸ ਵਿੱਚ 2994 ਅਸਾਮੀਆਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ੇਣੀਆਂ ਦੇ ਬੈਕਲਾਗ ਨਾਲ ਸਬੰਧਤ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆ...
ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦੇ ਤਹਿਸੀਲਦਾਰ ਅਤੇ ਡਰਾਈਵਰ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦੇ ਤਹਿਸੀਲਦਾਰ ਅਤੇ ਡਰਾਈਵਰ ਨੂੰ ਕੀਤਾ ਕਾਬੂ

Hot News
ਚੰਡੀਗੜ੍ਹ, 6 ਸਤੰਬਰ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਉਸਦੇ ਡਰਾਈਵਰ ਸਮੇਤ 50,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਸੋਹੀ ਵਾਸੀ ਪਿੰਡ ਮਨਸੂਰ, ਤਹਿਸੀਲ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ, ਜੋ ਕਿ ਹੁਣ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਮਦਾਸ ਵਿਖੇ ਰਹਿ ਰਿਹਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਅਜਾਇਬ ਸਿੰਘ ਵਾਸੀ ਢੰਡੋਵਾਲ ਸ਼ਾਹਕੋਟ, ਜ਼ਿਲ੍ਹਾ ਜਲੰਧਰ ਨੇ ਉਸ ਵਿਰੁੱਧ ਜ਼ਮੀਨੀ ਵਿਵਾਦ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਪੜਤਾਲ ਉਕਤ ਤਹਿਸੀਲਦਾਰ ਨੇ ਕਰਨੀ ਸੀ। ਇਸ ਦੌਰਾਨ ਸੁਖਦੇਵ ਸਿੰਘ ਸੋਹੀ ਨੇ ਪਿੰਡ ਰੱਤਾ ਨਿਵਾਸੀ ਦਿਲਬਾਗ ਸਿੰਘ ਨੰਬਰਦਾਰ ਨੂੰ ਨਾਲ ਲੈ ਕੇ ਉਕਤ ਤਹਿਸੀਲਦਾ...
ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 10 ਸਤੰਬਰ ਨੂੰ  ਮਹਿਲਾਵਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 10 ਸਤੰਬਰ ਨੂੰ  ਮਹਿਲਾਵਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 6 ਸਤੰਬਰ : ਪੰਜਾਬ ਸਰਕਾਰ ਵੱਲੋਂ 10 ਸਤੰਬਰ ਦਿਨ ਮੰਗਲਵਾਰ ਨੂੰ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਹਿਲਾਵਾਂ ਲਈ ਵਿਸ਼ੇਸ਼ ਮੈਗਾ ਰੋਜ਼ਗਾਰ/ਨੌਕਰੀ ਕੈਂਪ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਦੇ ਹੋਰ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕ੍ਰਮਵਾਰ ਲਗਾਏ ਜਾਣਗੇ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ  ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ 10ਵੀਂ, 12ਵੀਂ, ਗ੍ਰੇਜੂਏਟ, ਪੋਸਟ ਗ੍ਰੈਜੂਏਟ ਪਾਸ ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਭਾਗ ਲੈ ਰਹੀਆਂ ਹਨ। ਇਹ ਕੈਂਪ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਦੇ ਨਾਲ ਹੀ ਸਵੈ-ਰੋਜ਼ਗਾਰ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਵਿਭਾਗ ਦੀਆਂ ਸਵੈ...
ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ

ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ

Hot News
ਚੰਡੀਗੜ੍ਹ, 5 ਸਤੰਬਰ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੈਕਲਾਗ ਦੀਆਂ ਅਸਾਮੀਆਂ ਨੂੰ ਪਹਿਲ ਦੇ ਅਧਾਰ ਤੇ ਭਰਿਆ ਜਾਵੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਸਾਮੀਆਂ ਖਾਲੀ ਪਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਅਨੁਸੂਚਿਤ ਜਾਤੀਆਂ ਦੀਆਂ ਅਸਾਮੀਆਂ ਦੇ ਬੈਕਲਾਗ ਨੂੰ ਤੁਰੰਤ ਭਰਨ ਲਈ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਲਈ ਵਚਨਬੱਧ ਹੈ ਅਤੇ ਹਾਸ਼ੀਏ 'ਤੇ ਪਏ ਭਾਈਚਾਰਿਆਂ, ਖਾਸ ਕਰਕੇ ਅਨੁਸੂਚਿਤ ਜਾਤੀਆਂ ਨੂੰ ਸਰਕਾਰੀ ਨੌਕਰੀਆਂ ਵਿੱਚ ਸ਼ਾਮਲ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਜਿਸਟਰੀ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨਾ ਇਕ ਮਿਸਾਲੀ ਕਦਮ: ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਜਿਸਟਰੀ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨਾ ਇਕ ਮਿਸਾਲੀ ਕਦਮ: ਜਿੰਪਾ

Hot News
ਚੰਡੀਗੜ੍ਹ, 5 ਸਤੰਬਰ: ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਜਿਸਟਰੀ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨ ਨੂੰ ਇਕ ਮਿਸਾਲੀ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਬਹੁਤ ਸਾਰੇ ਲੋਕ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਲਈ ਖੱਜਲ ਖੁਆਰ ਹੋ ਰਹੇ ਸਨ ਅਤੇ ਲੋਕਾਂ ਦੀ ਇਸ ਮੁਸ਼ਕਿਲ ਦਾ ਹੱਲ ਕਰਦਿਆਂ ਬੀਤੇ ਦਿਨੀਂ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਨੂੰ ਪਾਸ ਕਰ ਦਿੱਤਾ ਗਿਆ ਹੈ ਜਿਸ ਤਹਿਤ ਪਲਾਟ ਦੀ ਰਜਿਸਟਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਜਿੰਪਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਬਣੀ ਹੈ ਉਦੋਂ ਤੋਂ ਹੀ ਪਹਿਲ ਦੇ ਆਧਾਰ ਉੱਤੇ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਨ.ਓ.ਸੀ. ਦੀ ਸ਼ਰਤ ਖਤਮ ਹੋ ਜਾਣ ਨਾਲ ਛੋਟੇ ਪਲਾਟ ਮਾਲਕਾਂ ਨੂੰ ਵੱਡੀ ਰਾਹਤ ਮਿਲੀ ਹੈ। ਹੁਣ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ...
ਕੇਂਦਰੀ ਪੂਲ ਵਿੱਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ  ਐਮ.ਬੀ.ਬੀ.ਐਸ. ਦੀਆਂ ਚਾਰ ਸੀਟਾਂ ਰਾਖਵੀਆਂ

ਕੇਂਦਰੀ ਪੂਲ ਵਿੱਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ  ਐਮ.ਬੀ.ਬੀ.ਐਸ. ਦੀਆਂ ਚਾਰ ਸੀਟਾਂ ਰਾਖਵੀਆਂ

Hot News
ਚੰਡੀਗੜ੍ਹ, 5 ਸਤੰਬਰ: ਕੇਂਦਰੀ ਗ੍ਰਹਿ ਮੰਤਰਾਲੇ ਨੇ ਅਕਾਦਮਿਕ ਸਾਲ 2024-25 ਲਈ ਕੇਂਦਰੀ ਪੂਲ ਵਿੱਚ ਚਾਰ ਐੱਮ.ਬੀ.ਬੀ.ਐੱਸ. ਸੀਟਾਂ ਉਨ੍ਹਾਂ ਉਮੀਦਵਾਰਾਂ ਦੀ ਨਾਮਜ਼ਦਗੀ ਲਈ ਨਿਰਧਾਰਿਤ ਕੀਤੀਆਂ ਹਨ, ਜੋ ਅਤਿਵਾਦ ਕਾਰਨ ਫ਼ੌਤ/ਦਿਵਿਆਂਗ ਹੋ ਚੁੱਕੇ ਨਾਗਰਿਕਾਂ ਦੇ ਜੀਵਨ ਸਾਥੀ ਜਾਂ ਬੱਚੇ ਹਨ। ਇਸ ਸਬੰਧੀ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਏ.ਐਨ. ਮਗਧ ਮੈਡੀਕਲ ਕਾਲਜ, ਗਯਾ (ਬਿਹਾਰ) ਅਤੇ ਗ੍ਰਾਂਟ ਮੈਡੀਕਲ ਕਾਲਜ, ਮੁੰਬਈ (ਮਹਾਰਾਸ਼ਟਰ) ਵਿੱਚ ਇੱਕ-ਇੱਕ ਸੀਟ ਜਦਕਿ ਪੰਡਤ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ, ਰਾਏਪੁਰ (ਛੱਤੀਸਗੜ੍ਹ) ਵਿੱਚ ਇਸ ਵਰਗ ਲਈ ਦੋ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਯੋਗ ਵਿਦਿਆਰਥੀ ਵੀ ਇਨ੍ਹਾਂ ਸੀਟਾਂ ਲਈ ਅਪਲਾਈ ਕਰਕੇ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੀਟਾਂ ਲਈ ਯੋਗਤਾ ਦੇ ਮਾਪਦੰਡਾਂ ਤਹਿਤ ਉਮੀਦਵਾਰ ਭਾਰਤੀ ਨਾਗਰਿਕ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ ਦਾਖ਼ਲੇ ਸਮੇਂ 17 ਸਾਲ ਹੋਵੇ ਜਾਂ ਉਹ ਅੰਡਰਗਰੈਜੂਏਟ ਮੈਡੀਕਲ ਕੋਰਸ ਵਿੱਚ ਦਾਖ਼ਲੇ ਦੇ ਪਹਿਲੇ ਸਾਲ ਵਿੱਚ 31 ਦਸੰਬਰ ਨੂੰ ਜਾਂ ਇਸ...