Thursday, October 15Malwa News
Shadow

Hot News

ਹਰਭਜਨ ਸਿੰਘ ਈ.ਟੀ.ਓ. ਨੇ ਪੀ.ਐਸ.ਪੀ.ਸੀ.ਐਲ. ਵੱਲੋਂ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਕੀਤੇ ਮਿਸਾਲੀ ਬਦਲਾਅ ਦੀ ਕੀਤੀ ਸ਼ਲਾਘਾ

Hot News
ਚੰਡੀਗੜ੍ਹ, 23 ਮਈ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਸੂਬੇ ਖਾਸ ਕਰਕੇ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਕੀਤੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਪੱਛਮੀ ਜ਼ੋਨ ਜਿਸ ਵਿੱਚ ਬਠਿੰਡਾ, ਮਾਨਸਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹੇ ਸ਼ਾਮਲ ਹਨ, ਵਿੱਚ ਸਾਲ 2024-25 ਦੌਰਾਨ ਬਿਜਲੀ ਵੰਡ, ਟਰਾਂਸਮਿਸ਼ਨ ਅਤੇ ਭਰੋਸੇਯੋਗਤਾ ਵਿੱਚ ਮਿਸਾਲੀ ਵਾਧਾ ਕੀਤਾ ਗਿਆ ਹੈ।ਪ੍ਰਗਤੀ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੰਤਰੀ ਨੇ ਪੂਰੇ ਜ਼ੋਨ ਵਿੱਚ ਕੀਤੀ ਗਈ ਵਿਆਪਕ ਅਪਗ੍ਰੇਡੇਸ਼ਨ 'ਤੇ ਚਾਨਣਾ ਪਾਇਆ, ਜਿਸ ਵਿੱਚ ਹੁਣ 400 ਕੇ.ਵੀ. ਦੇ 3 ਸਬਸਟੇਸ਼ਨ, 220 ਕੇ.ਵੀ. ਦੇ 25, 132 ਕੇ.ਵੀ. ਦੇ 18, ਅਤੇ 66 ਕੇ.ਵੀ. ਦੇ 256 ਸਬਸਟੇਸ਼ਨ ਸ਼ਾਮਲ ਹਨ, ਜੋ ਮਿਲ ਕੇ 6490 ਐਮ.ਵੀ.ਏ. ਸਮਰੱਥਾ ਦੀ ਪੇਸ਼ਕਸ਼ ਕਰਦੇ ਹਨ। ਇਹ ਅਪਗ੍ਰੇਡੇਸ਼ਨ 3548.75 ਸਰਕਟ ਕਿਲੋਮੀਟਰ ਤੋਂ ਵੱਧ ਵਿੱਚ ਫੈਲੀਆਂ 66 ਕੇ.ਵੀ. ਦੀ...

ਆਪ ਮੰਤਰੀਆਂ-ਵਿਧਾਇਕਾਂ ਦੀ ‘ਨਸ਼ਾ ਮੁਕਤੀ ਯਾਤਰਾ’ ਜਾਰੀ, ਸੈਂਕੜੇ ਪਿੰਡਾਂ ਵਿੱਚ ਚਲਾਈ ਜਾਗਰੂਕਤਾ ਮੁਹਿੰਮ

Hot News
ਚੰਡੀਗੜ੍ਹ, 23 ਮਈ : ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਪੰਜਾਬ ਭਰ ਵਿੱਚ ਕੱਢੀ ਜਾ ਰਹੀ 'ਨਸ਼ਾ ਮੁਕਤੀ ਯਾਤਰਾ' ਛੇਵੇਂ ਦਿਨ ਵੀ ਜਾਰੀ ਰਹੀ। 'ਆਪ' ਆਗੂ ਲਗਾਤਾਰ ਜ਼ਮੀਨ 'ਤੇ ਹਨ ਅਤੇ 90 ਤੋਂ ਵੱਧ ਵਿਧਾਨ ਸਭਾ ਹਲਕਿਆਂ ਵਿੱਚ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਜਾਗਰੂਕਤਾ ਮੁਹਿੰਮਾਂ ਚਲਾ ਰਹੇ ਹਨ। ਹਰ ਰੋਜ਼ ਵਾਂਗ, ਸ਼ੁੱਕਰਵਾਰ ਨੂੰ ਵੀ 'ਆਪ' ਮੰਤਰੀਆਂ ਅਤੇ ਵਿਧਾਇਕਾਂ ਨੇ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਦੇ ਹਲਕਾ ਇੰਚਾਰਜਾਂ ਅਤੇ ਸਥਾਨਕ ਆਗੂਆਂ ਅਤੇ ਵਰਕਰਾਂ ਨਾਲ ਸੈਂਕੜੇ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਬਾਰੇ ਜਾਗਰੂਕ ਕਰਨ ਲਈ ਨਸ਼ਾ ਛੁਡਾਊ ਪ੍ਰੋਗਰਾਮ ਆਯੋਜਿਤ ਕੀਤੇ। 'ਆਪ' ਆਗੂਆਂ ਨੇ ਨਸ਼ਾ ਛੁਡਾਊ ਪ੍ਰੋਗਰਾਮਾਂ ਵਿੱਚ ਮੌਜੂਦ ਲੋਕਾਂ ਨੂੰ ਨਸ਼ਾ ਛੱਡਣ, ਨਸ਼ਾ ਤਸਕਰਾਂ ਦਾ ਸਮੂਹਿਕ ਤੌਰ 'ਤੇ ਬਾਈਕਾਟ ਕਰਨ ਅਤੇ ਕਾਨੂੰਨੀ ਪ੍ਰਕਿਰਿਆ ਵਿੱਚ ਤਸਕਰਾਂ ਅਤੇ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਲੋਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਨਾ ਕਰਨ ਦੀ ਸਹੁੰ ਚੁਕਾਈ। ਲੋਕਾਂ ਨੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਹ ਆਪਣੇ-ਆਪਣੇ...

ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਲਈ ਮੋਬਾਈਲ ਡਿਪਾਜ਼ਿਟ ਸਹੂਲਤ ਕੀਤੀ ਜਾਵੇਗੀ ਪ੍ਰਦਾਨ

Hot News
ਚੰਡੀਗੜ੍ਹ, 23 ਮਈ: ਵੋਟਰਾਂ ਦੀ ਸਹੂਲਤ ਵਿੱਚ ਵਾਧਾ ਕਰਨ ਅਤੇ ਵੋਟਾਂ ਵਾਲੇ ਦਿਨ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਪਹਿਲਕਦਮੀਆਂ ਵਜੋਂ, ਚੋਣ ਕਮਿਸ਼ਨ ਨੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਵੋਟਰਾਂ ਲਈ ਮੋਬਾਈਲ ਡਿਪਾਜ਼ਿਟ ਸਹੂਲਤ ਪ੍ਰਦਾਨ ਕਰਨ ਅਤੇ ਪ੍ਰਚਾਰ ਸਬੰਧੀ ਨਿਯਮਾਂ ਨੂੰ ਤਰਕਸੰਗਤ ਬਣਾਉਣ ਲਈ ਦੋ ਹੋਰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ। ਇਹ ਨਿਰਦੇਸ਼ ਲੋਕ ਪ੍ਰਤੀਨਿਧਤਾ ਐਕਟ, 1951 ਅਤੇ ਕੰਡਕਟ ਆਫ ਇਲੈਕਸ਼ਨ ਰੂਲਜ਼, 1961 ਦੇ ਸਬੰਧਿਤ ਉਪਬੰਧਾਂ ਦੇ ਅਨੁਸਾਰ ਹਨ। ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਮੋਬਾਈਲ ਫੋਨਾਂ ਦੀ ਵੱਧ ਰਹੀ ਵਰਤੋਂ ਅਤੇ ਵੋਟਰਾਂ ਦੇ ਨਾਲ ਨਾਲ ਬਜ਼ੁਰਗਾਂ, ਔਰਤਾਂ ਅਤੇ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਮੋਬਾਈਲ ਫੋਨਾਂ ਦੇ ਪ੍ਰਬੰਧਨ ਸਬੰਧੀ ਦਰਪੇਸ਼ ਚੁਣੌਤੀਆਂ ਨੂੰ ਵੇਖਦਿਆਂ, ਕਮਿਸ਼ਨ ਨੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਮੋਬਾਈਲ ਰੱਖਣ/ਜਮ੍ਹਾਂ ਕਰਾਉਣ ਦੀ ਸਹੂਲਤ ਨੂੰ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਸਿਰਫ਼ ਸਵਿੱਚ-ਆਫ ਮੋਡ ਵਿੱਚ ਮੋਬਾਈਲ ਫੋਨ ਹੀ ਰੱਖਣ ਦੀ ਇਜਾਜ਼ਤ ਹੋਵੇਗੀ। ਪੋਲਿੰਗ ਸਟੇ...

ਕੇਂਦਰ ਨੇ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਲਈ ਜ਼ਮੀਨ ਗ੍ਰਹਿਣ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ

Hot News
ਚੰਡੀਗੜ੍ਹ, 23 ਮਈ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਅਜ਼ ਮੰਤਰਾਲੇ (ਐਮ.ਓ.ਆਰ.ਟੀ.ਐਚ.) ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਸਬੰਧੀ ਪ੍ਰੋਜੈਕਟ ਲਈ ਜ਼ਮੀਨ ਗ੍ਰਹਿਣ ਕਰਨ ਵਾਸਤੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਕਦਮ ਦਾ ਸਵਾਗਤ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਸਥਾਨਕ ਲੋਕਾਂ ਅਤੇ ਰਾਹਗੀਰਾਂ ਨੂੰ ਵਧਾਈ ਦਿੱਤੀ ਕਿਉਂਕਿ ਇਹ ਸੜਕ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦਰਮਿਆਨ ਅਹਿਮ ਕੜੀ ਵਜੋਂ ਕੰਮ ਕਰਦੀ ਹੈ ਅਤੇ ਖਾਸ ਕਰਕੇ ਇਹ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਵਰਗੇ ਪਵਿੱਤਰ ਅਸਥਾਨਾਂ ਨੂੰ ਜੋੜਦੀ ਹੈ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਲਈ ਨੰਗਲ ਦੇ 21 ਪਿੰਡਾਂ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ 34 ਪਿੰਡਾਂ ਦੀ ਹਾਈਵੇਅ ਨੇੜਲੀ ਜ਼ਮੀਨ ਪ੍ਰਾਪਤ ਕੀਤੀ ਜਾਵੇਗੀ, ਜਿਸ ਦੇ ਲਾਗੂਕਰਨ ਲਈ ਸਬੰਧਤ ਐਸ.ਡੀ.ਐਮ. ਨੂੰ ਅਧਿਕਾਰ ਦਿੱਤੇ ਗਏ ਹਨ।ਸ. ਬੈਂਸ ਨੇ ਕੇਂਦਰੀ ਸੜਕੀ ਆਵਾਜਾਈ ਅ...

ਭਾਰਤੀ ਚੋਣ ਕਮਿਸ਼ਨ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ : ਸਿਬਿਨ ਸੀ

Hot News
ਚੰਡੀਗੜ੍ਹ, 22 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ. ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਗਤੀਸ਼ੀਲ ਤੇ ਯੋਗ ਅਗਵਾਈ ਹੇਠ ਭਾਰਤੀ ਚੋਣ ਕਮਿਸ਼ਨ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਗਿਆਨੇਸ਼ ਕੁਮਾਰ ਨੂੰ 19 ਫਰਵਰੀ 2025 ਨੂੰ ਭਾਰਤ ਦਾ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਸਿਬਿਨ. ਸੀ ਨੇ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਇੱਕ ਪੋਲਿੰਗ ਸਟੇਸ਼ਨ ’ਤੇ ਵੋਟਰਾਂ ਦੀ ਵੱਧ ਤੋਂ ਵੱਧ ਗਿਣਤੀ 1200 ਤੱਕ ਸੀਮਤ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ, ਹਾਈ ਰਾਈਜ਼/ਕਾਲੋਨੀਆਂ ਵਿੱਚ ਵਾਧੂ ਪੋਲਿੰਗ ਬੂਥ ਸਥਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀ ਅੱਪਡੇਟ ਕਰਨ ਲਈ, ਮੌਤ ਰਜਿਸਟਰੇਸ਼ਨ ਦਾ ਡੇਟਾ ਸਿੱਧੇ ਆਰ.ਜੀ.ਆਈ. ਡੇਟਾਬੇਸ (ਰਜਿਸਟਰਾਰ ਜਨਰਲ ਆਫ਼ ਇੰਡੀਆ) ਤੋਂ ਪ੍ਰਾਪਤ ਕੀਤਾ ਜਾਵੇਗਾ ਅਤੇ ਪੂਰੀ ਤਸਦੀਕ ਤੋਂ ਬਾਅਦ ਹੀ ਅਪਡੇਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੋਟਰ ਜਾਣਕਾਰੀ ਸਲਿੱਪਾਂ ਨੂੰ ਵੋਟਰਾਂ ਲਈ ਵਧੇਰੇ ਅਨੁਕੂਲ ਬਣਾਇਆ ਜਾਵੇਗਾ; ਵੋਟਰ ਦਾ ਲੜੀ ਨੰਬਰ ਅਤੇ ਪਾਰਟ ਨੰਬਰ ਹੁਣ ਵਧੇਰੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤਾ ਜਾਵੇਗ...

ਭਾਰਤ ਦੇ ਸਰਬ ਉੱਚ ਸਨਮਾਨ ਪ੍ਰਾਪਤ ਸੈਨਿਕ ਦੀ ਧੀ ਨੇ ਕੈਡਿਟਾਂ ਨੂੰ ਜੀਵਨ ਵਿੱਚ ਉੱਚੇ ਟੀਚੇ ਮਿੱਥਣ ਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ

Hot News
ਚੰਡੀਗੜ੍ਹ, 22 ਮਈ: ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਆਪਣੇ ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਪੁਰਸਕਾਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਸ਼੍ਰੀਮਤੀ ਅਮਰਜੀਤ ਕੌਰ ਨਾਲ ਇੱਕ ਪ੍ਰੇਰਣਾਦਾਇਕ ਵਿਚਾਰ-ਵਟਾਂਦਰਾ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦਾ ਉਦੇਸ਼ ਕੈਡਿਟਾਂ ਨੂੰ ਜਮਾਦਾਰ ਨੰਦ ਸਿੰਘ ਦੀ ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਤੋਂ ਜਾਣੂ ਕਰਵਾਉਣਾ ਅਤੇ ਇਸ ਤੋਂ ਪ੍ਰੇਰਨਾ ਲੈ ਕੇ ਜ਼ਿੰਦਗੀ ਵਿੱਚ ਉੱਚੇ ਟੀਚੇ ਨਿਰਧਾਰਤ ਕਰਨ ਅਤੇ ਉੱਤਮਤਾ ਲਈ ਨਿਰੰਤਰ ਯਤਨ ਕਰਦੇ ਰਹਿਣ ਲਈ ਪ੍ਰੇਰਿਤ ਕਰਨਾ ਸੀ। ਜ਼ਿਕਰਯੋਗ ਹੈ ਕਿ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਜੇਤੂ ਜਮਾਦਾਰ ਨੰਦ ਸਿੰਘ ਦਾ ਜਨਮ 24 ਸਤੰਬਰ, 1914 ਨੂੰ ਪਿੰਡ ਬਹਾਦਰਪੁਰ (ਮਾਨਸਾ) ਵਿੱਚ ਹੋਇਆ ਸੀ, ਉਨ੍ਹਾਂ ਨੂੰ ਬਹਾਦਰੀ ਅਤੇ ਕੁਰਬਾਨੀ ਲਈ ਸਰਬ- ਉੱਚ ਸਨਮਾਨ ਪ੍ਰਾਪਤ ਭਾਰਤੀ ਸੈਨਿਕ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਨੇ 1 ਸਿੱਖ ਬਟਾਲੀਅਨ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਨ੍ਹਾਂ ਨੂੰ ਦੂਜੇ ਵਿਸ਼ਵ ਯੁੱਧ ਵਿੱਚ ਬਤੌਰ ਕਾਰਜਕ...

1,05,000 ਰੁਪਏ ਰਿਸ਼ਵਤ ਲੈਂਦਾ ਏ.ਐਨ.ਟੀ.ਐਫ. ਦਾ ਏ.ਐਸ.ਆਈ. ਅਤੇ ਉਸਦਾ ਡਰਾਈਵਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ੍ਹ 22 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਠਿੰਡਾ ਰੇਂਜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ 1,05,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਸਰਦੂਲਗੜ੍ਹ ਦੇ ਪਿੰਡ ਰਾਏਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਏ.ਐਨ.ਟੀ.ਐਫ., ਮਾਨਸਾ ਦੀ ਟੀਮ ਨੇ ਉਸਦੇ ਪੁੱਤਰ ਅਤੇ ਹੋਰਨਾਂ ਵਿਰੁੱਧ ਮੋਹਾਲੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਸੀ। ਇਸ ਮਾਮਲੇ ਦੀ ਜਾਂਚ ਦੌਰਾਨ, ਏ.ਐਸ.ਆਈ. ਮੇਜਰ ਸਿੰਘ ਉਸਦੀ ਦੁਕਾਨ 'ਤੇ ਆਇਆ ...

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ 22 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਸਾਲ 2019-2024 ਤੱਕ ਪਿੰਡ ਸ਼ਾਹਪੁਰ ਦੀ ਸਰਪੰਚ ਰਹੀ ਸੀ। ਉਸ ਦੇ ਕਾਰਜਕਾਲ ਦੌਰਾਨ ਪੰਚਾਇਤ ਫੰਡਾਂ ਦੇ ਗਬਨ ਅਤੇ ਜਾਅਲੀ ਜੌਬ ਕਾਰਡ ਬਣਾਉਣ ਦੇ ਦੋਸ਼ ਲੱਗੇ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਬੀ.ਡੀ.ਪੀ.ਓ. ਨੇ ਜਾਂਚ ਅਧਿਕਾਰੀ ਹੋਣ ਦੇ ਨਾਤੇ, ਉਕਤ ਮਾਮਲੇ ਨੂੰ ਨਿਪਟਾਉਣ ਬਦਲੇ ਉਸ ਤੋਂ ਇੱਕ ਲੱਖ ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਘੱਟ ਕਰਨ ...

‘‘ਯੁੱਧ ਨਸ਼ਿਆਂ ਵਿਰੁੱਧ’ ਦਾ 82ਵਾਂ ਦਿਨ: 15.9 ਕਿਲੋਗ੍ਰਾਮ ਹੈਰੋਇਨ, 25.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 22 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ 82ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15.9 ਕਿਲੋ ਹੈਰੋਇਨ, 102 ਕਿਲੋ ਭੁੱਕੀ ਅਤੇ 25.52 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ, 82 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 12,650 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕ...

ਭਗਵੰਤ ਸਿੰਘ ਮਾਨ ਸਰਕਾਰ ਨੇ 119.6 ਕਰੋੜ ਰੁਪਏ ਦੀ ਲਾਗਤ ਨਾਲ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦੇ ਕੰਮ ਵਿੱਚ ਲਿਆਂਦੀ ਤੇਜ਼ੀ

Hot News
ਚੰਡੀਗੜ੍ਹ, 22 ਮਈ: ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦਾ ਕੰਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਐਲਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਸਾਲ ਪਟਿਆਲਾ ਵਿਖੇ ਕਰਵਾਈ ਵਪਾਰ ਮਿਲਣੀ ਦੌਰਾਨ ਕੀਤਾ ਗਿਆ ਸੀ ਅਤੇ ਇਸ ਵਿੱਚ ਪਿੰਡ ਸਿੱਧੂਵਾਲ ਨੇੜੇ ਭਾਖੜਾ ਮੇਨ ਲਾਈਨ ਉੱਤੇ ਇੱਕ ਸਟੀਲ ਪੁਲ ਅਤੇ ਮੌਜੂਦਾ ਸੜਕ ਨੂੰ ਚਾਰ-ਮਾਰਗੀ ਕਰਨਾ ਸ਼ਾਮਲ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਕੁੱਲ 25 ਫ਼ੀਸਦ ਕੰਮ ਮੁਕੰਮਲ ਹੋ ਚੁੱਕਾ ਹੈ, ਜਿਸ ਵਿੱਚ 32 ਕਰੋੜ ਰੁਪਏ ਪਹਿਲਾਂ ਹੀ ਖਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਸਿੱਧੂਵਾਲ ਨੇੜੇ ਸਟੀਲ ਪੁਲ ਮੁਕੰਮਲ ਹੋ ਚੁੱਕਾ ਹੈ ਅਤੇ ਆਵਾਜਾਈ ਲਈ ਉਲਪੱਬਧ ਹੈ। ਉਸਾਰੀ ਤੇਜ਼ੀ ਨਾਲ ਚੱਲ ਰਹੀ ਹੈ ਅਤੇ 31 ਮਾਰਚ, 2026 ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੜ...