12,000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 31 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕੰਪਿਊਟਰ ਆਪਰੇਟਰ ਨੂੰ ਸ਼ਿਕਾਇਤਕਰਤਾ ਜਸਪ੍ਰੀਤ ਸਿੰਘ ਵਾਸੀ ਬੱਲੂਆਣਾ ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਏ ਬਿਆਨ ਅਤੇ ਰਿਕਾਰਡਿੰਗ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਕੰਪਿਊਟਰ ਆਪਰੇਟਰ ਨੇ ਉਸਦੇ ਚਾਚੇ ਦੀ ਮੌਤ ਦਾ ਸਰਟੀਫਿਕੇਟ ਜਾਰੀ ਕਰਨ ਲਈ ਉਸਦੀ ਮਦਦ ਕਰਨ ਬਦਲੇ 12,000 ਰੁਪਏ ਦੀ ਮੰਗ ਕੀਤੀ ਸੀ। ਮੰਗ ਸਬੰਧੀ ਇਸ ਗੱਲਬਾਤ ਨੂੰ ਸ਼ਿਕਾਇਤਕਰਤਾ ਵੱਲੋਂ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਿਆ ਗਿਆ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ 'ਤੇ ਕਾਰਵਾਈ ਕ...








