Thursday, October 15Malwa News
Shadow

Hot News

ਮਾਨ ਸਰਕਾਰ ਦਾ ਵੱਡਾ ਫੈਸਲਾ, ਤਹਿਸੀਲ ਦਫ਼ਤਰਾਂ ਵਿੱਚ ਅਫ਼ਸਰਸ਼ਾਹੀ ਉੱਤੇ ਸਖ਼ਤੀ

Hot News
ਚੰਡੀਗੜ੍ਹ, 6 ਮਈ : ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਗੈਰ ਹਾਜ਼ਰੀ ਰੋਕਣ ਅਤੇ ਆਮ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸਰਕਾਰੀ ਦਫਤਰਾਂ ਵਿੱਚ ਸਵੇਰ 9 ਵਜੇ ਤੋਂ ਸ਼ਾਮ ਤੱਕ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਹਾਜ਼ਰ ਰਹਿਣ ਦੇ ਸਖਤ ਨਿਰਦੇਸ਼ ਦਿੱਤੇ ਗਏ ਹਨ। ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਸਬ ਰਜਿਸਟਰਾਰਾਂ ਦੀ ਹਾਜ਼ਰੀ ਐਮ-ਸੇਵਾ ਐਪ ਰਾਹੀਂ ਲਗਾਉਣ ਲਈ ਆਖਿਆ ਹੈ। ਇਸ ਲਈ ਸਾਰੇ ਦਫਤਰਾਂ ਦੀ ਜੀ.ਪੀ.ਐਸ. ਲੋਕੇਸ਼ਨ ਮਾਲ ਵਿਭਾਗ ਨੂੰ ਪਹੁੰਚਦੀ ਕੀਤੀ ਜਾਵੇ। ਸ. ਮੁੰਡੀਆਂ ਨੇ ਕਿਹਾ ਕਿ ਖਾਲੀ ਸਟੇਸ਼ਨਾਂ ਉਪਰ ਉਥੇ ਲੋੜੀਂਦੇ ਸਟਾਫ ਦੀ ਉਪਲੱਬਧਤਾ ਵਿੱਚੋਂ ਸੀਨੀਅਰਤਾ ਨੂੰ ਮੁੱਖ ਰੱਖ ਕੇ ਬਦਲਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਰਜਿਸਟ੍ਰੇਸ਼ਨ ਲਈ ਆਏ ਕਿਸੇ ਵੀ ਵਿਅਕਤੀ ਨੂੰ...

ਆਈ.ਐਸ.ਆਈ. ਨਾਲ ਸਬੰਧਤ ਅੱਤਵਾਦੀ ਹਾਰਡਵੇਅਰ ਬਰਾਮਦ

Hot News
ਅੰਮ੍ਰਿਤਸਰ, 6 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈਐਸਆਈ—ਸਮਰਥਿਤ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਅਤੇ ਕੇਂਦਰੀ ਏਜੰਸੀ ਨੇ ਖੁਫੀਆ ਆਪ੍ਰੇਸ਼ਨ ਤਹਿਤ ਐਸਬੀਐਸ ਨਗਰ ਦੇ ਟਿੱਬਾ ਨੰਗਲ—ਕੁਲਾਰ ਰੋਡ ਨੇੜਲੇ ਸੁੰਨੇ ਜੰਗਲੀ ਖੇਤਰ ਵਿੱਚ ਅੱਤਵਾਦੀ ਹਾਰਡਵੇਅਰ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਵਿੱਚ ਦੋ ਰਾਕੇਟ ਪਰੋਪੈਲਡ ਗਰਨੇਡ (ਆਰਪੀਜੀ), ਦੋ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਪੰਜ ਪੀ—86 ਹੈਂਡ ਗਰਨੇਡ ਅਤੇ ਸਹਾਇਕ ਉਪਕਰਣਾਂ ਸਮੇਤ ਇੱਕ ਵਾਇਰਲੈੱਸ ਸੈੱਟ ਸ਼ਾਮਲ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਨੂੰ , ਕਾਰਕੁੰਨਾਂ ਨੇ ਜਾਣਬੁੱਝ ਕੇ ਸੂਬੇ ਵਿੱਚ ਜਨਤਕ ਵਿਵਸਥਾ ਵਿੱਚ ਦਹਿਸ਼ਤ ਫੈਲਾਉਣ...

ਸਪੀਕਰ ਸੰਧਵਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਨਿਰਦੇਸ਼: ‘ਮਹਾਨ ਕੋਸ਼’ ਬਾਰੇ ਮਾਹਿਰ ਕਮੇਟੀ ਦੀ ਰਿਪੋਰਟ ਦੋ ਹਫ਼ਤਿਆਂ ਵਿੱਚ ਸੌਂਪੇ

Hot News
ਚੰਡੀਗੜ੍ਹ 6 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਭਾਈ ਕਾਨ ਸਿੰਘ ਨਾਭਾ ਵੱਲੋਂ ਰਚਿਤ ਮਹਾਨ ਕੋਸ਼ ਦੀ ਸੁਧਾਈ ਲਈ ਅੱਜ ਆਪਣੇ ਦਫਤਰ ਪੰਜਾਬ ਵਿਧਾਨ ਸਭਾ ਸਕੱਤਰੇਤ ਵਿੱਚ ਪੰਜਾਬੀ ਯੂਨੀਵਰਸਿਟੀ ਅਤੇ ਭਾਸ਼ਾ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਉਨਾਂ ਨੇ ਪੰਜਾਬੀ ਯੂਨੀਵਰਸਿਟੀ ਤੋਂ ਆਏ ਡੀਨ ਨਾਲ ਗਹਿਨ ਚਰਚਾ ਕੀਤੀ ਅਤੇ ਉਹਨਾਂ ਨੂੰ ਇਹ ਆਦੇਸ਼ ਦਿੱਤੇ ਕਿ ਉਹ ਮਹਾਨ ਕੋਸ਼ ਵਿੱਚ ਪਾਈਆਂ ਗਈਆਂ ਤਰੂਟੀਆਂ ਨੂੰ ਜਲਦੀ ਤੋਂ ਜਲਦੀ ਠੀਕ ਕਰ ਲੈਣ। ਵਿਚਾਰ-ਵਟਾਂਦਰੇ ਦੌਰਾਨ, ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸੁਧਾਰ ਕਰਨ ਤੋਂ ਬਾਅਦ ਮਹਾਨ ਕੋਸ਼ ਨੂੰ ਦੁਬਾਰਾ ਛਾਪਣ ਲਈ ਕਿਹਾ। ਸਪੀਕਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਡੀਨ ਨੂੰ ਇਹ ਵੀ ਕਿਹਾ ਗਿਆ ਕੀ ਉਹ ਯੂਨੀਵਰਸਿਟੀ ਵੱਲੋਂ ਗਠਿਤ ਐਕਸਪਰਟ ਕਮੇਟੀ ਦੀ ਮੀਟਿੰਗ 15 ਦਿਨਾਂ ਦੇ ਅੰਦਰ ਅੰਦਰ ਰੱਖਣ ਅਤੇ ਉਸ ਕਮੇਟੀ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਸਰਕਾਰ ਨੂੰ ਭੇਜ ਦੇਣ ਤਾਂ ਜੋ ਸਰਕਾਰ ਇਸ ਉੱਪਰ ਬਣਦੀ ਕਾਰਵਾਈ ਕਰ ਸਕੇ। ਇਸ ਮੀਟਿੰਗ ਵਿੱਚ ਗਰੀਸ਼ ਦਿਆਲਨ ਡੀ.ਜੀ.ਐਸ.ਈ ਸਕੂਲ ਐਜੂਕੇਸ਼ਨ, ਡਾ ਨਰਿੰਦਰ ਕੌਰ ਮੁਲਤ...

10,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 6 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਥਾਣਾ ਸਮਾਲਪੁਰ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਹਰਬਿੰਦਰ ਸਿੰਘ (ਨੰਬਰ 115/ਮੋਗਾ) ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਉਕਤ ਮੁਲਜ਼ਮ ਨੂੰ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਕਸਬੇ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਥਾਣੇ ਵਿੱਚ ਉਸਨੇ ਆਪਣੇ ਅਗਵਾ ਹੋਣ ਸਬੰਧੀ ਐਫ.ਆਈ.ਆਰ. ਦਰਜ ਕਰਵਾਈ ਹੈ ਅਤੇ ਉਕਤ ਏਐਸਆਈ ਇਸ ਕੇਸ ਦਾ ਜਾਂਚ ਅਧਿਕਾਰੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਮੁਲਜ਼ਮਾਂ ਵਿਰੁ...

ਮੰਡੀ ਗੋਬਿੰਦਗੜ੍ਹ ਵਿੱਚ ਮਹਿਲਾ ਨਸ਼ਾ ਤਸਕਰਾਂ ਦੀ ਨਾਜਾਇਜ਼ ਉਸਾਰੀ ਢਾਹੀ

Hot News
ਮੰਡੀ ਗੋਬਿੰਦਗੜ੍ਹ, 6 ਮਈ : ਪੰਜਾਬ ਸਰਕਾਰ ਵੱਲੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਨੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਨਿਗਰਾਨੀ ਹੇਠ ਮੰਡੀ ਗੋਬਿੰਦਗੜ ਦੀ ਮਾਸਟਰ ਕਲੋਨੀ ਵਿਖੇ ਦੋ ਮਹਿਲਾ ਨਸ਼ਾ ਤਸਕਰਾਂ ਦੁਆਰਾ ਕੀਤੀ ਗਈ ਨਜਾਇਜ਼ ਉਸਾਰੀ ਨੂੰ ਢਾਹੁੰਦੇ ਹੋਏ ਨਸਿ਼ਆਂ ਦੇ ਮਾੜੇ ਕਾਰੋਬਾਰ ਨਾਲ ਜੁੜੇ ਹੋਏ ਵਿਅਕਤੀਆਂ ਨੂੰ ਇਹ ਸਖ਼ਤ ਤੇ ਸਪੱਸ਼ਟ ਸੁਨੇਹਾ ਦਿੱਤਾ ਗਿਆ ਕਿ ਪੰਜਾਬ ਸਰਕਾਰ ਇਸ ਸਮਾਜਿਕ ਕੁਰੀਤੀ ਦਾ ਮੁਕੰਮਲ ਸਫਾਇਆ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।ਪੁਲਿਸ ਤੇ ਪ੍ਰਸ਼ਾਸ਼ਨ ਦੀ ਕਾਰਵਾਈ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਮਿੱਥੇ ਟੀਚੇ ਨੂੰ ਸਾਕਾਰ ਕੀਤਾ...

ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਗ੍ਰਿਫ਼ਤਾਰ

Hot News
ਚੰਡੀਗੜ੍ਹ, 6 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਘਰਿੰਡਾ ਅਧੀਨ ਪੈਂਦੀ ਖਾਸਾ ਪੁਲਿਸ ਚੌਕੀ ਦੇ ਇੰਚਾਰਜ, ਸਹਾਇਕ ਸਬ-ਇੰਸਪੈਕਟਰ (ਏਐਸਆਈ) ਅਜਾਇਬ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਅੰਮ੍ਰਿਤਸਰ ਦੇ ਪਿੰਡ ਘੁੰਮਣਪੁਰਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਅਮਲ ਵਿੱਚ ਲਿਆਂਦੀ ਗਈ ਹੈ।ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਬਿਊਰੋ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਸੀ ਕਿ ਉਕਤ ਪੁਲਿਸ ਥਾਣੇ ਵਿੱਚ ਉਸਦੇ ਚਚੇਰੇ ਭਰਾ ਵਿਰੁੱਧ ਪੁਲਿਸ ਮੁਕੱਦਮਾ ਦਰਜ ਹੈ ਅਤੇ ਉਕਤ ਏਐਸਆਈ ਇਸ ਕੇਸ ਦਾ ਜਾਂਚ ਅਧਿਕਾਰੀ ਹੋਣ ਨਾਤੇ ਅਦਾਲਤ ਵਿੱਚ ਰਿਕਾਰਡ ਪੇਸ਼ ਕਰਨ ਅਤੇ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਰਿਹਾ ਹੈ। ਬੁਲਾਰੇ ਨ...

ਕੱਲ ਸ਼ਾਮ 4.00 ਵੱਜਣਗੇ ਸਾਇਰਨ ਅਤੇ ਰਾਤ 10 ਵਜੇ ਹੋਵੇਗਾ ਬਲੈਕ ਆਊਟ: ਡਿਪਟੀ ਕਮਿਸ਼ਨਰ

Hot News
ਫਰੀਦਕੋਟ, 6 ਮਈ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀਮਤੀ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇ ਨਜ਼ਰ 7 ਮਈ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕੱਲ ਸ਼ਾਮ 4 ਵਜੇ ਸਾਇਰਨ ਵੱਜੇਗਾ, ਜੋ ਹਵਾਈ ਹਮਲੇ ਦੀ ਸੂਚਨਾ ਦਾ ਪ੍ਰਤੀਕ ਹੋਵੇਗਾ। ਉਹਨਾਂ ਕਿਹਾ ਕਿ ਕੱਲ ਜਾਂ ਉਸ ਤੋਂ ਬਾਅਦ ਜਦੋਂ ਵੀ ਅਜਿਹਾ ਸਾਇਰਨ ਵਜੇ ਤਾਂ ਆਮ ਜਨਤਾ ਕੋਲੋਂ ਇਹ ਆਸ ਰੱਖੀ ਜਾਂਦੀ ਹੈ ਕਿ ਉਹ ਇਹ ਆਵਾਜ਼ ਸੁਣਦੇ ਸਾਰ ਉੱਚੀਆਂ ਇਮਾਰਤਾਂ ਵਿੱਚੋਂ ਨਿਕਲ ਕੇ ਕਿਸੇ ਜਮੀਨ ਜਾਂ ਜਮੀਨ ਦੋਜ ਬੰਕਰ ਉੱਤੇ ਪਹੁੰਚ ਜਾਣ, ਜੇਕਰ ਉਹਨਾਂ ਕੋਲ ਉੱਥੇ ਕੋਈ ਛੱਤ ਨਹੀਂ ਹੈ ਤਾਂ ਉਹ ਦਰਖਤ ਦੇ ਹੇਠਾਂ ਜਾਂ ਖੁੱਲੇ ਦੇ ਵਿੱਚ ਲੰਮੇ ਪੈ ਜਾਣ । ਜੋ ਲੋਕ ਇਮਾਰਤਾਂ ਦੇ ਵਿੱਚ ਰਹਿ ਰਹੇ ਹੋਣਗੇ ਉਹ ਖਿੜਕੀਆਂ ਅਤੇ ਖਾਸ ਕਰਕੇ ਸ਼ੀਸ਼ੇ ਤੋਂ ਦੂਰ ਹੋ ਜਾਣ। ਇਸੇ ਦੌਰਾਨ ਉਹ ਆਪਣੀ ਗੈਸ ਅਤੇ ਬਿਜਲੀ ਦੇ ਕਨੈਕਸ਼ਨ ਬੰਦ ਕਰਨ ਅਤੇ ਆਪਣੀ ਲੋੜ ਅਨੁਸਾਰ ਪੀਣ ਵਾਲਾ ਪਾਣੀ ਤੇ ਭੋਜਨ ਸਟੋਰ ਰੱਖਣ। ਉਨਾਂ ਕਿਹਾ ਕਿ ਇਸ ਸਮੇਂ ਦੌਰਾਨ ਸੜਕ ਉੱਤੋਂ ਚਲਦੇ ਰਾਹਗੀਰ ਜਾਂ ਗ...

ਚੋਣ ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ-ਵਟਾਂਦਰਾ ਸ਼ੁਰੂ ਕੀਤਾ: ਸਿਬਿਨ ਸੀ

Hot News
ਚੰਡੀਗੜ੍ਹ, 6 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਚੋਣ ਕਮਿਸ਼ਨ ਨੇ ਵੱਖ-ਵੱਖ ਭਾਈਵਾਲਾਂ ਨਾਲ ਵਧੇਰੇ ਅਤੇ ਨਿਯਮਤ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਰਾਸ਼ਟਰੀ ਅਤੇ ਸੂਬਾ ਪੱਧਰ ਦੀਆਂ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ ਵਟਾਂਦਰੇ ਦਾ ਸਿਲਸਿਲਾ ਸ਼ੁਰੂ ਕੀਤਾ ਹੈ। ਇਸ ਗੱਲ ਦੀ ਲੋੜ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ ਕਿ ਰਾਸ਼ਟਰੀ ਅਤੇ ਸੂਬਾਈ ਪਾਰਟੀ ਪ੍ਰਧਾਨ ਆਪਣੇ ਸੁਝਾਅ ਅਤੇ ਸਮੱਸਿਆਵਾਂ ਸਿੱਧੇ ਤੌਰ 'ਤੇ ਕਮਿਸ਼ਨ ਨਾਲ ਸਾਂਝੇ ਕਰਨ ਅਤੇ ਇਸੇ ਲੜੀ ਤਹਿਤ ਸਿਆਸੀ ਪਾਰਟੀਆਂ ਨਾਲ ਚੋਣ ਕਮਿਸ਼ਨ ਨੇ ਸਿੱਧਾ ਰਾਬਤਾ ਰੱਖਣ ਲਈ ਵਿਚਾਰ ਵਟਾਂਦਰੇ ਦਾ ਇਹ ਸਿਲਸਿਲਾ ਅੱਜ ਤੋਂ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਭਾਈਵਾਲਾਂ ਨਾਲ ਮੌਜੂਦਾ ਕਾਨੂੰਨੀ ਢਾਂਚੇ ਅਨੁਸਾਰ ਚੋਣ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਅਤੇ ਸੁਚਾਰੂ ਬਣਾਉਣ ਦੇ ਕਮਿਸ਼ਨ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ। ਇਸ ਤੋਂ ਪਹਿਲਾਂ, ਕੁੱਲ 4,719 ਸਰਬ ਪਾਰਟੀ ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਮੁੱਖ ਚੋਣ ਅਧਿਕਾਰੀਆਂ ਵੱਲੋਂ 40 ਮੀਟਿੰਗਾਂ, ਜ਼ਿਲ੍ਹਾ ਚੋਣ ਅਧਿਕਾਰੀਆ...

ਪਾਣੀਆਂ ਦੇ ਰਾਖੇ ਕਹਾਉਣ ਵਾਲਿਆਂ ਨੇ ਕਦੇ ਵੀ ਪੰਜਾਬ ਦੇ ਹੱਕਾਂ ਦੀ ਰਾਖੀ ਨਹੀਂ ਕੀਤੀ : ਸੌਂਦ

Hot News
ਚੰਡੀਗੜ੍ਹ, 5 ਮਈ: ਪੰਜਾਬ ਵਿਧਾਨ ਸਭਾ ਵਿੱਚ ਅੱਜ ਪੰਜਾਬ ਦੇ ਪਾਣੀਆਂ ਸਬੰਧੀ ਸੂਬਾਈ ਅਧਿਕਾਰਾਂ ਦੀ ਰਾਖੀ ਲਈ ਸਰਕਾਰੀ ਮਤੇ ‘ਤੇ ਬੋਲਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੱਪਸ਼ਟ ਕਿਹਾ ਕਿ ਕਿਸੇ ਨੂੰ ਦੇਣ ਲਈ ਪੰਜਾਬ ਕੋਲ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਣ ਪੰਜਾਬ ਨੂੰ ਅੱਜ ਇਹ ਦਿਨ ਵੇਖਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਪਾਣੀ ਦੀ ਘਾਟ ਨਾਲ ਜੂਝ ਰਿਹਾ ਹੈ ਅਤੇ ਸੂਬੇ ਦੇ ਕਈ ਬਲਾਕ ਡਾਰਕ ਜ਼ੋਨ ਵਿੱਚ ਆ ਗਏ ਹਨ। ਉਨ੍ਹਾਂ ਇਤਿਹਾਸਕ ਹਵਾਲਿਆਂ ਤੇ ਤੱਥਾਂ ਸਮੇਤ ਪੰਜਾਬ ਦੇ ਪਾਣੀਆਂ ਦੀ ਹੋਈ ਲੁੱਟ ਬਾਰੇ ਵਿਸਥਾਰ ਵਿੱਚ ਦੱਸਿਆ। ਸੌਂਦ ਨੇ ਕਿਹਾ ਕਿ 80ਵਿਆਂ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਜਦੋਂ ਕਾਂਗਰਸ ਦੀਆਂ ਸਰਕਾਰਾਂ ਸਨ ਅਤੇ ਕੇਂਦਰ ਵਿੱਚ ਵੀ ਕਾਂਗਰਸ ਦੀ ਸਰਕਾਰ ਸੀ ਤਾਂ ਪੰਜਾਬ ਦੀ ਕਾਂਗਰਸ ਸਰਕਾਰ ਨੇ ਕੇਂਦਰ ਸਰਕਾਰ ਅੱਗੇ ਪਾਣੀਆਂ ਦੇ ਹੱਕਾਂ ਲਈ ਖੜ੍ਹਨ ਦੀ ਥਾਂ ਗੋਡੇ ਟੇਕ ਦਿੱਤੇ ਸਨ। ਉਨ੍ਹਾਂ ਸਾਫ ਸ਼ਬਦਾਂ ਵਿੱਚ ਪਾਣੀਆਂ ਦੀ ਲੁੱਟ ਲਈ ਅਤੀਤ ਵਿੱਚ ਕਾਂਗਰਸ ਦੀਆਂ ਨੀਤੀਆਂ ਨੂੰ ਦੋਸ਼...

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ

Hot News
ਚੰਡੀਗੜ੍ਹ, 5 ਮਈ : ਸਮਾਜਿਕ ਨਿਆਂ ਅਤੇ ਸਮਾਵੇਸ਼ ਨੂੰ ਉਤਸ਼ਾਹਿਤ ਕਰਨ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੁਆਰਾ ਪੇਸ਼ ਕੀਤੇ ਗਏ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਹ ਇਤਿਹਾਸਕ ਸੋਧ ਪੰਜਾਬ ਸਰਕਾਰ ਨੂੰ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਵਿੱਚ ਕਾਨੂੰਨ ਅਧਿਕਾਰੀਆਂ ਵਜੋਂ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਦੀ ਨਿਯੁਕਤੀ ਲਈ ਘੱਟੋ-ਘੱਟ ਸਾਲਾਨਾ ਪੇਸ਼ੇਵਰ ਆਮਦਨ ਦੇ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਆਗਿਆ ਦੇਵੇਗੀ। ਪੰਜਾਬ ਦੇ ਪਾਣੀਆਂ ਦੀ ਰਾਖੀ 'ਤੇ ਕੇਂਦ੍ਰਿਤ ਵਿਸ਼ੇਸ਼ ਸੈਸ਼ਨ ਦੌਰਾਨ ਬਿੱਲ ਪੇਸ਼ ਕਰਦਿਆਂ ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਇਹ ਸੋਧ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਵਿੱਚ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਢੁਕਵੀਂ ਪ੍ਰਤੀਨਿਧਤਾ ਪ੍ਰਦਾਨ ਕਰੇਗੀ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਆਮ ਆਦਮੀ ਪਾਰਟੀ ਨੇ ਗਰੀਬ ਅਤੇ ਪਛੜੇ ਪਰਿਵਾਰਾਂ ਨਾਲ ਸਬੰਧਤ ਵਕੀਲਾਂ ਨੂੰ ਨਿਯੁਕਤ ਕਰਨ ਦਾ ਵਾਅਦਾ ਕੀਤਾ ਸੀ ਅਤੇ ਇਹ ਸੋਧ ਉਸ ਵਚਨਬੱਧਤਾ ਤਹਿਤ ਹੈ।ਵਿੱਤ...