ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 16 ਜੁਲਾਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ .32 ਬੋਰ ਦੇ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਦੇਵ ਸਿੰਘ ਉਰਫ ਮੱਟੂ, ਸਾਹਿਲ ਕੁਮਾਰ ਉਰਫ ਮਸਤ ਦੋਵੇਂ ਵਾਸੀ ਛੋਟਾ ਹਰੀਪੁਰਾ, ਅੰਮ੍ਰਿਤਸਰ ਅਤੇ ਪ੍ਰਭਜੋਤ ਸਿੰਘ ਉਰਫ ਪ੍ਰਭ ਵਾਸੀ ਗੁਰੂ ਨਾਨਕ ਪੁਰਾ (ਅੰਮ੍ਰਿਤਸਰ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਤਿੰਨ ਮੈਗਜ਼ੀਨ ਅਤੇ ਛੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਦੱਸਣਯੋਗ ਹੈ ਕਿ ਇਹ ਸਫ਼ਲਤਾ ਐਸ.ਐਸ.ਓ.ਸੀ. ਅੰਮ੍ਰਿਤਸਰ ਵੱਲ...