ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ – ਹਰਚੰਦ ਸਿੰਘ ਬਰਸਟ
ਚੰਡੀਗੜ੍ਹ, 24 ਅਗਸਤ : ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਯੂ.ਪੀ.ਐਸ.ਸੀ. ਲੇਟਰਲ ਐਂਟਰੀ ਸਕੀਮ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਦੇਸ਼ ਦੇ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਇਹਨਾਂ ਦਾ ਹਰ ਫੈਸਲਾ ਕਿੱਥੇ ਨਾ ਕਿੱਥੇ ਸੰਵਿਧਾਨ ਦੇ ਖਿਲਾਫ਼ ਹੁੰਦਾ ਹੈ। ਭਾਜਪਾ ਵੱਲੋਂ ਸੰਵਿਧਾਨ ਵਿੱਚ ਦਿੱਤੇ ਰਿਜ਼ਰਵੇਸ਼ਨ ਦੇ ਅਧਿਕਾਰਾਂ ਨੂੰ ਤਾਕ ਤੇ ਰੱਖ ਕੇ ਇਹ ਭਰਤੀ ਕੱਢੀ ਗਈ ਸੀ, ਤਾਂ ਜੋ ਉਹ ਆਪਣੇ ਚਹੇਤਿਆਂ ਨੂੰ ਸਰਕਾਰ ਦੇ ਊੱਚੇ ਅਹੁਦਿਆਂ ਤੇ ਬੈਠਾ ਸਕਣ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਵੱਲੋਂ ਭਾਰਤ ਦੀਆਂ ਪ੍ਰਸਥਿਤੀਆਂ ਨੂੰ ਧਿਆਨ ਵਿੱਚ ਰੱਖ ਕੇ ਹਰ ਵਰਗ ਦਾ ਖਿਆਲ ਰੱਖਿਆ ਗਿਆ ਹੈ, ਪਰੰਤੂ ਭਾਜਪਾ ਸੱਤਾ ਦੇ ਨਸ਼ੇ ਵਿੱਚ ਗੜੁਚ ਹੋ ਕੇ ਸੰਵਿਧਾਨ ਨੂੰ ਵੀ ਟਿਚ ਸਮਝ ਰਹੀ ਹੈ, ਜਿਸਦਾ ਜਵਾਬ ਭਾਰਤ ਦੇ ਲੋਕ ਭਾਜਪਾ ਨੂੰ ਜਰੂਰ ਦੇਣਗੇ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਹੀ ਸੰਵਿਧਾਨ ਅਤੇ ਰਿਜ਼ਰਵੇਸ਼ਨ ਨੂੰ ਅਣਦੇਖਾ ਕਰਕੇ ਲੇਟਰਲ ਐਂਟਰੀ...








