Wednesday, October 14Malwa News
Shadow

Hot News

ਢਾਹ ਦਿੱਤਾ ਨਸ਼ਾ ਵੇਚਣ ਵਾਲੇ ਦਾ ਘਰ

Hot News
ਫ਼ਤਹਿਗੜ੍ਹ ਸਾਹਿਬ, 5 ਮਾਰਚ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਸ਼ੁਰੂ ਹੋ ਚੁੱਕੀ ਹੈ। ਇਸ ਕਾਰਵਾਈ ਤਹਿਤ ਅੱਜ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੌਨੀ ਵਿਖੇ ਇੱਕ ਨਸ਼ਾ ਤਸਕਰ ਦਾ ਘਰ ਢਾਹਿਆ ਗਿਆ। ਇਹ ਮਕਾਨ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਕਬਜਾ ਕਰਕੇ ਬਣਾਇਆ ਹੋਇਆ ਸੀ। ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਸਟਰ ਕਲੌਨੀ ਦੇ ਇਸ ਪਰਿਵਾਰ 'ਤੇ 2024 ਵਿੱਚ ਐਨ.ਡੀ.ਪੀ.ਐਸ.ਐਕਟ ਅਧੀਨ 02 ਮੁਕੱਦਮੇ ਦਰਜ਼ ਹਨ।ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹ...

ਮਜਦੂਰਾਂ ਦੇ ਪਰਿਵਾਰਾਂ ਨੂੰ ਪੰਜ ਲੱਖ ਤੱਕ ਦੀ ਮੈਡੀਕਲ ਸਹਾਇਤਾ

Hot News
ਚੰਡੀਗੜ੍ਹ. 5 ਮਾਰਚ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੱਤੀ ਹੈ ਕਿ ਰਜਿਸਟਰਡ ਉਸਾਰੀ ਕਿਰਤੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਅਧੀਨ 5 ਲੱਖ ਤੱਕ ਦੀ ਮੁਫਤ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਹ ਮੈਡੀਕਲ ਸਹਾਇਤਾ ਕਿਸੇ ਵੀ ਐਮਪੈਨਲਡ ਹਸਪਤਾਲ ਵਿੱਚ ਜਾ ਕੇ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਆਯੂਸ਼ਮਾਨ ਕਾਰਡ ਬਣਾਉਣਾ ਪੈਂਦਾ ਹੈ। ਇਹ ਕਾਰਡ ਹਰੇਕ ਸਰਕਾਰੀ ਹਸਪਤਾਲ ਵਿੱਚ ਬਣਦਾ ਹੈ। ਉਨ੍ਹਾਂ ਕਿਹਾ ਕਿ ਰਜਿਸਟਰਡ ਉਸਾਰੀ ਕਿਰਤੀ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਜਾ ਕੇ ਆਪਣਾ ਆਯੂਸ਼ਮਾਨ ਕਾਰਡ ਬਣਾ ਸਕਦਾ ਹੈ ਅਤੇ ਆਯੂਸ਼ਮਾਨ ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਅਧੀਨ ਮਿਲਣ ਵਾਲੇ ਵਿੱਤੀ ਲਾਭ ਦਾ ਫਾਇਦਾ ਉਠਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਉਸਾਰੀ ਕਿਰਤੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰ ਵੈਲਫੇਅਰ ਬੋਰਡ ਦਾ ਗਠਨ ਕੀਤਾ ਹੋਇਆ ਹੈ । ਕੋਈ ਵੀ ਉਸਾਰੀ ਕਿਰਤੀ ਜਿਸ ਦੀ ਉਮਰ 18-60 ਸਾਲ ਦੇ...

ਭਲਾਈ ਸਕੀਮਾਂ ‘ਚ ਟਾਲਮਟੋਲ ਵਾਲੇ ਅਧਿਕਾਰੀਆਂ ਨੂੰ ਚੇਤਾਵਨੀ

Hot News
ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ-ਵੱਖ ਭਲਾਈ ਸਕੀਮਾਂ ਅਧੀਨ ਬਕਾਇਆ ਪਏ ਫੰਡਾਂ ਦੀ ਤੇਜ਼ੀ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਇਹ ਹਦਾਇਤਾਂ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਹੋਈ ਇੱਕ ਸਮੀਖਿਆ ਮੀਟਿੰਗ ਦੌਰਾਨ ਜਾਰੀ ਕੀਤੀਆਂ। ਉਨ੍ਹਾਂ ਨੇ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਕਰਨ ਵਾਲੇ ਅਧਿਕਾਰੀ ਅਤੇ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।ਕੈਬਨਿਟ ਮੰਤਰੀ ਨੇ ਭਲਾਈ ਸਕੀਮਾਂ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਫ਼ਤੇ ਦੇ ਅੰਦਰ-ਅੰਦਰ ਕਾਰਵਾਈ ਰਿਪੋਰਟ ਪੇਸ਼ ਕਰਨ ਦੀ ਵੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਵਿਭਾਗ ਨੇ ਪਹਿਲੀਆਂ ਤਿਮਾਹੀਆਂ ਦੌਰਾਨ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਹੈ ਪਰ ਫਿਰ ਵੀ ਇਹ ਯਕੀਨੀ ਬਣਾਇਆ ਜਾਵੇ ਕਿ ਫ਼ੰਡ ਲੈਪਸ ਨਾ ਹੋਣ। ਡਾ. ਬਲਜੀਤ ਕੌਰ ਨੇ ਮੁੱਖ ਵਿਭਾਗੀ ਸਕੀਮਾਂ, ਜਿਸ ਵਿੱਚ ਬੁਢਾਪਾ ਪੈ...

ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

Hot News
ਲੁਧਿਆਣਾ, 5 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਕੁਰੜਾ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਵਨੀਤ ਸਿੰਘ ਬਾਜਵਾ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਰਿਸ਼ਵਤਖੋਰੀ ਕੇਸ ਵਿੱਚ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਐਸ.ਏ.ਐਸ. ਨਗਰ ਧਨਵੰਤ ਸਿੰਘ ‘ਤੇ ਵੀ ਸਹਿ-ਦੋਸ਼ੀ ਵਜੋਂ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਮੁਲਾਜ਼ਮਾਂ ਨੂੰ ਇੱਕ ਸਰਪੰਚ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਬੀ.ਡੀ.ਪੀ.ਓ. ਅਤੇ ਪੰਚਾਇਤ ਸਕੱਤਰ ਨੇ ਸਾਲ 2018-2023 ਤੱਕ ਗ੍ਰਾਮ ਪੰਚਾਇਤ ਵੱਲੋਂ ਕੀਤੇ ਵਿਕਾਸ ਕਾਰਜਾਂ ਲਈ ਵਰਤੀਆਂ ਗਈਆਂ ਗ੍ਰਾਂਟਾਂ ਸਬੰਧੀ ਵਰਤੋਂ ਸਰਟੀਫਿਕੇਟ (ਯੂ.ਸੀ.) ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ...

ਬਿਨਾਂ ਸਿਫਾਰਿਸ਼ ਤੋਂ ਭਰਤੀ ਹੋਏ ਨੌਜਵਾਨਾਂ ਨੇ ਕੀਤਾ ਭਗਵੰਤ ਮਾਨ ਦਾ ਧੰਨਵਾਦ

Hot News
ਚੰਡੀਗੜ੍ਹ, 5 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਿਰੋਲ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਮਿਲਣ ਤੋਂ ਉਤਸ਼ਾਹਿਤ ਨਵ-ਨਿਯੁਕਤ ਉਮੀਦਵਾਰਾਂ ਨੇ ਇਸ ਨੇਕ ਪਹਿਲਕਦਮੀ ਲਈ ਮੁੱਖ ਮੰਤਰੀ ਦੀ ਭਰਵੀਂ ਸ਼ਲਾਘਾ ਕੀਤੀ। ਅੱਜ ਇੱਥੇ ਟੈਗੋਰ ਥੀਏਟਰ ਵਿਖੇ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਕੁਝ ਨੌਜਵਾਨਾਂ ਨੇ ਮੁੱਖ ਮੰਤਰੀ ਅੱਗੇ ਆਪਣੇ ਦਿਲ ਦੇ ਵਲਵਲੇ ਸਾਂਝੇ ਕੀਤੇ।ਇਸ ਮੌਕੇ ਬਰਨਾਲਾ ਤੋਂ ਸਿਹਤ ਵਿਭਾਗ ਵਿੱਚ ਚੁਣੇ ਗਏ ਉਮੀਦਵਾਰ ਜਸਮੀਤ ਕੌਰ ਨੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਸ ਦਾ ਸੁਪਨਾ ਸਾਕਾਰ ਹੋਇਆ ਹੈ ਕਿਉਂਕਿ ਉਨ੍ਹਾਂ ਨੂੰ ਸਿਰਫ਼ ਯੋਗਤਾ ਦੇ ਆਧਾਰ 'ਤੇ ਰੈਗਲੂਰ ਨੌਕਰੀ ਮਿਲੀ ਹੈ। ਉਨ੍ਹਾਂ ਨੇ ਸੂਬੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ। ਆਪਣੇ ਵਿਚਾਰ ਸਾਂਝੇ ਕਰਦਿਆਂ ਸਿਹਤ ਵਿਭਾਗ ਵਿੱਚ ਚੁਣੇ ਗਏ ਮੈਡੀਕਲ ਅਫਸਰ ਡਾ. ਹਰਮੀਤ ਸਿੰਘ ਨੇ ਕਿਹਾ ਕਿ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣਾ ਸਾਡੇ ਸਾਰਿਆਂ ਲਈ ਵੱਡੀ ਪ੍ਰਾਪਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਭਰੋ...

ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਵਿੱਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ

Hot News
ਚੰਡੀਗੜ੍ਹ, 4 ਮਾਰਚ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਸਕੀਮਾਂ ਯੋਗ ਲਾਭਪਾਤਰੀਆਂ ਤੱਕ ਕੁਸ਼ਲਤਾ ਨਾਲ ਪਹੁੰਚਣਾ ਯਕੀਨੀ ਬਣਾਉਣ ਤਾਂ ਜੋ ਹਰੇਕ ਹੱਕਦਾਰ ਵਿਅਕਤੀ ਲਾਭ ਲੈ ਸਕੇ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਬੁਢਾਪਾ ਪੈਨਸ਼ਨ ਸਕੀਮ, ਵਿਧਵਾ ਅਤੇ ਬੇਸਹਾਰਾ ਮਹਿਲਾ ਪੈਨਸ਼ਨ ਸਕੀਮ, ਦਿਵਿਆਂਗ ਅੰਗਹੀਣ ਪੈਨਸ਼ਨ ਸਕੀਮ, ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ, ਆਸ਼ੀਰਵਾਦ ਸਕੀਮ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਹਨਾਂ ਸਕੀਮਾਂ ਦਾ ਜਾਇਜ਼ਾ ਲੈਂਦੇ ਹੋਏ, ਡਾ. ਬਲਜੀਤ ਕੌਰ ਨੇ ਸਮਾਜ ਦੇ ਹਾਸ਼ੀਏ 'ਤੇ ਪਏ ਵਰਗਾਂ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮਾਜਿਕ ਸੁਰੱਖਿਆ ਲਾਭਾਂ ਦੀ ਤੇਜ਼ੀ ਨਾਲ ਡਿਲੀਵਰੀ ਨੂੰ ਯਕੀਨੀਬਣਾਉਣ ਲਈ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਅਤੇ ਰੁਕਾਵਟਾਂ ਨੂੰ ਦੂਰ ਕਰਨ...
ਪੰਜਾਬ ‘ਚ 164 ਮੈਡੀਕਲ ਦੁਕਾਨਾਂ ਦਾ ਨਿਰੀਖਣ

ਪੰਜਾਬ ‘ਚ 164 ਮੈਡੀਕਲ ਦੁਕਾਨਾਂ ਦਾ ਨਿਰੀਖਣ

Hot News
ਚੰਡੀਗੜ੍ਹ, 4 ਮਾਰਚ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ ਚੌਥੇ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 164 ਮੈਡੀਕਲ ਦੁਕਾਨਾਂ ਦਾ ਨਿਰੀਖਣ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕਿਸੇ ਵੀ ਹੋਰ ਨਸ਼ੀਲੇ ਪਦਾਰਥ ਦੀ ਵਿਕਰੀ ਨਾ ਕਰਦੇ ਹੋਣ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਣ। ਇਹ ਚੈਕਿੰਗ ਛੇ ਜ਼ਿਲ੍ਹਿਆਂ ਹੁਸ਼ਿਆਰਪੁਰ, ਐਸਬੀਐਸ ਨਗਰ, ਜਲੰਧਰ ਦਿਹਾਤੀ, ਕਮਿਸ਼ਨਰੇਟ ਜਲੰਧਰ, ਕਪੂਰਥਲਾ ਅਤੇ ਰੂਪਨਗਰ ਵਿੱਚ ਕੀਤੀ ਗਈ।ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਨੂੰ ਜਾਰੀ ਰੱਖਦਿਆਂ ਅੱਜ ਸੂਬੇ ਭਰ ਵਿੱਚ 524 ਸਥਾਨਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ 53 ਐਫਆਈਆਰਜ਼ ਦਰਜ ਕਰਕੇ 69 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਨਾਲ ਸਿਰਫ਼ ਚਾਰ ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 472 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫਤਾਰ...

ਘਪਲੇਬਾਜੀ ਦੇ ਦੋਸ਼ ‘ਚ ਕੰਪਨੀ ਮਾਲਕ ਗ੍ਰਿਫਤਾਰ

Hot News
ਚੰਡੀਗੜ੍ਹ, 4 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਰਜਤ ਐਂਟਰਪ੍ਰਾਈਜ਼ਿਜ਼ ਨਾਭਾ ਦੇ ਮਾਲਕ ਭਗੌੜੇ ਚੱਲ ਰਹੇ ਮਾਲਕ ਰਜਤ ਜ਼ਖ਼ਮੀ ਨੂੰ ਸਰਕਾਰੀ ਗ੍ਰਾਂਟਾਂ ਵਿੱਚ 40,85,175 ਰੁਪਏ ਦੀ ਹੇਰਾ-ਫੇਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਰਜਤ ਜ਼ਖ਼ਮੀ ਅਮਲੋਹ ਬਲਾਕ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਨੂੰ ਸਰਕਾਰ ਵੱਲੋਂ ਜਾਰੀ ਹੋਏ ਸਰਕਾਰੀ ਫੰਡਾਂ ਦੀ ਦੁਰਵਰਤੋਂ ਨਾਲ ਸਬੰਧਤ ਇੱਕ ਮੁਕੱਦਮੇ ਵਿੱਚ ਲੋੜੀਂਦਾ ਸੀ ਜਿਸ ਵਿੱਚ ਫਤਿਹਗੜ੍ਹ ਸਾਹਿਬ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਕੁਲਵਿੰਦਰ ਸਿੰਘ ਰੰਧਾਵਾ ਵੀ ਸ਼ਾਮਲ ਸੀ।ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਅਗਸਤ, 2024 ਨੂੰ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਆਈਪੀਸੀ ਦੀ ਧਾਰਾ 409 ਅਤੇ 120-ਬੀ ਸਮੇਤ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13(1) ਦੇ ਨਾਲ-ਨਾਲ ਧਾਰਾ 13(2) ਦੇ ਤਹਿਤ ਐਫਆਈਆਰ ਨੰਬਰ 37 ਦਰਜ ਕੀਤੀ ਗਈ ਸੀ। ਇਸ ਕੇਸ ਵਿੱਚ ਉਕਤ ਕੁਲਵਿੰਦਰ ਸਿੰਘ ਰੰਧਾਵਾ, ਜੋ ਹੁਣ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ (ਡੀਡੀਪੀਓ) ਹੈ, ਸਮੇਤ ਪੰਜ ...

ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 4 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਮੰਗਲਵਾਰ ਨੂੰ ਪਟਿਆਲਾ ਜ਼ਿਲ੍ਹੇ ਦੀ ਤਹਿਸੀਲ ਰਾਜਪੁਰਾ ਦੇ ਮਾਲ ਹਲਕਾ ਸ਼ਾਮਦੋ ਵਿਖੇ ਤਾਇਨਾਤ ਪਟਵਾਰੀ ਅਸ਼ੋਕ ਕੁਮਾਰ ਅਤੇ ਉਸਦੇ ਕਾਰਿੰਦੇ ਗੁਰਜੀਤ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਕੇਸ ਪਟਿਆਲਾ ਜ਼ਿਲ੍ਹੇ ਦੇ ਪਿੰਡ ਸ਼ੇਖਪੁਰਾ ਰਾਜਪੂਤਾਂ ਦੇ ਵਸਨੀਕ ਵੱਲੋਂ ਦਰਜ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਅਤੇ ਉਸਦੇ ਸਾਥੀ (ਏਜੰਟ) ਨੇ ਸ਼ਿਕਾਇਤਕਰਤਾ ਦੀ ਜ਼ਮੀਨ ਨਾਲ ਸਬੰਧਤ ‘ਜਮਾਬੰਦੀ’ ਰਿਕਾਰਡ ਵਿੱਚ ਸੋਧ ਕਰਨ ਲਈ 20000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਵਿੱਚ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਤੇ ਉਕਤ ਮੁਲਜ਼ਮ ਪਟਵਾਰੀ ਅਤੇ ਉਸਦੇ ਕਾਰਿੰਦੇ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰ...

ਨਸ਼ੇ ਦਾ ਧੰਦਾ ਕਰਨ ਵਾਲੇ ਪਿਓ ਪੁੱਤ ਡਰੱਗ ਮਨੀ ਤੇ ਹਥਿਆਰਾਂ ਸਮੇਤ ਗ੍ਰਿਫਤਾਰ

Hot News
ਅੰਮ੍ਰਿਤਸਰ, 4 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਚੱਲ ਰਹੀ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵਿਅਕਤੀ ਅਤੇ ਉਸਦੇ ਪੁੱਤਰ, ਜੋ ਨਸ਼ਿਆਂ ਦੇ ਕਾਰੋਬਾਰ ਵਿੱਚ ਵੱਡੀ ਮੱਛੀ ਮੰਨੇ ਜਾਂਦੇ ਹਨ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਮੋਲਕ ਸਿੰਘ ਅਤੇ ਉਸਦੇ ਪੁੱਤਰ ਮਹਾਂਬੀਰ ਸਿੰਘ ਵਜੋਂ ਹੋਈ ਹੈ, ਦੋਵੇਂ ਤਰਨਤਾਰਨ ਦੇ ਪਿੰਡ ਠੱਠਾ ਦੇ ਵਸਨੀਕ ਹਨ। ਪੁਲਿਸ ਟੀਮਾਂ ਨੇ ਦੋਸ਼ੀਆਂ ਦੇ ਕਬਜ਼ੇ ਚੋਂ 1 ਲੱਖ ਰੁਪਏ ਦੀ ਡਰੱਗ ਮਨੀ , ਇੱਕ ਜਾਅਲੀ ਅਸਲਾ ਲਾਇਸੈਂਸ, ਦੋ ਹਥਿਆਰ - ਇੱਕ .30 ਬੋਰ ਪਿਸਤੌਲ ਸਮੇਤ ਦੋ ਮੈਗਜ਼ੀਨ ਅਤੇ 15 ਜ਼ਿੰਦਾ ਕਾਰਤੂਸ ਅਤੇ ਇੱਕ .306 ਸਿੰਗਲ ਬੈਰਲ ਸਪਰਿੰਗਫੀਲਡ ਰਾਈਫਲ ਸਮੇਤ ਪੰਜ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਟੋਇਟਾ ਕੋਰੋਲਾ ਕਾਰ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।ਇਹ ਕਾਰਵਾਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਐਨ...