Tuesday, October 13Malwa News
Shadow

Hot News

30 ਹਜਾਰ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

Breaking News, Hot News
ਚੰਡੀਗੜ੍ਰ, 12 ਜਨਵਰੀ : ਆਬਕਾਰੀ ਵਿਭਾਗ ਮੋਹਾਲੀ ਅਤੇ ਪੰਜਾਬ ਪੁਲੀਸ ਨੇ ਸਾਂਝੇ ਅਪ੍ਰੇਸ਼ਨ ਦੌਰਾਨ ਇਕ ਟਰੱਕ ਨੂੰ ਕਾਬੂ ਕਰਕੇ ਉਸ ਵਿਚੋਂ 200 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਸ਼ਰਾਬ ਕੇਵਲ ਚੰਡੀਗੜ੍ਹ ਵਿਚ ਹੀ ਵਿਕਰੀ ਲਈ ਜਾਰੀ ਕੀਤੀ ਗਈ ਸੀ ਅਤੇ ਸਾਰੀਆਂ ਬੋਤਲਾਂ ਉੱਪਰ ਛਪਿਆ ਹੋਇਆ ਸੀ 'ਸਿਰਫ ਚੰਡੀਗੜ੍ਹ ਵਿਚ ਵਿੱਕਰੀ ਲਈ'। ਪਰ ਇਹ ਸ਼ਰਾਬ ਦੀਆਂ 220 ਬੋਤਲਾਂ ਪੰਜਾਬ ਵਿਚ ਨਾਜਾਇਜ਼ ਤੌਰ 'ਤੇ ਵੇਚਣ ਲਈ ਲਿਜਾਈਆਂ ਜਾ ਰਹੀਆਂ ਸਨ।ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਚੰਡੀਗੜ੍ਹ ਤੋਂ ਲਿਆ ਕੇ ਕੀਤੀ ਜਾਂਦੀ ਸ਼ਰਾਬ ਦੀ ਵਿੱਕਰੀ ਵਿਰੁੱਧ ਕੀਤੀਆਂ ਗਈਆਂ 6 ਵੱਡੀਆਂ ਕਾਰਵਾਈਆਂ ਵਿਚੋਂ ਇਹ ਇਕ ਮਹੱਤਵਪੂਰਨ ਪ੍ਰਾਪਤੀ ਹੈ। ਇਸ ਬੰਧੀ ਪੁਲੀਸ ਥਾਣਾ ਹੰਡੇਸਰਾ ਵਿਖੇ ਪਰਚਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਮੋਹਾਲੀ ਜਿਲੇ ਦੇ ਵੱਖ ਵੱਖ ਥਾਣਿਆਂ ਵਿਚ 6 ਹੋਰ ਪਰਚੇ ਦਰਜ ਕੀਤੇ ਗਏ ਹਨ। ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਸ਼ਰਾਬ ਦੀ ਤਸਕਰੀ ਨੂੰ ਲੈ ਕੇ ਚਾਲੂ ਵਿੱਤੀ ਵਰ੍ਹੇ ਦੌਰਾਨ 31 ਦਸੰਬਰ ਤੱਕ 114 ਪਰਚੇ ...

ਸੜਕ ਸੁਰੱਖਿਆ ਫੋਰਸ ਦੇ ਜਵਾਨ ਦੀ ਮੌਤ : ਮੁੱਖ ਮੰਤਰੀ ਵਲੋਂ ਇਕ ਕਰੋੜ ਸਹਾਇਤਾ ਦਾ ਐਲਾਨ

Breaking News, Hot News
ਸੰਗਰੂਰ, 12 ਜਨਵਰੀ : ਇਕ ਸੜਕ ਹਾਦਸੇ ਵਿਚ ਪਿਛਲੇ ਦਿਨੀਂ ਫੱਟੜ ਹੋਏ ਸੜਕ ਸੁਰੱਖਿਆ ਫੋਰਸ ਦੇ ਜਵਾਨ ਹਰਸ਼ਵੀਰ ਸਿੰਘ ਦੀ ਹਸਪਤਾਲ ਵਿਚ ਮੌਤ ਹੋ ਗਈ। ਇਸ ਮੌਤ ਨਾਲ ਇਲਾਕੇ ਵਿਚ ਭਾਰੀ ਸੋਗ ਪਾਇਆ ਜਾ ਰਿਹਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਸ਼ਵੀਰ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਉਸ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵਲੋਂ ਇਕ ਕਰੋੜ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਪਰਿਵਾਰ ਨੂੰ ਐਚ ਡੀ ਐਫ ਸੀ ਬੈਂਕ ਵਲੋਂ ਵੀ ਇਕ ਕਰੋੜ ਰੁਪਏ ਦੀ ਬੀਮਾ ਰਾਸ਼ੀ ਦਿੱਤੀ ਜਾਵੇਗੀ, ਕਿਉਂਕਿ ਸੜਕ ਸੁਰੱਖਿਆ ਜਵਾਨਾਂ ਦਾ ਸਰਕਾਰ ਵਲੋਂ ਬੀਮਾ ਕਰਵਾਇਆ ਹੋਇਆ ਹੈ।ਪਿਛਲੇ ਦਿਨੀਂ ਸੰਗਰੂਰ ਜਿਲੇ ਵਿਚ ਹਰਸ਼ਵੀਰ ਸਿੰਘ ਆਪਣੀ ਡਿਊਟੀ ਨਿਭਾਅ ਰਿਹਾ ਸੀ ਕਿ ਅਚਾਨਕ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਭਵਾਨੀਗੜ੍ਹ ਨੇੜੇ ਬਾਲਦ ਕੈਂਚੀਆਂ ਨੇੜੇ ਇਕ ਸਵਿਫਟ ਕਾਰ ਚਾਲਕ ਨਸ਼ੇ ਵਿਚ ਧੁੱਤ ਸੀ ਅਤੇ ਬਹੁਤ ਹੀ ਲਾਪਰਵਾਹੀ ਨਾਲ ਗੱਡੀ ਚਲਾ ਰਿਹਾ ਸੀ। ਉਸ ਦੀ ਗੱਡੀ ਅਚਾਨਕ ਸੜਕ ਸੁਰੱਖਿਆ ਫੋਰਸ ਦੀ ਗੱਡੀ ਨਾਲ ਟਕਰਾ ਗਈ, ਜਿਸ ਨਾਲ ਗੱਡੀ ਵਿਚ ਸਵਾਰ ਜਵਾਨ ...

ਐਥਲੀਟ ਲੜਕੀ ਨਾਲ ਸਾਥੀ ਤੇ ਕੋਚ ਕਰਦੇ ਰਹੇ ਲਗਾਤਾਰ ਬਲਾਤਕਾਰ

Breaking News, Hot News
ਨਵੀਂ ਦਿੱਲੀ, 12 ਜਨਵਰੀ : ਕੇਰਲ ਦੇ ਪਥਾਨਮਥਿੱਟਾ ਵਿੱਚ ਇੱਕ ਦਲਿਤ ਕੁੜੀ ਨਾਲ ਹੋਏ ਬਲਾਤਕਾਰ ਦੇ ਮਾਮਲੇ ਨੇ ਸਭ ਨੂੰ ਹੈਰਾਨ ਕਰ ਦਿੱਤਾ। ਉਸ ਨਾਲ 5 ਸਾਲਾਂ ਵਿੱਚ 60 ਲੋਕਾਂ ਨੇ ਬਲਾਤਕਾਰ ਕੀਤਾ। ਪੀੜਤਾ ਦੀ ਸ਼ਿਕਾਇਤ 'ਤੇ 13 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਅਪਰਾਧ ਦੇ ਸਮੇਂ ਕੁੜੀ ਨਾਬਾਲਗ ਸੀ। ਇਸ ਲਈ ਮਾਮਲਾ ਪਥਾਨਮਥਿੱਟਾ ਬਾਲ ਭਲਾਈ ਕਮੇਟੀ ਕੋਲ ਦਰਜ ਹੋਇਆ ਹੈ। ਸੀਡਬਲਯੂਸੀ ਪਥਾਨਮਥਿੱਟਾ ਜ਼ਿਲ੍ਹੇ ਦੇ ਪ੍ਰਧਾਨ ਐੱਨ. ਰਾਜੀਵ ਨੇ ਦੱਸਿਆ ਕਿ ਪਥਾਨਮਥਿੱਟਾ ਐੱਸ.ਪੀ. ਕੋਲ ਇਸ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਨੇ ਜਾਂਚ ਕਰਕੇ 5 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।'ਮਹਿਲਾ ਸਾਮਾਕਿਆ' ਨਾਂ ਦੀ ਇੱਕ ਗੈਰ-ਸਰਕਾਰੀ ਸੰਸਥਾ ਹੈ, ਜੋ ਔਰਤਾਂ ਦੇ ਹੱਕਾਂ ਲਈ ਕੰਮ ਕਰਦੀ ਹੈ। ਉਹ ਖੇਤਰ ਦੇ ਦੌਰੇ 'ਤੇ ਸੀ। ਇਸ ਦੌਰਾਨ ਕੁੜੀ ਨਾਲ ਮੁਲਾਕਾਤ ਹੋਈ। ਉਸਦੀ ਆਪਬੀਤੀ ਸੁਣ ਕੇ ਸਭ ਹੈਰਾਨ ਹੋ ਗਏ। ਉਨ੍ਹਾਂ ਨੇ ਸੀਡਬਲਯੂਸੀ ਨੂੰ ਕੁੜੀ ਬਾਰੇ ਜਾਣਕਾਰੀ ਦਿੱਤੀ। ਉਸ ਤੋਂ ਬਾਅਦ ਸੀਡਬਲਯੂਸੀ ਦੇ ਅਧਿਕਾਰੀਆਂ ਨੇ ਕੁੜੀ ਨਾਲ ਸੰਪਰਕ ਕੀਤਾ। ਉਸਦੀ ਕਾਊਂਸਲਿੰਗ ਕਰਕੇ ਸਾਰੀ ਜਾਣਕਾਰੀ ਇਕੱਠੀ ਕੀਤੀ।ਕੁੜੀ...

ਪੰਜਾਬ ‘ਚ ਨਸ਼ੇ ਦੇ ਕੇਸਾਂ ਦੇ ਨਿਪਟਾਰੇ ਲਈ ਲੱਗਣਗੇ 7 ਸਾਲ

Hot News, Unexpected
ਚੰਡੀਗੜ੍ਹ, 11 ਜਨਵਰੀ : ਪੰਜਾਬ ਦੀਆਂ ਵੱਖ ਵੱਖ ਅਦਾਲਤਾਂ ਵਿਚ ਚੱਲ ਰਹੇ ਮੁਕੱਦਮਿਆਂ ਦੀ ਗਿਣਤੀ ਬਾਰੇ ਬਹੁਤ ਹੀ ਹੈਰਾਨੀਜਨਕ ਤੱਥ ਸਾਹਮਣੇ ਆਏ ਹਨ, ਜਿਸ ਨਾਲ ਕਈ ਕਈ ਸਾਲਾਂ ਤੱਕ ਲੋਕਾਂ ਨੂੰ ਫੈਸਲਿਆਂ ਲਈ ਉਡੀਕ ਕਰਨੀ ਪੈਂਦੀ ਹੈ ਅਤੇ ਵਾਰ ਵਾਰ ਅਦਾਲਤਾਂ ਵਿਚ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਇਸ ਵੇਲੇ ਪੰਜਾਬ ਦੀਆਂ ਸੈਸ਼ਨ ਅਦਾਲਤਾਂ ਵਿਚ ਕੇਵਲ ਨਸ਼ੇ ਸਬੰਧੀ ਕੇਸਾਂ ਦੀ ਗਿਣਤੀ ਹੀ 35 ਹਜਾਰ ਤੋਂ ਵੱਧ ਹੋ ਗਈ ਹੈ ਅਤੇ ਇਨ੍ਹਾਂ ਕੇਸ਼ਾਂ ਦੇ ਨਿਪਟਾਰੇ ਲਈ 7 ਸਾਲ ਲੱਗਣਗੇ। ਜੇਕਰ ਕੇਸਾਂ ਦਾ ਸਿਲਸਲਾ ਇਸੇ ਤਰਾਂ ਚੱਲਦਾ ਰਿਹਾ ਤਾਂ ਅਗਲੇ ਪੰਜ ਸਾਲਾਂ ਤੱਕ ਪੁਰਾਣੇ ਕੇਸਾਂ ਦਾ ਨਿਪਟਾਰਾ ਕਰਨ ਲਈ ਔਸਤ ਸਮਾਂ ਹੱਦ 11 ਸਾਲ ਤੱਕ ਪਹੁੰਚ ਜਾਵੇਗੀ।ਇਹ ਅੰਕੜੇ ਕੋਈ ਆਮ ਨਹੀਂ ਹਨ, ਸਗੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਤਰ ਖੇਤਰੀ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਵਿਚ ਰੱਖੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਅੱਜ 'ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ' ਦੇ ਮੁੱਦੇ ਬਾਰੇ ਵੱਖ ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਖੇਤਰੀ ਕਾਨਫਰੰਸ ਕੀਤੀ। ਨਵੀਂ ਦਿੱਲੀ ਵਿਖੇ ਕਰਵਾਈ ਗਈ ਇਸ ਕਾਨਫਰੰਸ...

ਵਿਧਾਇਕ ਗੋਗੀ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਏ ਭਗਵੰਤ ਸਿੰਘ ਮਾਨ

Hot News
ਲੁਧਿਆਣਾ, 11 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਅਚਾਨਕ ਮੌਤ 'ਤੇ ਦੁੱਖ ਪ੍ਰਗਟ ਕਰਨ ਲਈ ਪਹੁੰਚੇ ਅਤੇ ਵਿਧਾਇਕ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਏ। ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੋਗੀ ਸਾਡਾ ਇਕ ਮਿਹਨਤੀ, ਸਮਰਪਿਤ ਅਤੇ ਵਚਨਬੱਧ ਸਾਥੀ ਸੀ, ਜਿਸ ਦਾ ਸਾਨੂੰ ਵੀ ਬਹੁਤ ਘਾਟਾ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਗੋਗੀ ਪਾਰਟੀ ਨੂੰ ਹਮੇਸ਼ਾਂ ਸਮਰਪਿਤ ਰਿਹਾ ਹੈ ਅਤੇ ਪਾਰਟੀ ਲਈ ਉਸ ਨੇ ਡਟ ਕੇ ਕੰਮ ਕੀਤਾ ਹੈ। ਉਸ ਨੇ ਆਪਣੇ ਹਲਕੇ ਦੇ ਲੋਕਾਂ ਦੀ ਭਲਾਈ ਲਈ ਦਿਨ ਰਾਤ ਮਿਹਨਤ ਕੀਤੀ ਹੈ।ਇਸ ਮੌਕੇ ਮੁੱਖ ਮੰਤਰੀ ਨੇ ਵਿਧਾਇਕ ਗੋਗੀ ਦੀ ਦੇਹ 'ਤੇ ਫੁੱਲ ਮਾਲਾਵਾਂ ਭੇਂਟ ਕਰਕੇ ਅਰਦਾਸ ਕੀਤੀ ਕਿ ਪ੍ਰਮਾਤਮਾਂ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।...

ਭਗਵੰਤ ਮਾਨ ਨੇ ਕੀਤੀ ਅਮਿਤ ਸ਼ਾਹ ਨਾਲ ਮੀਟਿੰਗ

Breaking News, Hot News
ਨਵੀਂ ਦਿੱਲੀ, 11 ਜਨਵਰੀ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ ਦਾ ਮੁੱਦਾ ਉਠਾਇਆ ਅਤੇ ਕੇਂਦਰ ਸਰਕਾਰ ਤੋਂ ਸਹਿਯੋਗ ਦੀ ਮੰਗ ਕੀਤੀ।ਕੇਂਦਰੀ ਮੰਤਰੀ ਅਮਿਤ ਸ਼ਾਹ ਵਲੋਂ ਅੱਜ ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ 'ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ' ਬਾਰੇ ਇਕ ਕਾਨਫਰੰਸ ਕੀਤੀ। ਇਸ ਕਾਨਫਰੰਸ ਵਿਚ ਉੱਤਰ ਖੇਤਰੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਅਹਿਮ ਮੁੱਦੇ ਵਿਚਾਰੇ ਗਏ। ਇਸ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਡੀਓ ਕਾਨਫਰੰਸ ਰਾਹੀਂ ਭਾਗ ਲਿਆ। ਮੀਟਿੰਗ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਸਰਹੱਦੀ ਸੂਬਿਆਂ ਦੀਆਂ ਆਪਣੀਆਂ ਸਮੱਸਿਆਵਾਂ ਹਨ। ਪੰਜਾਬ ਲਈ ਤਾਂ ਉਸ ਤੋਂ ਵੀ ਵੱਡੀ ਮੁਸ਼ਕਲ ਇਹ ਹੈ ਕਿ ਪੰਜਾਬ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ, ਜਦਕਿ ਪਾਕਿਸਤਾਨ ਦੇ ਭਾਰਤ ਨਾਲ ਸਬੰਧ ਸੁਖਾਵੇਂ ਨਹੀਂ ਹਨ। ਇਸ ਲਈ ਪਾਕਿਸਤਾਨ ਵਲੋਂ ਹਮੇਸ਼ਾਂ ਪੰਜਾਬ ਨਾਲ ਲੱਗਦੀ ਸਰਹੱਦ ਰਾਹੀਂ ਭਾਰਤ ਵਿਚ ਨਸ਼ਾ ਭੇਜਣ ਦੀਆਂ ਅਨੇਕਾਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਦੋਂ ਤੋਂ ਪ...

ਆਪ ਵਿਧਾਇਕ ਗੋਗੀ ਦੀ ਗੋਲੀ ਵੱਜਣ ਨਾਲ ਮੌਤ

Breaking News, Hot News
ਲੁਧਿਆਣਾ, 11 ਜਨਵਰੀ : ਬੀਤੀ ਰਾਤ ਲੁਧਿਆਣਾ ਵੈਸਟ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਅਚਾਨਕ ਗੋਲੀ ਲੱਗਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਗੋਗੀ ਆਪਣੇ ਕਮਰੇ ਵਿਚ ਸਨ, ਜਦੋਂ ਘਰ ਵਿਚ ਗੋਲੀ ਚੱਲਣ ਦੀ ਆਵਾਜ਼ ਆਈ। ਜਦੋਂ ਪਰਿਵਾਰ ਦੇ ਬਾਕੀ ਮੈਂਬਰਾਂ ਨੇ ਗੋਗੀ ਦੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਗੋਗੀ ਖੂਨ ਨਾਲ ਲੱਥਪੱਥ ਪਿਆ ਸੀ, ਜਿਸਦੀ ਮੌਕੇ 'ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਤੇ ਗੰਨਮੈਨਾਂ ਨੇ ਗੁਰਪ੍ਰੀਤ ਗੋਗੀ ਨੂੰ ਤੁਰੰਤ ਡੀ.ਐਮ.ਸੀ. ਹਸਪਤਾਲ ਪਹੁੰਚਾਇਆ ਗਿਆ, ਪਰ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਗੁਰਪ੍ਰੀਤ ਗੋਗੀ ਆਮ ਆਦਮੀ ਪਾਰਟੀ ਦਾ ਵਿਧਾਇਕ ਸੀ ਅਤੇ ਸ਼ਨੀਵਾਰ ਨੂੰ ਪੂਰਾ ਦਿਨ ਆਮ ਆਦਮੀ ਪਾਰਟੀ ਦੀਆਂ ਵੱਖ ਵੱਖ ਸਰਗਰਮੀਆਂ ਵਿਚ ਸ਼ਾਮਲ ਹੋਇਆ। ਇਸ ਦੌਰਾਨ ਉਸ ਨੇ ਆਪ ਦੇ ਕਈ ਸੀਨੀਅਰ ਆਗੂਆਂ ਨਾਲ ਮੁਲਾਕਾਤ ਵੀ ਕੀਤੀ। ਪਰ ਗੋਗੀ ਦੀ ਕੋਈ ਵੀ ਕਾਰਵਾਈ ਅਸੁਖਾਵੀਂ ਨਹੀਂ ਸੀ। ਪਰ ਰਾਤ ਵੇਲੇ ਜਦੋਂ ਅਚਾਨਕ ਗੋਲੀ ਦੀ ਆਵਾਜ਼ ਆਈ ਤੇ ਉਸ ਦੀ ਮੌਤ ਨੇ ਸਭ ਨੂੰ ਹੈਰਾਨ ਕਰ ਦਿੱਤਾ। ਮੁੱਢਲੀ ਜਾਣਕਾਰੀ ਅਨੁਸਾਰ ਗੋਗੀ ਆਪਣਾ ਪਿਸਟਲ ਸਾਫ ਕਰ ਰਿਹਾ ਸੀ, ਜਦੋਂ ਅਚਾਨਕ ਗੋ...

ਪੰਜਾਬ ‘ਚ ਲਿੰਗ ਅਨੁਪਾਤ ਸੁਧਾਰਨ ਦੇ ਯਤਨ ਜਾਰੀ : ਸੌਂਦ

Hot News
ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਵਲੋਂ ਏ ਐਸ ਗਰਲਜ਼ ਕਾਲਜ ਵਿਖੇ ਕਰਵਾਏ ਗਏ ਲੋਹੜੀ ਦੇ ਤਿਉਹਾਰ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਵਿਚ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਅਤੇ ਸਮਾਜ ਵਿਚ ਸਮਾਨਤਾ ਲਿਆਉਣ ਲਈ ਲੋਹੜੀ ਦਾ ਤਿਉਹਰ ਮਨਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਅੱਜਕੱਲ੍ਹ ਦੁਨੀਆਂ ਵਿਚ ਕੋਈ ਵੀ ਅਜਿਹਾ ਖੇਤਰ ਨਹੀਂ ਜਿਥੇ ਲੜਕੀਆਂ ਨੇ ਵੱਡੀਆਂ ਪ੍ਰਾਪਤੀਆਂ ਨਾ ਕੀਤੀਆਂ ਹੋਣ।ਇਸ ਮੌਕੇ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿਚ ਧੀਆਂ ਦਾ ਸਤਿਕਾਰ ਵਧਾਉਣ ਲਈ ਅਤੇ ਰਾਜ ਦੀਆਂ ਮਹਿਲਾਵਾਂ ਦੀ ਭਲਾਈ ਲਈ ਕਈ ਨਵੀਆਂ ਯੋਜਵਾਨਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸ ਸਮਾਗਮ ਵਿਚ ਕਾਲਜ ਦੀਆਂ ਵਿਦਿਆਰਥਣਾ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਇਸ ਸਮਗਾਮ ਵਿਚ ਕੈਬਨਿਟ ਮੰਤਰੀ ਪਤਨੀ ਕਮਲਜੀਤ ਕੌਰ ਅਤੇ ਬੇਟੀ ਜਸਕੀਰਤ ਕੌਰ ਨੇ ਵੀ ਹਾਜਰੀ ਭਰੀ...

ਬਿਜਲੀ ਮੰਤਰੀ ਨੇ ਜਾਰੀ ਕੀਤਾ ਨਵਾਂ ਕੈਲੰਡਰ

Hot News
ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਅਤੇ ਪੰਜਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ। ਸਾਲ 2025 ਦੇ ਇਸ ਕੈਲੰਡਰ ਵਿਚ ਪੰਜਾਬ ਦੇ ਥਰਮਲ ਪਲਾਂਟਾਂ ਦੇ ਨਾਲ ਨਾਲ ਨਵੇਂ ਨਿਯੁਕਤ ਹੋਏ ਕਰਮਚਾਰੀਆਂ ਲਈ ਕਰਵਾਏ ਗਏ ਸਮਾਗਮ ਦੀ ਤਸਵੀਰ ਵੀ ਛਾਪੀ ਗਈ ਹੈ। ਇਸ ਤੋਂ ਇਲਾਵਾ ਕੈਲੰਡਰ ਵਿਚ ਪਾਵਰ ਟਰਾਂਸਮਿਸ਼ਨ ਲਈ ਬੁਨਿਆਦੀ ਢਾਂਚਾ ਮਜਬੂਤ ਕਰਨ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਬਾਰੇ ਵੀ ਜਾਣਕਾਰੀ ਮੁਹਈਆ ਕਰਵਾਈ ਗਈ ਹੈ। ਇਸ ਮੌਕੇ ਬਿਜਲੀ ਮੰਤਰੀ ਨੇ ਬਿਜਲੀ ਵਿਭਾਗ ਦੀਆਂ ਦੋਵਾਂ ਸੰਸਥਾਵਾਂ ਦੀਆਂ ਪ੍ਰਾਪਤੀਆਂ ਦੀ ਪ੍ਰਸੰਸਾ ਕੀਤੀ।...

ਕੈਨੇਡਾ, ਅਮਰੀਕਾ ਤੇ ਆਸਟਰੇਲੀਆ ਦੀਆਂ ਕੰਪਨੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

Breaking News, Hot News
ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਉਦਯੋਗ ਤੇ ਵਪਾਰ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੁਨੀਆਂ ਭਰ ਵਿਚੋਂ ਆਏ ਵੱਖ ਵੱਖ ਕੰਪਨੀਆਂ ਦੇ 40 ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੱਦਾ ਦਿੱਤਾ ਕਿ ਪੰਜਾਬ ਵਿਚ ਨਿਵੇਸ਼ ਕੰਪਨੀਆਂ ਨੂੰ ਸਰਕਾਰ ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਵੱਡੇ ਪੱਧਰ 'ਤੇ ਵਪਾਰ ਤੇ ਕਾਰੋਬਾਰ ਦੀਆਂ ਬੇਹੱਦ ਸੰਭਾਵਨਾਵਾਂ ਹਨ।ਕੇਂਦਰ ਸਰਕਾਰ ਵਲੋਂ ਕਰਵਾਏ ਜਾ ਰਹੇ ਅੱਠਵੇਂ ਇੰਡਸ ਫੂਡ ਮੇਲੇ ਦੌਰਾਨ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਖਾਣਿਆ ਬਾਰੇ ਪੂਰੀ ਦੁਨੀਆਂ ਦੇ ਲੋਕਾਂ ਵਿਚ ਉਤਸੁਕਤਾ ਹੁੰਦੀ ਹੈ ਅਤੇ ਪੰਜਾਬ ਦੇ ਸ਼ਵਾਦਿਸਟ ਖਾਣਿਆਂ ਬਾਰੇ ਸਾਰੀ ਦੁਨੀਆਂ ਜਾਣਦੀ ਹੈ। ਪੰਜਾਬ ਸਰਕਾਰ ਦੇ ਯਤਨਾਂ ਨਾਲ ਵੇਰਕਾ, ਸੋਹਣਾ, ਫਾਈਵ ਰਿਵਰਜ਼ ਅਤੇ ਹੋਰ ਬਰਾਂਡਾਂ ਦੀ ਪੂਰੀ ਦੁਨੀਆਂ ਵਿਚ ਪਹਿਚਾਣ ਬਣ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਜਿਵੇਂ ਜਿਵੇਂ ਦੁਨੀਆਂ ਵਿਚ ਤਕਨੀਕੀ ਵਿਕਾਸ ਹੋ ਰਿਹਾ ਹੈ, ਉਵੇਂ ਉਵੇਂ ਹੀ ਪੰਜਾਬ ਦੇ ਬਣੇ ਉਤਪਾਦਾਂ ਦੀ ਮੰਗ ਪੂਰੀ ਦੁਨੀਆਂ ਵਿਚ ਵਧ ਰਹੀ ਹੈ। ਪੰਜਾਬ ਦੇ ਖਾਣਿਆਂ ...