Thursday, October 15Malwa News
Shadow

Hot News

ਸਿੱਖਿਆ ਮੰਤਰੀ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਸਬੰਧੀ 1.49 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ

Hot News
ਕੀਰਤਪੁਰ ਸਾਹਿਬ, 22 ਮਈ: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ 1.49 ਕਰੋੜ ਰੁਪਏ ਤੋਂ ਵੱਧ ਦੇ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਵਿਆਪਕ ਵਿਕਾਸ ਪ੍ਰੋਜੈਕਟ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਸਾਲੀ ਪਰਿਵਰਤਨ ਲਿਆਉਣਗੇ ਜੋ ਸੂਬੇ ਸਰਕਾਰ ਦੀ ਵਿਦਿਅਕ ਉੱਤਮਤਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਇਸ ਵੇਲੇ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਅਤੇ ਇਹ ਜਲਦ ਹੀ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰ ਦੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਇਹਨਾਂ ਸਕੂਲਾਂ ਨੂੰ ਕਰੋੜਾਂ ਰੁਪਏ ਦੀਆਂ ਹੋਰ ਗ੍ਰਾਂਟਾਂ ਵੀ ਅਲਾਟ ਕੀਤੀਆਂ ਜਾਣਗੀਆਂ।ਉਨ੍ਹਾਂ ਨੇ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਸੇਵਾਲ ਵਿੱ...

ਫਿਰੋਜ਼ਪੁਰ ਵਿੱਚ 12.07 ਕਿਲੋਗ੍ਰਾਮ ਹੈਰੋਇਨ ਅਤੇ 25.12 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ

Hot News
ਚੰਡੀਗੜ੍ਹ, 22 ਮਈ: ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨਾਰਕੋ-ਹਵਾਲਾ ਗਠਜੋੜ ’ਤੇ ਇੱਕ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਤਿੰਨ ਵਿਅਕਤੀਆਂ, ਨੂੰ 12.07 ਕਿਲੋਗ੍ਰਾਮ ਹੈਰੋਇਨ ਅਤੇ 25.12 ਲੱਖ ਰੁਪਏ ਡਰੱਗ-ਹਵਾਲਾ ਮਨੀ ਸਮੇਤ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਕੁਮਾਰ ਉਰਫ਼ ਘੰਨੀ (22), ਰੋਹਿਤ ਭੱਟੀ (24), ਅਤੇ ਆਕਾਸ਼ਦੀਪ ਉਰਫ਼ ਆਕਾਸ਼ (24)- ਸਾਰੇ ਵਾਸੀ ਫਿਰੋਜ਼ਪੁਰ ਦੇ ਬੁੱਕਣ ਖਾਨ ਵਾਲਾ, ਵਜੋਂ ਹੋਈ ਹੈ। ਦੋਸ਼ੀ ਕਰਨ ਕੁਮਾਰ ਅਤੇ ਆਕਾਸ਼ਦੀਪ ਵਿਰੁੱਧ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਅਪਰਾਧਿਕ ਮਾਮਲੇ ਦਰਜ ਹਨ।ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਅਰਟੀਗਾ ਕਾਰ, ਜਿਸਦਾ ਰਜਿਸਟਰੇਸ਼ਨ ਨੰਬਰ ਪੀਬੀ-01-ਐਫ-1618 ਸੀ, ਨੂੰ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਲਈ ਕਰ ਰਹੇ ਸਨ...

ਫਰੀਦਕੋਟ ਵਿੱਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

Hot News
ਫਰੀਦਕੋਟ, 21 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਵਿਦੇਸ਼ੀ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਵਿਸ਼ਾਲ ਸਿੰਘ ਅਤੇ ਫਿਰੋਜ਼ਪੁਰ ਦੇ ਪਿੰਡ ਗੇਮਵਾਲਾ ਦੇ ਰਹਿਣ ਵਾਲੇ ਓਂਕਾਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਦੀਆਂ ਪਿਸਤੌਲਾਂ ਦੇ ਨਾਲ-ਨਾਲ ਛੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਵਿਸ਼ਾਲ ਸਿੰਘ, ਜੋ ਹਾਲ ਹੀ ਵਿੱਚ ਜ਼ਮਾਨਤ ’ਤੇ ਬਾਹਰ ਆਇਆ ਸੀ, ਆਪਣੇ ਵਿਰੋਧੀ ਗਿਰੋਹ ਦੇ ਮੈਂਬਰ ਨੂੰ ਖਤਮ ਕਰਨ ਦੀ ਸਰਗਰਮੀ ਨਾਲ ਯੋਜਨਾ ਬਣਾ ਰਿਹਾ ਸੀ। ਮੁ...

ਨਸ਼ੇ ਦੀ ਅਲਾਮਤ ਨੂੰ ਦੂਰ ਕਰਕੇ ਪੰਜਾਬ ਨੂੰ ਮੁੜ ਸਿਹਤਮੰਦ ਪੰਜਾਬ ਬਣਾਇਆ ਜਾਵੇਗਾ-ਸੰਧਵਾਂ

Hot News
ਕੋਟਕਪੂਰਾ 21 ਮਈ : ਸਾਡੀ ਨੋਜਵਾਨ ਪੀੜੀ ਨੂੰ ਘੁਣ ਵਾਂਗ ਖਾ ਕੇ ਸਮਾਜ ਲਈ ਗੰਭੀਰ ਸਮੱਸਿਆ ਬਣ ਗਿਆ ਹੈ ਪੰਜਾਬ ਸਰਕਾਰ ਨੇ ਨਸ਼ੇ ਤੇ ਨਸ਼ਾ ਤਸਕਰਾਂ ਦੇ ਜੜ੍ਹੋਂ ਖਤਮ ਕਰਨ ਲਈ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਕੋਈ ਵੀ ਅੱਗੇ ਤੋਂ ਨਸ਼ਾ ਤਸਕਰੀ ਦਾ ਕੰਮ ਨਾ ਕਰੇ ਅਤੇ ਪੰਜਾਬ ਨੂੰ ਮੁੜ ਤੋਂ ਸਿਹਤਮੰਦ ਪੰਜਾਬ ਬਣਾਇਆ ਜਾ ਸਕੇ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਪਿੰਡ ਬੀੜ ਸਿੱਖਾਵਾਲਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਚਾਇਤ ਵਿਭਾਗ, ਸਿਹਤ ਵਿਭਾਗ, ਪੁਲਿਸ ਵਿਭਾਗ,ਸਹਿਕਾਰਤਾ ਵਿਭਾਗ ਦੇ ਸਹਿਯੋਗ ਨਾਲ ਗ੍ਰਾਮ ਸਭਾਵਾਂ, ਪਿੰਡ ਵਾਸੀਆ, ਪਿੰਡ ਰੱਖਿਆ ਕਮੇਟੀਆਂ, ਯੂਥ ਕਲੱਬਾਂ ਤੇ ਵੱਡੀ ਗਿਣਤੀ ਵਿੱਚ ਇਕੱਠ ਕਰਕੇ ਕੀਤੇ ਜਾ ਰਹੇ ਜਾਗਰੂਕਤਾ ਸਮਾਗਮਾਂ ਦੇ ਸਾਰਥਿਕ ਸਿੱਟੇ ਨਿਕਲਣੇ ਸ਼ੁਰੂ ਹੋ ਗਏ ਹਨ ਅਤੇ ਜਲਦ ਹੀ ਪੰਜਾਬ ਦੀ ਜਵਾਨੀ ਨੂੰ ਨਸ਼ੇ ਵਰਗੀ ਨਾਮੁਰਾਦ ਬਿਮਾਰੀ ਦੇ ਚੁੰਗਲ...

ਨੀਲ ਗਰਗ ਨੇ ਅਭੈ ਚੌਟਾਲਾ ਦੀ ਕੀਤੀ ਨਿੰਦਾ, ਉਨ੍ਹਾਂ ਦੇ ਬਿਆਨ ਨੂੰ ਰਾਜਨੀਤੀ ਤੋਂ ਪ੍ਰੇਰਿਤ ਅਤੇ ਬੇਬੁਨਿਆਦ ਦੱਸਿਆ

Hot News
ਚੰਡੀਗੜ੍ਹ, 21 ਮਈ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਇਨੈਲੋ ਆਗੂ ਅਭੈ ਚੌਟਾਲਾ ਦੇ ਹਾਲੀਆ ਬਿਆਨ ਨੂੰ ਰੱਦ ਕਰਦਿਆਂ ਇਸ ਨੂੰ ਹਰਿਆਣਾ ਵਿੱਚ ਆਪਣੀ ਘਟਦੀ ਸਾਖ ਨੂੰ ਬਚਾਉਣ ਲਈ ਰਾਜਨੀਤਿਕ ਤੌਰ 'ਤੇ ਪ੍ਰੇਰਿਤ ਦੱਸਿਆ। ਗਰਗ ਨੇ ਕਿਹਾ ਕਿ ਦੇਸ਼ ਸੰਵਿਧਾਨ ਅਤੇ ਕਾਨੂੰਨ ਦੇ ਸ਼ਾਸਨ ਅਧੀਨ ਕੰਮ ਕਰਦਾ ਹੈ, ਸਾਰਿਆਂ ਲਈ ਨਿਰਪੱਖਤਾ ਨੂੰ ਯਕੀਨੀ ਬਣਾਉਂਦਾ ਹੈ ਨਾ ਕਿ ਕਿਸੇ ਦੀ ਮਨਮਾਨੀ ਇੱਛਾ 'ਤੇ। ਪਾਣੀ ਦੇ ਅਧਿਕਾਰਾਂ ਦੇ ਮੁੱਦੇ ਨੂੰ ਸੰਬੋਧਿਤ ਕਰਦੇ ਹੋਏ, ਗਰਗ ਨੇ ਸਪੱਸ਼ਟ ਕੀਤਾ ਕਿ ਪੰਜਾਬ ਨੇ ਕਦੇ ਵੀ ਕਿਸੇ ਵੀ ਰਾਜ ਦੇ ਪਾਣੀ ਦੇ ਹਿੱਸੇ 'ਤੇ ਕਬਜ਼ਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸਿਰਫ਼ ਆਪਣੇ ਜਾਇਜ਼ ਹਿੱਸੇ ਦੀ ਰੱਖਿਆ ਕਰਨਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਬੇਇਨਸਾਫ਼ੀ ਨਾ ਹੋਵੇ। ਹਰਿਆਣਾ ਪਹਿਲਾਂ ਹੀ 31 ਮਾਰਚ ਤੱਕ ਆਪਣੇ ਨਿਰਧਾਰਿਤ ਹਿੱਸੇ ਤੋਂ ਵੱਧ ਵਰਤੋਂ ਕਰ ਚੁੱਕਾ ਸੀ, ਫਿਰ ਵੀ ਵਾਧੂ ਪਾਣੀ ਦੀ ਮੰਗ ਕਰਦਾ ਰਿਹਾ ਜੋ ਕਿ ਬਿਲਕੁਲ ਵੀ ਜਾਇਜ਼ ਨਹੀਂ ਹੈ।ਇੱਕ ਪ੍ਰਮੁੱਖ ਪੰਜਾਬੀ ਰੋਜ਼ਾਨਾ ਦੀ ਇੱਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ, ਗਰਗ ਨੇ ਪੰਜਾਬ ਦੇ...

ਨੰਗਲ ਰੋਜ਼ਗਾਰ ਮੇਲੇ ਵਿੱਚ 516 ਉਮੀਦਵਾਰਾਂ ਨੂੰ ਮਿਲੀ ਨੌਕਰੀ: ਹਰਜੋਤ ਬੈਂਸ

Hot News
ਚੰਡੀਗੜ੍ਹ, 21 ਮਈ: ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਅੱਜ ਆਈ.ਟੀ.ਆਈ. ਨੰਗਲ ਵਿਖੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਲਗਾਏ ਗਏ ਰੋਜ਼ਗਾਰ ਮੇਲੇ ਦੌਰਾਨ 516 ਉਮੀਦਵਾਰਾਂ ਨੂੰ ਵੱਖ ਵੱਖ ਕੰਪਨੀਆਂ ਵਲੋਂ ਆਫ਼ਰ ਲੈਟਰ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਲਈ ਕੁੱਲ 1013 ਉਮੀਦਵਾਰਾਂ ਨੇ ਨਾਮ ਦਰਜ ਕਰਵਾਇਆ ਸੀ। ਇਸ ਰੋਜ਼ਗਾਰ ਮੇਲੇ ਵਿੱਚ 26 ਪਬਲਿਕ ਅਤੇ ਪ੍ਰਾਈਵੇਟ ਖੇਤਰ ਦੀਆਂ ਕੰਪਨੀਆਂ ਨੇ ਭਾਗ ਲਿਆ ਅਤੇ ਇਸ ਦੌਰਾਨ 516 ਉਮੀਦਵਾਰਾਂ ਨੂੰ ਆਫ਼ਰ ਲੈਟਰ ਪ੍ਰਾਪਤ ਹੋਏ। ਉਨ੍ਹਾਂ ਦੱਸਿਆ ਕਿ ਸਵਰਾਜ ਡਿਵੀਜ਼ਨ ਐਮ ਐਂਡ ਐਨ, ਆਰ.ਐਸ. ਮੈਨਪਾਵਰ, ਬੀ.ਐਸ.ਐਨ.ਐਲ., ਐਸ.ਐਮ.ਐਲ. ਇਸੂਜ਼ੂ ਅਤੇ ਆਈ.ਟੀ.ਐਲ. ਸੋਨਾਲੀਕਾ ਵਰਗੀਆਂ ਪ੍ਰਮੁੱਖ ਕੰਪਨੀਆਂ ਵੱਲੋਂ 224 ਉਮੀਦਵਾਰਾਂ ਦੀ ਚੋਣ ਕੀਤੀ ਗਈ, ਜੋ ਕਿ ਕੁੱਲ ਪਲੇਸਮੈਂਟ ਦਾ ਲਗਭਗ 43.4 ਫ਼ੀਸਦ ਹੈ।ਕੈਬਨਿਟ ਮੰਤਰੀ ਨੇ ਆਈ.ਟੀ.ਆਈ. ਨੰਗਲ ਵਿਖੇ ਰੁਜ਼ਗਾਰ ਮੇ...

ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਨੂੰ ਫੌਜ ਦੀ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ

Hot News
ਗੁਰਦਾਸਪੁਰ, 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਹਿਰਦ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦਰਮਿਆਨ, ਜਾਸੂਸੀ-ਵਿਰੋਧੀ ਵੱਡੀ ਕਾਰਵਾਈ ਤਹਿਤ, ਗੁਰਦਾਸਪੁਰ ਪੁਲਿਸ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਬਾਰੇ ਮਹੱਤਵਪੂਰਨ ਤੇ ਖੁਫ਼ੀਆ ਜਾਣਕਾਰੀ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਨੂੰ ਲੀਕ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਦਾਸਪੁਰ ਦੇ ਪਿੰਡ ਆਦੀਆਂ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ ਅਤੇ ਗੁਰਦਾਸਪੁਰ ਦੇ ਚੰਦੂ ਵਡਾਲਾ ਦੇ ਰਹਿਣ ਵਾਲੇ ਕਰਨਬੀਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਦੋਸ਼ੀਆਂ ਦੇ ਕਬਜ਼ੇ ਚੋਂ ਤਿੰਨ ਮੋਬਾਈਲ ਫੋਨ ਅਤੇ .30 ਬੋਰ ਦੇ ਅੱਠ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੁਰਦਾਸਪੁਰ ਪੁਲਿਸ ਨੇ ਇਨ੍ਹਾਂ ਦੋਵਾਂ ਵਿਅਕਤੀਆਂ ਨੂੰ , ‘ਆਪ੍ਰੇਸ਼ਨ ਸਿੰਦੂਰ’ –ਜਿਸ ਵਿੱਚ ਹਥਿਆਰਬੰਦ ਸੇਨਾਵਾਂ ਦੀਆਂ ਗਤੀਵਿਧੀ...

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਨਿਮਰਤਾ ਨਾਲ ਪੇਸ਼ ਆਉਣ ਲਈ ਪੰਜਾਬ ਪੁਲਿਸ ਦੇ ਟਰੈਫਿਕ ਪੁਲਿਸ ਮੁਲਾਜ਼ਮਾਂ ਦਾ ਸਨਮਾਨ

Hot News
ਚੰਡੀਗੜ੍ਹ, 19 ਮਈ: ਟਰੈਫਿਕ ਪੁਲਿਸ ਨੂੰ ਹੌਂਸਲਾ ਅਫਜ਼ਾਈ ਦੇਣ ਦੇ ਮੱਦੇਨਜ਼ਰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟਰੈਫਿਕ ਅਮਰਦੀਪ ਸਿੰਘ ਰਾਏ ਨੇ, ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕਰਨ ਦੀ ਬਜਾਏ, ਉਨ੍ਹਾਂ ਪ੍ਰਤੀ ਨਿਮਰ ਅਤੇ ਜਾਗਰੂਕ ਰਵੱਈਆ ਅਪਣਾਉਣ ਲਈ, ਬਟਾਲਾ ਦੇ ਚਾਰ ਟਰੈਫਿਕ ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ। ਸਨਮਾਨਿਤ ਕੀਤੇ ਗਏ ਪੁਲਿਸ ਮੁਲਾਜ਼ਮਾਂ ਵਿੱਚ ਇੰਚਾਰਜ ਟਰੈਫਿਕ ਸਟਾਫ ਬਟਾਲਾ ਇੰਸਪੈਕਟਰ ਸੁਰਿੰਦਰ ਸਿੰਘ, ਉਨ੍ਹਾਂ ਦੇ ਟੀਮ ਮੈਂਬਰ ਏ.ਐਸ.ਆਈ. ਰਣਜੀਤ ਸਿੰਘ, ਏ.ਐਸ.ਆਈ. ਸੁਖਵਿੰਦਰ ਸਿੰਘ ਅਤੇ ਹੋਮ ਗਾਰਡ ਸ਼ਮਸ਼ੇਰ ਸਿੰਘ ਸ਼ਾਮਲ ਹਨ। ਏਡੀਜੀਪੀ ਅਮਰਦੀਪ ਸਿੰਘ ਰਾਏ ਨੇ ਟਰੈਫਿਕ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਮਿਸਾਲੀ ਆਚਰਣ ਲਈ ਪ੍ਰਸ਼ੰਸਾ ਪੱਤਰ (ਕਲਾਸ-1) ਅਤੇ ਨਕਦ ਇਨਾਮ ਭੇਟ ਕੀਤੇ। ਇਹ ਪਹਿਲਕਦਮੀ ਉਸ ਸਮੇਂ ਸੁਰਖੀਆਂ ਵਿੱਚ ਆਈ, ਜਦੋਂ ਇੱਕ ਵਾਇਰਲ ਵੀਡੀਓ ਸਾਹਮਣੇ ਆਈ , ਜਿਸ ਵਿੱਚ ਟਰੈਫਿਕ ਪੁਲਿਸ ਮੁਲਾਜ਼ਮ ਉਲੰਘਣਾ ਕਰਨ ਵਾਲੇ ਵਿਅਕਤੀ , ਜਿਸਨੇ ਆਪਣੀ ਕਾਰ ਸੜਕ ਦੇ ਵਿਚਕਾਰ ਖੜ੍ਹੀ ਕਰ ਦਿੱਤੀ ਸੀ, ਨਾਲ ਬੜੀ ਹਲੀਮੀ ਨਾਲ ਗੱਲਬਾਤ ਕਰ ਰਹੇ ਸਨ। ਹੈਰਾਨੀ ਜ...

3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

Hot News
ਚੰਡੀਗੜ੍ਹ, 19 ਮਈ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਕਾਰਵਾਈ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ 7,200 ਰੁਪਏ ਬਰਾਮਦ ਕੀਤੇ ਅਤੇ ਉਸ ਦੀ ਗੱਡੀ ਵਿੱਚੋਂ 1,26,500 ਰੁਪਏ ਦੀ ਹੋਰ ਨਕਦੀ ਵੀ ਬਰਾਮਦ ਕੀਤੀ , ਜੋ ਕਿ ਰਿਸ਼ਵਤ ਦੀ ਰਕਮ ਜਾਪਦੀ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਰੀਦਕੋਟ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਹੋਈ ਹੈ ,ਜਿਸਨੇ ਦੋਸ਼ ਲਗਾਇਆ ਸੀ ਕਿ ਉਕਤ ਮੁਲਜ਼ਮ ਨੇ ਉਸਦੇ ਦੋ ਟਰੱਕਾਂ ਦੇ ਫਿਟਨੈਸ ਸਰਟੀਫਿਕੇਟਾਂ ਨੂੰ ਮਨਜ਼ੂਰੀ ਦੇਣ ਲਈ ਪ੍ਰਤੀ ਟਰੱਕ 1,800 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ...

ਭ੍ਰਿਸ਼ਟਾਚਾਰ ’ਤੇ ਕੱਸਿਆ ਸ਼ਿਕੰਜਾ : ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦੇ ਕਾਨੂੰਗੋ ਨੂੰ ਕੀਤਾ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 19 ਮਈ : ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਲਗਾਤਾਰਤਾ ਬਰਕਰਾਰ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਸਬ-ਤਹਿਸੀਲ ਸ਼ੇਰਪੁਰ ਵਿਖੇ ਤਾਇਨਾਤ ਖੇਤਰ ਕਾਨੂੰਗੋ ਅਵਤਾਰ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਾਨੂੰਗੋ ਨੂੰ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਧੂਰੀ ਦੇ ਪਿੰਡ ਮਲਕੂ ਪੱਟੀ ਦੇ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਆਪਣੇ ਪਰਿਵਾਰ ਦੀ ਵਾਹੀਯੋਗ ਜ਼ਮੀਨ ਨੂੰ ਸਾਰੇ ਕਾਨੂੰਨੀ ਵਾਰਸਾਂ ਵਿੱਚ ਵੰਡਣ ਲਈ ਅਰਜ਼ੀ ਦਿੱਤੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਅਵਤਾਰ ਸਿੰਘ ਪਹਿਲਾਂ ਹੀ ਉਸ ਤੋਂ 18,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਉਸਦੀ ਅਰਜ਼ੀ ’ਤੇ ਕਾਰਵਾਈ ਕਰਨ ਬਦਲੇ 25,000 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।ਬੁਲਾਰੇ ਨੇ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ...