2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ
ਚੰਡੀਗੜ੍ਹ 2 ਜੁਲਾਈ, 2024:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਵਿਰੁੱਧ 2,70,000 ਰੁਪਏ ਰਿਸ਼ਵਤ ਮੰਗਣ ਅਤੇ ਹਾਸਲ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਲੁਧਿਆਣਾ ਬੱਸ ਸਟੈਂਡ ਨੇੜੇ ਜਵਾਹਰ ਨਗਰ ਕੈਂਪ ਵਿਖੇ ਸਥਿਤ ਤਾਜ ਹੋਟਲ ਦੇ ਮਾਲਕ ਕਮਲਜੀਤ ਅਹੂਜਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸਦੇ ਪਰਿਵਾਰਕ ਮੈਂਬਰਾਂ ਵਿਰੁੱਧ ਡਵੀਜ਼ਨ ਨੰਬਰ 5 ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਆਈ.ਪੀ.ਸੀ. ਦੀ ਧਾਰਾ 307, 379-ਬੀ ਜੋੜਨ ਦੀਆਂ ਧਮਕੀਆਂ ਦੇ ਕੇ ਉਸ ਤੋਂ ਪਹਿਲਾਂ ਹੀ 2,70,000 ਰੁਪਏ ਰਿਸ਼ਵ...








