Wednesday, October 14Malwa News
Shadow

Hot News

ਸੂਬਾ ਸਰਕਾਰ ਸਾਡੇ ਬਹਾਦਰ ਜਵਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਹੈ: ਲਾਲ ਚੰਦ ਕਟਾਰੂਚੱਕ

Hot News
ਪਠਾਨਕੋਟ 26 ਅਪ੍ਰੈਲ : ਸੈਨਿਕ ਪਹਿਰੇਦਾਰ ਬਣ ਕੇ ਦੇਸ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ ਤਾਂ ਜਨਤਾ ਚੈਨ ਦੀ ਨੀਂਦ ਸੌਂਦੀ ਹੈ, ਅਤੇ ਇਨ੍ਹਾਂ ਸਰਹੱਦਾਂ ਦੇ ਰਾਖਿਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਅੰਦਰ ਸੁੱਖ ਦਾ ਸਾਹ ਲੈ ਰਹੇ ਹਾਂ। ਅੱਜ ਮੈਨੂੰ ਜਿਲ੍ਹਾ ਪਠਾਨਕੋਟ ਨਾਲ ਲਗਦੀਆਂ ਹਿੱਦ-ਪਾਕ ਅੰਤਰਰਾਸਟਰੀ ਸਰਹੱਦਾਂ ਦੀ ਵਿਜਟ ਕਰਨ ਦਾ ਮੌਕਾ ਮਿਲਿਆ ਅਤੇ ਮੈਂ ਇਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਉੱਤੇ ਮਿਲਣ ਪਹੁੰਚਿਆਂ ਹਾਂ। ਅਸੀਂ ਭਰੋਸਾ ਦਿੰਦੇ ਹਾਂ ਕਿ ਸਰਹੱਦਾਂ ਤੇ ਬੈਠੇ ਸਾਡੇ ਬੀ.ਐਸ.ਐਫ. ਦੇ ਜਵਾਨਾਂ ਅਤੇ ਹੋਰ ਸੈਨਿਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਇਨ੍ਹਾਂ ਸਰਹੱਦਾਂ ਦੇ ਰਾਖਿਆਂ ਦੇ ਨਾਲ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਹਿੰਦ ਪਾਕ ਅੰਤਰਰਾਸਟਰੀ ਸਰਹੱਦ ਵਿਖੇ ਸਥਿਤ ਸਿੰਬਲ ਸਕੋਲ ਪੋਸਟ ਦਾ ਵਿਸ਼ੇਸ਼ ਦੌਰਾ ਕਰਨ ਮਗਰੋਂ ਕੀਤਾ। ਇਸ ਮੌਕੇ ਉੱਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ, ਦਲਜਿੰਦਰ ਸਿੰਘ ਢਿੱਲੋਂ ਐਸ.ਐਸ.ਪੀ....

ਦੌਲੇਵਾਲਾ ‘ਚ ਵੀ ਚੱਲਿਆ ਬੁਲਡੋਜ਼ਰ

Hot News
ਮੋਗਾ, 26 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨਸ਼ਾ ਤਸਕਰਾਂ ‘ਤੇ ਆਪਣੀ ਸਖ਼ਤ ਕਾਰਵਾਈ ਜਾਰੀ ਰੱਖਦਿਆਂ, ਮੋਗਾ ਪੁਲਿਸ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਮੋਗਾ ਦੇ ਪਿੰਡ ਦੌਲੇਵਾਲਾ ਵਿੱਚ ਬਦਨਾਮ ਨਸ਼ਾ ਤਸਕਰਾਂ ਦੇ ਚਾਰ ਗੈਰ-ਕਾਨੂੰਨੀ ਤੌਰ 'ਤੇ ਬਣੇ ਘਰਾਂ ਨੂੰ ਢਹਿਢੇਰੀ ਕਰ ਦਿੱਤਾ। ਇਹ ਕਾਰਵਾਈ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਮੋਗਾ ਅਜੈ ਗਾਂਧੀ ਦੀ ਨਿਗਰਾਨੀ ਹੇਠ ਅਮਲ ਵਿੱਚ ਲਿਆਂਦੀ ਗਈ। ਢਾਹੇ ਗਏ ਇਹ ਘਰ ਸਰਕਾਰੀ ਜ਼ਮੀਨ 'ਤੇ ਗੈਰ-ਕਾਨੂੰਨੀ ਤੌਰ 'ਤੇ ਬਣਾਏ ਗਏ ਸਨ ਅਤੇ ਇਹ ਬਦਨਾਮ ਨਸ਼ਾ ਤਸਕਰ ਪਰਮਜੀਤ ਸਿੰਘ, ਲਖਵਿੰਦਰ ਸਿੰਘ, ਬੂਟਾ ਸਿੰਘ ਅਤੇ ਰਾਜਵਿੰਦਰ ਕੌਰ ਨਾਲ ਸਬੰਧਤ ਸਨ। ਇਹਨਾਂ ਤਸਕਰਾਂ ਵਿਰੁੱਧ ਆਈਪੀਸੀ ਅਤੇ ਐਨਡੀਪੀਐਸ ਐਕਟ ਤਹਿਤ ਦਰਜ ਕਈ ਅਪਰਾਧਿਕ ਮਾਮਲੇ ਦਰਜ ਸਨ। ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਗਈ ਸਖ਼ਤ ਕਾਰਵਾਈ ਸਪੱਸ਼ਟ ਸੰਦੇਸ਼ ਦਿੰਦੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਅਪਣਾਈ ਗਈ ਹੈ।ਐਸਐਸਪੀ ਅਜੈ ਗਾਂਧੀ ਨੇ ...

5000 ਸਕੂਲੀ ਵਿਦਿਆਰਥੀਆਂ ਨੇ ਮੈਗਾ ਰੈਲੀ ਵਿੱਚ ਹਿੱਸਾ ਲਿਆ

Hot News
ਤਰਨ ਤਾਰਨ, 26 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਮਹਿੰਮ ਤਹਿਤ ਸੂਹੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਨੂੰ ਜਾਰਗੂਕ ਕਰਨ ਹਿੱਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਅੱਜ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਤਰਨ ਤਾਰਨ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ 5000 ਤੋਂ ਵੱਧ ਵਿਦਿਆਰਥੀਆਂ, ਪ੍ਰਸ਼ਾਸਨਿਕ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਵਿਸ਼ਾਲ ਜਾਗਰੂਕਤਾ ਰੈਲੀ ਦੀ ਅਗਵਾਈ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕੀਤੀ ਅਤੇ ਸਕੂਲੀ ਵਿਦਿਆਰਥੀਆਂ ਤੇ ਸਮੂਹ ਹਾਜ਼ਰੀਨਾਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਦੀ ਸਹੁੰ ਚੁਕਾਈ।ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐਸ. ਤੋਂ ਇਲਾਵਾ ਪੰਜਾਬ ਵੇਅਰ ਹਾਊਸ ਕਾਰਪੋਰੇਸ...

ਛਾਤੀ ਦੇ ਕੈਂਸਰ ਦੀ ਜਾਂਚ ਲਈ ਪਹਿਲਕਦਮੀ ਸ਼ੁਰੂ ਕਰਨ ਲਈ ਯੂਵੀਕੈਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

Health, Hot News
ਚੰਡੀਗੜ੍ਹ, 26 ਅਪ੍ਰੈਲ: ਔਰਤਾਂ ਦੀ ਸਿਹਤ ਸੰਭਾਲ ਵਿੱਚ ਵਾਧਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਨੇ ਮੋਗਾ ਜ਼ਿਲ੍ਹੇ ਵਿੱਚ ਛਾਤੀ ਦੇ ਕੈਂਸਰ ਸਬੰਧੀ ਵਿਆਪਕ ਸਕ੍ਰੀਨਿੰਗ ਪ੍ਰੋਗਰਾਮ ਸ਼ੁਰੂ ਕਰਨ ਲਈ ਯੁਵਰਾਜ ਸਿੰਘ ਯੂਵੀਕੈਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਹ ਸਮਝੌਤਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਹੀਬੱਧ ਕੀਤਾ ਗਿਆ ਹੈ। ਸਵਸਥ ਮਹਿਲਾ ਸਵਸਥ ਭਾਰਤ (ਐਸਐਮਐਸਬੀ) ਪਹਿਲਕਦਮੀ ਤਹਿਤ ਇਸ ਭਾਈਵਾਲੀ ਦਾ ਦਾ ਉਦੇਸ਼ ਕੈਂਸਰ ਦਾ ਜਲਦ ਪਤਾ ਲਗਾਉਣ, ਜਾਗਰੂਕਤਾ ਅਤੇ ਸਮੇਂ ਸਿਰ ਦੇਖਭਾਲ ਤੱਕ ਪਹੁੰਚ ਰਾਹੀਂ ਸੂਬੇ ਵਿੱਚ ਛਾਤੀ ਦੇ ਕੈਂਸਰ ਦੀ ਚਿੰਤਾਜਨਕ ਬਿਮਾਰੀ ਨਾਲ ਨਜਿੱਠਣਾ ਹੈ।ਇਸ ਸਬੰਧੀ ਚਿੰਤਾਜਨਕ ਰਾਸ਼ਟਰੀ ਅੰਕੜਿਆਂ ਦਾ ਹਵਾਲਾ ਦਿੰਦਿਆਂ ਡਾ. ਬਲਬੀਰ ਸਿੰਘ ਨੇ ਇਸ ਪਹਿਲਕਦਮੀ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, "ਭਾਰਤ ਵਿੱਚ ਹਰ ਚਾਰ ਮਿੰਟਾਂ ਵਿੱਚ ਇੱਕ ਔਰਤ ਨੂੰ ਛਾਤੀ ਦੇ ਕੈਂਸਰ ਹੋਣ ਬਾਰੇ ਪਤਾ ਲੱਗਦਾ ਹੈ, ਅਤੇ ਹਰ ਅੱਠ ਮਿੰਟਾਂ ਵਿੱਚ ਇੱਕ ਔਰਤ ਇਸ ਬਿਮਾਰੀ ਕਾਰਨ ਆਪਣੀ ਜਾਨ ਗੁਆ ਦਿੰਦੀ ਹੈ। ਪੰਜਾਬ ਸਰਗਰਮ ਸਿਹਤ...

ਦਿਵਿਆਂਗ ਮੁਲਾਜ਼ਮਾਂ ਨਾਲ ਹੋ ਰਹੀ ਨਾਇਨਸਾਫ਼ੀ ਕਤਈ ਬਰਦਾਸ਼ਤ ਨਹੀਂ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 26 ਅਪ੍ਰੈਲ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ, ਸੰਸਥਾਵਾਂ ਅਤੇ ਯੂਨੀਵਰਸਿਟੀਆਂ ਵਿੱਚ ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਸੁਨਿਸ਼ਚਿਤ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਭਵਨ ਵਿਖੇ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਦਿਵਿਆਂਗਜਨਾਂ ਦੀਆਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਉਨ੍ਹਾਂ ਦੀਆਂ ਚਿੰਤਾਵਾਂ ਅਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਯੂਨੀਅਨਾਂ ਵੱਲੋਂ ਦੱਸਿਆ ਗਿਆ ਕਿ ਕਈ ਵਿਭਾਗ ਤਰੱਕੀਆਂ 'ਚ ਦਿਵਿਆਂਗਜਨਾਂ ਦੇ ਰੋਸਟਰ ਪੁਆਇੰਟ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕਰ ਰਹੇ। ਖ਼ਾਸ ਕਰਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਵੀ ਇਹ ਉਲੰਘਣਾ ਹੋ ਰਹੀ ਹੈ।ਇਸ ਗੱਲ ਦਾ ਉੱਚ ਪੱਧਰ 'ਤੇ ਗੰਭੀਰ ਨੋਟਿਸ ਲੈਂਦਿਆਂ, ਕੈਬਨਿਟ ਮੰਤਰੀ ਨੇ ਮੀਟਿੰਗ 'ਚ ਹਾਜ਼ਰ ਯੂਨੀਵਰਸਿਟੀ ਪ੍ਰਸ਼ਾਸਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਤੁਰੰਤ ਆਪਣੇ ਰਿਕਾਰਡ ਦੀ ਜਾਂਚ ਕਰਵਾਈ ਜਾਵੇ ਅਤੇ ਦਿਵਿਆਂਗਜਨਾਂ ਨ...

ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੁਦ ਪਹੁੰਚ ਕੇ ਛੱਪੜ ਦੀ ਸਾਫ਼ ਸਫਾਈ ਦਾ ਕੀਤਾ ਨਿਰੀਖਣ

Hot News
ਖੰਨਾ 26 ਅਪ੍ਰੈਲ : ਪੰਜਾਬ ਵਿੱਚ ਆਪ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਟੋਭਿਆਂ ਦੀ ਸਫਾਈ ਮੁਹਿੰਮ ਦੇ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ। ਲੁਧਿਆਣਾ ਜ਼ਿਲ੍ਹੇ ਦੇ ਸ਼ਹਿਰ ਖੰਨਾ ਦੇ ਪਿੰਡ ਭੁਮੱਦੀ ਦੇ ਟੋਭੇ ਦੀ ਕਰੀਬ 50 ਸਾਲ ਬਾਅਦ ਸਫ਼ਾਈ ਹੋਈ ਹੈ। ਪੰਜਾਬ ਦੇ ਪੰਚਾਇਤ ਮੰਤਰੀ ਅਤੇ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਖੁਦ ਪਿੰਡ ਭੁਮੱਦੀ ਪਹੁੰਚ ਕੇ ਟੋਭੇ ਦੀ ਸਾਫ਼ ਸਫਾਈ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੂੰ ਪਿੰਡ ਦੇ ਸਰਪੰਚ ਹਰਮਨਦੀਪ ਸਿੰਘ ਨੇ ਦੱਸਿਆ ਕਿ ਟੋਭੇ ਦੀ ਮੁਕੰਮਲ ਰੂਪ ਵਿੱਚ ਸਾਫ਼ ਸਫਾਈ ਕਰੀਬ 50 ਸਾਲ ਤੋਂ ਨਹੀਂ ਹੋਈ ਸੀ। ਹੁਣ ਟੋਭੇ ਵਿੱਚੋਂ ਗਾਰ ਕੱਢ ਕੇ ਨਵੀਂ ਦਿੱਖ ਦਿੱਤੀ ਜਾ ਰਹੀ ਹੈ। ਕੁਝ ਬਜ਼ੁਰਗਾਂ ਨੇ ਦੱਸਿਆ ਕਿ ਅਸੀਂ ਆਪਣੀ ਸੋਝੀ ਵਿੱਚ ਪਹਿਲੀ ਵਾਰ ਛੱਪੜ ਦਾ ਤਲਾ ਦੇਖਿਆ ਹੈ। ਪਿੰਡ ਵਾਸੀਆਂ ਨੇ ਇਸ ਅਹਿਮ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ।ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪਿੰਡਾਂ ਦੇ ਟੋਭਿਆਂ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ...

ਨਸ਼ੇ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ ਯੁੱਧ ਨਸ਼ਿਆਂ ਵਿਰੁੱਧ ਜਾਰੀ ਰਹੇਗਾ-ਸੰਧਵਾਂ

Hot News
ਫਰੀਦਕੋਟ 25 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜਿੱਥੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਿਆ ਗਿਆ ਹੈ, ਉੱਥੇ ਹੀ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵੱਡੀ ਪੱਧਰ ਤੇ ਜਾਗਰੂਕਤਾ ਸਰਗਰਮੀਆਂ ਆਰੰਭੀਆਂ ਗਈਆਂ ਹਨ। ਜਿਸ ਤਹਿਤ ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਵੱਲੋਂ ਸਥਾਨਕ ਦਸ਼ਮੇਸ਼ ਡੈਂਟਲ ਕਾਲਜ ਵਿਖੇ ਜਿਲ੍ਹਾ ਪੱਧਰੀ ''ਯੁੱਧ ਨਸ਼ਿਆ ਵਿਰੁੱਧ'' ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ, ਸ. ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ, ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਅਤੇ ਡਾ. ਪ੍ਰਗਿਆ ਜੈਨ ਐਸ.ਐਸ.ਪੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਜਿਲ੍ਹਾ ਵਾਸੀਆਂ, ਵੱਖ ਵੱਖ ਸੰਸਥਵਾਂ ਦੇ ਆਗੂਆਂ ਤੇ ਸੰਸਥਾ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ੇ ਸਾਡੇ ਸਮਾਜ ਅਤੇ ਸਾਡੀ ਨੋਜਵਾਨੀ ਨੂੰ ਘੁਣ ਵਾਂਗ ਖਾ ਰਹੇ ਹਨ ਤੇ ਪੰਜਾਬ ਸਰਕ...

‘ਆਪ’ ਪ੍ਰਧਾਨ ਅਮਨ ਅਰੋੜਾ ਨੇ ਐਡਵੋਕੇਟ ਬੂਟਾ ਸਿੰਘ ਬੈਰਾਗੀ ਦਾ ‘ਆਪ’ ਪਰਿਵਾਰ ਵਿੱਚ ਗਰਮਜੋਸ਼ੀ ਨਾਲ ਕੀਤਾ ਸਵਾਗਤ

Hot News
ਚੰਡੀਗੜ੍ਹ, 25 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਮਨੁੱਖੀ ਅਧਿਕਾਰਾਂ ਅਤੇ ਜ਼ਮੀਨੀ ਪੱਧਰ ਦੀ ਰਾਜਨੀਤੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਐਡਵੋਕੇਟ ਬੂਟਾ ਸਿੰਘ ਬੈਰਾਗੀ 'ਆਪ' ਵਿੱਚ ਸ਼ਾਮਲ ਹੋ ਗਏ। 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ 'ਆਪ' ਦੀਆਂ ਲੋਕ-ਕੇਂਦਰਿਤ ਨੀਤੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰਭਾਵਸ਼ਾਲੀ ਸ਼ਾਸਨ ਸੂਬੇ ਦੇ ਲੋਕਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਐਡਵੋਕੇਟ ਬੂਟਾ ਸਿੰਘ ਬੈਰਾਗੀ ਦਾ ਮਨੁੱਖੀ ਅਧਿਕਾਰਾਂ ਦੇ ਖੇਤਰ ਵਿੱਚ ਇੱਕ ਸ਼ਾਨਦਾਰ ਕਰੀਅਰ ਰਿਹਾ ਹੈ। ਉਨ੍ਹਾਂ ਨੇ ਰਾਜਨੀਤਿਕ ਦ੍ਰਿਸ਼ਟੀਕੋਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ ਅਤੇ ਕਈ ਚੋਣਾਂ ਵੀ ਲੜੀਆਂ ਹਨ। ਉਨ੍ਹਾਂ ਦੇ 'ਆਪ' ਵਿੱਚ ਸ਼ਾਮਲ ਹੋਣ ਨਾਲ ਪਾਰਟੀ ਦੀ ਰਾਜਨੀਤਿਕ ਅਤੇ ਸਮਾਜਿਕ ਪਹੁੰਚ ਦਾ ਕਾਫ਼ੀ ਵਿਸਥਾਰ ਹੋਣ ਦੀ ਉਮੀਦ ਹੈ।ਇਸ ਮੌਕੇ ਬੋਲਦਿਆਂ ਐਡਵੋਕੇਟ ਬੈਰਾਗੀ ਨੇ ਆਮ ਆਦਮੀ ਪਾਰਟੀ ਰਾਹੀਂ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਣ 'ਤੇ ਪਾਰਟੀ ਲੀਡ...

ਲੁਧਿਆਣਾ ਵਿੱਚ ‘ਆਪ’ ਵਿਧਾਇਕਾਂ ਦੀ ਪਹਿਲ : ਸ਼ੁਰੂ ਕੀਤਾ ਸਫਾਈ ਅਭਿਆਨ

Hot News
ਚੰਡੀਗੜ੍ਹ, 25 ਅਪ੍ਰੈਲ : ਸ਼ਹਿਰੀ ਵਿਕਾਸ ਅਤੇ ਜਨਤਕ ਸਫ਼ਾਈ ਲਈ ਇੱਕ ਵੱਡੇ ਯਤਨ ਵਜੋਂ ਲੁਧਿਆਣਾ ਦੇ 'ਆਪ' ਵਿਧਾਇਕਾਂ ਨੇ ਅੱਜ ਸ਼ਹਿਰ ਪੱਧਰੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਇਹ ਪਹਿਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਫ਼-ਸੁਥਰੇ ਅਤੇ ਹਰੇ ਭਰੇ ਪੰਜਾਬ ਦੇ ਦ੍ਰਿਸ਼ਟੀਕੋਣ ਦਾ ਹਿੱਸਾ ਹੈ, ਜਿਸ ਦਾ ਉਦੇਸ਼ ਸਾਰੀਆਂ ਪ੍ਰਮੁੱਖ ਸੜਕਾਂ, ਵਾਰਡਾਂ ਅਤੇ ਪਾਰਕਾਂ ਦੀ ਸਾਫ਼-ਸਫ਼ਾਈ ਅਤੇ ਰੱਖ-ਰਖਾਅ ਕਰਨਾ ਹੈ। ਲੁਧਿਆਣਾ ਦੱਖਣੀ: ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਨੇ ਢੋਲੇਵਾਲ ਚੌਕ ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਸੜਕਾਂ ਦੀ ਸਫ਼ਾਈ ਅਤੇ ਫੋਗਿੰਗ ਮੁਹਿੰਮ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਉਨ੍ਹਾਂ ਨੇ ਸਫ਼ਾਈ ਬਣਾਈ ਰੱਖਣ ਲਈ ਨਗਰ ਨਿਗਮ ਦੇ ਕਰਮਚਾਰੀਆਂ ਅਤੇ ਜਨਤਾ ਵਿਚਕਾਰ ਟੀਮ ਵਰਕ 'ਤੇ ਜ਼ੋਰ ਦਿੱਤਾ। ਲੁਧਿਆਣਾ ਉੱਤਰੀ: ਵਿਧਾਇਕ ਮਦਨ ਲਾਲ ਬੱਗਾ ਨੇ ਜਲੰਧਰ ਬਾਈਪਾਸ ਚੌਕ ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਲੋਕਾਂ ਨੂੰ ਕੂੜਾ ਚੁੱਕਣ ਵਿੱਚ ਬੇਨਿਯਮੀਆਂ ਬਾਰੇ ਸਿੱਧੇ ਤੌਰ 'ਤੇ ਸ਼ਿਕਾਇਤ ਕਰਨ ਦੀ ਅਪੀਲ ਕੀਤੀ। ਇਸ ਮੁਹਿੰਮ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਅਤੇ ਵਾਤਾਵਰਣ ਅਨੁਕੂਲ ਤਰੀਕ...

ਕੈਬਨਿਟ ਸਬ-ਕਮੇਟੀ ਵੱਲੋਂ ਲਗਾਤਾਰ ਦੂਜੇ ਦਿਨ ਕਰਮਚਾਰੀ ਸੰਗਠਨਾਂ ਨਾਲ ਮੀਟਿੰਗਾਂ

Hot News
ਚੰਡੀਗੜ੍ਹ, 25 ਅਪ੍ਰੈਲ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਲਗਾਤਾਰ ਦੂਜੇ ਦਿਨ ਮੁਲਾਜ਼ਮ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਦੇ ਹੱਲ ਲਈ ਲੜੀਵਾਰ ਮੀਟਿੰਗਾਂ ਕੀਤੀਆਂ ਗਈਆਂ। ਵਿੱਤ ਮੰਤਰੀ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਮੁਲਾਜਮ ਅਤੇ ਪੈਨਸ਼ਨਰਜ਼ ਜੁਆਇੰਟ ਫਰੰਟ, ਐਸੋਸੀਏਟ ਪ੍ਰੀ-ਪ੍ਰਾਇਮਰੀ ਟੀਚਰਜ਼ ਯੂਨੀਅਨ, ਕੰਪਿਊਟਰ ਟੀਚਰਜ਼ ਸੰਘਰਸ਼ ਕਮੇਟੀ ਅਤੇ ‘10 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਅਧਿਆਪਕਾਂ ਦੀ ਯੂਨੀਅਨ’ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ। ਕੈਬਨਿਟ ਮੰਤਰੀਆਂ ਨੇ ਸਬੰਧਤ ਅਧਿਕਾਰੀਆਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ ਅਤੇ ਯੂਨੀਅਨ ਆਗੂਆਂ ਨੂੰ ਉਨ੍ਹਾਂ ਦੀਆਂ ਮੰਗਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ।ਕੈਬਨਿਟ ਸਬ-ਕਮੇਟੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਕਾਰਵਾਈ ਪਹਿਲਾਂ ਹੀ ਚੱਲ ਰਹੀ ਹੈ, ਅਤੇ ਪਰਸੋਨਲ, ਵ...