ਸਪੀਕਰ ਸੰਧਵਾਂ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ
ਫਰੀਦਕੋਟ 20 ਅਗਸਤ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਾਤਰ ਸਿੰਘ ਸੰਧਵਾਂ ਨੇ ਪਿੰਡ ਧੂੜਕੋਟ, ਚੰਦਬਾਜਾ, ਮਚਾਕੀ ਮੱਲ ਸਿੰਘ ਵਿਖੇ ਗਲੀਆਂ ਨਾਲੀਆਂ ਦੀ ਉਸਾਰੀ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।
ਇਸ ਮੌਕੇ ਆਪਣੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਉਨ੍ਹਾਂ ਦੇ ਜਿਲ੍ਹੇ ਦੇ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਦੀ ਵੀ ਦਿੱਖ ਬਦਲੀ ਜਾਵੇ ਅਤੇ ਪਿੰਡਾਂ ਦਾ ਵੱਧ ਤੋਂ ਵੱਧ ਵਿਕਾਸ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਉਹ ਖੁਦ ਸਮੇਂ ਸਮੇਂ ਤੇ ਪਿੰਡਾਂ ਵਿੱਚ ਜਾਂਦੇ ਹਨ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਕਰਨ ਦੀ ਕੋਸ਼ਿਸ਼ ਕਰਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਪਿੰਡਾਂ ਵਿੱਚ ਗਲੀਆਂ ਨਾਲੀਆਂ ਦੀ ਉਸਾਰੀ ਤੋਂ ਬਿਨ੍ਹਾਂ ਪਿੰਡ ਮਚਾਕੀ ਮੱਲ ਸਿੰਘ ਵਿਖੇ ਪਾਣ...








