Sunday, March 29Malwa News
Shadow

Hot News

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਮਜ਼ਦੂਰੀ ਨੂੰ ਰੋਕਣ ਲਈ ਕੀਤੀ ਚੈਕਿੰਗ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਮਜ਼ਦੂਰੀ ਨੂੰ ਰੋਕਣ ਲਈ ਕੀਤੀ ਚੈਕਿੰਗ

Hot News
ਤਪਾ, 12 ਫਰਵਰੀ- ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਰਨਾਲਾ ਵੱਲੋਂ ਬਾਲ ਮਜ਼ਦੂਰੀ ਰੋਕਣ ਲਈ ਵਿਸ਼ੇਸ਼ ਚੈਕਿੰਗ ਕਰਕੇ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਗਰੂਕ ਗਿਆ।  ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੈਨ ਇੰਡੀਆ ਰੈਸਕਿਉ ਅਤੇ ਰੀਹਬਲੀਟੇਸ਼ਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਦੀ ਅਗਵਾਈ  ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਰਨਾਲਾ ਵੱਲੋਂ ਤਪਾ ਵਿੱਚ ਲੇਬਰ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਾਲ ਮਜ਼ਦੂਰੀ ਨੂੰ ਰੋਕਣ ਲਈ ਇੱਕ ਵਿਸ਼ੇਸ਼ ਰੈਸਕਿਊ ਅਭਿਆਨ ਚਲਾਇਆ ਗਿਆ ।ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਇਸ ਅਭਿਆਨ ਮੁੱਖ ਮਕਸਦ ਬੱਚਿਆਂ ਨੂੰ ਬਾਲ ਮਜ਼ਦੂਰੀ ਅਤੇ ਹਰ ਤਰ੍ਹਾਂ ਦੇ ਸ਼ੋਸ਼ਣ ਤੋਂ ਬਚਾਉਣਾ ਹੈ। ਅਭਿਆਨ ਦੌਰਾਨ ਟੀਮ ਵੱਲੋਂ ਦੁਕਾਨਾਂ ਹੋਟਲਾਂ, ਰੇਹੜੀਆਂ ‘ਤੇ ਵਿਸ਼ੇਸ਼ ਤੌਰ ‘ਤੇ ਚੈਕਿੰਗ ਕੀਤੀ ਗਈ ਅਤੇ ਮਜ਼ਦੂਰੀ ਕਰਦੇ ਬੱਚਿਆਂ ਦੀ ਭਾਲ ਕੀਤੀ ਗਈ। ਇਸ ਚੈਕਿੰਗ ਅਭਿਆਨ  ਦੌਰਾਨ ਦੋ ਨਾਬਾਲਿਗ ਬੱਚਿਆਂ ਨੂੰ ਰੈਸਕਿਊ ਕੀਤਾ...
ਰਾਜਪਾਲ ਪੰਜਾਬ ਵੱਲੋਂ ਸਾਰੀਆਂ ਰਾਜਸੀ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਨਸ਼ਿਆਂ ਵਿਰੁੱਧ ਅੰਦੋਲਨ ‘ਚ ਇਕਜੁੱਟ ਹੋਣ ਦਾ ਸੱਦਾ

ਰਾਜਪਾਲ ਪੰਜਾਬ ਵੱਲੋਂ ਸਾਰੀਆਂ ਰਾਜਸੀ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਨਸ਼ਿਆਂ ਵਿਰੁੱਧ ਅੰਦੋਲਨ ‘ਚ ਇਕਜੁੱਟ ਹੋਣ ਦਾ ਸੱਦਾ

Hot News
ਅਬੋਹਰ/ਫਾਜਿਲਕਾ, 12 ਫ਼ਰਵਰੀ:- ਮਾਨਯੋਗ ਰਾਜਪਾਲ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਕੱਢੀ ਜਾ ਰਹੀ  4 ਰੋਜ਼ਾ ਨਸ਼ਾ ਮੁਕਤ ਪੈਦਲ ਯਾਤਰਾ ਦੀ ਸਮਾਪਤੀ ਅਬੋਹਰ ਦੇ ਡੀ.ਏ.ਵੀ  ਕਾਲਜ ਵਿਖ਼ੇ ਹੋਈ। ਅੱਜ ਦੇ ਇਸ ਆਖ਼ਰੀ ਦਿਨ ਨਸ਼ਿਆਂ ਵਿਰੁੱਧ ਰੇਲਵੇ ਸਟੇਸ਼ਨ ਅਬੋਹਰ ਤੋਂ ਡੀਏਵੀ ਕਾਲਜ ਅਬੋਹਰ ਤੱਕ ਪੈਦਲ ਯਾਤਰਾ ਕੱਢੀ ਗਈ! ਇਸ ਪੈਦਲ ਯਾਤਰਾ  ਵਿੱਚ ਕਈ ਯੂਨਵਰਸਿਟੀਆਂ ਦੇ ਉਪਕੁਲਪਤੀ, ਸਕੂਲਾਂ ਅਤੇ ਕਾਲਜਾਂ ਦੇ ਮੁਖੀ, ਐਨ.ਜੀ.ਓਜ਼, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਉੱਘੀਆਂ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਦਿਆਂ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੰਕਲਪ ਲਿਆ। ਇਸ ਮੌਕੇ ਮਾਨਯੋਗ ਗਵਰਨਰ ਪੰਜਾਬ ਨੇ ਆਪਨੇ ਸੰਬੋਧਨ ਵਿੱਚ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨਾ ਕੇਵਲ ਸਰਕਾਰ ਦੀ ਹੀ ਨਹੀਂ ਸਗੋਂ ਸਾਡੀ ਸਾਰਿਆਂ ਦੀ ਸਾਂਝੀ ਜਿੰਮੇਵਾਰੀ ਬਣਦੀ ਹੈ ਤਾਂ ਹੀ ਪੰਜਾਬ ਮੁੜ ਤੋਂ ਪਹਿਲਾਂ ਵਰਗਾ ਰੰਗਲਾ ਪੰਜਾਬ ਬਣ ਸਕੇ। ਉਨ੍ਹਾਂ ਕਿਹਾ ਕਿ ਇਸ ਬੁਰਾਈ ਨੂੰ ਜੜੋਂ ਖਤਮ ਕਰਨ ਲਈ ਕੋਸ਼ਿਸ਼ ਲਾਜ਼ਮੀ ਹੈ।ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਗੁਰੂ...
ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

Hot News
ਚੰਡੀਗੜ੍ਹ, 11 ਫਰਵਰੀ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਅਮਰੀਕਾ ਟ੍ਰੇਡ ਡੀਲ ਦੀ ਵਕਾਲਤ ਕਰ ਰਹੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਸਮਝੌਤੇ ਨੂੰ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ 'ਗੱਦਾਰੀ' ਕਰਾਰ ਦਿੱਤਾ ਹੈ। ਧਾਲੀਵਾਲ ਨੇ ਜਾਖੜ ਨੂੰ ਸਿੱਧੀ ਚੁਣੌਤੀ ਦਿੱਤੀ ਕਿ ਉਹ ਮੀਡੀਆ ਵਿੱਚ ਸਿਫ਼ਤਾਂ ਦੇ ਪੁਲ ਬੰਨ੍ਹਣ ਦੀ ਬਜਾਏ ਇਸ ਡੀਲ ਦਾ ਅਸਲੀ ਡਰਾਫਟ ਜਨਤਕ ਕਰਨ। ਬੁਧਵਾਰ ਨੂੰ ਆਪ ਆਗੂ ਪ੍ਰਭਵੀਰ ਬਰਾੜ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਟਰੰਪ ਸਰਕਾਰ ਨੇ ਭਾਰਤੀ ਵਸਤਾਂ 'ਤੇ ਟੈਰਿਫ ਵਧਾ ਕੇ 18% ਕਰ ਦਿੱਤਾ ਹੈ, ਜਦਕਿ ਮੋਦੀ ਸਰਕਾਰ ਨੇ ਗੋਡੇ ਟੇਕਦਿਆਂ ਅਮਰੀਕੀ ਵਸਤਾਂ 'ਤੇ ਟੈਕਸ 7.7% ਤੋਂ ਘਟਾ ਕੇ ਜ਼ੀਰੋ ਕਰ ਦਿੱਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਅਮਰੀਕੀ ਕਿਸਾਨ ਭਾਰਤ ਵਿੱਚ ਬਿਨਾਂ ਕਿਸੇ ਟੈਕਸ ਦੇ ਮਾਲ ਵੇਚੇਗਾ ਅਤੇ ਸਾਡੇ ਕਿਸਾਨ ਨੂੰ ਅਮਰੀਕਾ ਵਿੱਚ 18% ਟੈਕਸ ਦੇਣਾ ਪਵੇਗਾ, ਤਾਂ ਇਹ ਬਰਾਬਰੀ ਦਾ ਸੌਦ...
ਗੈਰ-ਕਾਨੂੰਨੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਭੰਡਾਰਨ ਅਤੇ ਵਿਕਰੀ ਸਬੰਧੀ ਹਰਿਆਣਾ ਅਧਾਰਤ ਫਰਮ ਵਿਰੁੱਧ ਮਾਮਲਾ ਦਰਜ: ਗੁਰਮੀਤ ਸਿੰਘ ਖੁੱਡੀਆਂ

ਗੈਰ-ਕਾਨੂੰਨੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਭੰਡਾਰਨ ਅਤੇ ਵਿਕਰੀ ਸਬੰਧੀ ਹਰਿਆਣਾ ਅਧਾਰਤ ਫਰਮ ਵਿਰੁੱਧ ਮਾਮਲਾ ਦਰਜ: ਗੁਰਮੀਤ ਸਿੰਘ ਖੁੱਡੀਆਂ

Hot News
ਚੰਡੀਗੜ੍ਹ, 11 ਫਰਵਰੀ:-ਅਣਅਧਿਕਾਰਤ ਖੇਤੀ ਲਾਗਤ ਸਮੱਗਰੀ ਦੀ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਸ਼ਿਕਾਇਤ 'ਤੇ ਹਰਿਆਣਾ ਦੇ ਝੱਜਰ ਨਾਲ ਸਬੰਧਤ ਫਰਮ ਦੇ ਮਾਲੇਕੋਟਲਾ ਵਿਖੇ ਅਣਅਧਿਕਾਰਤ ਖਾਦਾਂ ਅਤੇ ਕੀਟਨਾਸ਼ਕਾਂ ਦੀ ਸਟੋਰੇਜ ਅਤੇ ਵਿਕਰੀ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇੱਕ ਅਚਨਚੇਤ ਜਾਂਚ ਦੌਰਾਨ "ਮੈਸਰਜ਼ ਯੂਨੀਟੈਕ ਕ੍ਰੌਪ ਸਾਇੰਸ" ਫਰਮ ਦੇ ਅਹਾਤੇ ਵਿੱਚ ਅਣਅਧਿਕਾਰਤ ਖਾਦਾਂ ਅਤੇ ਕੀਟਨਾਸ਼ਕਾਂ ਦਾ ਸਟਾਕ ਪਾਇਆ ਗਿਆ। ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਖਾਦ (ਕੰਟਰੋਲ) ਆਰਡਰ, 1985, ਜ਼ਰੂਰੀ ਵਸਤਾਂ ਐਕਟ, 1955 ਅਤੇ ਕੀਟਨਾਸ਼ਕ ਐਕਟ, 1968 ਦੇ ਉਪਬੰਧਾਂ ਤਹਿਤ ਉਕਤ ਸਟਾਕ ਦੀ ਕਿਸਾਨਾਂ ਨੂੰ ਵਿਕਰੀ ਅਤੇ ਵੰਡ ਨੂੰ ਰੋਕਣ ਲਈ ਤੁਰੰਤ ਇਸ ਗੈਰ-ਕਾਨੂੰਨੀ ਸਟਾਕ ਨੂੰ ਜ਼ਬਤ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਫਰਮ ਵਿਰੁੱਧ ਮਾਲੇਰਕੋਟਲਾ ਜ਼ਿਲ੍ਹੇ ਦੇ ਪੁਲਿਸ ਥਾਣਾ ਅਮਰਗੜ੍ਹ ਵਿਖੇ ਬੀ.ਐਨ.ਐਸ. ਦੀ ਧਾਰਾ ...
ਹਰਭਜਨ ਸਿੰਘ ਈ ਟੀ ਓ ਬਾਰੇ ਕੀਤੀ ਟਿੱਪਣੀ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਦਾ ਵਕੀਲ ਹੋਇਆ ਪੇਸ਼

ਹਰਭਜਨ ਸਿੰਘ ਈ ਟੀ ਓ ਬਾਰੇ ਕੀਤੀ ਟਿੱਪਣੀ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਦਾ ਵਕੀਲ ਹੋਇਆ ਪੇਸ਼

Hot News
ਚੰਡੀਗੜ੍ਹ, 11 ਫਰਵਰੀ: -ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਸਬੰਧੀ ਕੀਤੀ ਟਿੱਪਣੀ ਮਾਮਲੇ ਵਿਚ   ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਤਰਫੋਂ ਉਨ੍ਹਾਂ ਦਾ ਵਕੀਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆਪ੍ਰਤਾਪ ਸਿੰਘ ਬਾਜਵਾ ਦੀ  ਤਰਫੋਂ  ਲਿਖਤੀ ਉੱਤਰ ਲੈ ਕੇ ਪੇਸ਼ ਹੋਏ ਵਕੀਲ ਅਰਵਿੰਦ ਕੁਮਾਰ ਸਚਦੇਵਾ ਨੇ ਪ੍ਰਤਾਪ ਸਿੰਘ ਬਾਜਵਾ ਦਾ ਸਪਸ਼ਟੀਕਰਨ ਪੇਸ਼ ਕੀਤਾ ਅਤੇ ਕਿਹਾ ਨੇਤਾ ਵਿਰੋਧੀ ਧਿਰ ਵਲੋਂ ਕੋਈ ਵੀ ਜਾਤੀ ਸੂਚਕ ਟਿੱਪਣੀ ਨਹੀਂ ਕੀਤੀ ਗਈ ਅਤੇ ਆਪਣੇ ਸਪਸ਼ਟੀਕਰਨ ਦੇ ਨਾਲ ਕੁਝ ਹੋਰ ਸਬੰਧਤ ਦਸਤਾਵੇਜ਼ ਵੀ ਪੇਸ਼ ਕੀਤੇ ਗਏ ਅਤੇ ਕੇਸ ਨੂੰ ਦਫਤਰ ਦਾਖਲ ਕਰਨ ਦੀ ਮੰਗ ਕੀਤੀ। ਐਡਵੋਕੇਟ ਸਚਦੇਵਾ ਨੇ ਕਿਹਾ ਕਿ  ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ  ਪੰਜਾਬ ਤੋਂ ਬਾਹਰ ਹਨ ਅਗਰ ਕੋਈ ਪੇਸ਼ ਕੀਤੇ ਗਏ ਦਸਤਾਵੇਜ਼ਾਂ ਵਿੱਚ ਘਾਟ ਹੈ ਤਾਂ 15 ਦਿਨ ਹੋਰ ਦੇਣ ਦੀ ਮੰਗ ਕੀਤੀ ਗਈ।ਸ.ਗੜ੍ਹੀ ਨੇ ਦੱਸਿਆ ਕਿ ਵੱਲੋਂ ਪ੍ਰ...
ਪੰਜਾਬ ਪੁਲਿਸ ਨੇ ਪਾਕਿ-ਅਧਾਰਤ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਪਾਕਿ-ਅਧਾਰਤ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ

Hot News
ਚੰਡੀਗੜ੍ਹ/ਅੰਮ੍ਰਿਤਸਰ, 11 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ 'ਤੇ ਅਧਾਰਤ ਇੱਕ ਕਾਰਵਾਈ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਵਾਲੇ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਇਸ ਕਾਰਵਾਈ 'ਚ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਤੋਂ ਰਿਮੋਟ ਕੰਟਰੋਲ ਸਮੇਤ ਮਟੈਲਿਕ ਕੇਸ ਵਿੱਚ ਪੈਕ ਇੱਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਅਤੇ ਗੋਲੀ-ਸਿੱਕੇ ਸਮੇਤ ਇੱਕ ਵਿਦੇਸ਼ੀ ਪਿਸਤੌਲ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸ਼ੁਭਮ ਕੁਮਾਰ ਉਰਫ਼ ਸ਼ੁਭਮ ਸ੍ਰੀਵਾਸਤਵ ਵਜੋਂ ਹੋਈ ਹੈ, ਜੋ ਸੀਤਾਪੁਰ, ਉੱਤਰ ਪ੍ਰਦੇਸ਼ ਦੇ ਪਿੰਡ ਸਰੋਸਾ ਦਾ ਰਹਿਣ ਵਾਲਾ ਹੈ। ਦੱਸਣਯੋਗ ਹੈ ਕਿ ਇਹ ਸਫ਼ਲਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਆਈ.ਐਸ.ਆਈ. ਦੀ ਹ...
ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਵਿਅਕਤੀ 5 ਅਤਿ-ਆਧੁਨਿਕ ਪਿਸਤੌਲਾਂ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਵਿਅਕਤੀ 5 ਅਤਿ-ਆਧੁਨਿਕ ਪਿਸਤੌਲਾਂ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

Hot News
ਅੰਮ੍ਰਿਤਸਰ, 11 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਵਿੱਢੀ ਗਈ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦਰਮਿਆਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਅਰੋੜਾ (25), ਜੋ ਕਿ ਅੰਮ੍ਰਿਤਸਰ ਦੇ ਗਿਲਵਾਲੀ ਗੇਟ ਦਾ ਰਹਿਣ ਵਾਲਾ ਹੈ ਅਤੇ ਅੰਮ੍ਰਿਤਸਰ ਦੇ ਪਿੰਡ ਮੀਰਾਕੋਟ ਕਲਾਂ ਵਾਸੀ ਹਰਪ੍ਰੀਤ ਸਿੰਘ ਉਰਫ਼ ਹੈਪੀ (24) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮਐਮ ਗਲੌਕ ਅਤੇ ਦੋ .30 ਬੋਰ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ...
ਪੰਜਾਬ ਸਰਕਾਰ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ; ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ ਦਾ ਅਨਿੱਖੜਵਾਂ ਅੰਗ: ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ; ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ ਦਾ ਅਨਿੱਖੜਵਾਂ ਅੰਗ: ਲਾਲ ਚੰਦ ਕਟਾਰੂਚੱਕ

Hot News
ਚੰਡੀਗੜ੍ਹ, 11 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ ਦਾ ਅਨਿੱਖੜਵਾਂ ਅੰਗ ਹਨ। ਇਹ ਵਿਚਾਰ ਅੱਜ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਣ ਕੰਪਲੈਕਸ ਵਿਖੇ ਵਣ ਰੇਂਜਰ ਅਤੇ ਡਿਪਟੀ ਫਾਰੈਸਟ ਰੇਂਜਰ ਐਸੋਸੀਏਸ਼ਨ, ਪੰਜਾਬ ਰਾਜ ਵਣ ਵਿਕਾਸ ਨਿਗਮ ਬਠਿੰਡਾ ਦੇ ਸੇਵਾਮੁਕਤ ਕਰਮਚਾਰੀ ਯੂਨੀਅਨ ਅਤੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਪ੍ਰਗਟ ਕੀਤੇ। ਮੰਤਰੀ ਨੇ ਵਣ ਰੇਂਜਰਾਂ ਨੂੰ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਮਨਜ਼ੂਰ ਕੀਤੀ ਵਿਭਾਗ ਦੀ ਪੁਨਰਗਠਨ ਤਜਵੀਜ਼ ਤਹਿਤ ਪੰਜਾਬ ਵਣ ਸੇਵਾ (ਈ.ਏ.ਸੀ.ਐਫ.) ਦੀਆਂ 44 ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਨਰਗਠਨ ਸਬੰਧੀ ਪ੍ਰਸਤਾਵ ਵਿੱਚ ਮੁਕੱਦਮੇਬਾਜ਼ੀ ਦੇ ਮਾਮਲਿਆਂ ਨਾਲ ਨਜਿੱਠਣ ਲਈ ਕਾਨੂੰਨ ਅਧਿਕਾਰੀ ਦੀਆਂ 2 ਅਸਾਮੀਆਂ ਅਤੇ ਕਾਨੂੰਨੀ ਸਹਾਇਕਾਂ ਦੀਆਂ 6 ਅਸਾਮੀਆਂ ਵੀ ਸ਼ਾਮਿਲ ਹਨ। ਪੀ...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਿਭੋਰ ਸਾਹਿਬ ਰਵਿਦਾਸ ਮੰਦਰ ਦੇ ਸਲਾਨਾ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਿਭੋਰ ਸਾਹਿਬ ਰਵਿਦਾਸ ਮੰਦਰ ਦੇ ਸਲਾਨਾ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ

Hot News
ਨੰਗਲ 11 ਫਰਵਰੀ: ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਬਿਭੋਰ ਸਾਹਿਬ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਦੇ ਸਲਾਨਾ ਧਾਰਮਿਕ ਸਮਾਗਮ ਵਿੱਚ ਸ਼ਰਧਾ ਨਾਲ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਨੇ ਮੱਥਾ ਟੇਕ ਕੇ ਸਰਬੱਤ ਦੇ ਭਲੇ, ਦੇਸ਼ ਅਤੇ ਪੰਜਾਬ ਦੀ ਤਰੱਕੀ, ਭਾਈਚਾਰੇ ਵਿੱਚ ਪਿਆਰ, ਏਕਤਾ ਲਈ ਅਰਦਾਸ ਕੀਤੀ।      ਧਾਰਮਿਕ ਸਮਾਗਮ ਦੌਰਾਨ ਸੰਤ ਮਹਾਪੁਰਖਾਂ ਵੱਲੋਂ ਕੀਰਤਨ ਅਤੇ ਉਪਦੇਸ਼ ਦਿੱਤੇ ਗਏ, ਜਿਨ੍ਹਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਨ੍ਹਾਂ ਦੇ ਸਮਾਨਤਾ, ਭਾਈਚਾਰੇ ਅਤੇ ਮਨੁੱਖੀ ਮੁੱਲਾਂ ਸਬੰਧੀ ਸੁਨੇਹੇ ਨੂੰ ਯਾਦ ਕਰਵਾਇਆ ਗਿਆ। ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਉਪਦੇਸ਼ ਅੱਜ ਦੇ ਸਮੇਂ ਵਿੱਚ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਂਦੇ ਹਨ।    ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਸਾਂਝ, ਭਾਈਚਾਰੇ ਦੀ ਮਜ਼ਬੂਤੀ ਅਤੇ ਧਾਰਮਿਕ ਸਦਭਾਵਨਾ ਨੂੰ ਅੱਗੇ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀ ਭਲਾਈ, ਸਿੱਖਿਆ ਦੇ ਖ...
‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੈਲਥ ਕਾਰਡ ਬਣਾਉਣ ਲਈ ਲਗਾਏ ਗਏ ਹਨ ਵਿਸ਼ੇਸ਼ ਕੈਂਪ-ਵਿਧਾਇਕ ਸ਼ੈਰੀ ਕਲਸੀ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੈਲਥ ਕਾਰਡ ਬਣਾਉਣ ਲਈ ਲਗਾਏ ਗਏ ਹਨ ਵਿਸ਼ੇਸ਼ ਕੈਂਪ-ਵਿਧਾਇਕ ਸ਼ੈਰੀ ਕਲਸੀ

Hot News
ਬਟਾਲਾ, 11 ਫਰਵਰੀ (  )  'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਅਧੀਨ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈਸ ਬੀਮਾ ਦੇਣ ਲਈ ਵਿਸ਼ੇਸ਼ ਕੈਂਪਾਂ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਹੈਲਥ ਕਾਰਡ ਬਣਾਉਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ  ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਹਲਕੇ ਅੰਦਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕਾਰਡ ਬਣਾਉਣ ਲਈ 7 ਸਥਾਨਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਹੈਲਥ ਕਾਰਡ ਬਣ ਰਹੇ ਹਨ। ਉਨ੍ਹਾਂ ਦੱਸਿਆ ਬਟਾਲਾ ਦੀ ਵਾਰਡ ਨੰਬਰ 7, 37, ਵਾਰਡ ਨੰਬਰ 28 ਡੋਗਰਾ ਮੁਹੱਲਾ ਕਸ਼ਮੀਰ ਗਲੀ, ਵਾਰਡ ਨੰਬਰ 31 ਨੇੜੇ ਰਾਮਲੀਲ੍ਹਾ ਗਰਾਊਂਡ ਮੀਆਂ ਮੁਹੱਲਾ, ਪਿੰਡ ਡੱਲਾ ਮੋੜ ਨੇੜੇ ਕਾਨਵੈਂਟ ਸਕੂਲ ਹਰਚੋਵਾਲ ਰੋਡ, ਪਿੰਡ ਭਗਤਪੁਰ ਰੱਬਵਾਲਾ ਨੇੜੇ ਡੀਏਵੀ ਸਕੂਲ ਕਾਦੀਆਂ ਅਤੇ ...