Saturday, May 23Malwa News
Shadow

Hot News

ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਦੀ ਯਾਦ ਵਿੱਚ ਸਪੀਕਰ ਸੰਧਵਾਂ ਨੇ ਲਗਾਏ ਬੂਟੇ

ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਦੀ ਯਾਦ ਵਿੱਚ ਸਪੀਕਰ ਸੰਧਵਾਂ ਨੇ ਲਗਾਏ ਬੂਟੇ

Breaking News, Hot News, Punjab News
ਫ਼ਰੀਦਕੋਟ 19 ਅਗਸਤ,2024     ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ "ਮੈਂ ਤੇ ਮੇਰਾ ਰੁੱਖ" ਮੁਹਿੰਮ ਤਹਿਤ ਅੱਜ ਕੋਟਕਪੂਰਾ ਵਿਖੇ ਸ. ਮਨਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ਤੇ  ਸ਼ਿਰਕਤ ਕੀਤੀ ਅਤੇ ਬਹੁਤ ਹੀ ਸਿਰੜੀ, ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਸ. ਜੋਗਿੰਦਰ ਸਿੰਘ ਸਪੋਕਸਮੈਨ ਦੀ ਯਾਦ ਵਿੱਚ ਗੁੱਡ ਮੌਰਨਿੰਗ ਵੈਲਫ਼ੇਅਰ ਕਲੱਬ, ਕੋਟਕਪੂਰਾ ਦੇ ਸਹਿਯੋਗ ਨਾਲ ਬੂਟੇ ਲਗਾ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ । ਸਪੀਕਰ ਸੰਧਵਾਂ ਨੇ ਕਿਹਾ ਕਿ ਜੋਗਿੰਦਰ ਸਿੰਘ ਸਪੋਕਸਮੈਨ ਜੋ ਕਿ ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ,  ਉਹਨਾਂ ਦੀ ਯਾਦ ਨੂੰ ਸਦੀਵੀ ਕਰਨ ਦੇ ਲਈ 100 ਬੂਟਾ ਲਾਉਣ ਦਾ ਪ੍ਰਣ ਕੀਤਾ ਗਿਆ ਹੈ। ਉਨ੍ਹਾਂ ਇਸ ਗੱਲ ਤੇ ਜਿਆਦਾ ਜ਼ੋਰ ਦਿੱਤਾ ਕਿ ਅਸੀਂ ਆਪਣੇ ਬੱਚਿਆਂ ਨੂੰ ਵਿਰਾਸਤ ਵਿੱਚ ਪ੍ਰਦੂਸ਼ਿਤ ਹਵਾ ਦੇ ਬਜਾਏ ਸ਼ੁੱਧ ਹਵਾ ਦੇ ਕੇ ਜਾਈਏ ਤਾਂ ਕਿ ਆਉਣ ਵਾਲੀਆਂ ਪੀੜੀਆਂ ਤੰਦਰੁਸਤ ਰਹਿ ਸਕਣ । ਉਨ੍ਹਾਂ ਕਿਹਾ ਕਿ ਆਕ...
 ਨਗਰ ਨਿਗਮ ਅਬੋਹਰ ਵੱਲੋਂ 19 ਤੋਂ 23 ਅਗਸਤ ਤੱਕ ਸ਼ਹਿਰ ਵਿੱਚ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਸੇਨੂ ਦੁੱਗਲ

 ਨਗਰ ਨਿਗਮ ਅਬੋਹਰ ਵੱਲੋਂ 19 ਤੋਂ 23 ਅਗਸਤ ਤੱਕ ਸ਼ਹਿਰ ਵਿੱਚ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਸੇਨੂ ਦੁੱਗਲ

Hot News
ਅਬੋਹਰ 18 ਅਗਸਤ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ-ਸਫਾਈ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਸੇ ਲੜੀ ਤਹਿਤ 19 ਤੋਂ 23 ਅਗਸਤ 2024 ਤੱਕ ਨਗਰ ਨਿਗਮਾਂ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਬੋਹਰ ਸ਼ਹਿਰ ਵਿਖੇ ਸਾਫ-ਸਫਾਈ ਮੁਹਿੰਮ ਨੂੰ ਇੰਨ-ਬਿੰਨ ਲਾਗੂ ਕਰਨ ਲਈ ਵਚਨਬੱਧ ਹੈ। ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਸਾਫ-ਸਫਾਈ ਮੁਹਿੰਮ ਦੌਰਾਨ ਵੱਖ-ਵੱਖ ਦਿਨਾਂ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਜਾਣਗੀਆ। ਉਨ੍ਹਾ ਕਿਹਾ ਕਿ ਨਗਰ ਨਿਗਮ ਵਿੱਚ ਗਾਰਬੇਜ ਵਲਨੇਰੇਬਲ ਪੁਆਇੰਟਸ (ਜੀ.ਵੀ.ਪੀ.) ਨੂੰ ਪੱਕੇ ਤੌਰ 'ਤੇ ਹਟਾਉਣ ਅਤੇ ਕੂੜਾ ਪ੍ਰਬੰਧਨ ਨੂੰ ਉਤਸਾਹਿਤ ਕਰਨ ਲਈ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਸ਼ਹਿਰ ਦੀ ਦਿਖ ਹੋਰ ਬਿਹਤਰ ਹੋ ਸਕੇ। ਉਨ੍ਹਾਂ ਕਿਹਾ ਕਿ 19 ਤੋਂ 23 ਅਗਸਤ ਤੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀ...
ਰਾਈਸ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਪ੍ਰਿੰਸੀਪਲ ਸੈਕਟਰੀ ਵਿਕਾਸ ਗਰਗ 

ਰਾਈਸ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਪ੍ਰਿੰਸੀਪਲ ਸੈਕਟਰੀ ਵਿਕਾਸ ਗਰਗ 

Hot News
ਬਠਿੰਡਾ, 18 ਅਗਸਤ : ਰਾਈਸ ਮਿਲਰਾਂ ਨੂੰ ਬੀਤੇ ਵਰ੍ਹੇ ਜਿਸ ਕਿਸਮ ਦੀ ਵੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਹੈ ਉਹ ਭਵਿੱਖ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੁਰਾਕ ਸਪਲਾਈ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਸ਼੍ਰੀ ਵਿਕਾਸ ਗਰਗ ਨੇ ਮਾਲਵੇ ਦੇ ਬਠਿੰਡਾ, ਮਾਨਸਾ, ਫਿਰੋਜਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਰਾਈਸ ਮਿਲਰਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਖੁਰਾਕ ਸਪਲਾਈ ਵਿਭਾਗ ਦੇ ਡਾਇਰੈਕਟਰ ਸ਼੍ਰੀ ਪੁਨੀਤ ਗੋਇਲ, ਵਧੀਕ ਡਾਇਰੈਕਟਰ ਸ਼੍ਰੀ ਅਜੈਬੀਰ ਸਿੰਘ ਸਰਾਓ ਅਤੇ ਐਸਡੀਐਮ ਬਠਿੰਡਾ ਮੈਡਮ ਇਨਾਯਤ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੌਕੇ ਪ੍ਰਿੰਸੀਪਲ ਸੈਕਟਰੀ ਸ੍ਰੀ ਵਿਕਾਸ ਗਰਗ ਨੇ ਰਾਈਸ ਮਿਲਰਾਂ ਨੂੰ ਕਿਹਾ ਕਿ ਹਰ ਸਾਲ ਨਵੀਂ ਬਨਣ ਵਾਲੀ ਕਸਟਮ ਮਿਲਿੰਗ ਪਾਲਿਸੀ ਚ ਸੁਧਾਰ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਰਾਈਸ ਮਿਲਰਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਹਰ ਸੰਭਵ ਹੱਲ ਕੱਢਿਆ ਜਾਵੇਗਾ। ਇਸ ਤੋਂ ਪਹਿਲਾਂ ਪ੍ਰਿੰਸੀਪਲ ਸੈਕਟਰੀ ਨੇ ਰਾਈਸ ...
ਨਾਗਰਿਕ ਹੁਣ ਮੈਪਲਜ਼ ਮੋਬਾਈਲ ਐਪ ਦੀ ਵਰਤੋਂ ਕਰਕੇ ‘ਫਰਿਸ਼ਤੇ’ ਹਸਪਤਾਲਾਂ ਦੀ ਖੋਜ ਕਰ ਸਕਣਗੇ

ਨਾਗਰਿਕ ਹੁਣ ਮੈਪਲਜ਼ ਮੋਬਾਈਲ ਐਪ ਦੀ ਵਰਤੋਂ ਕਰਕੇ ‘ਫਰਿਸ਼ਤੇ’ ਹਸਪਤਾਲਾਂ ਦੀ ਖੋਜ ਕਰ ਸਕਣਗੇ

Hot News
ਚੰਡੀਗੜ੍ਹ, 18 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸੜਕ ਸੁਰੱਖਿਆ ਅਤੇ ਐਮਰਜੈਂਸੀ ਦੇਖਭਾਲ ਸਬੰਧੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਨੇ ਰਾਜ ਸਿਹਤ ਏਜੰਸੀ (ਐਸ.ਐਚ.ਏ.) ਅਤੇ ਮੈਪ ਮਾਈ ਇੰਡੀਆ ਦੇ ਸਹਿਯੋਗ ਨਾਲ ਮੈਪਲਜ਼ ਮੋਬਾਈਲ ਐਪ ਜ਼ਰੀਏ ਫਰਿਸ਼ਤੇ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਬਾਰੇ ਜਾਣਕਾਰੀ ਉਪਲਬਧ ਕਰਵਾਈ ਹੈ, ਤਾਂ ਜੋ ਸੁਖਾਲੇ ਢੰਗ ਨਾਲ ਇਹਨਾਂ ਹਸਪਤਾਲਾਂ ਤੱਕ ਪਹੁੰਚ ਕੀਤੀ ਜਾ ਸਕੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨਿਰਵਿਘਨ ਨੇਵੀਗੇਸ਼ਨ ਸਹਾਇਤਾ ਦੀ ਪੇਸ਼ਕਸ਼ ਕਰਨਾ ਹੈ, ਜਿਸ ਨਾਲ ਉਪਭੋਗਤਾ, ਖਾਸ ਕਰਕੇ ਸੜਕ ਦੁਰਘਟਨਾਵਾਂ ਦੀ ਸਥਿਤੀ ਵਿੱਚ, ਨੇੜਲੇ ਹਸਪਤਾਲਾਂ ਦੀ ਤੇਜ਼ੀ ਨਾਲ ਭਾਲ ਕਰਕੇ ਸਮੇਂ ਸਿਰ ਪੀੜਤ ਨੂੰ ਹਸਪਤਾਲ ਪਹੁੰਚਾ ਸਕਣਗੇ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਵਿੱਚ ਸੱਟਾਂ ਲੱਗਣ ਕਾਰਨ ਹੋਣ ਵਾਲੀ ਮੌਤ ਦਰ ਨੂੰ ਘਟਾਉਣ ਅਤੇ ਉਪਲਬਧ ਸਰਕਾਰੀ/ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ...
ਸਿਖਿਆ ਦੇ ਖੇਤਰ ਵਿੱਚ ਲੜਕੀਆਂ ਮੋਹਰੀ ਬਣ ਕੇ ਉਭਰ ਰਹੀਆਂ ਨੇ-ਈ:ਟੀ:ਓ

ਸਿਖਿਆ ਦੇ ਖੇਤਰ ਵਿੱਚ ਲੜਕੀਆਂ ਮੋਹਰੀ ਬਣ ਕੇ ਉਭਰ ਰਹੀਆਂ ਨੇ-ਈ:ਟੀ:ਓ

Breaking News, Hot News, Punjab News
ਅੰਮ੍ਰਿਤਸਰ, 17 ਅਗਸਤ:                 ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਾਕਰ ਪੰਜਾਬ ਨੂੰ ਸਿਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸੇ ਹੀ ਲੜੀ ਤਹਿਤ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਿਆਰੀ ਸਿਖਿਆ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਵੀ ਦਿਵਾਈ ਜਾ ਰਹੀ ਹੈ।                 ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਬੀਬੀ ਕੌਲਾਂ ਜੀ ਡਿਗਰੀ ਕਾਲਜ ਸਰਾਂਏ ਰੋਡ  ਜੰਡਿਆਲਾ ਗੁਰੂ ਦੇ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਇਸ ਕਾਲਜ ਦੀਆਂ ਬੱਚੀਆਂ ਹਮੇਸ਼ਾਂ ਹੀ ਆਪਣੇ ਕਾਲਜ ਦਾ ਨਾਮ ਰੋਸ਼ਨ ਕਰਦੀਆਂ ਹਨ। ਸ੍ਰ ਈ:ਟੀ:ਓ ਨੇ ਕਿਹਾ ਕਿ ਅੱਜ ਦੀਆਂ ਬੱਚੀਆ...
10,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

10,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Breaking News, Hot News, Punjab News
ਚੰਡੀਗੜ੍ਹ 18 ਜੁਲਾਈ, 2024-  ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਗੁਰੂਹਰਸਹਾਏ, ਜ਼ਿਲਾ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਗੁਰਦੀਪ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਖੁੰਦੜ ਉਤਾੜ, ਜਿਲਾ ਫਿਰੋਜਪੁਰ ਵੱਲੋਂ ਦਰਜ ਕਰਵਾਏ ਬਿਆਨਾਂ ਅਤੇ ਪੇਸ਼ ਰਿਕਾਰਡਿੰਗ ਦੇ ਅਧਾਰ ਉਪਰ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੱਸਿਆ ਕਿ ਉਸਦੇ ਛੋਟੇ ਭਰਾ ਉਪਰ ਇੱਕ ਮੁਕੱਦਮਾ ਥਾਣਾ ਗੁਰੂਹਰਸਹਾਏ ਵਿੱਚ ਦਰਜ ਸੀ ਜਿਸ ਵਿੱਚ ਰਾਜੀਨਾਮਾ ਹੋ ਗਿਆ ਸੀ ਪ੍ਰੰਤੂ ਉਸ ਕੇਸ ਵਿੱਚ ਸ਼ਿਕਾਇਤਕਰਤਾ ਨੇ ਉਸੇ ਮੁਕੱਦਮੇ ਦੇ ਸਬੰਧ ਵਿੱਚ ਥਾਣੇ ਵਿਖੇ ਦੁਬਾਰਾ ਇੱਕ ਦਰਖਾਸਤ ਦੇ ਦਿੱਤੀ ਜਿਸ ਦੀ ਪੜਤਾਲ ਦੌਰਾਨ ਉਕਤ ਏ.ਐਸ.ਆਈ ਗੁਰਦੀਪ ਸਿੰਘ ਨੇ ਉਸਦੇ ਭਰਾ ਨੂੰ ਥਾਣੇ ਬੁਲਾ ਕੇ ਬਿਠਾ ਲਿਆ ਅਤੇ ...
ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਆਜ਼ਾਦ ਹੋਇਆ – ਭੁੱਲਰ

ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਆਜ਼ਾਦ ਹੋਇਆ – ਭੁੱਲਰ

Breaking News, Hot News, Punjab News
ਅੰਮ੍ਰਿਤਸਰ, 17 ਅਗਸਤ 2024 (        )-ਪੰਜਾਬ ਸਰਕਾਰ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ ਜੋ ਕਿ ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ਗੋਲ ਬਾਗ ਵਿਖੇ ਮਨਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ  ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ, ਅਤੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਸ: ਹਰਭਜਨ ਸਿੰਘ ਈ.ਟੀ.ਓ. ਨੇ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਦੋਵਾਂ ਕੈਬਨਿਟ ਮੰਤਰੀਆਂ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੇ ਬੁੱਤ ਉਤੇ ਫੁੱਲ ਮਲਾਵਾਂ ਅਰਪਿਤ ਕਰਕੇ ਸਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਰਣਜੀਤ ਸਿੰਘ ਢਿਲੋਂ, ਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲ, ਰੀਜਨਲ ਟਰਾਂਸਪੋਰਟ ਸਕੱਤਰ ਸ: ਅਰਸ਼ਦੀਪ ਸਿੰਘ ਲੁਬਾਣਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।  ਇਸ ਸਮਾਗਮ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਸ: ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸ਼ਹੀਦਾਂ ਦੀਆ...
ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਅਗਾਊਂ ਪ੍ਰਬੰਧ ਮੁਕੰਮਲ-ਵਿਧਾਇਕ ਬੁੱਧ ਰਾਮ

ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਅਗਾਊਂ ਪ੍ਰਬੰਧ ਮੁਕੰਮਲ-ਵਿਧਾਇਕ ਬੁੱਧ ਰਾਮ

Breaking News, Hot News, Punjab News
ਬੁਢਲਾਡਾ/ਮਾਨਸਾ, 17 ਅਗਸਤ:ਕੁਦਰਤੀ ਆਫਤਾਂ ਨਾਲ ਲੜਨ ਲਈ ਸਰਕਾਰ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਹੋਏ ਹਨ। ਪਿਛਲੇ ਸਾਲ ਘੱਗਰ ਦੇ ਚਾਂਦਪੁਰਾ ਬੰਨ ਟੁੱਟਣ ਨਾਲ ਕਾਫੀ ਨੁਕਸਾਨ ਹੋਇਆ ਸੀ। ਇਸ ਵਾਰ ਇਸ ਬੰਨ੍ਹ ’ਤੇ ਅਗੇਤੇ ਪ੍ਰਬੰਧ ਕੀਤੇ ਗਏ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਚਾਂਦਪੁਰਾ ਬੰਨ ਅਤੇ ਸਾਈਫਨ ਦਾ ਦੌਰਾ ਕਰਨ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਚਾਂਦਪੁਰਾ ਬੰਨ ’ਤੇ ਇਸ ਵਾਰ ਡਰੇਨਜ਼ ਵਿਭਾਗ ਨੂੰ ਮਿੱਟੀ ਦੇ ਗੱਟੇ ਭਰ ਕੇ ਰੱਖਣ ਲਈ ਹਦਾਇਤਾਂ ਕੀਤੀਆਂ ਗਈਆਂ ਹਨ। ਇੱਥੇ ਸਤੰਬਰ ਦੇ ਅਖੀਰ ਤੱਕ ਪੱਕੇ ਤੌਰ ਤੇ ਪੋਕੇ ਲੇਨ ਮੌਜੂਦ ਰਹੇਗੀ, ਜਿਸ ਨਾਲ ਸਾਈਫਨ ਵਿੱਚ ਫਸਣ ਵਾਲੀ ਜੰਗਲੀ ਬੂਟੀ ਜਾਂ ਪਾਣੀ ਦੇ ਵਹਾਅ ’ਚ ਰੁਕਾਵਟ ਪਾਉਣ ਵਾਲੀ ਅੜਿੱਕੇ ਵਾਲੀ ਚੀਜ਼ ਬਾਹਰ ਕੱਢੀ ਜਾਇਆ ਕਰੇਗੀ।ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ, ਚਮਕੌਰ ਸਿੰਘ ਖੁਡਾਲ ਚੇਅਰਮੈਨ ਮਾਰਕੀਟ ਕਮੇਟੀ ਬਰੇਟਾ, ਕੁਲਵਿੰਦਰ ਸਿੰਘ ਖੁਡਾਲ, ਸੋਹਣਾ ਸਿੰਘ ਕਲੀਪੁਰ ਚੇਅਰਮੈਨ ਸੈਂਟਰਲ ਕੋਆਪਰੇਟ...
ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ /ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21, 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ

ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ /ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21, 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ

Breaking News, Hot News, Punjab News
ਮੋਗਾ 17 ਅਗਸਤ—ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਯੋਗਤਾ ਮਿਤੀ 1-1-2023 ਦੇ ਆਧਾਰ ਤੇ ਮਿਤੀ 7 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਇਨਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜਿਲ੍ਹਿਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਕੇ 5 ਜਨਵਰੀ 2024 ਨੂੰ ਉਨਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਸੀ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿਤਰਤਾ ਨੂੰ ਬਰਕਰਾਰ ਰੱਖਦੇ ਹੋਏ ਅਤੇ ਇਹ ਯਕੀਨੀ ਬਣਾਉਣ ਲਈ ਕਿ ਹੁਣ ਸਾਰੇ ਯੋਗ ਵੋਟਰ ਵੋਟਰ ਸੂਚੀਆਂ ਵਿੱਚ ਆਪਣਾ ਨਾਮ ਦਰਜ ਕਰਵਾ ਸਕਣ ਦੀ ਰਾਜ ਚੋਣ ਕਮਿਸ਼ਨ ਵਲੋਂ ਹਦਾਇਤ ਪ੍ਰਾਪਤ ਹੋਈ ਹੈ। ਉਨਾਂ ਦੱਸਿਆ ਕਿ ਇਸ ਕੰਮ ਲਈ 20 ਅਗਸਤ, 21 ਅਗਸਤ ਅਤੇ 22 ਅਗਸਤ 2024 ਨੂੰ ਵਿਸ਼ੇਸ਼ ਮੁਹਿੰਮ ਚਲਾ ਕੇ ਆਮ ਜਨਤਾ ਤੋਂ ਫਾਰਮ ਨੰਬਰ 1, 2 ਅਤੇ 3 ਕ੍ਰਮਵਾਰ ਵੋਟਾਂ ਬਣਾਉਣ, ਕੱਟਣ ਅਤੇ ਵੋ...
ਵਿਧਾਇਕ ਬੁੱਧ ਰਾਮ ਨੇ ਪਿੰਡ ਬੋੜਾਵਾਲ ਵਿਖੇ 13 ਲੱਖ ਦੀ ਲਾਗਤ ਨਾਲ ਬਣੀ ਨਵੀਂ ਡਿਸਪੈਂਸਰੀ ਦਾ ਉਦਘਾਟਨ ਕੀਤਾ

ਵਿਧਾਇਕ ਬੁੱਧ ਰਾਮ ਨੇ ਪਿੰਡ ਬੋੜਾਵਾਲ ਵਿਖੇ 13 ਲੱਖ ਦੀ ਲਾਗਤ ਨਾਲ ਬਣੀ ਨਵੀਂ ਡਿਸਪੈਂਸਰੀ ਦਾ ਉਦਘਾਟਨ ਕੀਤਾ

Breaking News, Hot News, Punjab News
ਬੁਢਲਾਡਾ/ਬੋੜਾਵਾਲ, 17 ਅਗਸਤ:ਪੰਜਾਬ ਸਰਕਾਰ ਲੋਕਾਂ ਲਈ ਸਿਹਤ ਸਹੂਲਤਾਂ ਘਰ ਘਰ ਪਹੁੰਚਾਉਣ ਲਈ ਵਚਨਬੱਧ ਹੈ। ਡਾਕਟਰੀ ਸਹੂਲਤਾਂ ਲੋਕਾਂ ਨੂੰ ਪਿੰਡ ਪੱਧਰ ’ਤੇ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।  ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਬੋੜਾਵਾਲ ਵਿਖੇ ਬਣੀ ਨਵੀਂ ਸਿਵਲ ਡਿਸਪੈਂਸਰੀ ਦੇ ਉਦਘਾਟਨ ਕਰਨ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਬੋੜਾਵਾਲ ਦੀ ਇਹ ਡਿਸਪੈਂਸਰੀ ਪਹਿਲਾਂ ਪਿੰਡ ਤੋਂ ਬਾਹਰ ਬਣਾਈ ਹੋਈ ਸੀ, ਜਿੱਥੇ ਲੋਕਾਂ ਨੂੰ ਖਾਸ ਕਰ ਬਜ਼ੁਰਗਾਂ ਨੂੰ ਜਾਣ ਵਿਚ ਮੁਸ਼ਕਿਲ ਪੇਸ਼ ਆਉਂਦੀ ਸੀ। ਇਸ ਡਿਸਪੈਂਸਰੀ ਦੀ ਇਮਾਰਤ ਜਿਸ ਵਿਚ ਤਿੰਨ ਕਮਰੇ, ਵਰਾਂਡਾ, ਚਾਰਦੀਵਾਰੀ ਹਨ, ਵਿਸ਼ੇਸ ਫੰਡ ’ਚੋਂ 13 ਲੱਖ ਰੁਪੈ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ। ਉਨ੍ਹਾਂ: ਕਿਹ ਕਿ ਇਸ ਡਿਸਪੈਂਸਰੀ ਵਿੱਚ ਮੁੱਢਲੇ ਚੈਕਅੱਪ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ।ਇਸ ਮੌਕੇ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ...