Tuesday, October 13Malwa News
Shadow

Hot News

ਗੈਂਗਸਟਰਾਂ ‘ਤੇ ਵਾਰ ਦਾ 216ਵਾਂ ਦਿਨ: ਪੰਜਾਬ ਪੁਲਿਸ ਵੱਲੋਂ 651 ਥਾਈਂ ਛਾਪੇਮਾਰੀ; 460 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 216ਵਾਂ ਦਿਨ: ਪੰਜਾਬ ਪੁਲਿਸ ਵੱਲੋਂ 651 ਥਾਈਂ ਛਾਪੇਮਾਰੀ; 460 ਕਾਬੂ

Hot News
ਚੰਡੀਗੜ੍ਹ, 24 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 216ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 651 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 216ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 460 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 64,218 ਹੋ ਗਈਆਂ। ਇਸ ਤੋਂ ਇਲਾਵਾ 250 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲ...
ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ ਕਾਬੂ; ਨੌਂ ਪਿਸਤੌਲਾਂ,6 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ ਕਾਬੂ; ਨੌਂ ਪਿਸਤੌਲਾਂ,6 ਕਿਲੋ ਹੈਰੋਇਨ ਬਰਾਮਦ

Hot News
ਚੰਡੀਗੜ੍ਹ/ਅੰਮ੍ਰਿਤਸਰ, 24 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਪੰਜ ਵਿਅਕਤੀਆਂ ਨੂੰ 9 ਗੈਰ-ਕਾਨੂੰਨੀ ਪਿਸਤੌਲਾਂ ਅਤੇ 6.311 ਕਿਲੋਗ੍ਰਾਮ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਤਿੰਨ ਨੈੱਟਵਰਕਾਂ ਨੂੰ ਤਬਾਹ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰਮਾਨਦੀਪ ਸਿੰਘ (20) ਅਤੇ ਤੀਰਥ ਸਿੰਘ (20) , ਦੋਵੇਂ ਵਾਸੀ ਪਿੰਡ ਸ਼ੇਖਮੰਗਾ, ਸੁਲਤਾਨਪੁਰ ਲੋਧੀ, ਕਪੂਰਥਲਾ; ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ (21) ਵਾਸੀ ਪਿੰਡ ਹੇਤਮਪੁਰਾ, ਅੰਮ੍ਰਿਤਸਰ (ਦਿਹਾਤੀ); ਕਮਲੇਸ਼ ਰਾਣੀ (65) ਵਾਸੀ ਇੰਦਰਾ ਕਲੋਨੀ ,ਅੰਮ੍ਰਿਤਸਰ  ਅਤੇ ਇੱਕ ਨਾਬਾਲਗ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ .30 ਬੋਰ ਜ਼ਿਗਾਨਾ ਅਤੇ ਇੱਕ 9 ਐਮਐਮ ਜ਼ਿਗਾਨਾ (ਤ...
ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ

Hot News
ਚੰਡੀਗੜ੍ਹ, 24 ਅਗਸਤ: ਰਾਜ ਸੂਚਨਾ ਕਮਿਸ਼ਨਰ,ਪੰਜਾਬ,  ਹਰਪ੍ਰੀਤ ਸੰਧੂ ਨੇ ਅੱਜ ਚੰਡੀਮੰਦਰ ਵਿਖੇ ਪੱਛਮੀ ਕਮਾਂਡ ਦੇ ਜਨਰਲ ਅਫਸਰ ਕਮਾਂਡਿੰਗ(ਜੀਓਸੀ), ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ, ਏਵੀਐਸਐਮ, ਐਸਐਮ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਅਮੀਰ ਫੌਜੀ ਵਿਰਾਸਤ ਅਤੇ ਸ਼ਾਨਾਮੱਤੇ ਇਤਿਹਾਸ ਬਾਰੇ ਸਾਰਥਕ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ, ਹਰਪ੍ਰੀਤ ਸੰਧੂ ਨੂੰ ਆਪਣੀ ਕਲਾਕਿਰਤ, ‘ਪੀਕੌਕ - ਦ ਗਲੋਰੀ ਆਫ਼ ਇੰਡੀਆ’, ਜੋ ਕਿ ਦੇਸ਼ ਦੇ ਸੱਭਿਆਚਾਰ ਦੇ ਮਾਣ ਦਾ ਪ੍ਰਤੀਕ ਹੈ, ਦੇ ਨਾਲ-ਨਾਲ ਆਪਣੀ ਕੌਫੀ ਟੇਬਲ ਕਿਤਾਬ ‘ਸੁਖਨਾ ਝੀਲ ਐਟ ਡਾਨ’ ਪੇਸ਼ ਕੀਤੀ, ਜੋ ਕਿ ਚੰਡੀਗੜ੍ਹ ਦੇ ਨਿਰਮਾਣ ਦੇ 75ਵੇਂ ਸਾਲ ਅਤੇ ਸ਼ਹਿਰ ਦੀ ਆਰਕੀਟੈਕਚਰਲ, ਸੱਭਿਆਚਾਰਕ ਅਤੇ ਕੁਦਰਤੀ ਵਿਰਾਸਤ ਦੇ ਜਸ਼ਨਾਂ ਨੂੰ  ਸਮਰਪਿਤ ਹੈ। ਉਨ੍ਹਾਂ ਨੇ ਆਪਣੇ ਖੋਜ ਪ੍ਰਕਾਸ਼ਨ, ‘ਵੀਟ ਫੀਲਡਜ਼ ਆਫ਼ ਪੰਜਾਬ - ਦ ਸਪਿਰਿਟ ਆਫ਼ ਵਿਸਾਖੀ’ ਵੀ ਪੇਸ਼ ਕੀਤੀ, ਜੋ ਕਿ ਪੰਜਾਬ ਦੀ ਖੇਤੀਬਾੜੀ ਵਿਰਾਸਤ ਦੇ ਦਸਤਾਵੇਜ਼ੀਕਰਨ ਅਤੇ ਇਸ ਧਰਤੀ ਅਤੇ ਇੱਥੋਂ ਦੇ ਲੋਕਾਂ ਨਾਲ ਭਾਰਤੀ ਫੌਜ ਦੇ ਅਟੁੱਟ ਰਿਸ਼ਤੇ ਨੂੰ ਮਾਨਤਾ ਦੇਣ ਲਈ ਇੱਕ ਅ...
ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆਂ; ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆਂ; ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

Hot News
ਚੰਡੀਗੜ੍ਹ, 24 ਅਗਸਤ : ਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ ਨਹੀਂ ਹੁੰਦਾ ਸਗੋਂ ਕੁਝ ਮਰੀਜ਼ਾਂ ਨੂੰ ਰੇਡੀਏਸ਼ਨ, ਟਾਰਗੇਟਿਡ ਜਾਂ ਹਾਰਮੋਨ ਥੈਰੇਪੀ ਦੇ ਨਾਲ ਲੰਬੇ ਸਮੇਂ ਤੱਕ ਫਾਲੋ-ਅੱਪ ਦੀ ਵੀ ਲੋੜ ਪੈ ਸਕਦੀ ਹੈ। ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਰਾਹੀਂ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਰਾਹੀਂ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਪ੍ਰਦਾਨ ਕਰਕੇ ਇਲਾਜ ਜਾਰੀ ਰੱਖਣ ਦੌਰਾਨ ਆਰਥਿਕ ਕਿੱਲਤ ਨੂੰ ਦੂਰ ਕਰਨ ਵਿੱਚ ਸਹਾਹਿਤਾ ਕੀਤੀ ਜਾ ਰਹੀ ਹੈ। ਛਾਤੀ ਦਾ ਕੈਂਸਰ ਹੋਣ ’ਤੇ ਛਾਤੀ ਵਿੱਚ ਅਸਧਾਰਨ ਕੋਸ਼ਿਕਾਵਾਂ ਬੇਕਾਬੂ ਢੰਗ ਨਾਲ ਵਧਣ ਅਤੇ ਫੈਲਣ ਲੱਗ ਜਾਂਦੀਆਂ ਹਨ। ਭਾਰਤ ਦੀਆਂ ਔਰਤਾਂ ਵਿੱਚ ਹੋਣ ਵਾਲੇ ਕੈਂਸਰ ਦੀ  ਇਹ ਸਭ ਤੋਂ ਆਮ ਕਿਸਮ ਹੈ। ਇੰਡੀਅਨ ਕਾਊਂਸਲ ਆਫ਼ ਮੈਡੀਕਲ ਰਿਸਰਚ-ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਇਨਫੋਰਮੈਟਿਕਸ ਐਂਡ ਰਿਸਰਚ (ਆਈ.ਸੀ.ਐਮ.ਆਰ.-ਐਨ.ਸੀ.ਡੀ.ਆਈ.ਆਰ.)  ਅਨੁਸਾਰ ਸਾਲ 2022 ਵਿੱਚ ਭਾਰਤ ਵਿੱਚ ਅੰਦਾਜ਼ਨ 2,16,108 ਔਰਤਾਂ ਵਿੱਚ ਛਾਤੀ ਦੇ ਕੈਂਸ...
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 24 ਅਗਸਤ:ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਬਜ਼ੁਰਗਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦੀ ਹੈ ਅਤੇ ਉਨ੍ਹਾਂ ਨੂੰ ਮਾਣ-ਸਨਮਾਨ, ਸੁਰੱਖਿਆ ਅਤੇ ਸਹਾਰਾ ਦੇਣ ਲਈ ਲਗਾਤਾਰ ਯਤਨ ਕਰ ਰਹੀ ਹੈ। ਵੇਰਵੇ ਸਾਂਝੇ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਈ ਬਿਰਧ ਆਸ਼ਰਮ ਚਲਾਏ ਜਾ ਰਹੇ ਹਨ, ਜਿੱਥੇ ਦੇਖਭਾਲ ਅਤੇ ਸਹਾਇਤਾ ਦੀ ਲੋੜ ਵਾਲੇ ਬਜ਼ੁਰਗਾਂ ਨੂੰ ਸੁਰੱਖਿਅਤ ਰਹਿਣ-ਸਹਿਣ, ਗੁਣਵੱਤਾ ਭਰਪੂਰ ਸੇਵਾਵਾਂ ਅਤੇ ਸਹਿਯੋਗੀ ਮਾਹੌਲ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਤਪਾ ਵਿਖੇ ਢਿੱਲਵਾਂ ਰੋਡ ਸਥਿਤ ਖੱਟੜ ਪੱਟੀ ਵਿੱਚ ਬਣਾਇਆ ਗਿਆ 72 ਬਿਸਤਰਿਆਂ ਵਾਲਾ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ 8.21 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜਿਸ ਦਾ ਉਦਘਾਟਨ 9 ਅਪ੍ਰੈਲ, 2025 ਨੂੰ ਕੀਤਾ ਗਿਆ ...
ਖੰਡ ਦੀਆਂ ਵਧਦੀਆਂ ਕੀਮਤਾਂ ਲਈ ਕੇਂਦਰ ਦੀਆਂ ਨੀਤੀਆਂ ਜ਼ਿੰਮੇਵਾਰ: ਡਾ. ਇੰਦਰਬੀਰ ਸਿੰਘ ਨਿੱਜਰ

ਖੰਡ ਦੀਆਂ ਵਧਦੀਆਂ ਕੀਮਤਾਂ ਲਈ ਕੇਂਦਰ ਦੀਆਂ ਨੀਤੀਆਂ ਜ਼ਿੰਮੇਵਾਰ: ਡਾ. ਇੰਦਰਬੀਰ ਸਿੰਘ ਨਿੱਜਰ

Hot News
ਅੰਮ੍ਰਿਤਸਰ, 23 ਅਗਸਤ ( ) - ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਖੰਡ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਗੰਨੇ ਨੂੰ ਈਥਾਨੌਲ ਉਤਪਾਦਨ ਵੱਲ ਵੱਧ ਮੋੜਨ ਕਾਰਨ ਖੰਡ ਦੀ ਉਪਲਬਧਤਾ ਪ੍ਰਭਾਵਿਤ ਹੋਈ ਹੈ, ਜਿਸ ਦਾ ਸਿੱਧਾ ਬੋਝ ਦੇਸ਼ ਦੇ ਆਮ ਲੋਕਾਂ ਦੀ ਜੇਬ ’ਤੇ ਪੈ ਰਿਹਾ ਹੈ। ਡਾ. ਨਿੱਜਰ ਨੇ ਕਿਹਾ ਕਿ ਮਹਿਜ਼ 18 ਦਿਨਾਂ ਦੇ ਅੰਦਰ ਖੰਡ ਦੀ ਕੀਮਤ 45 ਰੁਪਏ ਤੋਂ 70 ਰੁਪਏ ਪ੍ਰਤੀ ਕਿਲੋ ਤੋਂ ਵੱਧ ਪਹੁੰਚ ਗਈ ਹੈ ਜੋ ਕਿ ਚਿੰਤਾਜਨਕ ਹੈ। ਇਸ ਤੋਂ ਇਲਾਵਾ ਪਿਛਲੇ ਇੱਕ ਮਹੀਨੇ ਵਿੱਚ ਪਿਆਜ ਦੀਆਂ ਕੀਮਤਾਂ 30 ਰੁਪਏ ਤੋਂ ਵੱਧ ਕੇ 60 ਰੁਪਏ ਕਿਲੋ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਜ਼ਰੂਰੀ ਖੁਰਾਕੀ ਵਸਤੂਆਂ ਦੀਆਂ ਕੀਮਤਾਂ ਵਿੱਚ ਇੰਨਾ ਤੇਜ਼ ਵਾਧਾ ਕੇਂਦਰ ਸਰਕਾਰ ਦੀਆਂ ਨੀਤੀਆਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।  ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੈਟਰੋਲ ਵਿੱ...
ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਬਰਨਾਲਾ ਲੋੜਵੰਦਾਂ ਦੀ ਭਲਾਈ ਲਈ ਯਤਨਸ਼ੀਲ

ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਬਰਨਾਲਾ ਲੋੜਵੰਦਾਂ ਦੀ ਭਲਾਈ ਲਈ ਯਤਨਸ਼ੀਲ

Hot News
ਬਰਨਾਲਾ, 23 ਅਗਸਤ-   ਇੰਡੀਅਨ ਰੈੱਡ ਕ੍ਰਾਸ ਸੋਸਾਇਟੀ ਬਰਨਾਲਾ ਸਮਾਜ ਭਲਾਈ ਅਤੇ ਲੋੜਵੰਦਾਂ ਦੀ ਮਦਦ ਲਈ ਲਗਾਤਾਰ ਯਤਨਸ਼ੀਲ ਹੈ। ਰੈੱਡ ਕ੍ਰਾਸ ਸੋਸਾਇਟੀ ਬਰਨਾਲਾ ਵਲੋਂ ਜਿੱਥੇ ਲੋਕ ਸੇਵਾ ਕੈਂਪਾਂ ਰਾਹੀਂ ਪਿੰਡਾਂ ਵਿਚ ਸਿਹਤ ਅਤੇ ਹੋਰ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ, ਓਥੇ ਸਕੂਲਾਂ ਵਿਚ ਆਰ ਓ, ਹਸਪਤਾਲ ਵਿਚ ਲੋੜੀਂਦੇ ਉਪਕਰਨਾਂ ਤੋਂ ਇਲਾਵਾ ਜ਼ਿਲ੍ਹਾ ਜੇਲ੍ਹ ਵਿਚ ਸਹੂਲਤਾਂ ਮੁਹਈਆ ਕਰਾਉਣ ਸਮੇਤ ਦਿਵਿਆਂਗ ਲੋਕਾਂ ਦੀ ਭਲਾਈ ਲਈ ਕਾਰਜ ਕੀਤੇ ਜਾ ਰਹੇ ਹਨ।      ਡਿਪਟੀ ਕਮਿਸ਼ਨਰ ਸਹਿਤ ਪ੍ਰਧਾਨ ਰੈੱਡ ਕ੍ਰਾਸ ਸੋਸਾਇਟੀ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਰੈੱਡ ਕ੍ਰਾਸ ਸੋਸਾਇਟੀ ਦੇ ਮੈਂਬਰਾਂ ਦੇ ਸਹਿਯੋਗ ਨਾਲ ਸੋਸਾਇਟੀ ਵਲੋਂ ਲਗਾਤਾਰ ਸਮਾਜ ਭਲਾਈ ਕਾਰਜ ਕੀਤੇ ਜਾ ਰਹੇ ਹਨ।      ਓਹਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹਈਆ ਕਰਾਉਣ ਲਈ 12 ਪ੍ਰਾਇਮਰੀ ਸਕੂਲਾਂ ਵਿਚ 4,68,000 ਰੁਪਏ ਦੀ ਲਾਗਤ ਨਾਲ ਆਰਓ ਲਗਵਾਏ ਗਏ ਹਨ ਤਾਂ ਜੋ ਜ਼ਿਲ੍ਹੇ ਦੇ 100 ਫੀਸਦੀ ਸਰਕਾਰੀ ਸਕੂਲਾਂ ...
ਸ੍ਰੀ ਤ੍ਰਿਵੈਣੀ ਮੰਦਿਰ ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਮੌਕੇ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

ਸ੍ਰੀ ਤ੍ਰਿਵੈਣੀ ਮੰਦਿਰ ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਮੌਕੇ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

Hot News
ਨੰਗਲ 23 ਅਗਸਤ: ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ, ਸਥਾਨਕ ਸਰਕਾਰਾਂ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਸ੍ਰੀ ਤ੍ਰਿਵੈਣੀ ਮੰਦਿਰ ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਮੌਕੇ ਨਤਮਸਤਕ ਹੋਏ ਅਤੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਪਾਵਨ ਮੌਕੇ ਉਨ੍ਹਾਂ ਨੇ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਇਲਾਕੇ ਦੀ ਸੁੱਖ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਸਾਡੀ ਆਸਥਾ, ਸੱਭਿਆਚਾਰ ਅਤੇ ਰੂਹਾਨੀ ਵਿਰਸੇ ਦਾ ਅਹਿਮ ਹਿੱਸਾ ਹਨ। ਅਜਿਹੇ ਪਵਿੱਤਰ ਮੌਕੇ ਲੋਕਾਂ ਨਾਲ ਮਿਲ ਕੇ ਖੁਸ਼ੀਆਂ ਸਾਂਝੀਆਂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।     ਇਸ ਮੌਕੇ ਕੈਬਨਿਟ ਮੰਤਰੀ ਨੇ ਮੰਦਿਰ ਵਿਖੇ ਇਕੱਤਰ ਹੋਈ ਸੰਗਤ ਨਾਲ ਮੁਲਾਕਾਤ ਕੀਤੀ ਅਤੇ ਬਾਬਾ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸੰਗਤ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਭਾਵਨਾਵਾਂ ਅਤੇ ਵਿਚਾਰ ਸੁਣੇ ਅਤੇ ਕਿਹਾ ਕਿ ਸਾਡੇ ਧਾਰਮਿਕ ਸਮਾਗਮ ਸਾਨੂੰ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸੇਵਾ ਦੀ ਭਾਵਨਾ ਨਾਲ ਜੋੜਦੇ ਹਨ। ਉਨ੍ਹਾਂ ਕਿਹਾ ਕਿ ਸੰਗਤ ਦੀ ਸੇ...
ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ, ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਰਾਜਪਾਲ

ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ, ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਰਾਜਪਾਲ

Hot News
ਫਾਜ਼ਿਲਕਾ 23 ਅਗਸਤ 2026. ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ ਹਨ ਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸ਼ਹੀਦੀ ਸਮਾਰਕ ਆਸਫਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕੀਤਾ। ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਾਡੇ ਸ਼ਹੀਦਾਂ ਨੇ ਸਾਡੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਆਪਣੀਆਂ ਜਾਨਾਂ ਦੀ ਵੀ ਪਰਵਾਹ ਨਹੀਂ ਕੀਤੀ ਤੇ ਫਾਜ਼ਿਲਕਾ ਵਿਖੇ ਆਸਫਵਾਲਾ ਵਿਖੇ ਸਥਿਤ ਸ਼ਹੀਦੀ ਸਮਾਰਕ ਇਹ ਸੰਕੇਤ ਹੈ ਕਿ ਕਿਸ ਤਰ੍ਹਾਂ ਸਾਡੀਆਂ ਜਵਾਨ ਬਹਾਦਰ ਫੌਜਾਂ ਨੇ ਗੁਆਂਢੀ ਦੇਸ਼ ਤੋਂ ਸਾਡੀ ਰੱਖਿਆ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦਾਂ 'ਤੇ ਦੇਸ਼ ਦੀ ਰੱਖਿਆ ਲਈ ਹਰ ਵੇਲੇ ਤਾਇਨਾਤ ਫੋਜ਼ ਦੇ ਜਵਾਨਾਂ ਵੱਲੋਂ ਨਿਭਾਈ ਜਾ ਰਹੀ ਲਾਮਿਸਾਲ ਡਿਊਟੀ ਨੂੰ ਹਰੇਕ ਦੇਸ਼ ਵਾਸੀ ਸਿਜਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਨੂੰ ਅਸੀਂ ਤੈਅ ਦਿਲੋਂ ਸਲਾਮ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਚਾ...
ਪੰਜਾਬ ਦਾ ਪਾਣੀ ਦੂਸ਼ਿਤ ਕਰਨ ਵਾਲੀ ਹਿਮਾਚਲ ਦੀ ਇੰਡਸਟਰੀ ਖਿਲਾਫ ਪਹਿਲੀ ਵਾਰ ਪਰਚਾ ਦਰਜ

ਪੰਜਾਬ ਦਾ ਪਾਣੀ ਦੂਸ਼ਿਤ ਕਰਨ ਵਾਲੀ ਹਿਮਾਚਲ ਦੀ ਇੰਡਸਟਰੀ ਖਿਲਾਫ ਪਹਿਲੀ ਵਾਰ ਪਰਚਾ ਦਰਜ

Hot News
ਰੂਪਨਗਰ, 23 ਅਗਸਤ: ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਰੋਪੜ ਹੈੱਡਵਰਕਸ ਉੱਤੇ ਵੱਡੀ ਮਾਤਰਾ ਵਿੱਚ ਉਦਯੋਗਿਕ ਕੂੜਾ ਕਰਕਟ, ਰਹਿੰਦ ਖੂਹੰਦ ਸਮੇਤ ਹੋਰ ਪਲਾਸਟਿਕ ਖੜਾ ਹੋਣ ਦਾ ਸਖ਼ਤ ਨੋਟਿਸ ਲੈਣ ਕਰਕੇ ਸਤਲੁਜ ਦਾ ਪਾਣੀ ਦੂਸ਼ਿਤ ਕਰਨ ਵਾਲੇ ਹਿਮਾਚਲ ਦੇ ਉਦਯੋਗ ਖਿਲਾਫ ਪੁਲਿਸ ਵਲੋਂ ਪਹਿਲੀ ਵਾਰ ਮਾਮਲਾ ਦਰਜ ਕੀਤਾ ਗਿਆ ਹੈ।  ਇਸ ਮੌਕੇ ਅੱਜ ਰੋਪੜ ਹੈੱਡਵਰਕਸ ਵਿਖੇ ਮੀਡੀਆ ਨੂੰ ਜਾਣਕਾਰੀ ਸਾਂਝੀ ਕਰਦਿਆਂ ਵਿਧਾਇਕ ਨੇ ਕਿਹਾ ਕਿ ਰੋਪੜ ਤੋਂ ਪਹਿਲਾਂ ਪੰਜਾਬ ਵਿੱਚ ਕੋਈ ਵੀ ਉਦਯੋਗਿਕ ਕੇਂਦਰ ਨਹੀਂ ਹੈ ਜਦਕਿ ਹਿਮਾਚਲ ਪ੍ਰਦੇਸ਼ ਦੇ ਭੱਦੀ ਦੇ ਇਲਾਕੇ ਵਿੱਚ ਸਿਰਸਾ ਨਦੀ ਦੇ ਨਾਲ ਅਤੇ ਕਈ ਹੋਰ ਥਾਵਾਂ ਵਿਖੇ ਵੱਡੀ ਗਿਣਤੀ ਵਿੱਚ ਛੋਟੇ ਵੱਡੇ ਉਦਯੋਗ ਸਥਾਪਿਤ ਹਨ। ਇਹ ਉਦਯੋਗ ਮਾਨਸੂਨ ਦੌਰਾਨ ਵਰਖਾ ਦੀ ਆੜ ਵਿਚ ਆਪਣਾ ਸਾਰਾ ਜ਼ਹਿਰੀਲਾ ਰਸਾਇਣ, ਰਹਿੰਦ ਖੂਹੰਦ, ਕੂੜਾ ਕਰਕਟ ਅਤੇ ਪਲਾਸਟਿਕ ਆਦਿ ਨਦੀਆਂ ਵਿੱਚ ਸੁੱਟ ਦਿੰਦੇ ਹਨ, ਜਿਸ ਨਾਲ ਸਤਲੁਜ ਨੂੰ ਪ੍ਰਦੂਸ਼ਿਤ ਕੀਤਾ ਜਾ ਰਿਹਾ ਹੈ।  ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਸਵੇਰੇ ਪ੍ਰਸਾਸ਼ਨ ਨੂੰ ਮੌਕੇ ਤੇ ਬੁ...