Thursday, October 15Malwa News
Shadow

Hot News

ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹਰਜੋਤ ਬੈਂਸ ਵੱਲੋਂ ਲਗਾਤਾਰ ਚੌਥੇ ਦਿਨ ਨੰਗਲ ਡੈਮ ਦਾ ਦੌਰਾ

Hot News
ਨੰਗਲ, 04 ਮਈ: ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾ ਰਹੇ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਲਗਾਤਾਰ ਚੌਥੇ ਦਿਨ ਨੰਗਲ ਵਿਖੇ ਭਾਖੜਾ ਡੈਮ ਦਾ ਦੌਰਾ ਕੀਤਾ ਤਾਂ ਜੋ ਹਰਿਆਣਾ ਨੂੰ ਵਾਧੂ ਪਾਣੀ ਨਾ ਛੱਡਿਆ ਜਾਵੇ। ਡੈਮ ਉੱਤੇ ਜਾਇਜ਼ਾ ਲੈਣ ਉਪਰੰਤ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਖੇਤੀਬਾੜੀ 'ਤੇ ਨਿਰਭਰ ਪੰਜਾਬ ਦੀ ਆਰਥਿਕਤਾ ਲਈ ਪਾਣੀ ਬੇਹੱਦ ਅਹਿਮ ਹੈ। ਉਨ੍ਹਾਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਣੀ ਸਬੰਧੀ ਲਏ ਗਏ ਫ਼ੈਸਲੇ 'ਤੇ ਅਡੋਲ ਹੈ।ਸਿੱਖਿਆ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਥਿਤੀ ‘ਤੇ ਨੇੜਿਓਂ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖੁਦ ਨੰਗਲ ਡੈਮ ਦਾ ਦੌਰਾ ਕਰ ਚੁੱਕੇ ਹਨ ਅਤੇ ਇਸ ਮੁੱਦੇ ਦੇ ਹੱਲ ਲਈ ਭਲਕੇ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਬੁਲਾਇਆ ਗਿਆ ਹੈ। ਪੰਜਾਬ ਦੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਰਾਜ ਸਰਕਾਰਾਂ ਪੰਜਾਬ ਦੇ...

ਸੂਬਾ ਸਰਕਾਰ ਵੱਲੋਂ ਔਰਤਾਂ ਲਈ 13 ਕਰੋੜ ਮੁਫ਼ਤ ਬੱਸ ਯਾਤਰਾਵਾਂ

Hot News
ਚੰਡੀਗੜ੍ਹ, 3 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ ਨਿਰਭਰ, ਸਸ਼ਕਤ ਤੇ ਮਜਬੂਤ ਬਣਾਉਣ ਵੱਲ ਨਿਰੰਤਰ ਯਤਨਸ਼ੀਲ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਸੁਵਿਧਾ ਲਈ ਮੁਫ਼ਤ ਬੱਸ ਯਾਤਰਾ ਸਕੀਮ ਲਾਗੂ ਕੀਤੀ ਗਈ ਹੈ। ਇਸ ਸਕੀਮ ਤਹਿਤ ਸਾਲ 2023-24 ਅਤੇ 2024-25 ਦੌਰਾਨ ਪੰਜਾਬ ਦੀਆਂ ਔਰਤਾਂ ਵੱਲੋਂ 13 ਕਰੋੜ ਮੁਫ਼ਤ ਬੱਸ ਯਾਤਰਾਵਾਂ ਕਰਦਿਆਂ ਇਸ ਯੋਜਨਾ ਦਾ ਲਾਭ ਲਿਆ ਗਿਆ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਔਰਤਾਂ ਨੂੰ ਘਰੋਂ ਬਾਹਰ ਨਿਕਲਣ, ਸਿੱਖਿਆ, ਰੋਜ਼ਗਾਰ, ਸਿਹਤ ਤੇ ਹੋਰ ਜ਼ਰੂਰੀ ਸੇਵਾਵਾਂ ਤੱਕ ਆਸਾਨ ਪਹੁੰਚ ਦੇਣ ਵਾਲੀ ਹੈ। ਇਸ ਯੋਜਨਾ ਨੇ ਔਰਤਾਂ ਨੂੰ ਸਿਰਫ਼ ਆਵਾਜਾਈ ਦੀ ਸੁਵਿਧਾ ਹੀ ਨਹੀਂ ਦਿੱਤੀ, ਸਗੋਂ ਉਨ੍ਹਾਂ ਦੀ ਨਿੱਜੀ ਆਜ਼ਾਦੀ, ਸਵੈ-ਮਾਣ ਤੇ ਜੀਵਨ ਦੇ ਹਰ ਖੇਤਰ ਵਿੱਚ ਸਰਗਰਮ ਭਾਗੀਦਾਰੀ ਨੂੰ ਵੀ ਨਵਾਂ ਹੌਸਲਾ ਦਿੱਤਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਔ...

ਨਸ਼ਿਆਂ ਖਿਲਾਫ ਜਾਗਰੂਕਤਾ ਮੁਹਿੰਮ ਵਿੱਚ ਸੂਬੇ ਦੇ ਹਰ ਪਿੰਡ ਤੇ ਵਾਰਡ ਦਾ ਬਸ਼ਿੰਦਾ ਕੀਤਾ ਸ਼ਾਮਲ

Hot News
ਚੰਡੀਗੜ੍ਹ, 3 ਮਈ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਵਿੱਢੀ ਹੋਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫੈਸਲਾਕੁੰਨ ਦੌਰ ਵਿੱਚ ਪਹੁੰਚ ਗਈ ਹੈ ਜਿੱਥੇ ਨਸ਼ਿਆਂ ਖਿਲਾਫ ਜਾਗਰੂਕਤਾ ਮੁਹਿੰਮ ਵਿੱਚ ਹਰ ਪਿੰਡ ਤੇ ਵਾਰਡ ਇਸ ਦਾ ਹਿੱਸਾ ਬਣ ਰਿਹਾ ਹੈ। ਪੰਜਾਬ ਦੇ 6 ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ, ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆ, ਗੁਰਮੀਤ ਸਿੰਘ ਖੁੱਡੀਆ ਤੇ ਬਰਿੰਦਰ ਕੁਮਾਰ ਗੋਇਲ, 19 ਵਿਧਾਇਕਾਂ, ਚੇਅਰਮੈਨ ਅਤੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੇ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਸ ਸਬੰਧੀ ਮੀਟਿੰਗਾਂ ਕਰਕੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਲੋਕਾਂ ਨੂੰ ਲਾਮਬੰਦ ਕੀਤਾ। ਇਸ ਦੇ ਨਾਲ ਹੀ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਦਾ ਅਹਿਦ ਲੈੰਦਿਆਂ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।ਮਾਨਸਾ ਵਿਖੇ ਸਮਾਗਮ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ੇ ਦੇ ਕਾਰੋਬਾਰ ਦੇ ਫੈਲਾਅ ਦਾ ਠੀਕਰਾ ਪਿਛਲੀਆਂ ਸਰਕਾਰਾਂ ਸਿਰ ਭੰਨਿਆ ਜੋ ਧਰਮ ਅਤੇ ਪਰਿਵਾਰਵਾਦ ਦੀ ਰਾਜਨੀਤੀ ਕਰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਜਦੋਂ ਮ...

ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀ

Hot News
ਨੰਗਲ, 3 ਮਈ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਖਾਕਾ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਸੂਬਾ ਵਾਸੀਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਜ਼ਮੀਨੀ ਪੱਧਰ ਉੱਤੇ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਅਤੇ ਕੇਵਲ ਨੀਂਹ ਪੱਥਰ ਨਹੀਂ, ਬਲਕਿ ਵਿਕਾਸ ਕਾਰਜਾਂ ਦੀ ਠੋਸ ਨੀਂਹ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਹੁ-ਕਰੋੜੀ ਫਲਾਈਓਵਰ ਦੇ ਉਦਘਾਟਨ ਨਾਲ ਨੰਗਲ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੀ ਹੈ। ਇਹ ਫਲਾਈਓਵਰ, ਜੋ ਮੁਕੰਮਲ ਨਾ ਹੋਣ ਕਾਰਨ ਲੰਬੇ ਸਮੇਂ ਤੋਂ ਸਮੱਸਿਆ ਬਣਿਆ ਹੋਇਆ ਸੀ, ਹੁਣ ਪੂਰੀ ਤਰ੍ਹਾਂ ਕਾਰਜਸ਼ੀਲ ਹੈ, ਜਿਸ ਨਾਲ ਕਾਰੋਬਾਰ ਨੂੰ ਉਤਸ਼ਾਹ ਮਿਲਿਆ ਹੈ ਅਤੇ ਲੋਕਾਂ ਲਈ ਆਉਣਾ-ਜਾਣਾ ਸੁਖਾਲਾ ਹੋ ਗਿਆ ਹੈ। ਇਸਦੇ ਮੁਕੰਮਲ ਹੋਣ ਨਾਲ ਸ਼ਹਿਰ ਵਿੱਚ ਰਾਹਤ ਅਤੇ ਨਵੀਂ ਊਰਜਾ ਦੀ ਲਹਿਰ ਦੇਖਣ ਨੂੰ ਮਿਲੀ ਹੈ।ਸਿੱਖਿਆ ਖੇਤਰ ਵਿੱਚ ਕੀਤੇ ਗਏ ਸੁਧਾਰਾਂ 'ਤੇ ਚਾਨਣਾ ਪਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨ...

ਬੀਬੀਐਮਬੀ ਨੇ ਪੰਜਾਬ ਨੂੰ ਪਾਣੀ ਨਾਲੋਂ ਵੱਧ ਜ਼ਖ਼ਮ ਦਿੱਤੇ – ਬਰਿੰਦਰ ਗੋਇਲ

Hot News
ਚੰਡੀਗੜ੍ਹ, 3 ਮਈ : ਬੀਬੀਐਮਬੀ ਮੀਟਿੰਗ ਦੇ ਬਾਈਕਾਟ 'ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਅਸੀਂ ਹਰਿਆਣਾ ਜਾਂ ਕਿਸੇ ਹੋਰ ਰਾਜ ਨੂੰ ਪਾਣੀ ਦੇਣ ਦਾ ਵਿਰੋਧ ਨਹੀਂ ਕਰ ਰਹੇ ਹਾਂ। ਅਸੀਂ ਸਿਰਫ਼ ਆਪਣੇ ਹਿੱਸੇ ਦੇ ਪਾਣੀ ਦੀ ਰਾਖੀ ਕਰ ਰਹੇ ਹਾਂ। ਜੋ ਪਾਣੀ ਪੰਜਾਬ ਦਾ ਹੈ, ਉਹ ਕਿਸੇ ਵੀ ਸੂਬੇ ਨੂੰ ਜ਼ਬਰਦਸਤੀ ਨਹੀਂ ਦਿੱਤਾ ਜਾ ਸਕਦਾ। ਮੀਡੀਆ ਨੂੰ ਸੰਬੋਧਨ ਕਰਦਿਆਂ ਬਰਿੰਦਰ ਗੋਇਲ ਨੇ ਕਿਹਾ ਕਿ ਬੀਬੀਐਮਬੀ ਨੇ ਪੰਜਾਬ ਨੂੰ ਪਾਣੀ ਨਾਲੋਂ ਵੱਧ ਜ਼ਖ਼ਮ ਦਿੱਤੇ ਹਨ। ਡੈਮ ਬਣਾਉਣ ਲਈ ਪੰਜਾਬ ਦੇ 370 ਪਿੰਡ ਤਬਾਹ ਕਰ ਦਿੱਤੇ ਗਏ ਅਤੇ ਅਸੀਂ 27 ਹਜ਼ਾਰ ਏਕੜ ਜ਼ਮੀਨ ਗੁਆ ​​ਦਿੱਤੀ। ਇਸ ਦੀ ਉਸਾਰੀ ਦੇ ਸਮੇਂ, ਉੱਥੇ ਰਹਿਣ ਵਾਲੇ ਲੱਖਾਂ ਲੋਕ ਬੇਘਰ ਹੋ ਗਏ, ਜਿਨ੍ਹਾਂ ਵਿੱਚੋਂ ਕੁਝ ਨੂੰ ਅੱਜ ਤੱਕ ਮੁਆਵਜ਼ਾ ਵੀ ਨਹੀਂ ਮਿਲਿਆ ਹੈ।ਇੰਨੀ ਕੁਰਬਾਨੀ ਦੇ ਬਾਵਜੂਦ, ਪੰਜਾਬ ਨੂੰ ਡੈਮ ਦਾ ਸਿਰਫ਼ 35 ਪ੍ਰਤੀਸ਼ਤ ਪਾਣੀ ਮਿਲਦਾ ਹੈ, 65 ਪ੍ਰਤੀਸ਼ਤ ਪਾਣੀ ਦੂਜੇ ਰਾਜਾਂ ਨੂੰ ਜਾਂਦਾ ਹੈ। ਫਿਰ ਅਸੀਂ ਕੁਝ ਨਹੀਂ ਕਿਹਾ ਕਿਉਂਕਿ ਪਾਣੀ ਜੀਵਨ ਨਾਲ ਜੁੜਿਆ ਮੁੱਦਾ ਹੈ। ਸਾਡੀ ਸਮੱਸਿਆ ਇਹ ਹੈ...

ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਹੇਠ ਸਾਬਕਾ ਵਿਧਾਇਕ ਦੇ ਪੁੱਤਰ, ਨੂੰਹ, ਕਾਰਜਕਾਰੀ ਅਧਿਕਾਰੀ ਅਤੇ ਦੋ ਹੋਰਨਾਂ ਵਿਰੁੱਧ ਪਰਚਾ ਦਰਜ

Hot News
ਚੰਡੀਗੜ੍ਹ 2 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਤਰਨਤਾਰਨ ਦੇ ਸਾਬਕਾ ਵਿਧਾਇਕ ਦੇ ਪੁੱਤਰ ਅਤੇ ਨੂੰਹ ਸਮੇਤ ਨਗਰ ਕੌਂਸਲ ਤਰਨਤਾਰਨ ਦੇ ਕਾਰਜਕਾਰੀ ਅਧਿਕਾਰੀ (ਈ.ਓ) , ਕਲਰਕ ਅਤੇ ਇੱਕ ਫਰਮ ਦੇ ਮਾਲਕ ਵਿਰੁੱਧ ਕੌਂਸਲ ਦੇ ਫੰਡਾਂ ਵਿੱਚ ਵੱਡੀ ਹੇਰਾ-ਫੇਰੀ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਉਕਤ ਮੁਲਜ਼ਮ ਈ.ਓ., ਕਲਰਕ ਅਤੇ ਫਰਮ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਸ ਸਬੰਧ ਵਿੱਚ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕੀਤੀ ਗਈ ਚੈਕਿੰਗ ਦੇ ਸਿੱਟੇ ਵਜੋਂ ਹੋਈ ਵਿਜੀਲੈਂਸ ਜਾਂਚ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਨੂੰ ਅਗਲੇਰੀ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ ਗਿਆ ਸੀ। ਇਸ ਤੋਂ ਬਾਅਦ, ਜਾਂਚ ਦੇ ਆਧਾਰ ’ਤੇ, ਉਕਤ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੀ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(2) ਦੇ ਨਾਲ-ਨਾਲ 13(1) ਅਤੇ ਆਈਪੀਸੀ ਦੀ ਧਾਰਾ 409, 420, 465, 467, 468, 4...

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ੍ਹ 2 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ, ਪੁਲਿਸ ਕਮਿਸ਼ਨਰੇਟ ਜਲੰਧਰ ਦੇ ਥਾਣਾ ਡਿਵੀਜ਼ਨ ਨੰ. 8 ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੰਜੇ ਕੁਮਾਰ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜਲੰਧਰ ਦੇ ਪਿੰਡ ਰੇਰੂ ਦੇ ਵਸਨੀਕ ਦੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸ ਦੇ ਪੁੱਤਰ, ਜਿਸ ਵਿਰੁੱਧ ਉਕਤ ਥਾਣੇ ਵਿੱਚ ਪੁਲਿਸ ਕੇਸ ਦਰਜ ਸੀ, ਨੂੰ ਕਥਿਤ ਤੌਰ 'ਤੇ ਪਨਾਹ ਦੇਣ ਦੇ ਮਾਮਲੇ ਵਿੱਚ ਬੀ.ਐਨ.ਐਸ. ਦੀ ਧਾਰਾ 249 ਤਹਿਤ ਉਸ ਦਾ ਨਾਂ ਦੁਬਾਰਾ ਨਾਮਜ਼ਦ ਕਰਨ ਦੀ ਧਮਕੀ ਦੇ ਕੇ ਉਕਤ ਪੁਲਿਸ ਮੁਲਾਜ਼ਮ ਨੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਦਾ ਨਾਮ ਪਹਿਲਾਂ ਉਸਦੇ ਪੁੱਤਰ ਨੂੰ ਪਨਾਹ ਦ...

ਹਰਜੋਤ ਬੈਂਸ ਵੱਲੋਂ ਨੰਗਲ ਡੈਮ ਦਾ ਲਗਾਤਾਰ ਦੂਜੇ ਦਿਨ ਦੌਰਾ

Hot News
ਨੰਗਲ, 2 ਮਈ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਸ਼ਾਮ ਨੰਗਲ ਡੈਮ ਦਾ ਦੌਰਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਨਾ ਦਿੱਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਦਿਨ-ਰਾਤ ਡੈਮ ਦੀ ਰਾਖੀ ਕਰਨ ਵਾਲੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਮੌਜੂਦਾ ਸਥਿਤੀ ਬਾਰੇ ਅਧਿਕਾਰੀਆਂ ਤੋਂ ਅਪਡੇਟ ਵੀ ਲਏ। ਜ਼ਿਕਰਯੋਗ ਹੈ ਕਿ ਹਰਜੋਤ ਬੈਂਸ ਨੇ ਅੱਜ ਲਗਾਤਾਰ ਦੂਜੇ ਦਿਨ ਡੈਮ ਦਾ ਦੌਰਾ ਕੀਤਾ। ਮੀਡੀਆ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਹਰਿਆਣਾ ਜਾਂ ਕਿਸੇ ਹੋਰ ਸੂਬੇ ਨਾਲ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਇੱਕ ਵੀ ਬੂੰਦ ਸਾਂਝੀ ਨਹੀਂ ਕਰੇਗੀ। ਉਨ੍ਹਾਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨ ਲਈ ਸਾਜ਼ਿਸ਼ ਘੜਨ ਦਾ ਦੋਸ਼ ਲਗਾਇਆ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬੀ.ਬੀ.ਐਮ.ਬੀ. ਦੇ ਪੰਜਾਬ ਦੇ ਪਾਣੀਆਂ ਨੂੰ ਲੁੱਟਣ ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੇਂਡੂ ਸੁਰੱਖਿਆ ਕਮੇਟੀਆਂ, ਪੰਚਾਇਤਾਂ ਨਾਲ ਸਮਾਗਮ ਦਾ ਆਯੋਜਨ

Hot News
ਫ਼ਰੀਦਕੋਟ 02 ਮਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਪ੍ਰੋਗਰਾਮ (ਪਿੰਡਾਂ ਦੇ ਪਹਿਰੇਦਾਰ, ਪੇਂਡੂ ਸੁਰੱਖਿਆ ਕਮੇਟੀਆਂ ਤੇ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ) ਦਾ ਆਯੋਜਨ ਅਲਾਸਕਾ ਗਰੈਂਡ ਫਿਰੋਜ਼ਪੁਰ ਰੋਡ ਫਰੀਦਕੋਟ ਵਿਖੇ ਕੀਤਾ ਗਿਆ । ਇਸ ਸਮਾਗਮ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ,ਕੈਬਿਨਟ ਮੰਤਰੀ ਪੰਜਾਬ ਸ.ਤਰੁਨਪ੍ਰੀਤ ਸਿੰਘ ਸੌਂਦ, ਕੈਬਿਨਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ, ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਫ਼ਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ,ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ.ਡਾ.ਪ੍ਰੱਗਿਆ ਜੈਨ ਵੀ ਹਾਜ਼ਰ ਸਨ । ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਾਲ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਪਾਣੀਆਂ ਤੇ ਡਾਕਾ ਮਾਰਨਾ ਚਾਹੁੰਦੀ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੀ.ਬੀ.ਐਮ.ਬੀ. ਨੇ ਰਾਜਸਥਾਨ, ਹਰਿਆਣਾ ਅਤੇ ਪੰਜਾਬ ਨੂੰ...

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ: ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਪਨਸਪ ਦਾ ਜਨਰਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ 1 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਨਸਪ ਦੇ ਜਨਰਲ ਮੈਨੇਜਰ ਅਜੀਤ ਪਾਲ ਸਿੰਘ ਸੈਣੀ, ਜਿਸ ਕੋਲ ਖਰੀਦ, ਸਟੋਰੇਜ, ਵਪਾਰਕ, ਨਿਰਮਾਣ ਅਤੇ ਮੁੱਖ ਵਿਜੀਲੈਂਸ ਅਧਿਕਾਰੀ (ਸੀਵੀਓ) ਦਾ ਵੀ ਚਾਰਜ ਹੈ , ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਫਿਰੋਜ਼ਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਪਨਸਪ ਦੇ ਉਕਤ ਜਨਰਲ ਮੈਨੇਜਰ ਨੇ ਕੁੱਲ 1.25 ਕਰੋੜ ਰੁਪਏ ਦੀ ਗਬਨ ਰਾਸ਼ੀ, ਜੋ ਕਿ ਕਥਿਤ ਤੌਰ ’ਤੇ ਜਾਅਲੀ ਖਰੀਦ ਦੇ ਤਹਿਤ ਦਿਖਾਈ ਗਈ 14090 ਝੋਨੇ ਦੀਆਂ ਬੋਰੀਆਂ ਦੀ ਕੀਮਤ ਹੈ, ਦੀ 10 ਫੀਸਦ ਰਿਸ਼ਵਤ ਮੰਗ ਰਿਹਾ ਹੈ ਅਤੇ ਪਹਿਲੀ ਕਿਸ਼ਤ ਵਜੋਂ ਉਸਨੇ 2 ਲੱਖ ਰੁਪਏ ਦੀ ਮੰਗ ਕੀਤੀ ਹੈ। ਹਾਲਾਂਕਿ, ਗੱਲਬਾਤ ਤੋਂ ਬਾਅਦ ਸੌਦਾ ਇੱਕ ਲੱਖ ਰੁਪਏ ਵਿੱਚ ਤੈਅ ਹੋ ...