ਲੁਧਿਆਣਾ ਜਿਲੇ ਦਾ ਪਟਵਾਰੀ ਕੀਤਾ ਵਿਜੀਲੈਂਸ ਨੇ ਗ੍ਰਿਫਤਾਰ
ਚੰਡੀਗੜ੍ਹ, 27 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਦਾਖਾ ਵਿਖੇ ਤਾਇਨਾਤ ਰਿਹਾ ਇੱਕ ਪਟਵਾਰੀ ਜਸਬੀਰ ਸਿੰਘ, ਜੋ ਹੁਣ ਕਾਨੂੰਗੋ ਹੈ ਅਤੇ ਉਸ ਦੇ ਸਹਾਇਕ ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਿਰੁੱਧ 15,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਜਸਵੀਰ ਸਿੰਘ ਕਾਨੂੰਗੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸਦੇ ਕਰਿੰਦੇ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਪਿੰਡ ਛਪਾਰ, ਜ਼ਿਲ੍ਹਾ ਲੁਧਿਆਣਾ ਦੇ ਵਸਨੀਕ ਹਰਨੇਕ ਸਿੰਘ ਸੇਖੋਂ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਰਿਸ਼ਵਤ ਵਜੋਂ 20...
