Saturday, May 23Malwa News
Shadow

Hot News

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਗੁੱਡਜ਼ ਐਂਡ ਸਰਵਿਸ ਟੈਕਸ ਸੋਧ ਬਿੱਲ, 2024 ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਗੁੱਡਜ਼ ਐਂਡ ਸਰਵਿਸ ਟੈਕਸ ਸੋਧ ਬਿੱਲ, 2024 ਪਾਸ

Hot News
ਚੰਡੀਗੜ੍ਹ, 4 ਸਤੰਬਰ : ਕਰ ਪਾਲਣਾ ਨੂੰ ਵਧਾਉਣ ਅਤੇ ਰਾਜ ਵਸਤੂਆਂ ਅਤੇ ਸੇਵਾਵਾਂ ਕਰ (ਐਸ.ਜੀ.ਐਸ.ਟੀ) ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ ਸੋਧ ਬਿੱਲ, 2024 ਨੂੰ ਪਾਸ ਕਰ ਦਿੱਤਾ। ਬਿੱਲ ਨੂੰ ਪੇਸ਼ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਸੋਧਾਂ ਦਾ ਜਿਕਰ ਕੀਤਾ, ਜਿਸ ਵਿੱਚ ਮਨੁੱਖੀ ਖਪਤ ਲਈ ਸ਼ਰਾਬ ਬਣਾਉਣ ਲਈ ਵਰਤੀ ਜਾਣ ਵਾਲੀ ਐਕਸਟਰਾ ਨਿਊਟਰਲ ਅਲਕੋਹਲ (ਈ.ਐਨ.ਏ) ਨੂੰ ਜੀਐਸਟੀ ਦੇ ਦਾਇਰੇ ਤੋਂ ਬਾਹਰ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਹੁਣ ਸ਼ਰਾਬ ਬਣਾਉਣ ਲਈ ਵਰਤੀ ਜਾ ਰਹੀ ਈ.ਐਨ.ਏ 'ਤੇ ਸਿਰਫ ਵੈਲਿਊ ਐਡਿਡ ਟੈਕਸ (ਵੈਟ) ਵਸੂਲਿਆ ਜਾਵੇਗਾ। ਕਰਦਾਤਾਵਾਂ ਨੂੰ ਵੱਡੀ ਰਾਹਤ ਦਾ ਐਲਾਨ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਕਰਦਾਤਾਵਾਂ ਨੂੰ ਵਿੱਤੀ ਸਾਲ 2017-18 ਤੋਂ 2020-21 ਲਈ 30 ਨਵੰਬਰ, 2021 ਤੱਕ ਦਾਇਰ ਕੀਤੀਆਂ ਗਈਆਂ ਰਿਟਰਨਾ...
ਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ

Hot News
ਚੰਡੀਗੜ੍ਹ, 4 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜੋ ਜੰਮੂ ਕਸ਼ਮੀਰ ਵਿੱਚ ਆਪਣੀ ਡਿਊਟੀ ਦੌਰਾਨ ਜਾਨ ਨਿਛਾਵਰ ਕਰ ਗਏ।  ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਕੁਲਦੀਪ ਸਿੰਘ ਨੇ ਜੰਮੂ ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹਾਦਰ ਸਪੂਤ ਦੀ ਮਹਾਨ ਕੁਰਬਾਨੀ ਨੌਜਵਾਨ ਪੀੜ੍ਹੀ ਨੂੰ ਦੇਸ਼ ਲਈ ਮਰ-ਮਿਟਣ ਲਈ ਪ੍ਰੇਰਿਤ ਕਰਦੀ ਰਹੇਗੀ।  ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਵਚਨਬੱਧ ਹੈ ਜਿਨ੍ਹਾਂ ਨੇ ਮਾਤ-ਭੂਮੀ ਦੀ ਖਾਤਰ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਹਰੇਕ ਕਿਸਮ ਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਤਾਂ ਕਿ ਹਥਿਆਰਬੰਦ ਸੈਨਾਵਾਂ, ਨੀਮ ਫੌਜ ਬਲਾਂ ਅਤੇ ਪੁਲਿਸ ਦੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ...
ਪੰਜਾਬ ਸਰਕਾਰ ਵੱਲੋਂ ਸਟੇਟ ਪੈਨਸ਼ਨ ਸਕੀਮ ਅਧੀਨ  ਮ੍ਰਿਤਕ ਤੇ ਅਯੋਗ  ਲਾਭਪਾਤਰੀਆਂ ਤੋਂ 145.73 ਕਰੋੜ ਦੀ ਕੀਤੀ ਰਿਕਵਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਸਟੇਟ ਪੈਨਸ਼ਨ ਸਕੀਮ ਅਧੀਨ  ਮ੍ਰਿਤਕ ਤੇ ਅਯੋਗ  ਲਾਭਪਾਤਰੀਆਂ ਤੋਂ 145.73 ਕਰੋੜ ਦੀ ਕੀਤੀ ਰਿਕਵਰੀ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 4 ਸਤੰਬਰ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਲਾਭ ਲੈ ਰਹੇ ਲਾਭਪਾਤਰੀਆਂ ਦੀ ਹੋਂਦ ਦਾ ਵਿਭਾਗ ਵੱਲੋਂ ਸਮੇਂ-ਸਮੇਂ ਤੇ ਸਰਵੇ ਕਰਵਾਇਆ ਗਿਆ। ਸਰਵੇ  ਰਿਪੋਰਟ ਅਨੁਸਾਰ 2.44 ਲੱਖ ਮ੍ਰਿਤਕ ਲਾਭਪਾਤਰੀਆਂ ਦੀ ਸ਼ਨਾਖਤ ਕੀਤੀ ਗਈ ਹੈ।   ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਕਰਵਾਏ ਸਰਵੇ ਦੀ ਰਿਪੋਰਟ ਸਾਲ 2022-23 ਦੌਰਾਨ ਸਟੇਟ ਪੈਨਸ਼ਨ ਸਕੀਮ ਅਧੀਨ ਪੈਨਸ਼ਨ ਲੈ ਰਹੇ 1,22,908 ਲਾਭਪਾਤਰੀ ਮ੍ਰਿਤਕ ਅਤੇ ਅਯੋਗ ਪਾਏ ਗਏ, ਜਿਨ੍ਹਾਂ ਤੋਂ 77.91 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਾਲ 2023-24 ਦੌਰਾਨ...
ਗੈਰ-ਕਾਨੂੰਨੀ ਕਾਲੋਨੀਆਂ ਨੂੰ ਰੋਕਣ ਦੇ ਨਾਲ ਨਾਲ ਰੀਅਲ ਅਸਟੇਟ ਸੈਕਟਰ ਨੂੰ ਨਿਯਮਤ ਕਰੇਗੀ ਸੋਧ: ਅਮਨ ਅਰੋੜਾ

ਗੈਰ-ਕਾਨੂੰਨੀ ਕਾਲੋਨੀਆਂ ਨੂੰ ਰੋਕਣ ਦੇ ਨਾਲ ਨਾਲ ਰੀਅਲ ਅਸਟੇਟ ਸੈਕਟਰ ਨੂੰ ਨਿਯਮਤ ਕਰੇਗੀ ਸੋਧ: ਅਮਨ ਅਰੋੜਾ

Hot News
ਚੰਡੀਗੜ੍ਹ, 3 ਸਤੰਬਰ: ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ, 2024 ਨੂੰ ਗੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਵਿਅਕਤੀਆਂ ਲਈ ਇੱਕ ਵੱਡੀ ਰਾਹਤ ਕਰਾਰ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਅਹਿਮ ਕਦਮ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਆਮ ਲੋਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਅਤੇ ਸੂਬੇ ਦੇ ਰੀਅਲ ਅਸਟੇਟ ਸੈਕਟਰ ਨੂੰ ਨਿਯਮਤ ਕਰਨ ਵੱਲ ਅਹਿਮ ਕਦਮ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟ ਖ਼ਰੀਦਣ ਵਾਲਿਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਭਵਿੱਖ ਲਈ ਨਾਜਾਇਜ਼ ਕਾਲੋਨੀਆਂ ਦੀ ਉਸਾਰੀ ਨੂੰ ਠੱਲ੍ਹ ਪਾਉਣ ਵਾਲੇ ਇਸ ਬਿੱਲ ਨੂੰ ਲਿਆਉਣ ਲਈ ਸੂਬਾ ਸਰਕਾਰ ਨੇ ਢਾਈ ਸਾਲ ਮਿਹਨਤ ਕੀਤੀ ਹੈ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਦੀ ਗੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲੇ ਕਲੋਨਾਈਜ਼ਰਾਂ ਦਾ ਸਮਰਥਨ ਕਰਨ ਲਈ ਨਿੰਦਾ ਕੀਤੀ, ਜਿਸ ਦੇ ਨਤੀਜੇ ਵਜੋਂ ਅੱਜ ਸ਼ਹਿਰਾਂ ਵਿੱਚ ਸਲੱਮ ਬਣ ਗਏ ਹਨ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਪਾਪਰਾ ਐਕਟ, 1995 ਵਿੱਚ ਸਾਲ 2014, 2016 ਅਤੇ 2018 ਦੌਰਾਨ ਸੋਧਾਂ ਕੀਤੀਆਂ...
ਗਿਰਫ਼ਤਾਰ ਕੀਤੇ ਗੈਂਗਸਟਰ ਕੰਨੂ ਗੁੱਜਰ ਕੋਲੋਂ ਅੱਠ ਪਿਸਤੌਲਾਂ ਸਮੇਤ 55 ਜਿੰਦਾ ਕਾਰਤੂਸ ਅਤੇ ਅੱਠ ਮੈਗਜ਼ੀਨ ਕੀਤੇ ਬਰਾਮਦ

ਗਿਰਫ਼ਤਾਰ ਕੀਤੇ ਗੈਂਗਸਟਰ ਕੰਨੂ ਗੁੱਜਰ ਕੋਲੋਂ ਅੱਠ ਪਿਸਤੌਲਾਂ ਸਮੇਤ 55 ਜਿੰਦਾ ਕਾਰਤੂਸ ਅਤੇ ਅੱਠ ਮੈਗਜ਼ੀਨ ਕੀਤੇ ਬਰਾਮਦ

Hot News
ਜਲੰਧਰ, 3 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ  ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਲੜਾਈ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਕਾਰਵਾਈ ਦੌਰਾਨ, ਹੈਮਿਲਟਨ ਟਾਵਰ ਜਲੰਧਰ ਨੇੜੇ ਪੁਲਿਸ ਹਿਰਾਸਤ ਚੋਂ ਭੱਜਣ ਦੀ ਅਸਫਲ ਕੋਸ਼ਿਸ਼ ਕਰਦਿਆਂ ਕਥਿਤ ਗੈਂਗਸਟਰ ਜਸਕਰਨ ਗੁੱਜਰ ਉਰਫ਼ ਕੰਨੂ ਲੱਤ ’ਤੇ ਗੋਲੀ ਵੱਜਣ ਨਾਲ ਫੱਟੜ ਹੋ ਗਿਆ। ਪੁਲਿਸ ਨੇ ਉਕਤ ਦੇ ਕਬਜ਼ੇ ਚੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ  ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ  ਗਿਰਫ਼ਤਾਰ ਮੁਲਜ਼ਮ ਕੰਨੂੰ ਗੁੱਜਰ, ਜੋ ਕਿ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਅਹਿਮ ਕਾਰਕੁੰਨ  ਹੈ, ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੰਗਲਵਾਰ ਨੂੰ ਗੜ੍ਹਸ਼ੰਕਰ ਦੇ ਰਾਮਪੁਰ ਬਿਲਰਾਂ ਤੋਂ ਗਿਰਫ਼ਤਾਰ ਕੀਤਾ ਹੈ।   ਇਹ ਕਾਰਵਾਈ, ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਹੋਰ ਮੈਂਬਰ ਨਵੀਨ ਉਰਫ ਕਾਕਾ ਦੀੰ ਲਾਜਪਤ ਨਗਰ ਵਿਖੇ, 27 ਅਗਸਤ ਨੂੰ , ਸੰਖੇਪ ਮੁੱਠਭੇੜ ਉਪਰੰਤ ਹੋਈ ਗ੍ਰ...
ਪੰਜਾਬ ਵਿਧਾਨ ਸਭਾ ਵੱਲੋਂ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਸਰਬਸੰਮਤੀ ਨਾਲ ਪਾਸ

Hot News
ਚੰਡੀਗੜ੍ਹ, 3 ਸਤੰਬਰ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024" ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024 ਪੇਸ਼ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਤਹਿਤ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ, ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਮੌਜੂਦਾ ਸਮੇਂ 83 ਲਾਭਪਾਤਰੀ ਇਸ ਨੀਤੀ ਤਹਿਤ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ...
ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ੍ਹ, 2 ਸਤੰਬਰ :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲਾ ਮੋਗਾ ਦੇ ਪਿੰਡ ਡਗਰੂ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਤਾਇਨਾਤ ਸਹਾਇਕ ਲਾਈਨਮੈਨ (ਏ.ਐਲ.ਐਮ.) ਸੋਮ ਨਾਥ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਗ੍ਰਿਫਤਾਰੀ ਮੋਗਾ ਜ਼ਿਲ੍ਹੇ ਦੇ ਪਿੰਡ ਦੌਧਰ ਦੇ ਵਸਨੀਕ ਜਗਦੀਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ ਜਗਦੀਪ ਸਿੰਘ ਅਤੇ ਉਸ ਦੇ ਸਾਥੀ ਪਿੰਡ ਡਗਰੂ ਅਤੇ ਨਿਧਾਂਵਾਲਾ ਵਿੱਚ ਦੋ ਢਾਬੇ ਚਲਾ ਰਹੇ ਹਨ, ਜਿੱਥੇ ਉਨ੍ਹਾਂ ਦੇ ਕੁੱਲ 1.50 ਲੱਖ ਰੁਪਏ ਦੇ ਬਿਜਲੀ ਬਿੱਲ ਬਕਾਇਆ ਸਨ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਪਿਛਲੇ ਦਿਨੀ ਉਨ੍ਹਾਂ ਦੇ ਢਾਬੇ ਉਤੇ ਆ ਕੇ ਪੀਐਸਪੀਸੀਐਲ ਡਗਰੂ ਦੇ ਉਪ ਮੰਡਲ ਅਫਸਰ (ਐਸਡੀਓ) ਜਰਨੈਲ ਸਿੰਘ ਨੇ ਉਕਤ ਏਐਲਐਮ ਸੋਮ ਨਾਥ ਨਾਲ ਮਿਲ ਕੇ ਬਕਾਇਆ ...
ਪੰਜਾਬ ਭਾਜਪਾ ਆਗੂ ਕੰਗਨਾ ਦੇ ਬਿਆਨ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ

ਪੰਜਾਬ ਭਾਜਪਾ ਆਗੂ ਕੰਗਨਾ ਦੇ ਬਿਆਨ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ

Hot News
ਚੰਡੀਗੜ੍ਹ, 2 ਸਤੰਬਰ : ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕ ਜੀਵਨ ਜੋਤ ਕੌਰ ਨੇ ਭਾਜਪਾ ਸੰਸਦ ਕੰਗਣਾ ਰਣੌਤ 'ਤੇ ਹਮਲਾ ਬੋਲਦਿਆਂ ਕਿਹਾ ਕਿ ਕੰਗਨਾ ਆਪਣੇ ਬਿਆਨ ਮੁਤਾਬਕ ਕਿਸਾਨ ਅੰਦੋਲਨ ਦੌਰਾਨ ਹੋਏ ਬਲਾਤਕਾਰ ਦਾ ਸਬੂਤ ਦੇਵੇ, ਨਹੀਂ ਤਾਂ ਸੰਸਦ ਮੈਂਬਰ ਤੋਂ ਅਸਤੀਫਾ ਦੇਵੇ।  'ਆਪ' ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਪਾਰਟੀ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੀਤੀ ਮਲਹੋਤਰਾ ਦੇ ਨਾਲ ਸੋਮਵਾਰ ਨੂੰ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਜੀਵਨ ਜੋਤ ਕੌਰ ਨੇ ਕਿਹਾ ਕਿ ਕੰਗਨਾ ਨੇ ਜਾਣਬੁੱਝ ਕੇ ਪੰਜਾਬ ਦੇ ਕਿਸਾਨਾਂ ਅਤੇ ਔਰਤਾਂ ਨੂੰ ਬਦਨਾਮ ਕਰਨ ਵਾਲੇ ਬਿਆਨ ਦਿੱਤੇ ਹਨ। ਹਾਲ ਹੀ ਵਿੱਚ ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਔਰਤਾਂ ਨਾਲ ਬਲਾਤਕਾਰ ਹੋਇਆ, ਮੇਰੇ ਕੋਲ ਇਸ ਦਾ ਸਬੂਤ ਹੈ।  ਜੇਕਰ ਕੰਗਨਾ ਕੋਲ ਇਸ ਦਾ ਸਬੂਤ ਹੈ ਤਾਂ ਉਹ ਪੇਸ਼ ਕਰੇ। ਜੇਕਰ ਨਹੀਂ ਤਾਂ ਉਹ ਆਪਣੇ ਘਟੀਆ ਬਿਆਨ ਲਈ ਪੰਜਾਬ ਦੇ ਕਿਸਾਨਾਂ ਅਤੇ ਔਰਤਾਂ ਤੋਂ ਮੁਆਫੀ ਮੰਗਣ ਅਤੇ ਸੰਸਦ ਮੈਂਬਰ ਦਾ ਅਹੁਦਾ ਛੱਡ ਦੇਣ। ਜੀਵਨ ਜੋਤ ਨੇ ਕਿਹਾ ਕਿ ਪੰਜਾਬ ਭਾਜਪਾ ਆਗੂਆਂ ਨੂੰ ਵੀ ਕੰਗਣਾ ਦੇ ਬਿਆਨ ...
ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ

Hot News
ਚੰਡੀਗੜ੍ਹ, 2 ਸਤੰਬਰ:  ਪੰਜਾਬ ਵਿਧਾਨ ਸਭਾ ਨੇ ਪਿਛਲੇ ਇਜਲਾਸ ਤੋਂ ਬਾਅਦ ਵਿਛੜ ਚੁੱਕੀਆਂ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਪੱਤਰਕਾਰ ਤੋਂ ਇਲਾਵਾ ਸਿਆਸੀ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।  16ਵੀਂ ਪੰਜਾਬ ਵਿਧਾਨ ਸਭਾ ਦੇ ਸੱਤਵੇਂ ਸੈਸ਼ਨ ਵਿਚ ਸਦਨ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ, ਸਾਬਕਾ ਮੰਤਰੀ ਸੁਖਦੇਵ ਸਿੰਘ ਢਿੱਲੋਂ, ਸਾਬਕਾ ਰਾਜ ਮੰਤਰੀ ਸੁਰਜੀਤ ਸਿੰਘ ਕੋਹਲੀ, ਸਾਬਕਾ ਲੋਕ ਸਭਾ ਮੈਂਬਰ ਕਮਲ ਚੌਧਰੀ, ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ, ਸਾਬਕਾ ਵਿਧਾਇਕ ਧਨਵੰਤ ਸਿੰਘ, ਆਜ਼ਾਦੀ ਘੁਲਾਟੀਏ ਸਰਦੂਲ ਸਿੰਘ, ਕਸ਼ਮੀਰ ਸਿੰਘ, ਗੁਰਦੇਵ ਸਿੰਘ, ਜਗਦੀਸ਼ ਪ੍ਰਸ਼ਾਦ, ਉੱਘੇ ਲੇਖਕ ਤੇ ਕਵੀ ਡਾ. ਸੁਰਜੀਤ ਪਾਤਰ,  ‘ਸਪੋਕਸਮੈਨ’ ਅਖਬਾਰ ਦੇ ਸੰਸਥਾਪਕ ਜੋਗਿੰਦਰ ਸਿੰਘ, ‘ਪਹਿਰੇਦਾਰ’ ਅਖਬਾਰ ਦੇ ਸੰਪਾਦਕ ਜਸਪਾਲ ਸਿੰਘ ਹੇਰਾਂ ਤੋਂ ਇਲਾਵਾ ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਮਾਤਾ ਜਸਬੀਰ ਕੌਰ ਲਾਲੀ ਅਤੇ ਪਤੀ ਸ਼ਰਨਜੀਤ ਸਿੰਘ ਮਾਨ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਦੌਰਾਨ ਸਤਿਕਾਰ ਵਜੋਂ ਵਿਛੜ ਚੁੱਕੀਆਂ ਹਸਤੀਆਂ ਦੀ ਯਾਦ ਵਿਚ...
ਸਿੱਖਿਆ ਮੰਤਰੀ ਨੇ ਆਰੀਅਨਜ਼ ਗਰੁੱਪ ਆਫ ਕਾਲਜਿਜ਼ ਨੂੰ ਉਚੇਰੀ ਸਿੱਖਿਆ ਵਿੱਚ ਉੱਤਮਤਾ ਲਈ ਪੁਰਸਕਾਰ ਨਾਲ ਸਨਮਾਨਿਤ ਕੀਤਾ

ਸਿੱਖਿਆ ਮੰਤਰੀ ਨੇ ਆਰੀਅਨਜ਼ ਗਰੁੱਪ ਆਫ ਕਾਲਜਿਜ਼ ਨੂੰ ਉਚੇਰੀ ਸਿੱਖਿਆ ਵਿੱਚ ਉੱਤਮਤਾ ਲਈ ਪੁਰਸਕਾਰ ਨਾਲ ਸਨਮਾਨਿਤ ਕੀਤਾ

Hot News
ਮੋਹਾਲੀ, 1 ਸਤੰਬਰ : ਪੰਜਾਬ ਦੇ ਸਿੱਖਿਆ ਮੰਤਰੀ, ਹਰਜੋਤ ਸਿੰਘ ਬੈਂਸ ਨੇ ਨਿਰਵਾਣਾ, ਲੁਧਿਆਣਾ ਵਿਖੇ ਆਯੋਜਿਤ ਇੱਕ ਪੁਰਸਕਾਰ ਸਮਾਰੋਹ ਵਿੱਚ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਨੂੰ "ਉੱਚ ਸਿੱਖਿਆ ਵਿੱਚ ਉੱਤਮ ਸਿੱਖਿਆ" ਪੁਰਸਕਾਰ ਨਾਲ ਸਨਮਾਨਿਤ ਕੀਤਾ। ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਡਾ: ਅੰਸ਼ੂ ਕਟਾਰੀਆ ਨੇ ਇਹ ਪੁਰਸਕਾਰ ਪ੍ਰਾਪਤ ਕੀਤਾ। ਇਸ ਮੌਕੇ 'ਤੇ ਆਰੀਅਨਜ਼ ਦੇ ਬ੍ਰਾਂਡ ਅੰਬੈਸਡਰ ਅਮੀਰ ਹੁਸੈਨ ਲੋਨ, ਪੈਰਾ ਕ੍ਰਿਕਟਰ, ਜੇਕੇ ਨੂੰ ਵੀ ਸਿੱਖਿਆ ਮੰਤਰੀ ਨੇ ਸਨਮਾਨਿਤ ਕੀਤਾ। ਇਹ ਸਨਮਾਨ ਪ੍ਰਾਪਤ ਕਰਨ ਤੋਂ ਬਾਅਦ ਧੰਨਵਾਦ ਕਰਦੇ ਹੋਏ ਕਟਾਰੀਆ ਨੇ ਕਿਹਾ ਕਿ ਆਰੀਅਨਜ਼ ਗਰੁੱਪ ਖੇਤਰ ਵਿੱਚ ਮਿਆਰੀ ਸਿੱਖਿਆ ਲਈ ਵਚਨਬੱਧ ਹੈ। ਇਹ ਵੱਕਾਰੀ ਪੁਰਸਕਾਰ ਪ੍ਰਾਪਤ ਕਰਨਾ ਉਸ ਲਈ ਮਾਣ ਵਾਲੀ ਗੱਲ ਹੈ। ਕਟਾਰੀਆ ਨੇ ਪੂਰੀ ਆਰੀਅਨਜ਼ ਟੀਮ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਆਰੀਅਨਜ਼ ਗਰੁੱਪ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਪਿਛਲੇ 17 ਸਾਲਾਂ ਵਿੱਚ ਬਹੁਤ ਸਾਰੀਆਂ ਉਪਲਬਧੀਆਂ ਹਾਸਲ ਕੀਤੀਆਂ ਹਨ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮੁੱਖ ਮਹਿਮ...