ਮਾਲਵਿੰਦਰ ਸਿੰਘ ਜੱਗੀ ਨੂੰ ਸੇਵਾਮੁਕਤੀ ਦੀ ਪੂਰਵ ਸੰਧਿਆ ਮੌਕੇ ਲੋਕ ਸੰਪਰਕ ਵਿਭਾਗ ਵੱਲੋਂ ਨਿੱਘੀ ਵਿਦਾਇਗੀ
ਚੰਡੀਗੜ੍ਹ, 27 ਮਾਰਚ: ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ 2005 ਕਾਡਰ ਦੇ ਆਈ.ਏ.ਐਸ. ਅਧਿਕਾਰੀ ਸ. ਮਾਲਵਿੰਦਰ ਸਿੰਘ ਜੱਗੀ ਨੂੰ ਉਨ੍ਹਾਂ ਦੀ ਸੇਵਮੁਕਤੀ ਦੀ ਪੂਰਵ ਸੰਧਿਆ ‘ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ। ਸ੍ਰੀ ਜੱਗੀ 31 ਮਾਰਚ, 2025 ਨੂੰ 33 ਸਾਲ ਦੀ ਸ਼ਾਨਦਾਰ ਸੇਵਾ ਨਿਭਾਉਣ ਉਪਰੰਤ ਸੇਵਾਮੁਕਤ ਹੋ ਰਹੇ ਹਨ। ਸ੍ਰੀ ਜੱਗੀ ਨੇ 1992 ਵਿੱਚ ਬਤੌਰ ਪੀ.ਸੀ.ਐਸ. ਸਿਵਲ ਅਧਿਕਾਰੀ ਵਜੋਂ ਆਪਣੇ ਪ੍ਰਸ਼ਾਸਕੀ ਜੀਵਨ ਦੀ ਸ਼ੁਰੂਆਤ ਕੀਤੀ ਅਤੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਬਣੇ। ਵਿਭਾਗ ਵੱਲੋਂ ਪੰਜਾਬ ਭਵਨ ਵਿਖੇ ਕਰਵਾਏ ਗਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸ੍ਰੀ ਜੱਗੀ ਦੀ ਸਖਸ਼ੀਅਤ ਬਾਰੇ ਬੋਲਦਿਆਂ ਆਪਣੇ ਨਿੱਜੀ ਤਜ਼ਰਬੇ ਸਾਂਝੇ ਕਰਦਿਆਂ ਉਨ੍ਹਾਂ ਨੂੰ ਕੁਸ਼ਲ ਤੇ ਸਮਰਪਿਤ ਅਧਿਕਾਰੀ ਦੱਸਿਆ।ਇਸ ਮੌਕੇ ਬੋਲਦਿਆਂ ਸ੍ਰੀ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸਹਿਯੋਗ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰ...

