ਮਨੁੱਖਾਂ ਦੀ ਜਨਮ ਤੋਂ ਲੈ ਕੇ ਮਰਨ ਤੱਕ ਰੁੱਖਾ ਨਾਲ ਸਾਂਝ ਰਹਿੰਦੀ ਹੈ-ਵਿਧਾਇਕ ਸੇਖੋਂ
ਫਰੀਦਕੋਟ 6 ਅਗਸਤ ()ਕੁਝ ਰੁੱਖ ਮੈਨੂੰ ਪੁੱਤ ਲਗਦੇ ਨੇ ਕੁਝ ਰੁੱਖ ਲਗਦੇ ਮਾਵਾਂ, ਕੁਝ ਰੁੱਖ ਨੂੰਹਾਂ ਧੀਆਂ ਲੱਗਦੇ ਕੁਝ ਰੁੱਖ ਵਾਂਗ ਭਰਾਵਾਂ, ਕੁਝ ਰੁੱਖ ਮੇਰੇ ਬਾਬੇ ਵਾਕਣ ਪੱਤਰ ਟਾਵਾਂ ਟਾਵਾਂ । ਸ਼ਿਵ ਕੁਮਾਰ ਬਟਾਲਵੀ ਵੱਲੋਂ ਲਿਖੀਆਂ ਇਨ੍ਹਾਂ ਸਤਰਾਂ ਨੂੰ ਅੱਜ 76ਵੇਂ ਵਣ ਮਹਾਂਉਤਸਵ ਮੌਕੇ ਚੇਤੇ ਕਰਦਿਆਂ ਫਰੀਦਕੋਟ ਵਿਧਾਇਕ ਗੁਰਦਿੱਤ ਸੇਖੋਂ ਨੇ ਜਿਲ੍ਹਾ ਪ੍ਰਸ਼ਾਸਨ ਦੇ ਸਮੂਹ ਵਿਭਾਗਾਂ ਨੂੰ ਜ਼ਿਲ੍ਹੇ ਵਿੱਚ 6.66 ਲੱਖ ਬੂਟੇ ਲਗਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਤੇ ਵਧਾਈ ਦਿੰਦਿਆਂ ਕਿਹਾ ਕਿ ਇਸ ਦਾ ਸਿਹਰਾ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੂੰ ਜਾਂਦਾ ਹੈ ਜਿਨ੍ਹਾਂ ਦੀ ਯੋਗ ਅਗਵਾਈ ਤਹਿਤ ਇਹ ਉਪਰਾਲਾ ਕੀਤਾ ਗਿਆ ਹੈ ।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬਾ ਪੱਧਰੀ ਵਣ ਮਹਾਂਉਤਸਵ ਮਨਾਉਣ ਮੌਕੇ ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਵੱਲੋਂ ਜਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿਖੇ ਪੌਦੇ ਲਗਾਏ ਗਏ।
ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਨੂੰ ਮੁੜ ਤੋਂ ਹਰਿਆ ਭਰਿਆ ਬਣਾਇਆ ਜਾਵੇ...