Tuesday, October 13Malwa News
Shadow

Hot News

ਅੱਤਵਾਦੀ ਅਰਸ਼ ਡੱਲਾ ਗਿਰੋਹ ਦੇ ਦੋ ਸ਼ੂਟਰਾਂ ਦੀ ਗ੍ਰਿਫਤਾਰੀ ਨਾਲ ਟਾਰਗੇਟ ਕਿਲਿੰਗ ਦੀਆਂ ਚਾਰ ਸੰਭਾਵਿਤ ਕੋਸ਼ਿਸ਼ਾਂ ਨੂੰ ਟਾਲਿਆ ਅਤੇ ਤਿੰਨ ਸਨਸਨੀਖੇਜ਼ ਅਪਰਾਧਾਂ ਦੀ ਗੁੱਥੀ ਸੁਲਝਾਈ

Hot News
ਫਰੀਦਕੋਟ, 10 ਨਵੰਬਰ: ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਵਿੱਚ ਸ਼ਮੂਲੀਅਤ ਲਈ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਦੋ ਮੁੱਖ ਕਾਰਕੁਨਾਂ ਦੀ ਗ੍ਰਿਫਤਾਰੀ ਨਾਲ ਪੰਜਾਬ ਪੁਲਿਸ ਨੇ ਘੱਟੋ-ਘੱਟ ਚਾਰ ਹੋਰ ਸੰਭਾਵਿਤ ਟਾਰਗੇਟ ਕਿਲਿੰਗ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਦੇ ਨਾਲ-ਨਾਲ ਮੱਧ ਪ੍ਰਦੇਸ਼ ਵਿਖੇ ਕਤਲ ਦੀ ਵਾਰਦਾਤ ਸਮੇਤ ਤਿੰਨ ਸਨਸਨੀਖੇਜ਼ ਅਪਰਾਧਤ ਘਟਨਾਵਾਂ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਇਹ ਆਪ੍ਰੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਮੋਹਾਲੀ, ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਅਤੇ ਫਰੀਦਕੋਟ ਜ਼ਿਲ੍ਹਾ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ ਸੀ। ਇਹ ਸਫ਼ਲਤਾ ਇਸ ਕੇਸ ਵਿੱਚ ਰੇਕੀ ਮਾਡਿਊਲ ਦੇ ਤਿੰਨ ਮੈਂਬਰਾਂ ਦੀ ਗ੍ਰਿਫ਼ਤਾਰੀ ਤੋਂ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਅੰਦਰ ਹਾਸਲ ਹੋਈ ਹੈ।   ਫ਼ਰੀਦਕੋਟ ਦੇ ਸੀਨੀਅਰ ਪੁਲਿਸ ਕਪਤਾਨ (ਐੱਸਐੱਸਪੀ) ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਨਮੋਲਪ੍ਰੀਤ ਸਿੰਘ ਉਰਫ਼ ਵਿਸ਼ਾਲ ਵਾਸੀ ਭਦੌੜ, ਬਰਨਾਲਾ ਅਤੇ ਨਵਜੋਤ ਸਿੰਘ ਉਰਫ਼ ਨੀਤੂ ਵਾਸੀ ਨਿੱਝਰ ਰੋਡ, ਖਰੜ ਵਜ...

‘ਆਪ’ ਨੇ ਝੂਠੇ ਵਾਅਦਿਆਂ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਮਨਪ੍ਰੀਤ ਬਾਦਲ ਦੀ ਕੀਤੀ ਸਖ਼ਤ ਆਲੋਚਨਾ

Hot News
ਗਿੱਦੜਬਾਹਾ, 10 ਨਵੰਬਰ : ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਦੀ ਤਿੱਖੀ ਆਲੋਚਨਾ ਕਰਦਿਆਂ ਗਿੱਦੜਬਾਹਾ ਤੋਂ 'ਆਪ'  ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਉਨ੍ਹਾਂ ਦੇ ਵਾਅਦਿਆਂ ਨੂੰ ਝੂਠਾ ਕਰਾਰ ਦਿੱਤਾ ਹੈ। ਡਿੰਪੀ ਢਿੱਲੋਂ ਨੇ ਬਾਦਲ 'ਤੇ ਚੋਣ ਪ੍ਰਚਾਰ ਦੌਰਾਨ ਅਜਿਹੇ ਗੁੰਮਰਾਹਕੁੰਨ ਦਾਅਵੇ ਕਰ ਕੇ ਆਦਰਸ਼ ਚੋਣ ਜ਼ਾਬਤੇ ਦੀ ਸ਼ਰੇਆਮ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ।  ਇਸ ਮੁੱਦੇ ਬਾਰੇ ਬੋਲਦਿਆਂ ਡਿੰਪੀ ਢਿੱਲੋਂ ਨੇ ਕਿਹਾ, “ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ ਰਿਹਾ ਹੈ। ਉਹ 16 ਸਾਲ ਇਸ ਹਲਕੇ ਦੀ ਨੁਮਾਇੰਦਗੀ ਕਰ ਚੁੱਕੇ ਹਨ, ਵਿੱਤ ਮੰਤਰੀ ਵੀ ਰਹੇ ਹਨ, ਪਰ ਫਿਰ ਵੀ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਿੱਚ ਨਾਕਾਮ ਰਹੇ ਹਨ। ਹੁਣ ਚੋਣਾਂ ਦੌਰਾਨ ਉਹ ਇਸ ਵਾਰ ਫਿਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਖੋਖਲੇ ਵਾਅਦੇ ਕਰ ਰਹੇ ਹਨ। ਜੇਕਰ ਤੁਸੀਂ ਸੱਤਾ 'ਚ ਰਹਿੰਦੀਆਂ 'ਚ ਕੋਈ ਕੰਮ ਨਹੀਂ ਕਰ ਸਕੇ ਤਾਂ ਹੁਣ ਗਿੱਦੜਬਾਹਾ ਤੁਹਾਡੇ 'ਤੇ ਵਿਸ਼ਵਾਸ ਕਿਉਂ ਕਰੇ? ਤੁਹਾਡੇ ਇਹ ਸਾਰੇ ਵਾਅਦੇ ਇੱਕ ਵਾਰ ਫਿਰ ਲੋਕਾਂ ਨੂ...

ਸਹਾਇਕ ਲੇਬਰ ਕਮਿਸ਼ਨਰ ਤੇ ਉਸਦੀ ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

Hot News
ਚੰਡੀਗੜ੍ਹ 10 ਨਵੰਬਰ  - ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹਰਪ੍ਰੀਤ ਸਿੰਘ ਪੀ.ਸੀ.ਐਸ., ਸਹਾਇਕ ਲੇਬਰ ਕਮਿਸ਼ਨਰ ਹੁਸਿ਼ਆਰਪੁਰ ਤੇ ਉਸਦੇ ਦਫ਼ਤਰ ਵਿੱਚ ਤਾਇਨਾਤ ਅਲਕਾ ਸ਼ਰਮਾ, ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਕੰਪਿਊਟਰ ਅਪ੍ਰੇਟਰ ਅਲਕਾ ਸ਼ਰਮਾ ਨੂੰ 30,000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਜਿਸ ਨੂੰ ਸਥਾਨਕ ਅਦਾਲਤ ਨੇ 14 ਦਿਨਾਂ ਦੇ ਨਿਆਂਇਕ ਰਿਮਾਂਡ ਤਹਿਤ ਜੇਲ੍ਹ ਭੇਜ ਦਿੱਤਾ ਹੈ। ਦੂਸਰਾ ਮੁਲਜ਼ਮ ਹਰਪ੍ਰੀਤ ਸਿੰਘ ਪੀ.ਸੀ.ਐਸ. ਫਰਾਰ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸ਼ਿਕਾਇਤਕਰਤਾ ਤੇ ਦੁਕਾਨਦਾਰ ਰੋਹਿਤ ਚੌਹਾਨ, ਕਸ਼ਮੀਰੀ ਬਜਾਰ, ਹੁਸਿ਼ਆਰਪੁਰ ਦੀ ਸ਼ਿਕਾਇਤ ਦੇ ਅਧਾਰ ਉਤੇ ਦਰਜ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਸੁਨਿਆਰੇ ਦੀ ਦੁਕਾਨ ਕਰਦਾ ਹੈ ਤੇ ਉਸ ਵੱਲੋਂ ਆਪਣੀ ਦੁਕਾਨ ਨੂੰ ਰੈਨੋਵੇਟ ਕੀਤਾ ਸੀ। ਇਸ ...

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਅਤੇ ਟੀ.ਈ.ਐਸ. ਦੀ ਮੈਰਿਟ ਸੂਚੀ ਚ

Hot News
ਚੰਡੀਗੜ੍ਹ, 10 ਨਵੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐਫ.ਪੀ.ਆਈ.) ਵੱਲੋਂ ਆਪਣੇ ਕੈਡਿਟਾਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਇੱਥੇ ਇੰਸਟੀਚਿਊਟ ਦੇ ਕੈਂਪਸ ਵਿਖੇ ਇਕ ਸ਼ਾਨਦਾਰ ਸਨਮਾਨ ਸਮਾਰੋਹ ਕਰਵਾਇਆ ਗਿਆ। ਸੰਸਥਾ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਐਨ.ਡੀ.ਏ./ਟੀ.ਈ.ਐਸ. ਲਈ ਆਲ-ਇੰਡੀਆ ਮੈਰਿਟ ਸੂਚੀ ਵਿੱਚ ਇਸ ਸਾਲ ਸੰਸਥਾ ਦੇ ਸਭ ਤੋਂ ਵੱਧ ਕੈਡਿਟ ਆਏ ਹਨ। ਐਨ.ਡੀ.ਏ. ਲਈ ਆਲ-ਇੰਡੀਆ ਆਰਡਰ ਆਫ਼ ਮੈਰਿਟ ਵਿੱਚ ਪਹਿਲਾ ਰੈਂਕ ਹਾਸਲ ਕਰਨ ਵਾਲੇ ਕੈਡਿਟ ਅਰਮਾਨਪ੍ਰੀਤ ਸਿੰਘ ਅਤੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.) ਲਈ ਆਲ-ਇੰਡੀਆ ਆਰਡਰ ਆਫ਼ ਮੈਰਿਟ ਵਿੱਚ ਦੂਜਾ ਰੈਂਕ ਹਾਸਲ ਕਰਨ ਵਾਲੇ ਕਰਮਨ ਸਿੰਘ ਤਲਵਾੜ ਸਮੇਤ 12ਵੇਂ ਕੋਰਸ ਦੇ ਦਸ ਕੈਡਿਟਾਂ ਦਾ ਸਨਮਾਨ ਕੀਤਾ ਗਿਆ। ਇਹਨਾਂ ਕੈਡਿਟਾਂ ਨੂੰ ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ ਦੀ ਅਗਵਾਈ ਵਿੱਚ ਫੈਕਲਟੀ ਤੋਂ ਇਲਾਵਾ ਸ਼ੈਮਰੌਕ ਸੀਨੀਅਰ ਸੈਕੰਡਰੀ ਸਕੂਲ ਦੇ ਚੇਅਰਮੈਨ ਸ੍ਰੀ ਅਮਰਜੀਤ ਬਾਜਵਾ, ਇਸ ਸਕੂਲ ਦੇ ਪ੍ਰਿੰਸੀਪਲ ਪ੍ਰਨੀਤ ਸੋਹਲ ਅਤੇ ਇੰਪੈਕਟ ਐਜੂਕੇਸ਼ਨਲ ਸਰਵਿਸਿਜ...

2000 ਰੁਪਏ ਦੀ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ, 9 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੁਪਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਦਿਲਬਾਗ ਸਿੰਘ ਵਾਸੀ ਪਿੰਡ ਧੂੰਦਾ, ਤਹਿਸੀਲ ਖਡੂਰ ਸਾਹਿਬ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਹੇਠਲੀ ਅਦਾਲਤ ਵਿੱਚ ਚੱਲ ਰਹੇ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਦੇ ਹੱਕ ਵਿੱਚ ਰਿਕਾਰਡ ਪੇਸ਼ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਿ...

ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਸਿੰਘ ਖੁੱਡੀਆਂ

Hot News
ਚੰਡੀਗੜ੍ਹ, 8 ਨਵੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ 21 ਅਕਤੂਬਰ ਨੂੰ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਦੇ 18 ਦਿਨਾਂ ਦੇ ਅੰਦਰ ਹੀ ਸੂਬੇ ਭਰ ਦੇ 48 ਫ਼ੀਸਦ ਤੋਂ ਵੱਧ ਪਸ਼ੂਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਹਰੇਕ ਟੀਮ ਨੂੰ ਚਾਰ ਤੋਂ ਪੰਜ ਜ਼ਿਲ੍ਹੇ ਦਿੱਤੇ ਗਏ ਹਨ। ਇਹ ਟੀਮਾਂ ਐਫ.ਐਮ.ਡੀ. ਟੀਕਾਕਰਨ ਸਬੰਧੀ ਅੰਕੜਿਆਂ ਦੀ ਚੈਕਿੰਗ ਤੇ ਤਸਦੀਕ ਕਰਨ ਦੇ ਨਾਲ ਨਾਲ ਪਸ਼ੂ ਫਾਰਮਾਂ ਦਾ ਦੌਰਾ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਕੁੱਲ 65,47,407 ਪਸ਼ੂਆਂ ਵਿੱਚੋਂ ਹੁਣ ਤੱਕ 31.48 ਲੱਖ ਤੋਂ ਵੱਧ ਪਸ਼ੂਆਂ ਨੂੰ ਪਸ਼ੂ ਪਾਲਣ ਵਿਭਾਗ ਦੀਆਂ 816 ਟੀਮਾਂ ਵੱਲੋਂ ਐਫ.ਐਮ.ਡੀ. ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ 30 ਨਵੰਬਰ ਤੱਕ ਸਾਰੇ ਪਸ਼ੂਆਂ ...

ਸੀ.ਆਈ.ਏ. ਸਟਾਫ ਦਾ ਏ.ਐਸ.ਆਈ. ਤੇ ਸੀਨੀਅਰ ਸਿਪਾਹੀ ਖਿਲਾਫ ਨਸ਼ਾ ਤਸਕਰ ਤੋਂ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ

Hot News
ਚੰਡੀਗੜ੍ਹ 8 ਨਵੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼਼ਟਾਚਾਰ ਵਿਰੁੱਧ ਅਪਣਾਈ ਜੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸੀ.ਆਈ.ਏ. ਸਟਾਫ ਮਲੋਟ, ਜਿਲਾ ਮੁਕਤਸਰ ਦੇ ਏ.ਐਸ.ਆਈ. ਬਲਜਿੰਦਰ ਸਿੰਘ (ਨੰਬਰ 890/Mks) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ (ਨੰਬਰ 183/Mks) ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮਾਂ ਖਿਲਾਫ ਇਹ ਮੁਕੱਦਮਾ ਸ਼ਿਕਾਇਤਕਰਤਾ ਬਲਵੀਰ ਸਿੰਘ ਉਰਫ ਬੀਰਾ ਵਾਸੀ ਪਿੰਡ ਸੇਰਾਵਾਲਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕ...

ਪੰਜਾਬ ਪੁਲਿਸ ਨੇ ਜਲੰਧਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

Hot News
ਜਲੰਧਰ, 7 ਨਵੰਬਰ:  ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ  ਸੰਗਠਿਤ ਅਪਰਾਧਾਂ ਵਿਰੁੱਧ ਚੱਲ ਰਹੀ ਜੰਗ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖਤਰਨਾਕ ਗੈਂਗਸਟਰਾਂ ਨੂੰ ਜਲੰਧਰ ਛਾਉਣੀ ਦੇ ਬਾਹਰਵਾਰ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਕਦਿਆਂ ਕਾਬੂ ਕੀਤਾ ਗਿਆ , ਜਿਸ ਦੌਰਾਨ ਦੋਸ਼ੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ । ਇਹ ਜਾਣਕਾਰੀ ਦਿੰਦਿਆਂ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਮੌਕੇ ਤੋਂ ਦੋ ਪਿਸਤੌਲਾਂ ਸਮੇਤ 5 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਜ਼ਿਕਰਯੋਗ ਹੈ ਕਿ ਉਕਤ ਗੈਂਗਸਟਰਾਂ, ਜਿਨ੍ਹਾਂ ਦੀ ਪਛਾਣ ਰਾਜੇਸ਼ਵਰ ਕੁਮਾਰ ਅਤੇ ਦੀਪਕ ਵੈਦ ਉਰਫ਼ ਬਾਬੂ ਵਜੋਂ ਹੋਈ ਹੈ, ਨੂੰ ਜਲੰਧਰ ਕਮਿਸ਼ਨਰੇਟ ਪੁਲਿਸ  ਵੱਲੋਂ ਥਾਣਾ ਭਾਰਗੋ ਕੈਂਪ ਵਿਖੇ 17 ਅਕਤੂਬਰ, 2024 ਨੂੰ ਦਰਜ ਹੋਏ ਅਸਲਾ ਐਕਟ ਦੇ ਕੇਸ ਦੀ ਤਫ਼ਤੀਸ਼ ਦੇ ਫਾਲੋਅੱਪ ਦੌਰਾਨ ਮੰਗਲਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਟੀਮਾਂ ਨੇ  ਕੌਸ਼ਲ-ਬੰਬੀਹਾ ਮੋਡਿਊਲ ਦੇ ਚਾਰ ਮੈਂਬਰਾਂ ...

ਰਿਸ਼ਵਤ ਮੰਗਣ ਵਾਲੇ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

Hot News
ਚੰਡੀਗੜ੍ਹ, 7 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੀਨੂੰ ਵਰਮਾ ਵਾਸੀ ਧੂਰੀ, ਜ਼ਿਲ੍ਹਾ ਸੰਗਰੂਰ ਖ਼ਿਲਾਫ਼ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦੇ ਨਾਮ ਉੱਪਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੋਹਟੀ ਦੇ ਵਾਸੀ ਅਮਨਦੀਪ ਉਰਫ਼ ਕਾਲੂ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਪਟਿਆਲਾ ਦਾ ਇੱਕ ਮੁਲਾਜ਼ਮ ਉਸਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਕੇਸ ਸਬੰਧੀ ਬੀਨੂ ਵਰਮਾ ਨਾਮੀ ਇੱਕ ਵਿਅਕਤੀ ਨੇ ਸ਼ਿਕਾਇਤਕਰਤਾ ਕੋਲ ਪਹੁੰਚ ਕੀਤੀ ਕਿ ਏ.ਐਨ.ਟੀ.ਐਫ. ਦੇ ਮੁਲਾਜ਼ਮਾਂ ਨਾਲ ਉਸਦੀ ਜਾਣਕਾਰੀ ਹੋਣ ਕਰਕੇ ਉਸਦੀ ਮਦਦ ਕਰ ਸ...

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 7 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ ਹਰਮਨਦੀਪ ਸਿੰਘ, ਹਰਸਿਮਰਨਜੀਤ ਸਿੰਘ, ਕਲਰਕ, ਇਲੈਕਸ਼ਨ ਸੈੱਲ, ਤਰਨਤਾਰਨ ਅਤੇ ਠੇਕਾ ਅਧਾਰ ’ਤੇ ਡਾਟਾ ਐਂਟਰੀ ਆਪਰੇਟਰ ਵਜੋਂ ਤਾਇਨਾਤ ਉਸਦੇ ਸਾਥੀ ਜਗਰੂਪ ਸਿੰਘ, ਖਿਲਾਫ 20,000 ਰਿਸ਼ਵਤ ਦੀ ਮੰਗ ਕਰਨ ਅਤੇ ਲੈਂਣ ਦੇ ਦੋਸ਼ ਹੇਠ ਰਿਸ਼ਵਤਖ਼ੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਹਰਮਨਦੀਪ ਸਿੰਘ ਪੀਏ ਤੇ ਜਗਰੂਪ ਸਿੰਘ, ਡਾਟਾ ਐਂਟਰੀ ਆਪਰੇਟਰ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਜਦਕਿ ਉਨ੍ਹਾਂ ਦਾ ਤੀਜਾ ਸਾਥੀ ਹਰਸਿਮਰਨਜੀਤ ਸਿੰਘ, ਕਲਰਕ, ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਭਗੌੜਾ ਹੋ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ  ਸੰਦੀਪ ਸਿੰਘ ਵਾਸੀ ਮੁਹੱਲਾ ਟਾਂਕ ਖੱਤਰੀਆਂ, ਤਰਨਤਾਰਨ  ਵੱਲੋਂ ਦਰਜ ਕਰਵਾਈ  ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਮੁਲਜ਼ਮ ਨੇ ਹਾਲ ਹੀ ਵ...