ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ 26 ਜੂਨ:--ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਅਤੇ ਆਪਣੀਆਂ ਲੋਕ ਪੱਖੀ ਯੋਜਨਾਵਾਂ ’ਤੇ ਅਮਲ ਕਰਨ ਲਈ ਵਚਨਬੱਧ ਹੈ। ਇਸ ਲਈ ਜਰੂਰੀ ਹੈ ਕਿ ਸਾਰੇ ਅਧਿਕਾਰੀ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਿਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੈਰਾਥਨ ਮੀਟਿੰਗ ਦੌਰਾਨ ਕੀਤਾ। ਉਨਾਂ ਅੱਜ ਮਾਲ ਵਿਭਾਗ, ਖੇਤੀਬਾੜੀ, ਜੰਗਲਾਤ, ਮਾਰਕਫੈਡ, ਸਕੂਲ, ਚੋਣਾਂ, ਲੋਕ ਨਿਰਮਾਣ ਵਿਭਾਗ, ਇੰਡਸਟਰੀ, ਸੰਚਾਈ ਅਤੇ ਸਿਹਤ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਉਨਾਂ ਦੇ ਕੰਮਾਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਸਰਕਾਰੀ ਕੰਮਕਾਜ ਨੂੰ ਪਾਰਦਰਸ਼ਤਾ ਅਤੇ ਸਮਾਂਬੱਧ ਢੰਗ ਨਾਲ ਕਰਨਾ ਯਕੀਨੀ ਬਣਾਉਣ। ਆਪਣੇ ਆਪਣੇ ਵਿਭਾਗ ਦੇ ਚੱਲ ਰਹੇ ਵਿਕਾਸ ਕਾਰਜਾਂ ਵੱਲ ਵਿਸ਼ੇਸ ਧਿਆਨ ਦੇ ਕੇ ਉਨ੍ਹਾਂ ਨੂੰ ਸਮਾਂਬੱਧ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਬਰਸਾਤੀ ਨਾਲਿਆਂ ਦੀ ਸਫਾ...