Thursday, October 15Malwa News
Shadow

Hot News

ਝੋਨੇ ਦੀ ਸਿੱਧੀ ਬਿਜਾਈ ਹੇਠ 5 ਲੱਖ ਏਕੜ ਲਿਆਉਣ ਦਾ ਟੀਚਾ, ਮਾਨ ਸਰਕਾਰ ਨੇ 40 ਕਰੋੜ ਰੁਪਏ ਰਾਖਵੇਂ ਰੱਖੇ: ਗੁਰਮੀਤ ਸਿੰਘ ਖੁੱਡੀਆਂ

Hot News
ਚੰਡੀਗੜ੍ਹ, 14 ਮਈ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਇਸ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਲਿਆਉਣ ਦਾ ਟੀਚਾ ਮਿੱਥਿਆ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨ ਵੀਰਵਾਰ (15ਮਈ) ਤੋਂ ਸਿੱਧੀ ਬਿਜਾਈ ਤਕਨੀਕ ਦੀ ਵਰਤੋਂ ਕਰਕੇ ਝੋਨੇ ਦੀ ਕਾਸ਼ਤ ਸ਼ੁਰੂ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ ਵੀ ਦੇ ਰਹੀ ਹੈ। ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਲਈ 40 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਕਿਸਾਨ 10 ਮਈ ਤੋਂ 30 ਜੂਨ, 2025 ਤੱਕ ਆਨਲਾਈਨ ਪੋਰਟਲ agrimachinerypb.com ਉਤੇ ਡੀ.ਐਸ.ਆਰ. ਸਕੀਮ ਲਈ ਰਜਿਸਟਰ ਕਰ ਸਕਦੇ ਹਨ।ਖੇਤੀਬ...

ਸਿੱਖਿਆ ਮੰਤਰੀ ਬੈਂਸ ਵੱਲੋਂ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ

Hot News
ਚੰਡੀਗੜ੍ਹ, 14 ਮਈ: ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੀ ਬੋਰਡ ਦੀਆਂ ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬਿਹਤਰੀਨ ਵਿਦਿਅਕ ਕਾਰਗੁਜ਼ਾਰੀ ਪ੍ਰਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ। ਸਿੱਖਿਆ ਮੰਤਰੀ ਨੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸਰਬੋਤਮ ਪ੍ਰਦਰਸ਼ਨ ਕਰਨ ਵਾਲੀਆਂ ਲੜਕੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ, ਬਰਨਾਲਾ ਦੀ ਹਰਸੀਰਤ ਕੌਰ ਨੇ 500 ‘ਚੋਂ 500 ਅੰਕ ਹਾਸਲ ਕਰਕੇ ਸੂਬੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਐਸ.ਐਸ. ਮੈਮੋਰੀਅਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕੱਸੋਆਣਾ (ਫਿਰੋਜ਼ਪੁਰ) ਦੀ ਮਨਵੀਰ ਕੌਰ ਨੇ 500 ‘ਚੋਂ 498 ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਸ੍ਰੀ ਤਾਰਾ ਚੰਦ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਭੀਖੀ (ਮਾਨਸਾ) ਦੀ ਅਰਸ਼ ਨੇ 500 ‘ਚੋਂ 498 ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਉਨ੍...

ਮੁੱਖ ਮੰਤਰੀ ਮਾਨ ਨੇ 13 ਕਰੋੜ ਰੁਪਏ ਦੇ ਵੱਡੇ ਸ਼ਹਿਰੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

Hot News
ਲੁਧਿਆਣਾ, 14 ਮਈ: ਲੁਧਿਆਣਾ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਕੇ ਲੁਧਿਆਣਾ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ ਦਿੱਤਾ। ਇਹ ਪ੍ਰਾਜੈਕਟ ਪੰਜਾਬ ਦੀ ਨੁਹਾਰ ਬਦਲਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੇ ਹਨ ਅਤੇ ਇਨ੍ਹਾਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਮੁੱਖ ਮੰਤਰੀ ਵੱਲੋਂ ਖੁਦ ਕੀਤੀ ਜਾ ਰਹੀ ਨਿਰੰਤਰ ਨਿਗਰਾਨੀ ਕਾਰਨ ਆਮ ਆਦਮੀ ਦੀ ਸਹੂਲਤ ਅਤੇ ਸ਼ਹਿਰ ਵਿੱਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਇਹ ਪ੍ਰਾਜੈਕਟ ਸਮੇਂ ਸਿਰ ਪੂਰੇ ਹੋ ਗਏ ਹਨ। ਇਨ੍ਹਾਂ ਪ੍ਰਾਜੈਕਟਾਂ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਯੋਜਨਾਬੱਧ ਅਤੇ ਨਿਰਵਿਘਨ ਢੰਗ ਨਾਲ ਲਾਗੂ ਕੀਤਾ ਗਿਆ ਹੈ ਕਿਉਂਕਿ ਸ਼ਹਿਰ ਵਾਸੀਆਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਪ੍ਰਦਾਨ ਕਰਨਾ ਸਮੇਂ ਦੀ ਲੋੜ ਸੀ। ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾ ਕੇ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਨੇ ਸਲੇਮ ਟਾਬਰੀ ਇਲਾਕੇ ਵਿੱਚ 5187.50 ਵਰਗ ਫੁੱਟ...
ਡੇਰਾਬੱਸੀ ਦੇ ਈਓ ਨੂੰ ਡਿਊਟੀ ਵਿੱਚ ਅਣਗਹਿਲੀ ਲਈ ਮੁਅੱਤਲ ਕੀਤਾ

ਡੇਰਾਬੱਸੀ ਦੇ ਈਓ ਨੂੰ ਡਿਊਟੀ ਵਿੱਚ ਅਣਗਹਿਲੀ ਲਈ ਮੁਅੱਤਲ ਕੀਤਾ

Hot News
ਚੰਡੀਗੜ੍ਹ, 14 ਮਈ: ਡਿਊਟੀ ਵਿੱਚ ਕੁਤਾਹੀ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ, ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਡੇਰਾਬੱਸੀ ਦੇ ਕਾਰਜ ਸਾਧਕ ਅਧਿਕਾਰੀ (ਈ.ਓ.) ਵਿਜੇ ਕੁਮਾਰ ਨੂੰ ਆਪਣੀਆਂ ਡਿਊਟੀਆਂ ਨਿਭਾਉਣ ਵਿੱਚ ਅਸਫਲ ਰਹਿਣ ਲਈ ਮੁਅੱਤਲ ਕਰ ਦਿੱਤਾ। ਡੇਰਾਬੱਸੀ ਵਿੱਚ ਸਫਾਈ ਕਾਰਜਾਂ ਦੇ ਅਚਨਚੇਤ ਨਿਰੀਖਣ ਦੌਰਾਨ, ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਜ਼ਮੀਨੀ ਹਕੀਕਤਾਂ ਅਤੇ ਸਫਾਈ ਪਹਿਲਕਦਮੀਆਂ ਵਿੱਚ ਪ੍ਰਗਤੀ ਦੀ ਘਾਟ ਪ੍ਰਤੀ ਅਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਨੇ ਈ.ਓ. ਨੂੰ ਅਗਲੇ ਨੋਟਿਸ ਤੱਕ ਸੈਕਟਰ-35-ਏ ਚੰਡੀਗੜ੍ਹ ਵਿੱਚ ਸਥਾਨਕ ਸਰਕਾਰਾਂ ਦੇ ਮੁੱਖ ਦਫਤਰ ਵਿੱਚ ਰਿਪੋਰਟ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਹ ਫੈਸਲਾਕੁੰਨ ਕਦਮ ਜਵਾਬਦੇਹੀ ਅਤੇ ਕੁਸ਼ਲ ਜਨਤਕ ਸੇਵਾ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਡਾ. ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਨਾਗਰਿਕ ਜ਼ਿੰਮੇਵਾਰੀਆਂ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਧਿਕਾਰੀਆਂ ਨੂੰ ਜਨਤਾ ਨੂੰ ਸਫਾਈ ਸੇਵਾਵਾਂ ਦੀ ਤੁਰੰਤ ਅਤੇ ਪ੍ਰਭਾਵਸ਼ਾਲੀ ਡਿਲੀਵਰੀ ਯਕੀਨੀ ਬਣਾਉਣੀ ਚਾਹੀਦੀ ਹੈ।...

ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ

Hot News
ਚੰਡੀਗੜ੍ਹ, 13 ਮਈ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਖੇਤੀ ਭਵਨ, ਮੋਹਾਲੀ ਵਿਖੇ ਕੀਤੀ ਸਮੀਖਿਆ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਅਤੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਕਿ ਕਿਸਾਨਾਂ ਲਈ ਬਾਗ਼ਬਾਨੀ ਖੇਤਰ ਵਿੱਚ ਹੋਰ ਬਿਹਤਰ ਮੌਕੇ ਯਕੀਨੀ ਬਣਾਏ ਜਾ ਸਕਣ । ਉਨ੍ਹਾਂ ਅੱਗੇ ਕਿਹਾ ਕਿ ਬਾਗਬਾਨੀ ਨੂੰ ਉਤਸ਼ਾਹਿਤ ਕਰਨਾ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਅਤੇ ਸੂਬੇ ਵਿੱਚ ਖੇਤੀਬਾੜੀ ਵਿਭਿੰਨਤਾ ਨੂੰ ਅਪਣਾਉਣ ਵੱਲ ਮਹੱਤਵਪੂਰਨ ਕਦਮ ਹੈ।ਸ੍ਰੀ ਮੋਹਿੰਦਰ ਭਗਤ ਨੇ ਕਿਸਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਸਬਸਿਡੀਆਂ ਦੀ ਸਮੇਂ ਸਿਰ ਵੰਡ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਤਾਂ ਜੋ ਉਹਨਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਬਾਗਬਾਨੀ ਨਾਲ ਸਬੰਧਤ ਸਾਰੀਆਂ ਪਹਿਲਕਦਮੀਆਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਅਤੇ ਜ਼ਮੀਨੀ ਪੱਧਰ ...

ਪੰਜਾਬ ਸਰਕਾਰ ਨੇ ਕਦਮ ਚੁੱਕਿਆ: ਫਗਵਾੜਾ ਲਈ 4000 ਐਲ.ਈ.ਡੀ ਲਾਈਟਾਂ: ਡਾ. ਰਵਜੋਤ ਸਿੰਘ

Hot News
ਫਗਵਾੜਾ, 13 ਮਈ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਫਗਵਾੜਾ ਸ਼ਹਿਰ ਦੀ ਨੁਹਾਰ ਬਦਲਣ ਲਈ ਪਹਿਲ ਦੇ ਆਧਾਰ ’ਤੇ ਸਾਫ ਸਫਾਈ, ਕੂੜੇ ਦੇ ਯੋਗ ਨਿਪਟਾਰੇ ਤੇ ਰਹਿੰਦੇ ਇਲਾਕਿਆਂ ਵਿਚ ਸੀਵਰੇਜ਼ ਪਾਉਣ ਦਾ ਕੰਮ ਜਲਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਗਵਾੜਾ ਵਿਖੇ ਕੂੜੇ ਦੀ ਲਿਫਟਿੰਗ ਦਾ ਪੱਕਾ ਹੱਲ ਜਲਦੀ ਹੋਵੇਗਾ। ਫਗਵਾੜਾ ਸ਼ਹਿਰ ਵਿਖੇ ਜ਼ਮੀਨ ਉੱਪਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਪੁੱਜੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ‘ਉਨ੍ਹਾਂ ਦੇ ਦੌਰੇ ਦਾ ਮੁੱਖ ਮਕਸਦ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਜਾਣਕੇ ਉਸਦੇ ਢੁਕਵੇਂ ਹੱਲ ਲਈ ਵਿਆਪਕ ਵਿਉਂਤਬੰਦੀ ਹੈ, ਜਿਸ ਲਈ ਨਗਰ ਨਿਗਮ, ਸੀਵਰੇਜ਼ ਬੋਰਡ, ਜਲ ਸਪਲਾਈ ਦੇ ਅਧਿਕਾਰੀਆਂ ਨੂੰ ਜੰਗੀ ਪੱਧਰ ’ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕੈਬਨਿਟ ਮੰਤਰੀ ਵਲੋਂ ਬੱਸ ਸਟੈਂਡ, ਜੇ.ਜੇ. ਸਕੂਲ, ਗੁਰੂ ਨਾਨਕ ਨਗਰ, ਅਰਬਨ ਅਸਟੇਟ , ਬਸੰਤ ਨਗਰ ਦੇ ਖੇਤਰਾਂ ਦਾ ਦੌਰਾ ਕਰਕੇ ਸਾਫ ਸਫਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਘਰ-ਘਰ ਤੋਂ ਕੂੜਾ ਇਕੱਤਰ ਕਰਨ ...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੜ-ਗਠਿਤ ਵਿਲੇਜ਼ ਹੈਲਥ ਸੈਨੀਟੇਸ਼ਨ ਅਤੇ ਪੋਸ਼ਣ ਕਮੇਟੀਆਂ ਦਾ ਉਦਘਾਟਨ

Hot News
ਚੰਡੀਗੜ੍ਹ, 13 ਮਈ: ਸਿਹਤ ਸੰਭਾਲ ਸੇਵਾਵਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਦੀ ਦਿਸ਼ਾ 'ਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਵਿੱਚ ਮੁੜ-ਗਠਿਤ ਕੀਤੀਆਂ ਗਈਆਂ ਗ੍ਰਾਮ ਸਿਹਤ ਸੈਨੀਟੇਸ਼ਨ ਅਤੇ ਪੋਸ਼ਣ ਕਮੇਟੀਆਂ(ਵੀਐਚਐਸਐਨਸੀਜ਼) ਦਾ ਉਦਘਾਟਨ ਕੀਤਾ ਅਤੇ ਇਨ੍ਹਾਂ ਕਮੇਟੀਆਂ ਨੂੰ ਵੈਕਟਰ ਬੋਰਨ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਰਕਾਰ ਨਾਲ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ 12,977 ਵੀਐਚਐਸਐਨਸੀਜ਼ ਦੇ 1 ਲੱਖ ਤੋਂ ਵੱਧ ਮੈਂਬਰਾਂ ਨੇ ਯੂ-ਟਿਊਬ ਲਿੰਕ ਰਾਹੀਂ ਉਦਘਾਟਨ ਸਮਾਰੋਹ ਵਿੱਚ ਹਿੱਸਾ ਲਿਆ, ਜੋ ਕਿ ਜਨਤਕ ਸਿਹਤ ਪ੍ਰਤੀ ਉਨ੍ਹਾਂ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਆਨਲਾਈਨ ਪ੍ਰੋਗਰਾਮ ਦੌਰਾਨ ਡਾ. ਬਲਬੀਰ ਸਿੰਘ ਨੇ ਮਾਨਸਾ, ਪਟਿਆਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ ਅਤੇ ਬਠਿੰਡਾ ਸਮੇਤ ਛੇ ਜ਼ਿਲ੍ਹਿਆਂ ਦੀਆਂ ਕੁਝ ਚੋਣਵੀਆਂ ਵੀਐਚਐਸਐਨਸੀਜ਼ ਦੇ 100 ਤੋਂ ਵੱਧ ਮੈਂਬਰਾਂ ਨਾਲ ਸਿੱਧੇ...

ਚੋਣ ਕਮਿਸ਼ਨ ਵੱਲੋਂ ਇੱਕ ਹੋਰ ਸਿਆਸੀ ਪਾਰਟੀ ਦੇ ਵਫ਼ਦ ਨਾਲ ਵਿਚਾਰ ਵਟਾਂਦਰਾ

Hot News
ਚੰਡੀਗੜ੍ਹ, 13 ਮਈ: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਮੰਗਲਵਾਰ ਨੂੰ ਨਿਰਵਾਚਨ ਸਦਨ, ਦਿੱਲੀ ਵਿਖੇ ਨੈਸ਼ਨਲ ਪੀਪਲਜ਼ ਪਾਰਟੀ ਦੇ ਪ੍ਰਧਾਨ ਕੋਂਰਾਡ ਸੰਗਮਾ ਨਾਲ ਆਏ ਪਾਰਟੀ ਵਫ਼ਦ ਨਾਲ ਵਿਚਾਰ ਵਟਾਂਦਰਾ ਕੀਤਾ। ਇਹ ਗੱਲਬਾਤ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਨਾਲ ਕੀਤੇ ਜਾ ਰਹੇ ਵਿਚਾਰ ਵਟਾਂਦਰੇ ਦੀ ਲੜੀ ਦਾ ਹਿੱਸਾ ਹੈ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਬਸਪਾ, ਭਾਜਪਾ ਅਤੇ ਸੀਪੀਆਈ (ਐਮ) ਦੇ ਵਫ਼ਦ ਨਾਲ ਵੀ ਮੁਲਾਕਾਤ ਕਰ ਚੁੱਕਾ ਹੈ।...

ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

Hot News
ਤੇਪਲਾ,(ਪਟਿਆਲਾ), 13 ਮਈ: ਨਕਲੀ ਤੇ ਜ਼ਹਿਰੀਲੀ ਸ਼ਰਾਬ ਵਿਰੁੱਧ ਪੰਜਾਬ ਦੀ ਲੜਾਈ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਇਸ ਲੜਾਈ ਤਹਿਤ ਮਹੱਤਵਪੂਰਨ ਕਦਮ ਚੁੱਕਦਿਆਂ ਪਟਿਆਲਾ ਜ਼ਿਲ੍ਹਾ ਪੁਲਿਸ ਨੇ ਆਬਕਾਰੀ ਵਿਭਾਗ ਨਾਲ ਮਿਲ ਕੇ 600 ਲੀਟਰ ਮੀਥਾਨੌਲ ਕੈਮੀਨਲ ਦੀ ਵੱਡੀ ਖੇਪ ਜ਼ਬਤ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ, ਇਸ ਫੜੇ ਗਏ ਮੀਥਾਨੌਲ ਕੈਮੀਕਲ ਦੀ ਵਰਤੋਂ ਨਾਜਾਇਜ਼ ਸ਼ਰਾਬ ਦੇ ਉਤਪਾਦਨ ਵਿੱਚ ਕੀਤੇ ਜਾਣ ਦਾ ਸ਼ੱਕ ਹੈ। ਇਹ ਖੁਲਾਸਾ ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਕੀਤਾ। ਬਾਬਾ ਬੰਦਾ ਸਿੰਘ ਬਹਾਦਰ ਸ਼ੰਭੂ-ਬਨੂੜ ਰੋਡ ‘ਤੇ ਤੇਪਲਾ ਪੁਲਿਸ ਚੌਕੀ ਨੇੜੇ ਫੜੇ ਗਏ ਟਰੱਕ ਕੋਲ ਪ੍ਰੈਸ ਕਾਨਫਰੰਸ ਦੌਰਾਨ ਐਸ.ਐਸ.ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਕਲੀ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਪਟਿਆਲਾ ਪੁਲਿਸ ਨੇ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਇਹ ਬਰਾਮਦਗੀ ਕੀਤੀ ਹੈ।ਐਸ ਐਸ ਪੀ ਨੇ ਦੱਸਿਆ ਕਿ ਅੱਜ ਸਵੇਰੇ ਅੰਮ੍ਰਿਤਸਰ ਦੇ ...

ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

Hot News
ਫਾਜ਼ਿਲਕਾ, 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ, ਫਾਜ਼ਿਲਕਾ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਟ੍ਰਾਮਾਡੋਲ ਹਾਈਡ੍ਰੋਕਲੋਰਾਈਡ (100 ਮਿਲੀਗ੍ਰਾਮ) ਦੀਆਂ 60,000 ਗੋਲੀਆਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਿੰਸ ਕੁਮਾਰ ਵਾਸੀ ਮੋਹਕਮ ਅਰਾਈਆਂ, ਜਲਾਲਾਬਾਦ, ਸੰਦੀਪ ਕੁਮਾਰ ਉਰਫ਼ ਸੰਜੂ ਅਤੇ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਦੋਵੇਂ ਵਾਸੀ ਕਾਮਰੇਵਾਲਾ, ਜਲਾਲਾਬਾਦ ਵਜੋਂ ਹੋਈ ਹੈ। ਨਸ਼ੀਲੇ ਫਾਰਮਾਸਿਊਟੀਕਲ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਆਲਟੋ ਕਾਰ (ਡੀਐਲ-2ਏਐਫ-7049) ਜਿਸ ਵਿੱਚ ਉਹ ਜਾ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜ...