Saturday, May 23Malwa News
Shadow

Hot News

ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਵੱਲੋਂ  ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਵੱਲੋਂ  ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

Breaking News, Hot News, Punjab News
ਲੁਧਿਆਣਾ, 17 ਅਗਸਤ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀਆਂ ਚੋਣਾਂ ਲਈ ਯੋਗ ਵੋਟਰਾਂ ਦੀਆਂ ਵੋਟਾਂ ਬਣਾਉਣ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਵੋਟਰ ਰਜਿਸਟਰੇਸ਼ਨ ਲਈ ਹੁਣ ਆਖਰੀ ਤਾਰੀਖ 16 ਸਤੰਬਰ ਨਿਰਧਾਰਿਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸਾਹਨੀ ਦੇ ਨਾਲ ਕੈਂਪ ਹਾਉਸ ਵਿਖੇ ਮੀਟਿੰਗ ਦੌਰਾਨ ਚੋਣ ਤਹਿਸੀਲਦਾਰ ਅਮਨਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਰਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ ਤੋਂ ਇਲਾਵਾ ਪੁਲਿਸ ਵਿਭਾਗ, ਸਿਹਤ ਵਿਭਾਗ, ਮੰਡੀ ਬੋਰਡ, ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਇਸ਼ਮੀਤ ਅਕੈਡਮੀ, ਲੁਧਿਆਣਾ ਆਦਿ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਵੱਖ-ਵੱਖ 13 ਐਸ.ਜੀ.ਪੀ.ਸੀ. ਹਲਕਿਆਂ ਲਈ ਅਧਿਕਾਰੀਆਂ ਨਾਲ ਅਤੇ ਐਸ.ਡੀ.ਐਮਜ਼/ਤਹਿਸੀਲਦਾਰਾਂ/ਰਿਵਾਈਜਿੰਗ ਅਥਾਰਿਟੀਆਂ ਤੇ ਹੋਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਹੁਣ ਤੱਕ ਬਣਾਈਆਂ ਗਈਆਂ ਵੋਟਾਂ ਦੀ ਸਥ...
ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ/ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21 ਅਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ

ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ/ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21 ਅਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ

Breaking News, Hot News, Punjab News
ਲੁਧਿਆਣਾ, 17 ਅਗਸਤ (000) - ਰਾਜ ਚੋਣ ਕਮਿਸ਼ਨ (ਐਸ.ਈ.ਸੀ.) ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਚਾਇਤੀ ਵੋਟਰ ਸੂਚੀ ਨੂੰ ਅੱਪਡੇਟ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਪ੍ਰਕਿਰਿਆ ਲਈ 20, 21 ਅਤੇ 22 ਅਗਸਤ 2024 ਨੂੰ ਆਮ ਜਨਤਾ ਤੋਂ ਫਾਰਮ ਨੰਬਰ 1, 2 ਅਤੇ 3 ਕ੍ਰਮਵਾਰ ਵੋਟਾਂ ਬਣਾਉਣ, ਕੱਟਣ ਅਤੇ ਵੋਟਾਂ ਵਿੱਚ ਪਤੇ ਦੀ ਤਬਦੀਲੀ ਜਾਂ ਕੋਈ ਹੋਰ ਸੋਧ ਕਰਨ ਲਈ, ਇਤਰਾਜ ਪ੍ਰਾਪਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਯੋਗਤਾ ਮਿਤੀ 01 ਜਨਵਰੀ, 2023 ਦੇ ਆਧਾਰ 'ਤੇ ਮਿਤੀ 7 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਇਨਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜਿਲ੍ਹਿਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਕੇ 5 ਜਨਵਰੀ 2024 ਨੂੰ ਉਨਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਸੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿਤਰੱਤਾ ਨੂੰ ਬਰਕਰਾਰ ਰੱਖਦੇ ਹੋਏ ਅਤੇ ਇਹ ਯਕੀਨੀ ਬਣਾਉਣ ਲਈ ਕਿ...
ਮੁੱਖ ਮੰਤਰੀ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ, ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ, ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦਾ ਐਲਾਨ

Breaking News, Hot News, Punjab News
ਬਰਨਾਲਾ, 17 ਅਗਸਤ:  ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦੇ ਨਾਲ-ਨਾਲ ਔਰਤਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਦਾ ਐਲਾਨ ਕੀਤਾ। ਅੱਜ ਇੱਥੇ ਰੱਖੜੀ ਦੇ ਤਿਉਹਾਰ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਬਹੁਤ ਛੇਤੀ ਇਨ੍ਹਾਂ ਅਸਾਮੀਆਂ ਉਤੇ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਦਿਸਹੱਦੇ ਕਾਇਮ ਹੋਣਗੇ ਜੋ ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਬੇਹੱਦ ਸਹਾਈ ਹੋਣਗੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਆਸ਼ਾ ਵਰਕਰਾਂ ਦੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਮਨੋਰਥ ਨਾਲ ਬਹੁਤ ਸਾਰੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇ...
19 ਤੋਂ 23 ਅਗਸਤ ਤੱਕ ਨਗਰ ਕੌਸਲ ਫਾਜ਼ਿਲਕਾ ਤੇ ਜਲਾਲਾਬਾਦ ਅਤੇ ਨਗਰ ਪੰਚਾਇਤ ਅਰਨੀਵਾਲਾ ਵੱਲੋਂ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਰਾਕੇਸ਼ ਕੁਮਾਰ ਪੋਪਲੀ

19 ਤੋਂ 23 ਅਗਸਤ ਤੱਕ ਨਗਰ ਕੌਸਲ ਫਾਜ਼ਿਲਕਾ ਤੇ ਜਲਾਲਾਬਾਦ ਅਤੇ ਨਗਰ ਪੰਚਾਇਤ ਅਰਨੀਵਾਲਾ ਵੱਲੋਂ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਰਾਕੇਸ਼ ਕੁਮਾਰ ਪੋਪਲੀ

Breaking News, Hot News, Punjab News
ਫਾਜ਼ਿਲਕਾ, ਜਲਾਲਾਬਾਦ 17 ਅਗਸਤ ਸ਼ਹਿਰਾਂ ਦੀ ਸੁੰਦਰਤਾਂ ਨੂੰ ਬਰਕਰਾਰ ਰੱਖਣ ਅਤੇ ਕੂੜੇ ਦਾ ਯੋਗ ਪ੍ਰਬੰਧਨ ਕਰਨ ਹਿਤ ਸਮੇਂ ਸਮੇਂ *ਤੇ ਸਫਾਈ ਅਭਿਆਨ ਚਲਾਏ ਜਾਂਦੇ ਹਨ। ਇਸੇ ਲਗਾਤਾਰਤਾ ਵਿਚ ਪੰਜਾਬ ਸਰਕਾਰ ਵੱਲੋਂ 19 ਤੋਂ 23 ਅਗਸਤ 2024 ਤੱਕ ਨਗਰ ਕੌਂਸਲਾਂ ਤੇ ਨਗਰ ਪੰਚਾਇਤ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਕਿਹਾ ਕਿ ਸਾਫ-ਸਫਾਈ ਦਾ ਹਰ ਕਿਸੇ ਨੂੰ ਮਹੱਤਵ ਸਮਝਣਾ ਚਾਹੀਦਾ ਹੈ। ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ )  ਨੇ ਕਿਹਾ ਕਿ 19 ਤੋਂ 23 ਅਗਸਤ ਤੱਕ ਚਲਾਈ ਜਾਣ ਵਾਲੀ ਇਸ ਵਿਸ਼ੇਸ਼ ਮੁਹਿੰਮ ਦੌਰਾਨ ਨਗਰ ਕੌਂਸਲ ਫਾਜ਼ਿਲਕਾ ਤੇ ਜਲਾਲਾਬਾਦ ਅਤੇ ਨਗਰ ਪੰਚਾਇਤ ਅਰਨੀਵਾਲਾ ਦੇ ਸਟਾਫ ਵੱਲੋਂ ਗਾਰਬੇਜ ਵਲਨੇਰੇਬਲ ਪੁਆਇੰਟਾਂ ਨੂੰ ਪੱਕੇ ਤੌਰ *ਤੇ ਹਟਾਉਣ ਦੇ ਨਾਲ-ਨਾਲ ਕੂੜੇ ਪ੍ਰਬੰਧਨ ਤਹਿਤ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆ ਨੂੰ ...
78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਲਹਿਰਾਇਆ ਗਿਆ ਤਿਰੰਗਾ ਝੰਡਾ

78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਲਹਿਰਾਇਆ ਗਿਆ ਤਿਰੰਗਾ ਝੰਡਾ

Breaking News, Hot News, Punjab News
 ਐਸ.ਏ.ਐਸ.ਨਗਰ,17 ਅਗਸਤ 2024:   ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ 15 ਅਗਸਤ, 2024 ਨੂੰ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਉਨ੍ਹਾਂ ਨੇ ਨਿਆਂਇਕ ਅਧਿਕਾਰੀਆਂ, ਕਰਮਚਾਰੀਆਂ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸਰਕਾਰੀ ਹਾਈ ਸਕੂਲ, ਲਾਂਡਰਾਂ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ। ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦੇ ਮੌਕੇ ਸਰਕਾਰੀ ਹਾਈ ਸਕੂਲ, ਲਾਂਡਰਾਂ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਵੀ ਲਗਾਏ ਗਏ। ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਮਿਤੀ 01 ਜੁਲਾਈ ਤੋਂ 30 ਸਤੰਬਰ ਤੱਕ ਵੱਧ ਤੋਂ ਵੱਧ...
ਫਿਰੋਜ਼ਪੁਰ ਤੀਹਰਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

ਫਿਰੋਜ਼ਪੁਰ ਤੀਹਰਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

Breaking News, Hot News, Punjab News
ਚੰਡੀਗੜ੍ਹ/ਬਠਿੰਡਾ, 17 ਅਗਸਤ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ, ਫਿਰੋਜ਼ਪੁਰ ਤੀਹਰੇ ਕਤਲ ਕਾਂਡ ਵਿੱਚ ਸ਼ਾਮਲ ਇੱਕ ਹੋਰ ਅਹਿਮ ਮੁਲਜ਼ਮ ਲਵਜੀਤ ਸਿੰਘ ਉਰਫ਼ ਲਾਭਾ ਵਾਸੀ ਮੁਕਤਸਰ ਸਾਹਿਬ ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ  ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਨਿਚਰਵਾਰ ਨੂੰ ਇੱਥੇ ਦਿੱਤੀ।   ਇਹ ਕਾਰਵਾਈ, ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ  31 ਜੁਲਾਈ, 2024 ਨੂੰ ਫਿਰੋਜ਼ਪੁਰ ਵਿੱਚ ਹੋਈਆਂ ਤਿੰਨ ਤਾਜ਼ਾ ਹੱਤਿਆਵਾਂ ਨੂੰ ਅੰਜਾਮ ਦੇਣ ਵਾਲੇ ਮਾਸਟਰਮਾਈਂਡ ਸੁਨੀਲ ਭੰਡਾਰੀ ਉਰਫ਼ ਨਾਟਾ ਸਮੇਤ ਪੰਜ ਵਿਅਕਤੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।     ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਲਵਜੀਤ ਸਿੰਘ, ਜੋ ਕਿ ਗੈਂਗਸਟਰ ਸੁਨੀਲ ਭੰਡਾਰੀ ਉਰਫ਼ ਨਾਟਾ ਦਾ ਮੁੱਖ ਸਾਥੀ ਹੈ, ਨੇ ਕਤਲ ਤੋਂ ਬਾਅਦ ਉਸ ਨੂੰ ਅਤੇ ਉਸ ਦੇ ਸਾਥ...
ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Breaking News, Hot News, Punjab News
ਮੋਗਾ, 17 ਅਗਸਤ (000)  - ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਸ਼੍ਰੀ ਵਿਸ਼ੇਸ਼ ਸਾਰੰਗਲ ਨੂੰ ਜ਼ਿਲ੍ਹਾ ਮੋਗਾ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਹਨਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ।ਦੱਸਣਯੋਗ ਹੈ ਕਿ ਸ਼੍ਰੀ ਵਿਸ਼ੇਸ਼ ਸਾਰੰਗਲ 2013 ਬੈਚ ਦੇ ਆਈ ਏ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਗੁਰਦਾਸਪੁਰ ਲੱਗੇ ਹੋਏ ਸਨ। ਇਸ ਤੋਂ ਇਲਾਵਾ ਉਹ ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਜਲੰਧਰ ਵਿਖੇ ਵੀ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾ ਕੇ ਹਰੇਕ ਯੋਗ ਵਿਅਕਤੀ ਨੂੰ ਉਹਨਾਂ ਦਾ ਲਾਭ ਮੁਹਈਆ ਕਰਵਾਉਣਾ ਉਹਨਾਂ ਦੀ ਪ੍ਰਾਥਮਿਕਤਾ ਰਹੇਗੀ।ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਦੇਣਾ ਯਕੀਨੀ ਬਣਾਇਆ ਜਾਵੇਗਾ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਮੋਗਾ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ...
 ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ;  2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਸਿੰਘ ਚੀਮਾ

 ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ;  2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਸਿੰਘ ਚੀਮਾ

Breaking News, Hot News, Punjab News
 ਚੰਡੀਗੜ੍ਹ, 17 ਅਗਸਤ ਆਮ ਲੋਕਾਂ ਵਿੱਚ ਪ੍ਰਚਲਿਤ ਹੋ ਚੁੱਕੀ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਦੀ ਸ਼ਾਨਦਾਰ ਸਫ਼ਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਮੇਰਾ ਬਿੱਲ ਐਪ 'ਤੇ ਅਪਲੋਡ ਕੀਤੇ ਗਏ ਕੁੱਲ 97443 ਬਿੱਲਾਂ ਦੇ ਨਤੀਜੇ ਵਜੋਂ 2601 ਜੇਤੂਆਂ ਨੇ 1,51,62,335 ਰੁਪਏ ਦੇ ਇਨਾਮ ਜਿੱਤੇ ਹਨ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਯੋਜਨਾ ਨਾਲ ਕਰ ਪਾਲਣਾ ਵਿੱਚ ਵੀ ਮਹੱਤਵਪੂਰਨ ਵਾਧਾ ਹੋਇਆ ਹੈ। ਉਨ੍ਹਾ ਕਿਹਾ ਕਿ ਇਸ ਯੋਜਨਾ ਤਹਿਤ ਬਿੱਲ ਜਾਰੀ ਕਰਨ ਵਿੱਚ ਬੇਨਿਯਮੀਆਂ ਲਈ ਦੋਸ਼ੀ ਪਾਏ ਜਾਣ ਵਾਲਿਆਂ ਨੂੰ 7,92,72,741 ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਉਨ੍ਹਾ ਕਿਹਾ ਕਿ ਇਸ ਵਿੱਚੋਂ ਹੁਣ ਤੱਕ 6,16,98,869 ਰੁਪਏ ਦੇ ਜੁਰਮਾਨੇ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਕੁੱਲ 2601 ਜੇਤੂਆਂ ਵਿੱਚੋਂ 1892 ਜੇਤੂਆਂ ਨੂੰ 1,10,22,885 ਰੁਪਏ ਦੇ ਇਨਾਮ ਪਹਿਲਾਂ ਹੀ ਵੰਡੇ ਜਾ ਚੁੱਕੇ ਹਨ। &nb...
ਬਰਸਾਤੀ ਮੌਸਮ ਨੂੰ ਦੇਖਦਿਆਂ ਕਾਰਜ ਸਾਧਕ ਅਫਸਰ ਵੱਲੋਂ ਸੀਵਰੇਜ਼ ਟਰੀਟਮੈਂਟ ਪਲਾਂਟ, ਡਿਸਪੋਜ਼ਲ ਵਰਕਸ ਅਤੇ ਡੰਪ ਸਾਈਟਾਂ ਦਾ ਦੌਰਾ

ਬਰਸਾਤੀ ਮੌਸਮ ਨੂੰ ਦੇਖਦਿਆਂ ਕਾਰਜ ਸਾਧਕ ਅਫਸਰ ਵੱਲੋਂ ਸੀਵਰੇਜ਼ ਟਰੀਟਮੈਂਟ ਪਲਾਂਟ, ਡਿਸਪੋਜ਼ਲ ਵਰਕਸ ਅਤੇ ਡੰਪ ਸਾਈਟਾਂ ਦਾ ਦੌਰਾ

Breaking News, Hot News, Punjab News
ਫਾਜ਼ਿਲਕਾ 17 ਅਗਤਸ 2024….                 ਵਧੀਕ ਡਿਪਟੀ ਕਮਿਸ਼ਨਰ (ਜ.) ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾ ਹੇਠ ਨਗਰ ਕੌਂਸਲ ਫਾਜ਼ਿਲਕਾ ਦੇ ਕਾਰਜ ਸਾਧਕ ਅਫਸਰ ਜਗਸੀਰ ਸਿੰਘ ਧਾਲੀਵਾਲ ਵੱਲੋਂ ਬਰਸਾਤੀ ਮੌਸਮ ਨੂੰ ਦੇਖਦਿਆਂ ਸੀਵਰੇਜ ਟਰੀਟਮੈਂਟ ਪਲਾਂਟ, ਡਿਸਪੋਜ਼ਲ ਵਰਕਸ ਅਤੇ ਡੰਪ ਸਾਈਟਾਂ ਦਾ ਦੌਰਾ ਕੀਤਾ ਗਿਆ ਅਤੇ ਕਰਮਚਾਰੀਆਂ ਨੂੰ ਸੀਵਰੇਜ਼ ਟਰੀਟਮੈਂਟ ਪਲਾਂਟ ਨੂੰ ਲਗਾਤਾਰ ਚਾਲੂ ਹਾਲਤ ਵਿੱਚ ਰੱਖਣ ਲਈ ਕਿਹਾ ਤਾਂ ਜੋ ਪਾਣੀ ਨੂੰ ਸਾਫ ਸੁਥਰਾ ਕੀਤਾ ਜਾ ਸਕੇ। ਉਨ੍ਹਾਂ ਡਿਸਪੋਜ਼ਲ ਵਰਕਸ ਦੇ ਕਰਮਚਾਰੀਆਂ ਨੂੰ ਜਲਦੀ ਤੋਂ ਜਲਦੀ ਪਾਣੀ ਦੀ ਨਿਕਾਸੀ ਲਈ ਪੰਪ ਸੈੱਟ ਨੂੰ ਚਾਲੂ ਰੱਖਣ ਲਈ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਬਰਸਾਤ ਆਉਣ ਤੇ ਸਹਿਰ ਵਿੱਚੋਂ ਪਾਣੀ ਦੀ ਨਿਕਾਸੀ ਜਲਦੀ ਤੋਂ ਜਲਦੀ ਹੋ ਸਕੇ| ਉਨ੍ਹਾਂ ਡੰਪ ਸਾਈਟ ਤੇ ਕੂੜੇ ਦੀ ਸਫਾਈ ਦੇ ਚੱਲ ਰਹੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕ...
ਵਿਧਾਇਕ ਛੀਨਾ ਵੱਲੋਂ ਢੰਡਾਰੀ ਕਲਾਂ ‘ਚ ਟਿਊਬਵੈਲ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਵਿਧਾਇਕ ਛੀਨਾ ਵੱਲੋਂ ਢੰਡਾਰੀ ਕਲਾਂ ‘ਚ ਟਿਊਬਵੈਲ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Breaking News, Hot News, Punjab News
ਲੁਧਿਆਣਾ, 17 ਜੁਲਾਈ (000) - ਇਲਾਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ  ਢੰਡਾਰੀ ਕਲਾਂ ਵਿਖੇ 25 ਹਾਰਸ ਪਾਵਰ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ 11.50 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਲਾਕਾ ਨਿਵਾਸੀ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਸਨ ਅਤੇ ਹੁਣ ਉਨ੍ਹਾਂ ਨੂੰ ਜਲਦ ਹੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਢੰਡਾਰੀ ਕਲਾਂ ਦੇ ਵਸਨੀਕ ਪਹਿਲਾਂ ਵੀ ਪਿਛਲੀਆਂ ਸਰਕਾਰਾਂ ਤੋਂ ਟਿਊਬਵੈੱਲਾਂ ਦੀ ਮੰਗ ਕਰਦੇ ਆ ਰਹੇ ਸਨ ਪਰ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਲੋਕਾਂ ਦੀ ਸਾਰ ਲਈ ਹੈ। ਇਸ ਮੌਕੇ ਆਪ ਵਲੰਟੀਅਰ ਬਲਵੀਰ ਭੋਲਾ ,ਰਾਜੂ ਢੰਡਾਰੀ, ਸੁਖਦੇਵ ਢੰਡਾਰੀ, ਬਲਜੀਤ ਢੰਡਾਰੀ, ਬਿੰਦਰ ਗਰਚਾ , ਚੀਮਾ ਡੇਅਰੀ,ਪਾਲੀ ਕਵਾਰੀਆ ਧਰਮਪਾਲ, ਬਲਕਾਰ ਸਿੰਘ, ਜੱਸੀ ਗਿਆਸਪੁਰਾ , ਭੋਲਾ ਮਾਨ  ਅਤੇ ਸਮੂਹ ਇਲਾਕਾ ਨਿਵਾਸੀ ਹਾਜ਼ਰ ਸਨ।...