Tuesday, October 13Malwa News
Shadow

Hot News

ਵਿਧਾਇਕ ਸ਼ੈਰੀ ਕਲਸੀ ਨੇ ਭਾਜਪਾ ਦੇ ਕਈ ਪਰਿਵਾਰਾਂ ਦਾ ਆਮ ਆਦਮੀ ਵਿੱਚ ਸ਼ਾਮਿਲ ਹੋਣ ‘ਤੇ ਸਵਾਗਤ ਕਰਦਿਆਂ ਕਿਹਾ ‘ਜੀ ਆਇਆਂ ਨੂੰ’

ਵਿਧਾਇਕ ਸ਼ੈਰੀ ਕਲਸੀ ਨੇ ਭਾਜਪਾ ਦੇ ਕਈ ਪਰਿਵਾਰਾਂ ਦਾ ਆਮ ਆਦਮੀ ਵਿੱਚ ਸ਼ਾਮਿਲ ਹੋਣ ‘ਤੇ ਸਵਾਗਤ ਕਰਦਿਆਂ ਕਿਹਾ ‘ਜੀ ਆਇਆਂ ਨੂੰ’

Hot News
ਬਟਾਲਾ, 23 ਅਗਸਤ (       ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਬਟਾਲਾ ਵਾਸੀਆਂ ਦੇ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਵੇਖਦਿਆਂ  ਰਵਾਇਤੀ ਪਾਰਟੀਆਂ ਦੇ ਪਰਿਵਾਰ ਦਿਨੋ ਦਿਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ, ਜਿਸ ਦੇ ਚੱਲਦਿਆਂ ਅੱਜ ਕਈ ਪਰਿਵਾਰ ਭਾਜਪਾ ਨੂੰ ਅਲਵਿਦਾ ਕਹਿ ਕੇ ਆਪ ਪਾਰਟੀ ਵਿੱਚ ਸ਼ਾਮਿਲ ਹੋਏ, ਜਿਨ੍ਹਾਂ ਦਾ ਵਿਧਾਇਕ ਸ਼ੈਰੀ ਕਲਸੀ ਨੇ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ 'ਜੀ ਆਇਆ ਨੂੰ' ਕਿਹਾ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ  ਕਿਹਾ ਕਿ ਸ ਭਗਵੰਤ ਸਿੰਘ ਮਾਨ,ਨਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਆਪਣੇ ਮਹਿਜ ਸਾਢੇ 4 ਸਾਲ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੀ ਭਲਾਈ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਮਿਥੇ ਸਮੇਂ ਤੋਂ ਪਹਿਲਾਂ ਪੂਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਲਾਗੂ ਕੀਤੀ ਗਈ ਹੈ, ਸਿੱਖਿਆ, ਸਿਹਤ, ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੋਕ ਹਿੱਤ ਲਈ ਵੱਡੇ ਕਾਰਜ ਕੀਤੇ ...
ਸਿੱਧ ਬਾਬਾ ਬਾਲਕ ਨਾਥ ਜੀ ਮੰਦਿਰ ਗਾਗੜਾ ਸੂਰੇਵਾਲ ਵਿਖੇ ਭੰਡਾਰਾ ਕਰਵਾਉਣ ਦਾ ਸੁਭਾਗ ਪ੍ਰਾਪਤ ਹੋਇਆ- ਹਰਜੋਤ ਬੈਂਸ

ਸਿੱਧ ਬਾਬਾ ਬਾਲਕ ਨਾਥ ਜੀ ਮੰਦਿਰ ਗਾਗੜਾ ਸੂਰੇਵਾਲ ਵਿਖੇ ਭੰਡਾਰਾ ਕਰਵਾਉਣ ਦਾ ਸੁਭਾਗ ਪ੍ਰਾਪਤ ਹੋਇਆ- ਹਰਜੋਤ ਬੈਂਸ

Hot News
ਨੰਗਲ 23 ਅਗਸਤ: ਇਲਾਕੇ ਦੇ ਪ੍ਰਮੁੱਖ ਧਾਰਮਿਕ ਅਸਥਾਨ ਸਿੱਧ ਬਾਬਾ ਬਾਲਕ ਨਾਥ ਜੀ ਮੰਦਿਰ ਗਾਗੜਾ ਸੂਰੇਵਾਲ ਅੱਪਰ ਵਿਖੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਪਰਿਵਾਰ ਵੱਲੋਂ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੋਨੂੰ ਸੈਣੀ ਹੁਸ਼ਿਆਰਪੁਰ ਵਾਲਿਆਂ ਵੱਲੋਂ ਬਾਬਾ ਜੀ ਦੇ ਭਜਨਾਂ ਦਾ ਗੁਣਗਾਨ ਕੀਤਾ ਗਿਆ ਅਤੇ ਵਿਸ਼ਾਲ ਭੰਡਾਰਾ ਲਗਾਇਆ ਗਿਆ। ਇਲਾਕੇ ਦੀਆਂ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਲਗਵਾਈ ਅਤੇ ਭਜਨਾਂ ਦਾ ਆਨੰਦ ਮਾਣਿਆ। ਇਸ ਧਾਰਮਿਕ ਸਮਾਰੋਹ ਦੌਰਾਨ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦਾ ਪਰਿਵਾਰ ਵੀ ਆਮ ਸ਼ਰਧਾਲੂਆਂ ਦੀ ਤਰ੍ਹਾਂ ਸੇਵਾ ਕਰਦਾ ਅਤੇ ਸੰਗਤ ਨੂੰ ਭੰਡਾਰਾ ਵਰਤਾਉਂਦਾ ਨਜ਼ਰ ਆਇਆ। ਇਸ ਮੌਕੇ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਧ ਬਾਬਾ ਬਾਲਕ ਨਾਥ ਜੀ ਮੰਦਿਰ ਗਾਗੜਾ ਸੂਰੇਵਾਲ ਵਿਖੇ ਭੰਡਾਰਾ ਕਰਵਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਬਾਬਾ ਜੀ ਦੇ ਭਜਨਾਂ ਨੂੰ ਸਰਵਣ ਕਰਕੇ ਬਹੁਤ ਸ਼ਾਂਤੀ ਮਿਲੀ ਹੈ ਅਤੇ ਸਮੁੱਚਾ ਇਲਾਕਾ ਧਾਰਮਿਕ ਰੰਗ ਵਿੱਚ ਰੰਗਿਆ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸ...
ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

Hot News
ਚੰਡੀਗੜ੍ਹ, 23 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 215ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 610 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 215ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 341 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 63,758 ਹੋ ਗਈਆਂ। ਇਸ ਤੋਂ ਇਲਾਵਾ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪ...
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਤੋਂ ਤਿੰਨ ਹੋਰ ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਤੋਂ ਤਿੰਨ ਹੋਰ ਬੱਸਾਂ ਰਵਾਨਾ

Hot News
ਨੰਗਲ 22 ਅਗਸਤ:  ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਨੰਗਲ ਤੋਂ ਤਿੰਨ ਬੱਸਾਂ ਨੂੰ ਕੈਬਨਿਟ ਮੰਤਰੀ ਪੰਜਾਬ ਸਰਕਾਰ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਬੱਸਾਂ ਨੰਗਲ ਦੇ ਵਾਰਡ ਨੰਬਰ 11, 16 ਅਤੇ 18 ਵਿੱਚੋਂ ਸ਼ਰਧਾਲੂਆਂ ਨੂੰ ਲੈ ਕੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ। ਯਾਤਰਾ ਦੌਰਾਨ ਸ਼ਰਧਾਲੂ ਮਥੁਰਾ-ਵ੍ਰਿੰਦਾਵਨ, ਹਰਿਦੁਆਰ-ਰਿਸ਼ੀਕੇਸ਼, ਸਾਲਾਸਰ-ਖਾਟੂ ਸ਼ਾਮ ਜੀ ਸਮੇਤ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਗੇ। ਇਸ ਮੌਕੇ ਸ਼ਰਧਾਲੂਆਂ ਵਿੱਚ ਵਿਸ਼ੇਸ਼ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।       ਇਸ ਮੌਕੇ ਯਾਤਰਾ ’ਤੇ ਜਾ ਰਹੇ ਬਜ਼ੁਰਗ ਸ਼ਰਧਾਲੂਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਵਿੱਚੋਂ ਕਈ ਬਜ਼ੁਰਗ ਪਹਿਲੀ ਵਾਰ ਇਨ੍ਹਾਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਪਰਿਵਾਰਾਂ ਲਈ ਦੂਰ-ਦੁਰਾਡੇ ਸਥਿਤ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨਾ ਕਈ ਵਾਰ ਮੁਸ਼ਕਲ ਹੁੰਦ...
ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Global News, Hot News
ਡੀਗੜ੍ਹ, 20 ਅਗਸਤ, 2026: ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਰਵਜੋਤ ਸਿੰਘ ਅਤੇ ਯੂ.ਕੇ. ਦੇ ਸੰਸਦ ਮੈਂਬਰ ਤੇ ਬਰਤਾਨਵੀ ਸੰਸਦ ਦੀ ਰੱਖਿਆ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਨੇ ਬੀਤੇ ਦਿਨ ਚੰਡੀਗੜ੍ਹ ਵਿਖੇ ਮੁਲਾਕਾਤ ਕਰਕੇ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਅਹਿਮ ਮੁੱਦਿਆਂ, ਪੰਜਾਬ ਨਾਲ ਹਵਾਈ ਸੰਪਰਕ, ਨਿਵੇਸ਼ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਸੁਰੱਖਿਆ ਸਮੇਤ ਕਈ ਮਾਮਲਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਏਪੁਰ ਵੀ ਮੌਜੂਦ ਸਨ।ਮੀਟਿੰਗ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਚੰਡੀਗੜ੍ਹ ਤੋਂ ਹੋਰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਅਤੇ ਮੌਜੂਦਾ ਸਿੱਧੀਆਂ ਹਵਾਈ ਸੇਵਾਵਾਂ ਵਿੱਚ ਵਾਧਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਲੰਡਨ, ਬਰਮਿੰਘਮ ਅਤੇ ਯੂਰਪ ਦੇ ਹੋਰ ਪ੍ਰਮੁੱਖ ਸ਼ਹਿਰਾਂ ਨਾਲ ਪੰਜਾਬ ਦਾ ਸਿੱਧਾ ਹਵਾਈ ਸੰਪਰਕ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਦੋਵਾਂ ਹਵਾਈ ਅੱਡਿਆਂ ’ਤੇ ਹਵਾਈ ਮਾਲ ਦੀ ਢੋਆ-ਢੁਆਈ...
ਡਾ. ਗੁਰਪ੍ਰੀਤ ਕੌਰ ਮਾਨ ‘ਤੇ ਕਾਂਗਰਸ ਦੇ ਵਿਧਾਇਕ ਖਹਿਰਾ ਦੇ ਜੀਜੇ ਰਣਜੀਤ ਸਿੰਘ ਦੇ ਦੋਸ਼ ਬੇਬੁਨਿਆਦ ਅਤੇ ਰਾਜਨੀਤੀ ਤੋਂ ਪ੍ਰੇਰਿਤ: ਆਪ

ਡਾ. ਗੁਰਪ੍ਰੀਤ ਕੌਰ ਮਾਨ ‘ਤੇ ਕਾਂਗਰਸ ਦੇ ਵਿਧਾਇਕ ਖਹਿਰਾ ਦੇ ਜੀਜੇ ਰਣਜੀਤ ਸਿੰਘ ਦੇ ਦੋਸ਼ ਬੇਬੁਨਿਆਦ ਅਤੇ ਰਾਜਨੀਤੀ ਤੋਂ ਪ੍ਰੇਰਿਤ: ਆਪ

Hot News
ਚੰਡੀਗੜ੍ਹ 22 ਅਗਸਤ- ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕ ਅਮਨਦੀਪ ਕੌਰ ਨੇ ਵਿਰੋਧੀ ਧਿਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਦੇ ਖਿਲਾਫ ਲਗਾਏ ਜਾ ਰਹੇ ਕਥਿਤ ਬੇਬੁਨਿਆਦ ਦੋਸ਼ਾਂ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਸਰਕਾਰ ਦੇ ਕੰਮਕਾਜ 'ਤੇ ਸਵਾਲ ਚੁੱਕਣਾ, ਵਿਰੋਧ ਕਰਨਾ ਅਤੇ ਆਲੋਚਨਾ ਕਰਨਾ ਵਿਰੋਧੀ ਧਿਰ ਦਾ ਅਧਿਕਾਰ ਹੈ, ਪਰ ਝੂਠੇ ਦੋਸ਼ ਲਗਾ ਕੇ ਕਿਸੇ ਵਿਅਕਤੀ ਦੀ ਨਿੱਜੀ ਜ਼ਿੰਦਗੀ, ਪ੍ਰਤਿਸ਼ਠਾ ਅਤੇ ਚਰਿੱਤਰ 'ਤੇ ਹਮਲਾ ਕਰਨਾ ਕਿਸੇ ਵੀ ਕੀਮਤ 'ਤੇ ਸਵੀਕਾਰ ਨਹੀਂ ਕੀਤਾ ਜਾਵੇਗਾ। ਜਦੋਂ ਝੂਠ ਦੀ ਹੱਦ ਪਾਰ ਹੋ ਜਾਵੇ ਤਾਂ ਉਸ ਦਾ ਜਵਾਬ ਸਿਰਫ਼ ਸਿਆਸੀ ਨਹੀਂ, ਸਗੋਂ ਕਾਨੂੰਨੀ ਤਰੀਕੇ ਨਾਲ ਵੀ ਦਿੱਤਾ ਜਾਵੇਗਾ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਮਨਦੀਪ ਕੌਰ ਨੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐੱਸਡੀ ਰਾਜਵੀਰ ਸਿੰਘ 'ਤੇ ਵੀ ਅਜਿਹੇ ਦੋਸ਼ ਲਗਾਏ ਗਏ ਸਨ, ਜਿਨ੍ਹਾਂ ਦਾ ਕੋਈ ਠੋਸ ਸਬੂਤ ਸਾਹਮ...
ਗੈਂਗਸਟਰਾਂ ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਨੇ 634 ਛਾਪੇਮਾਰੀ ਕੀਤੀ; 352 ਵਿਅਕਤੀ ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਨੇ 634 ਛਾਪੇਮਾਰੀ ਕੀਤੀ; 352 ਵਿਅਕਤੀ ਗ੍ਰਿਫ਼ਤਾਰ

Hot News
ਚੰਡੀਗੜ੍ਹ, 22 ਅਗਸਤ: 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 214ਵੇਂ ਦਿਨ  ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂਦੇ ਪਛਾਣੇ ਗਏ ਅਤੇ ਮੈਪ ਕੀਤੇ 634 ਟਿਕਾਣਿਆਂ ਤੇ ਛਾਪੇਮਾਰੀ ਕੀਤੀ।  ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ,ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 214ਵੇਂ ਦਿਨ, ਪੁਲਿਸ ਟੀਮਾਂ ਨੇ  352 ਵਿਅਕਤੀਆਂ ਨੂੰ 4 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 63,417 ਹੋਈਆਂ ਹਨ । ਇਸ ਤੋਂ ਇਲਾਵਾ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...
ਜ਼ਿਲ੍ਹਾ ਫ਼ਰੀਦਕੋਟ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਮਨਾਇਆ ਗਿਆ ਈ.ਸੀ.ਸੀ.ਈ ਦਿਵਸ

ਜ਼ਿਲ੍ਹਾ ਫ਼ਰੀਦਕੋਟ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਮਨਾਇਆ ਗਿਆ ਈ.ਸੀ.ਸੀ.ਈ ਦਿਵਸ

Hot News
ਫ਼ਰੀਦਕੋਟ, 21 ਅਗਸਤ -  ਸਮਾਜਿਕ ਸੁਰੱਖਿਆ,  ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਈ.ਸੀ.ਸੀ.ਈ. ਦਿਵਸ  (ਅਰਲੀ ਚਾਇਲਡ ਹੁਡ ਕੇਅਰ ਐਂਡ ਐਜੂਕੇਸ਼ਨ ਡੇਅ) ਮਨਾਇਆ ਗਿਆ।ਇਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਖਾਸ ਕਰਕੇ ਭਾਵਨਾਤਮਿਕ ਵਿਕਾਸ ਨੂੰ ਕੇਂਦਰ ਵਿੱਚ ਰੱਖਦਿਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਇਸ ਮੌਕੇ ਬੱਚਿਆਂ ਨੂੰ ਆਪਣੀਆਂ ਭਾਵਨਾਵਾਂ ਨੂੰ ਪਛਾਣਨ, ਸਮਝਣ ਅਤੇ ਉਨ੍ਹਾਂ ਦਾ ਸਹੀ ਢੰਗ ਨਾਲ ਪ੍ਰਗਟਾਵਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਬੱਚਿਆਂ ਨਾਲ ਖੇਡਾਂ, ਕਹਾਣੀਆਂ, ਗੀਤਾਂ, ਰੋਲ-ਪਲੇਅ, ਚਿੱਤਰਕਾਰੀ ਅਤੇ ਸਮੂਹ ਗਤੀਵਿਧੀਆਂ ਰਾਹੀਂ ਖੁਸ਼ੀ, ਦੁੱਖ, ਗੁੱਸਾ, ਡਰ ਅਤੇ ਪਿਆਰ ਵਰਗੀਆਂ ਵੱਖ-ਵੱਖ ਭਾਵਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਰਤਨਦੀਪ ਸੰਧੂ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਦੇ ਭਾਵਨਾਤਮਿਕ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣਾ ਬਹੁਤ ਜ਼ਰੂਰੀ ਹੈ। ਬੱਚਿਆਂ ਨੂੰ ਆਪਣੀਆਂ ਭਾਵਨਾਵਾਂ ਨੂੰ ਸਮਝਣ ਅ...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ 23 ਅਗਸਤ ਨੂੰ ਗਾਗੜਾ ਵਿਖੇ ਕਰਨਗੇ ‘ਲੋਕ ਮਿਲਣੀ’

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ 23 ਅਗਸਤ ਨੂੰ ਗਾਗੜਾ ਵਿਖੇ ਕਰਨਗੇ ‘ਲੋਕ ਮਿਲਣੀ’

Hot News
ਨੰਗਲ 22 ਅਗਸਤ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਸ਼ਿਕਾਇਤਾਂ ਦੇ ਹੱਲ ਲਈ 23 ਅਗਸਤ ਨੂੰ ਪਿੰਡ ਗਾਗੜਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਪਹਿਲਕਦਮੀ ਰਾਹੀਂ ਲੋਕਾਂ ਨੂੰ ਆਪਣੀਆਂ ਮੁਸ਼ਕਲਾਂ ਸਿੱਧੇ ਤੌਰ ’ਤੇ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਉਣ ਦਾ ਮੌਕਾ ਮਿਲੇਗਾ।     ਪਿਛਲੇ ਕਰੀਬ ਸਾਢੇ ਚਾਰ ਸਾਲਾਂ ਤੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲਗਾਤਾਰ ‘ਲੋਕ ਮਿਲਣੀ’ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਉਹ ਲੋਕਾਂ ਨਾਲ ਸਿੱਧੀ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹਨ। ਇਸੇ ਲੜੀ ਨੂੰ ਅੱਗੇ ਤੋਰਦਿਆਂ ਇਸ ਵਾਰ ‘ਲੋਕ ਮਿਲਣੀ’ ਦਾ ਆਯੋਜਨ ਗਾਗੜਾ ਵਿਖੇ ਕੀਤਾ ਜਾ ਰਿਹਾ ਹੈ।         ਇਸ ਮੌਕੇ ਬੈਂਸ ਪਰਿਵਾਰ ਵੱਲੋਂ ਪ੍ਰਾਚੀਨ ਸਿੱਧ ਬਾਬਾ ਬਾਲਕ ਨਾਥ ਮੰਦਰ, ਗਾਗੜਾ ਵਿਖੇ ਧਾਰਮਿਕ ਭੰਡਾਰਾ ਵੀ ਕਰਵਾਇਆ ਜਾਵੇਗਾ। ਬੈਂਸ ਪਰਿਵਾਰ ਨੇ ਸਮੂਹ ਸੰਗਤ ਅਤੇ ...
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਭਨੂਪਲੀ ਟੱਪਰੀਆਂ ਵਿਖੇ ਲੱਗੇ ਭੰਡਾਰੇ ਵਿੱਚ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਭਨੂਪਲੀ ਟੱਪਰੀਆਂ ਵਿਖੇ ਲੱਗੇ ਭੰਡਾਰੇ ਵਿੱਚ ਕੀਤੀ ਸ਼ਿਰਕਤ

Hot News
ਨੰਗਲ 22 ਅਗਸਤ: ਭਨੂਪਲੀ ਟੱਪਰੀਆਂ ਵੱਲੋਂ ਸਾਵਣ ਅਸ਼ਟਮੀ ਮੌਕੇ ਕਰਵਾਏ ਜਾ ਰਹੇ ਸਲਾਨਾ ਭੰਡਾਰੇ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਰਾਸ਼ਟਰੀ ਸੰਤ ਬਾਬਾ ਬਾਲ ਜੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਬਾਬਾ ਜੀ ਦੇ ਬਚਨ ਸਰਵਣ ਕੀਤੇ। ਕੈਬਨਿਟ ਮੰਤਰੀ ਨੇ ਬਾਬਾ ਅਮੋਲਕਾ ਨੰਦ ਜੀ ਮਹਾਰਾਜ ਤੇ ਰਾਸ਼ਟਰੀ ਸੰਤ ਬਾਬਾ ਬਾਲ ਜੀ ਦੇ ਬਚਨ ਸੰਗਤਾਂ ਨਾਲ ਬੈਠ ਕੇ ਸੁਣੇ ਅਤੇ ਭੰਡਾਰੇ ਦੀ ਸੇਵਾ ਵਿੱਚ ਵੀ ਸ਼ਮੂਲੀਅਤ ਕੀਤੀ। ਰਾਸ਼ਟਰੀ ਸੰਤ ਬਾਬਾ ਬਾਲ ਜੀ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਆਪਸੀ ਭਾਈਚਾਰਾ, ਸੇਵਾ ਅਤੇ ਸਦਭਾਵਨਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ।    ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਗਤਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਸ ਯਾਤਰਾਵ...