ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 9 ਅਗਸਤ:
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਸੀਮਾ ਅੰਦਰ ਮੁਕੰਮਲ ਕਰਨ ਲਈ ਕਿਹਾ ਹੈ।
ਅੱਜ ਇੱਥੇ ਮਿਉਂਸੀਪਲ ਭਵਨ ਵਿਖੇ ਕੀਤੀ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਾਰਜ ਕਰ ਰਹੀ ਹੈ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਪਾਸੋਂ ਵੱਖ-ਵੱਖ ਸਕੀਮਾਂ ਜਿਵੇਂ ਕਿ 15ਵੇ ਵਿੱਤ ਕਮਿਸ਼ਨ ਦੀ ਅਣਵਰਤੀ ਰਾਸ਼ੀ, ਕੇਂਦਰ ਸਰਕਾਰ ਵੱਲੋਂ ਸਪਾਂਸਰਡ ਸਕੀਮਾਂ ਦੀ ਅਣਵਰਤੀ ਰਾਸ਼ੀ ਅਤੇ ਐਸ.ਐਨ.ਏ. ਖਾਤੇ ਵਿੱਚ ਬਕਾਇਆ ਫੰਡਾਂ ਬਾਰੇ ਰੀਵਿਊ ਕੀਤਾ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਗੁਣੱਵਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।
ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨਾਲ 16 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਸੀਵਰੇ...








