ਬਜ਼ੁਰਗਾਂ ਦਾ ਸਨਮਾਨ ਅਤੇ ਦੇਖਭਾਲ ਸਾਡੀ ਨੈਤਿਕ ਜ਼ਿੰਮੇਵਾਰੀ – ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ
ਤਰਨ ਤਾਰਨ, 13 ਫਰਵਰੀ :- ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਤਰਨ ਤਾਰਨ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਤਰਨ ਤਾਰਨ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਅਤੇਨੂੰ ਸਨਮਾਨ ਸਮਾਰੋਹ ਕਰਵਾਇਆ ਗਿਆ। ਕੈਬਨਿਟ ਮੰਤਰੀ ਜੇਲ੍ਹਾਂ ਅਤੇ ਟਰਾਂਸਪੋਰਟ ਵਿਭਾਗ ਲਾਲਜੀਤ ਸਿੰਘ ਭੁੱਲਰ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਅਤੇ ਹੋਰ ਅਹਿਮ ਸ਼ਖਸੀਅਤਾਂ ਵੀ ਇਸ ਮੌਕੇ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੀਆਂ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਬਜ਼ੁਰਗਾਂ ਦਾ ਸਨਮਾਨ, ਦੇਖਭਾਲ ਅਤੇ ਸੁਰੱਖਿਆ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨਜਨਕ ਜੀਵਨ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ...








