ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਬਠਿੰਡਾ, 4 ਜੁਲਾਈ : ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਸ. ਜਗਸੀਰ ਸਿੰਘ ਨੇ ਦੱਸਿਆ ਕਿ ਜਿੱਥੇ ਇਕ ਪਾਸੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਕਾਰਨ ਪੰਜਾਬ ਦੇ ਜ਼ਿਆਦਾਤਰ ਬਲਾਕ ਡਾਰਕ ਜੋਨ ਵਿੱਚ ਜਾ ਰਹੇ ਹਨ, ਜੋ ਕਿ ਆਉਣ ਵਾਲੀਆਂ ਪੀੜੀਆਂ ਲਈ ਚਿੰਤਾ ਦਾ ਵਿਸ਼ਾ ਹੈ ਉਥੇ ਹੀ ਪਿੰਡ ਭਾਗੂ ਦਾ ਵਾਤਾਵਰਣ ਪ੍ਰੇਮੀ ਅਤੇ ਅਗਾਂਹਵਧੂ ਕਿਸਾਨ ਸ.ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਲਗਾਤਾਰ ਡੀ.ਐਸ.ਆਰ ਵਿਧੀ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਕਰ ਕੇ ਪਾਣੀ ਦੀ ਬੱਚਤ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਿਹਾ ਹੈ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਇਸ ਲਈ ਪ੍ਰੇਰਨਾਦਾਇਕ ਸਾਬਤ ਹੋ ਰਿਹਾ ਹੈ।
ਅਗਾਂਹਵਧੂ ਕਿਸਾਨ ਸ. ਗੁਰਸੇਵਕ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਪਾਣੀ ਦੀ 10-20 ਫੀਸਦੀ ਬੱਚਤ ਅਤੇ ਬਿਮਾਰੀਆਂ ਦਾ ਹਮਲਾ ਘੱਟ ਹੁੰਦਾ ਹੈ। ਕਿਸਾਨ ਨੇ ਦੱਸਿਆ ਕਿ ਬਿਜਾਈ ਦੀ ਮਜ਼ਦੂਰੀ ਤੇ ਖਰਚਾ ਘੱਟ ਹੋਣ ਕਾਰਨ ਆਮਦਨ ਵਿੱਚ ਵਾਧਾ ਹੁੰਦਾ ਹੈ ਅਤੇ ਧਰਤੀ ਹੇਠਲਾ ਪਾਣੀ 10-12 ਫੀਸਦੀ ਜ਼ਿਆਦਾ ਰੀਚਾਰਜ ਹੁੰਦਾ ਹੈ ਜੋ ਕਿ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ...








