Saturday, May 23Malwa News
Shadow

Hot News

19 ਅਗਸਤ ਨੂੰ ਸੇਵਾ ਕੇਂਦਰ 11 ਵਜ੍ਹੇ  ਖੁੱਲ੍ਹਣਗੇ : ਡਿਪਟੀ ਕਮਿਸ਼ਨਰ 

19 ਅਗਸਤ ਨੂੰ ਸੇਵਾ ਕੇਂਦਰ 11 ਵਜ੍ਹੇ  ਖੁੱਲ੍ਹਣਗੇ : ਡਿਪਟੀ ਕਮਿਸ਼ਨਰ 

Breaking News, Hot News, Punjab News
ਫ਼ਰੀਦਕੋਟ, 17 ਅਗਸਤ: ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ, ਪੰਜਾਬ ਨੇ ਰੱਖੜੀ ਵਾਲੇ ਦਿਨ ਸੂਬੇ ਵਿੱਚ ਸੇਵਾ ਕੇਂਦਰਾਂ ਨੂੰ ਸਵੇਰੇ 11 ਵਜੇ ਖੋਲਣ ਦਾ ਐਲਾਨ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਰੱਖੜੀ ਵਾਲੇ ਦਿਨ ਯਾਨੀ 19 ਅਗਸਤ, ਸੋਮਵਾਰ ਨੂੰ ਸਵੇਰੇ 11:00 ਵਜ੍ਹੇ ਤੋਂ ਸ਼ਾਮ 05:00 ਵਜੇ ਤੱਕ ਖੁੱਲ੍ਹੇ ਰਹਿਣਗੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਘਰ ਬੈਠੇ ਹੀ ਸੇਵਾ ਕੇਂਦਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ 43 ਪ੍ਰਕਾਰ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਲੈਣ ਅਤੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ।...
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਕੀਤੇ ਜਾ ਰਹੇ ਹਨ ਢੁੱਕਵੇਂ ਪ੍ਰਬੰਧ – ਧੀਮਾਨ 

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਕੀਤੇ ਜਾ ਰਹੇ ਹਨ ਢੁੱਕਵੇਂ ਪ੍ਰਬੰਧ – ਧੀਮਾਨ 

Breaking News, Hot News, Punjab News
ਫ਼ਿਰੋਜ਼ਪੁਰ, 17 ਅਗਸਤ 2024: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ।  ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਕੀਤਾ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਵਿੱਚ ਵਰਤੋਂ ਲਈ ਵੋਟਰ ਸੂਚੀਆਂ ਦੀ ਯੋਗਤਾ ਮਿਤੀ 1 ਜਨਵਰੀ 2023 ਦੇ ਆਧਾਰ ‘ਤੇ 7 ਜਨਵਰੀ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਨੂੰ ਮਿਤੀ 29 ਦਸੰਬਰ 2023 ਤੱਕ ਆਮ ਲੋਕਾਂ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਕੇ ਅਤੇ 05.01.2024 ਨੂੰ ਉਨ੍ਹਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕੀਤੀ ਗਈ ਸੀ। ਉਨ੍ਹਾਂ ਅੱਗੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦਿਆਂ ਇਹ ਯਕੀਨੀ ਬਣਾਉਣ ਲਈ ਕਿ ਸਾਰੇ ਯੋਗ ਵੋਟਰ, ਜਿਨ੍ਹਾਂ ਨੇ ਅਜੇ ਤੱਕ ਵੋਟਰ ਸੂਚੀਆਂ ਵਿੱਚ ਆਪਣਾ ਨਾਮ ਦਰਜ ਨਹੀਂ ਕਰਵਾਇਆ, ਉਹ ਵੋਟਰ ਸੂਚੀਆਂ ਵਿ...
ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

Breaking News, Hot News, Punjab News
ਚੰਡੀਗੜ੍ਹ/ ਫ਼ਰੀਦਕੋਟ, 17 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, ਜੋ 77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਮੁੱਖ ਮੁਲਜ਼ਮ ਹੈ, ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਹੋਣ ਵਾਲੀ ਨਾਰਕੋ ਸਮੱਗਲਿੰਗ ਨੂੰ ਨੱਥ ਪਾਉਣ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਵੱਲੋਂ 77.8 ਕਿਲੋਗ੍ਰਾਮ ਹੈਰੋਇਨ (41.8 ਕਿਲੋਗ੍ਰਾਮ +36 ਕਿਲੋਗ੍ਰਾਮ) ਅਤੇ ਤਿੰਨ ਪਿਸਤੌਲਾਂ ਦੀ ਬਰਾਮਦਗੀ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸੀਮਾ ਪਾਰ ਦੇ ਦੋ ਵੱਖ-ਵੱਖ ਨਸ਼ਾ ਤਸਕਰੀ ਰੈਕੇਟਾਂ ਦਾ ਪਰਦਾਫਾਸ਼ ਕਰਨ ਦੇ ਲਗਭਗ ਇੱਕ ਸਾਲ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਇਹ ਖੇਪ ਦਰਿਆਈ ਰਸਤੇ ਰਾਹੀਂ ਆਈ ਸੀ। ਇਸ ਸਬੰਧੀ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਸਨ ਅਤੇ ਗ੍ਰਿਫ਼ਤਾਰ ਮੁ...
ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਵੱਲੋਂ ਥੀਮੈਟਿਕ ਜੀ. ਪੀ.ਡੀ.ਪੀ ਤੇ ਲਗਾਏ ਜਾਣਗੇ ਜਾਗਰੂਕਤਾ ਕੈਂਪ- ਵਧੀਕ ਡਿਪਟੀ ਕਮਿਸ਼ਨਰ (ਵਿ)

ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਵੱਲੋਂ ਥੀਮੈਟਿਕ ਜੀ. ਪੀ.ਡੀ.ਪੀ ਤੇ ਲਗਾਏ ਜਾਣਗੇ ਜਾਗਰੂਕਤਾ ਕੈਂਪ- ਵਧੀਕ ਡਿਪਟੀ ਕਮਿਸ਼ਨਰ (ਵਿ)

Breaking News, Hot News, Punjab News
ਫ਼ਰੀਦਕੋਟ 17 ਅਗਸਤ,2024  ਡਿਪਟੀ ਡਾਇਰੈਕਟਰ ਹਰਮਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀ.ਡੀ.ਪੀ.ਓ ਸ੍ਰੀ ਨਿਰਮਲ ਸਿੰਘ ਦੀ ਅਗਵਾਈ ਵਿੱਚ ਐਸ.ਆਈ.ਆਰ.ਡੀ ਮੋਹਾਲੀ ਵੱਲੋਂ ਬੀ.ਡੀ.ਪੀ.ਓ ਆਫਿਸ ਬਲਾਕ ਫਰੀਦਕੋਟ ਵਿਖੇ 20 ਅਗਸਤ ਤੋਂ 23 ਅਗਸਤ 2024 ਤੱਕ ਥੀਮੈਟਿਕ ਜੀ. ਪੀ.ਡੀ.ਪੀ ( ਗ੍ਰਾਮ ਪੰਚਾਇਤ ਡਿਵੈਲਪਮੈਂਟ ਪਲੈਨ ) ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਭਿੰਦਰ ਸਿੰਘ ਗਰੇਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਕੈਂਪ ਲਾਈਨ ਵਿਭਾਗਾਂ ਦੇ ਪਿੰਡ ਪੱਧਰ ਦੇ ਅਧਿਕਾਰੀ/ਕਰਮਚਾਰੀ,  ਆਸ਼ਾ ਵਰਕਰ ਅਤੇ  ਏ.ਐਨ.ਐਮ, ਆਂਗਨਵਾੜੀ ਵਰਕਰ ਅਤੇ ਸਿੱਖਿਆ ਵਿਭਾਗ ਤੋਂ ਇਕ ਅਧਿਆਪਕ, ਪ੍ਰਤੀ ਗ੍ਰਾਮ ਪੰਚਾਇਤ ਅਤੇ ਸਬੰਧਿਤ ਲਾਈਨ ਵਿਭਾਗ ਦੇ ਕਰਮਚਾਰੀਆਂ ਲਈ ਇਕ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਉਨ੍ਹਾਂ ਨੂੰ ਸਥਾਈ ਵਿਕਾਸ ਦੇ 17 ਟੀਚਿਆਂ ਅਤੇ ਉਨ੍ਹਾਂ ਦਾ ਸਥਾਨੀਕਰਨ ਕਰਨ ਅਤੇ 9 ਥੀਮਾਂ ਦੀ ਪ੍ਰਾਪਤੀ ਲਈ ਥਮੈਟਿਕ ਜੀ.ਪੀ ਡੀ .ਪੀ ( ਗ੍ਰਾਮ ਪੰਚਾਇਤ ਡਿਵੈਲਪਮੈਂਟ ਪਲੈਨ) ਬਣਾਉਣ ਲਈ ਟ੍ਰੇਨਿੰਗ ਦਿੱਤੀ ਜਾਵੇਗੀ ਤਾਂ ਕਿ ਪਿੰਡਾ...
ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਤੇ ਵਰਿੰਦਰਜੀਤ ਸਿੰਘ ਬਿਲਿੰਗ ਨੇ ਰਾਜ ਸੂਚਨਾ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਤੇ ਵਰਿੰਦਰਜੀਤ ਸਿੰਘ ਬਿਲਿੰਗ ਨੇ ਰਾਜ ਸੂਚਨਾ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Breaking News, Hot News, Punjab News
ਚੰਡੀਗੜ੍ਹ, 16 ਅਗਸਤ: ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ ਰਾਜ ਸੂਚਨਾ ਕਮਿਸ਼ਨਰ ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਵੱਲੋਂ ਅੱਜ ਪੰਜਾਬ ਰਾਜ ਭਵਨ ਵਿੱਚ ਆਪਣੇ ਅਹੁਦੇ ਦੀ ਸੰਹੁ ਚੁੱਕਣ ਉਪਰੰਤ ਰਾਜ ਮੁੱਖ ਸੂਚਨਾ ਕਮਿਸ਼ਨ ਦੇ ਸੈਕਟਰ-16 ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਮੁੱਖ ਸੂਚਨਾ ਕਮਿਸ਼ਨਰ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਦਾ ਕਾਰਜ ਭਾਰ ਸੰਭਾਲਿਆ। ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ-ਨਿਯੁਕਤ ਰਾਜ ਸੂਚਨਾ ਕਮਿਸ਼ਨਰਾਂ ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਵੱਲੋਂ ਰਾਜ ਸੂਚਨਾ ਕਮਿਸ਼ਨ ਦੇ ਦਫਤਰ ਵਿੱਚ ਆਪਣੇ ਅਹੁੱਦੇ ਦਾ ਕਾਰਜ ਸੰਭਾਲਣ ਉਪਰੰਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ।  ਉਨ੍ਹਾਂ ਵਿਸਵਾਸ ਦਿਵਾਇਆ ਕਿ ਉਹ ਆਪਣਾ ਕੰਮ ਬੜੀ ਮਿਹਨਤ ਅਤੇ ਇਮਾਨਦਾਰੀ ਨਾਲ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ ਦੇ ਕੰਮਾਂ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਹਰ ਸੰਭਵ ਯਤਨ ਕਰਨਗੇ।...
78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਲਹਿਰਾਇਆ ਗਿਆ ਤਿਰੰਗਾ ਝੰਡਾ

78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਲਹਿਰਾਇਆ ਗਿਆ ਤਿਰੰਗਾ ਝੰਡਾ

Breaking News, Hot News, Punjab News
ਐਸ.ਏ.ਐਸ.ਨਗਰ,16 ਅਗਸਤ 2024: ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ 15 ਅਗਸਤ, 2024 ਨੂੰ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਉਨ੍ਹਾਂ ਨੇ ਨਿਆਂਇਕ ਅਧਿਕਾਰੀਆਂ, ਕਰਮਚਾਰੀਆਂ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸਰਕਾਰੀ ਹਾਈ ਸਕੂਲ, ਲਾਂਡਰਾਂ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ।ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦੇ ਮੌਕੇ ਸਰਕਾਰੀ ਹਾਈ ਸਕੂਲ, ਲਾਂਡਰਾਂ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਵੀ ਲਗਾਏ ਗਏ। ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਮਿਤੀ 01 ਜੁਲਾਈ ਤੋਂ 30 ਸਤੰਬਰ ਤੱਕ ਵੱਧ ਤੋਂ ਵੱਧ ਦਰੱਖਤ ਲਗਾਉਣ ਦੀ ਮੁਹਿੰਮ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਗਉਸ਼ਾਲਾ ਵਿੱਚ ਵਾਤਾਵਰਨ ਨੂੰ ਬਚਾਉਣ ਲਈ ਲਗਾਏ ਗਏ ਪੌਦੇ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਗਉਸ਼ਾਲਾ ਵਿੱਚ ਵਾਤਾਵਰਨ ਨੂੰ ਬਚਾਉਣ ਲਈ ਲਗਾਏ ਗਏ ਪੌਦੇ

Breaking News, Hot News, Punjab News
ਸ੍ਰੀ ਮੁਕਤਸਰ ਸਾਹਿਬ, 16 ਅਗਸਤ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ 30 ਸਤੰਬਰ ਤੱਕ ਵਾਤਾਵਰਨ ਬਚਾਉਣ ਲਈ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਰਾਜ ਕੁਮਾਰ ਵੱਲੋ ਅੱਜ ਗਊਸ਼ਾਲਾ, ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ ਫਲਦਾਰ ਪੌਦੇ ਲਗਾਏ ਗਏ। ਇਸ ਮੌਕੇ ਸੀ.ਜੀ.ਐੱਮ/ਸਕੱਤਰ ਡਾ. ਗਗਨਦੀਪ ਕੌਰ ਵੀ ਹਾਜ਼ਰ ਸਨ।                ਸ੍ਰੀ ਰਾਜ ਕੁਮਾਰ ਨੇ ਦੱਸਿਆ ਕਿ ਚੰਗੇ ਤੇ ਸ਼ਾਂਤ ਵਾਤਾਵਰਨ ਵਿੱਚ ਚੰਗੀ ਸਖਸ਼ੀਅਤ ਦਾ ਵਿਕਾਸ ਪੈਦਾ ਹੁੰਦਾ ਹੈ ਤੇ ਗੰਦਲੇ ਵਾਤਾਵਰਨ ਵਿੱਚ ਅਪੰਗ ਸਖਸ਼ੀਅਤ ਵਿਕਸਿਤ ਹੁੰਦੀ ਹੈ ਅਤੇ ਤਨਾਅ ਪੈਦਾ ਹੁੰਦਾ ਹੈ। ਵਾਤਾਵਰਨ ਪ੍ਰਦੂਸ਼ਨ ਦੀ ਸਮਸਿਆ ਦੇ ਹੱਲ ਲਈ 1952 ਵਿਚ ਸੁਯੰਕਤ ਰਾਸ਼ਟਰ ਸੰਗ ਨੇ ਸਟਾਕਹੋਮ (ਸਵੀਡਨ) ਵਿੱਚ ਦੁਨੀਆ ਭਰ ਵਿੱਚ ਪਹਿਲਾ ਵਾਤਾਵਰਨ ਸੰਮੇਲਨ ਆਯੋਜਿਤ ਕੀਤਾ ਗਿਆ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਬਹਾਲੀ...
ਵਿਧਾਇਕ ਕੁਲਵੰਤ ਸਿੰਘ ਵੱਲੋਂ 2.62 ਕਰੋੜ ਰੁਪਏ ਦੀ ਲਾਗਤ ਨਾਲ ਸੀਵਰ ਲਾਈਨਾਂ ਪਾਉਣ ਦੇ ਕੰਮ ਦੀ ਸ਼ੁਰੂਆਤ

ਵਿਧਾਇਕ ਕੁਲਵੰਤ ਸਿੰਘ ਵੱਲੋਂ 2.62 ਕਰੋੜ ਰੁਪਏ ਦੀ ਲਾਗਤ ਨਾਲ ਸੀਵਰ ਲਾਈਨਾਂ ਪਾਉਣ ਦੇ ਕੰਮ ਦੀ ਸ਼ੁਰੂਆਤ

Breaking News, Hot News, Punjab News
ਐੱਸ.ਏ.ਐੱਸ. ਨਗਰ, 16 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਲਗਾਤਾਰ ਹੱਲ ਕਰ ਰਹੀ ਹੈ। ਇਸੇ ਲੜੀ ਤਹਿਤ ਐੱਸ.ਏ.ਐਸ. ਨਗਰ ਸ਼ਹਿਰ ਵਿਖੇ ਸੀਵਰ ਸਿਸਟਮ ਅਤੇ ਸਟਾਰਮ ਵਾਟਰ ਪਾਈਪ ਲਾਈਨਾਂ ਵਿੱਚ ਆਈਆਂ ਖਰਾਬੀਆਂ ਨੂੰ ਠੀਕ ਕਰਨ ਲਈ ਸ. ਕੁਲਵੰਤ ਸਿੰਘ ਹਲਕਾ ਵਿਧਾਇਕਵੱਲੋਂ 2.62 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਕੰਮਾਂ ਦੀ ਸ਼ੁਰੂਆਤ ਸ਼ਹਿਰ ਦੇ ਫੇਜ਼-4 ਦੇ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਦੇ ਸਾਹਮਣੇ ਲਗਭਗ 365 ਮੀ. ਸੀਵਰ ਲਾਈਨ ਅਤੇ ਫੇਜ਼-3ਬੀ1 ਅਤੇ ਫੇਜ਼-3ਬੀ2 ਦੀ ਡਿਵਾਈਡਿੰਗ ਰੋਡ 'ਤੇ ਬਣੀਆਂ ਦੁਕਾਨਾਂ ਲਈ ਲਗਭਗ 135 ਮੀ. ਲੰਬੀ ਸੀਵਰ ਲਾਈਨ ਪਾਉਣ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿਐਸ.ਏ.ਐਸ. ਨਗਰ ਸ਼ਹਿਰ ਵਿਖੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣੇ ਸਟਾਰਮ ਵਾਟਰ ਸਿਸਟਮ ਰਾਹੀਂ ਸੀਵਰੇਜ਼ ਦੇ ਗੰਦੇ ਪਾਣੀ ਦਾ ਲਖਨੌਰ ਚੋਅ ਵਿੱਚ ਦਾਖਲ ਹੋਣ ਦੀ ਸਮੱਸਿਆ ਪਿਛਲੇ ਕਾਫੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਸੀ। ਇਸ ਮਸਲੇ ਦਾ ਹੱਲ ਕਰਨ ਲਈ  ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਐਸ....
ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ: ਵਿਧਾਇਕ ਡਾ: ਅਜੈ ਗੁਪਤਾ

ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ: ਵਿਧਾਇਕ ਡਾ: ਅਜੈ ਗੁਪਤਾ

Breaking News, Hot News, Punjab News
ਅੰਮ੍ਰਿਤਸਰ, 16 ਅਗਸਤ 2024: ਹਰ ਸਾਲ ਦੀ ਤਰ੍ਹਾਂ ਸ੍ਰੀ ਕਿਸ਼ਨ ਪਹਿਲਵਾਨ ਪੀ ਐਂਡ ਟੀ ਅਖਾੜਾ ਸੁਸਾਇਟੀ ਵੱਲੋਂ ਢਪਈ ਰੋਡ ਨਾਈਆਂ ਵਾਲਾ ਮੋੜ ਵਿਖੇ ਕੁਸ਼ਤੀ ਮੇਲਾ ਕਰਵਾਇਆ ਗਿਆ। ਇਸ ਕੁਸ਼ਤੀ ਮੇਲੇ ਵਿੱਚ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਪਾਸੇ ਸਿੱਧਾ ਧਿਆਨ ਦੇ ਰਹੇ ਹਨ।  ਉਨ੍ਹਾਂ ਕਿਹਾ ਕਿ ਖੇਡਾ ਵਤਨ ਪੰਜਾਬ ਦੀਆ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮੰਤਰੀ ਵਲੋਂ ਕੀਤੀ ਗਈ ਸੀ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਨਹੀਂ ਜਾਣਾ ਚਾਹੀਦਾ, ਉਨ੍ਹਾਂ ਨੂੰ ਖੇਡਾਂ ਵੱਲ ਲਿਆਉਣ ਦੀ ਲੋੜ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਖੇਡ ਦੇ ਖਿਡਾਰੀਆਂ ਨੂੰ ਢੁਕਵਾਂ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ।  ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦ...
ਕੈਬਨਿਟ ਮੰਤਰੀ ਈ ਟੀ ਓ ਨੇ ਸੜ੍ਹਕ ਹਾਦਸੇ ਦੇ ਜਖਮੀਆਂ ਨੂੰ ਪਹੁੰਚਾਇਆ ਹਸਪਤਾਲ

ਕੈਬਨਿਟ ਮੰਤਰੀ ਈ ਟੀ ਓ ਨੇ ਸੜ੍ਹਕ ਹਾਦਸੇ ਦੇ ਜਖਮੀਆਂ ਨੂੰ ਪਹੁੰਚਾਇਆ ਹਸਪਤਾਲ

Breaking News, Hot News, Punjab News
ਅੰਮ੍ਰਿਤਸਰ 16 ਅਗਸਤ 2024—           ਬੀਤੀ ਸ਼ਾਮ ਅੰਮ੍ਰਿਤਸਰ ਜੀ ਟੀ ਰੋਡ ਤੇ ਹੋਏ ਹਾਦਸੇ ਨੂੰ ਦੇਖ ਕੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ ਟੀ ਓ ਨੇ ਤੁਰੰਤ ਆਪਣਾ ਕਾਫਲਾ ਰੋਕਿਆ ਅਤੇ ਜਖਮੀਆਂ ਨੂੰ ਆਪਣੀ ਪਾਇਲਟ ਜਿਪਸੀ ਵਿੱਚ ਬਿਠਾ ਕੇ ਹਸਪਤਾਲ ਭੇਜਿਆ।           ਸ: ਈ ਟੀ ਓ ਨੇ ਸਮੂਹ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਸੜਕ ਤੇ ਕੋਈ ਵੀ ਸੜਕ ਹਾਦਸਾ ਵਾਪਰਿਆ ਦਿਖੇ ਤਾਂ ਜਲਦ ਤੋਂ ਜਲਦ ਜਖਮੀ ਨੂੰ ਨੇੜੇ ਦੇ ਹਸਪਤਾਲ ਵਿੱਚ ...