ਡਾ. ਬਲਜੀਤ ਕੌਰ ਨੇ ਐਟ੍ਰੋਸਿਟੀ ਐਕਟ ਲਾਗੂ ਕਰਨ ਲਈ ਕੀਤੀ ਉੱਚ-ਪੱਧਰੀ ਮੀਟਿੰਗ
ਚੰਡੀਗੜ੍ਹ, 6 ਅਗਸਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਪਿਛੜੇ ਵਰਗਾਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ। ਇਸੇ ਲੜੀ ਤਹਿਤ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਅੱਤਿਆਚਾਰ ਐਕਟ, 1989 ਨੂੰ ਲਾਗੂ ਕਰਨ ਅਤੇ ਹਾਸ਼ੀਏ 'ਤੇ ਪਏ ਭਾਈਚਾਰਿਆਂ ਨੂੰ ਉੱਚਾ ਚੁੱਕਣ ਦੇ ਉਦੇਸ਼ ਨਾਲ ਹੋਰ ਮਹੱਤਵਪੂਰਨ ਪਹਿਲਕਦਮੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਉੱਚ-ਪੱਧਰੀ ਮੀਟਿੰਗ ਬੁਲਾਈ। ਮੀਟਿੰਗ ਵਿੱਚ ਪੁਲਿਸ ਵਿਭਾਗ ਦੇ ਵਧੀਕ ਇੰਸਪੈਕਟਰ ਜਨਰਲ (ਏਆਈਜੀ) ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਡਾ: ਬਲਜੀਤ ਕੌਰ ਨੇ ਹਦਾਇਤ ਕੀਤੀ ਕਿ ਐਟ੍ਰੋਸਿਟੀ ਐਕਟ, 1989 ਤਹਿਤ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਰਾਜ ਪੱਧਰ ਤੇ ਇਕ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇ ਅਤੇ ਇਸ ਦੇ ਨਾਲ ਹੀ ਜ਼ਿਲ੍ਹਾ ਪੱਧਰ 'ਤੇ ਵੀ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀ.) ਰੈਂਕ ਦਾ ਇੱਕ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲਾਅ ਅਫਸਰ ਵੀ ਨਿਯੁਕਤ ਕੀਤੇ ਜਾਣ, ਤਾਂ ਜੋ ਪੀੜਤਾਂ ਨੂੰ ਸਹੂਲ...