Sunday, October 11Malwa News
Shadow

Hot News

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

Hot News
ਚੰਡੀਗੜ੍ਹ/ਅੰਮ੍ਰਿਤਸਰ, 7 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਅੱਠ ਵਿਅਕਤੀਆਂ ਨੂੰ 15 ਆਧੁਨਿਕ ਪਿਸਤੌਲਾਂ ਨਾਲ  ਗ੍ਰਿਫਤਾਰ ਕਰਕੇ ਨਾਜਾਇਜ਼ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਸੁੱਖਾ (20) ਵਾਸੀ ਪਿੰਡ ਪਾਟੋ ਹੀਰਾ ਸਿੰਘ (ਮੋਗਾ), ਭੱਲਾ ਸਿੰਘ (26) ਵਾਸੀ ਪਿੰਡ ਮਾਣੂਕੇ ਗਿੱਲ (ਮੋਗਾ), ਗੌਤਮ ਸਿੰਘ ਉਰਫ਼ ਬਿੱਲਾ (23) ਵਾਸੀ ਪਿੰਡ ਅਹਿਮਦਪੁਰਾ (ਤਰਨ ਤਾਰਨ), ਮਨਵੀਰ ਸਿੰਘ ਉਰਫ਼ ਗੁਰਵੀਰ ਸਿੰਘ (24), ਵਾਸੀ ਵਿਸ਼ਾਲ ਨਗਰ (ਲੁਧਿਆਣਾ), ਜਸਕਰਨਦੀਪ ਸਿੰਘ ਉਰਫ਼ ਜੱਸਾ(23) ਵਾਸੀ ਪਿੰਡ ਭੁੱਚਰ ਕਲਾਂ (ਤਰਨ ਤਾਰਨ); ਸਿਮਰਨਜੀਤ ਸੰਧੂ ਉਰਫ਼ ਬਿੱਲਾ (27) ਵਾਸੀ ਨੀਵੇਂ ਤੁੰਗ (ਅੰਮ੍ਰਿਤਸਰ); ਅਭੀ ਉਰਫ...
ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

Hot News
ਚੰਡੀਗੜ੍ਹ, 6 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਵਜੋਂ ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਭਰ ਵਿੱਚ ਪਛਾਣੇ ਗਏ 274 ਹੌਟਸਪਾਟਾਂ( ਨਸ਼ੀਲੇ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ) ਵਿੱਚ ‘ਘੇਰਾਬੰਦੀ ਅਤੇ ਤਲਾਸ਼ੀ ਅਭਿਆਨ’ (ਕਾਸੋ) ਚਲਾਇਆ। ਇਹ ਤਲਾਸ਼ੀ ਅਭਿਆਨ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ । ਇਸ  ਦੌਰਾਨ ਪੁਲਿਸ ਟੀਮਾਂ ਨੇ 233 ਐਫ.ਆਈ.ਆਰਜ਼. ਦਰਜ ਕਰਕੇ 386 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ 4.1 ਕਿਲੋ ਹੈਰੋਇਨ, 1.4 ਕਿਲੋ ਅਫੀਮ, 4 ਕਿਲੋ ਭੁੱਕੀ, 4237 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5500 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਸ ਅਭਿਆਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡੀ.ਜੀ.ਪੀ. (ਕਾਨੂੰਨ ਅ...
ਮੰਡੀ ਕਿਲਿਆਂਵਾਲੀ ਵਿਖੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਲੋਕ ਮਿਲਣੀ

ਮੰਡੀ ਕਿਲਿਆਂਵਾਲੀ ਵਿਖੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਲੋਕ ਮਿਲਣੀ

Hot News
ਲੰਬੀ/ਸ੍ਰੀ ਮੁਕਤਸਰ ਸਾਹਿਬ, 06 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ਦੀ ਮੰਡੀ ਕਿੱਲਿਆਂਵਾਲੀ ਵਿਖੇ ਲੋਕ ਮਿਲਣੀ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀ ਕਿੱਲਿਆਂਵਾਲੀ ਵਿਕਾਸ ਦੇ ਪ੍ਰੋਜੈਕਟਾਂ ਦੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਜਲਦੀ ਹੀ ਹੋਰ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਮੰਡੀ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਫੀਡਬੈਕ ਹਾਸਲ ਕੀਤਾ। ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੇ ਵਾਰਡ ਅਤੇ ਮੁਹੱਲਿਆਂ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ, ਨਾਗਰਿਕ ਸਹੂਲਤਾਂ ਅਤੇ ਹੋਰ ਜਨਤਕ ਮਸਲਿਆਂ ਸਬੰਧੀ ਆਪਣੇ ਸੁਝਾਅ ਅਤੇ ਮੰਗਾਂ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਾਪਤ ਹੋਈਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ...
ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਅਨਾਜ ਮੰਡੀ ਮਾਲੇਰਕੋਟਲਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ

ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਅਨਾਜ ਮੰਡੀ ਮਾਲੇਰਕੋਟਲਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ

Hot News
ਮਾਲੇਰਕੋਟਲਾ, 6 ਅਕਤੂਬਰ —           ਵਿਧਾਇਕ ਮਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਸਥਾਨਕ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੰਡੀਆਂ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।              ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।             ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਵੇਚੀ ਗਈ ਝੋਨੇ ਦੀ ਫ਼ਸਲ ਦੀ ਅਦਾਇਗੀ ਖਰੀਦ ਏਜੰਸੀਆਂ ਵੱਲੋਂ ਨਿਰਧਾਰਤ ਸਮੇਂ ਅਨੁਸਾਰ ਸਿੱਧੀ ਉਨ੍ਹਾਂ ਦੇ ਖਾਤਿਆਂ ...
19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

Hot News
ਚੰਡੀਗੜ੍ਹ, 6 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਉਣ ਦੇਣ ਦੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ, ਝੋਨੇ ਦੇ ਖਰੀਦ ਸੀਜ਼ਨ 2026-27 ਨੂੰ ਨਿਰਵਿਘਨ ਬਣਾਉਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦਾ ਸਪੱਸ਼ਟ ਸਬੂਤ ਇਹ ਹੈ ਕਿ ਹੁਣ ਤੱਕ 19222 ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 800 ਕਰੋੜ ਰੁਪਏ ਦੀ ਰਾਸ਼ੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਅੱਜ ਇੱਥੇ ਇੱਕ ਮੀਟਿੰਗ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਉਹ 10 ਜ਼ਿਲ੍ਹਿਆਂ - ਗੁਰਦਾਸਪੁਰ, ਪਟਿਆਲਾ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਫਤਹਿਗੜ੍ਹ ਸਾਹਿਬ ਅਤੇ ਕਪੂਰਥਲਾ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਨਿੱਜੀ ਤੌਰ ਉੱਤੇ ਜਾਇਜ਼ਾ ਲੈ ਚੁੱਕੇ ਹਨ। ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲ...
ਮਾਲੇਰਕੋਟਲਾ ਪੁਲਿਸ ਵੱਲੋਂ ਸਨੈਚਿੰਗ ਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਟਰੇਸ

ਮਾਲੇਰਕੋਟਲਾ ਪੁਲਿਸ ਵੱਲੋਂ ਸਨੈਚਿੰਗ ਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਟਰੇਸ

Hot News
ਅਮਰਗੜ੍ਹ/ ਮਾਲੇਰਕੋਟਲਾ 06 ਅਕਤੂਬਰ:                      ਮਾਲੇਰਕੋਟਲਾ ਪੁਲਿਸ ਵੱਲੋਂ ਸਨੈਚਿੰਗ ਅਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਟਰੇਸ ਕਰਨ ਅਤੇ ਇਨ੍ਹਾਂ ਵਿੱਚ ਸ਼ਾਮਲ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਮੁਲਜ਼ਮ ਨੂੰ ਕਾਬੂ ਕਰਕੇ ਉਸ ਪਾਸੋਂ 2,000 ਰੁਪਏ ਦੀ ਨਕਦੀ ਅਤੇ 3 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।            ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵਲੀ ਪੁੱਤਰ ਦਵਿੰਦਰ ਸਿੰਘ, ਵਾਸੀ ਸਦਰਾਬਾਦ ਨੌਸ਼ਹਿਰਾ ਵਜੋਂ ਹੋਈ ਹੈ। ਇਹ ਕਾਰਵਾਈ ਐੱਸ.ਐੱਸ.ਪੀ. ਮਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ, ਪੀ.ਪੀ.ਐੱਸ. ਅਤੇ ਡੀ.ਐੱਸ.ਪੀ. ਸਬ-ਡਿਵੀਜ਼ਨ ਅਮਰਗੜ੍ਹ ਸੰਜੀਵ ਕਪੂਰ, ਪੀ.ਪੀ.ਐੱਸ. ਦੀ ਅਗਵਾਈ ਹੇਠ ਏ.ਐੱਸ.ਆਈ. ਹਰਜਿੰਦਰ ਸਿ...
ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

Hot News
ਚੰਡੀਗੜ੍ਹ, 6 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੜੀ ਤਹਿਤ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੱਛੀ ਪਾਲਣ ਵਿਭਾਗ ਵਿੱਚ ਨਵੇਂ ਭਰਤੀ ਹੋਏ ਦੋ ਉਮੀਦਵਾਰਾਂ, ਜਿਨ੍ਹਾਂ ਵਿੱਚ ਇੱਕ ਮਲਟੀਪਰਪਜ਼ ਫਿਸ਼ਰੀਜ਼ ਸਕਿਲਡ ਵਰਕਰ ਅਤੇ ਇੱਕ ਫਿਸ਼ਰਮੈਨ (ਮੱਛੀ ਪਾਲਕ) ਸ਼ਾਮਲ ਹੈ, ਨੂੰ ਨਿਯੁਕਤੀ ਪੱਤਰ ਸੌਂਪੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀਆਂ ਉਸ ਨਿਰੰਤਰ ਭਰਤੀ ਮੁਹਿੰਮ ਦਾ ਹਿੱਸਾ ਹਨ, ਜਿਸ ਤਹਿਤ ਮੱਛੀ ਪਾਲਣ ਵਿਭਾਗ ਵਿੱਚ ਸਾਲ 2022 ਤੋਂ ਲੈ ਕੇ ਹੁਣ ਤੱਕ 55 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਭਰਤੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਭਾਗ ਦੀ ਪ੍ਰਸ਼ਾਸਕੀ, ਤਕਨੀਕੀ ਅਤੇ ਕਾਰਜਕਾਰੀ ਸਮਰੱਥਾ ਵਿੱਚ ਵੱਡਾ ਵਾਧਾ ਹੋਇਆ ਹੈ। ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਮੱਛੀ ਪਾਲਣ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਪੰਜਾਬ ਭਰ ਦੇ ਮੱਛੀ ਪਾਲਕਾਂ ਨੂੰ ਪੂਰਨ ਸਹਿਯੋਗ ਦੇਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਨਵ-ਨਿਯੁਕਤ ਮੁਲਾਜ਼...
30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Hot News
ਚੰਡੀਗੜ੍ਹ, 6 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਵਿਖੇ ਤਾਇਨਾਤ ਸਬ-ਡਿਵੀਜ਼ਨਲ ਇੰਜੀਨੀਅਰ (ਐਸ.ਡੀ.ਈ.) ਅਗਮਜੋਤ ਸਿੰਘ ਨੂੰ 1,25,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਬਤੌਰ ਪਹਿਲੀ ਕਿਸ਼ਤ 30,000 ਰੁਪਏ ਲੈਂਦਿਆਂ ਉਸਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇੱਥੇ ਅੱਜ ਇਹ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸਬ-ਡਿਵੀਜ਼ਨ ਨੰਬਰ 2, ਕਪੂਰਥਲਾ ਵਿਖੇ ਤਾਇਨਾਤ ਇੱਕ ਸਬ-ਡਿਵੀਜ਼ਨਲ ਕਲਰਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਾ ਤਬਾਦਲਾ ਮੁਲਜ਼ਮ ਐਸ.ਡੀ.ਈ. ਅਗਮਜੋਤ ਸਿੰਘ ਵੱਲੋਂ 5 ਅਕਤੂਬਰ 2026 ਨੂੰ ਪਿੰਡ ਚੱਕੋਕੀ, ਜ਼ਿਲ੍ਹਾ ਕਪੂਰਥਲਾ ਦੀ ਜਲ ਸਪਲਾਈ ਸਕੀਮ ਵਿਖੇ ਕਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸ਼ਿਕਾਇਤ ਕਰਤਾ ਦਾ ਘਰ ਤਾਇਨਾਤੀ ਵਾਲੀ ਥਾਂ ਤੋਂ ਕਾਫ਼ੀ ਦੂਰ ਸੀ, ਇਸ ਲਈ ਉਸਨ...
ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

Hot News
ਚੰਡੀਗੜ੍ਹ 5 ਅਕਤੂਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਿਹਾ ਕਿ ਉਹ ਅਕਾਲੀ ਦਲ (ਬਾਦਲ) ਦੇ ਆਗੂ ਵਿਰਸਾ ਸਿੰਘ ਵਲਟੋਹਾ ਵਾਂਗ ਮਾੜੀ ਭਾਸ਼ਾ ਦੀ ਵਰਤੋਂ ਕਰਕੇ ਹੇਠਾਂ ਨਹੀਂ ਡਿੱਗਣਗੇ, ਪਰ ਉਨ੍ਹਾਂ ਵਿਰੁੱਧ ਚੁੱਕੇ ਗਏ ਹਰ ਸਵਾਲ ਅਤੇ ਦੋਸ਼ ਦਾ ਜਵਾਬ ਉਨ੍ਹਾਂ ਕੋਲ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਦੁਆਰਾ ਦਿੱਤੇ ਗਏ ਸੰਸਕਾਰਾਂ ਨੇ ਉਨ੍ਹਾਂ ਨੂੰ ਭਾਸ਼ਾ ਦੀ ਮਰਿਆਦਾ ਬਣਾਏ ਰੱਖਣਾ ਸਿਖਾਇਆ ਹੈ, ਚਾਹੇ ਉਹ ਕਿਸੇ ਦਾ ਵੀ ਜਵਾਬ ਦੇ ਰਹੇ ਹੋਣ। ਵਿਰਸਾ ਸਿੰਘ ਵਲਟੋਹਾ ਵੱਲੋਂ ਉਨ੍ਹਾਂ ਵਿਰੁੱਧ ਕੀਤੀਆਂ ਟਿੱਪਣੀਆਂ 'ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਸਭ ਜਾਣਦੇ ਹਨ ਕਿ ਅਕਾਲੀ ਸਰਕਾਰ ਨੇ 2015 'ਚ ਮੇਰੇ 'ਤੇ ਝੂਠਾ ਕੇਸ ਦਰਜ ਕੀਤਾ ਸੀ। ਮੈਂ ਅਦਾਲਤ ਵਿੱਚ ਕਰੀਬ ਸਾਢੇ ਚਾਰ ਸਾਲ ਉਹ ਕੇਸ ਲੜਿਆ ਅਤੇ ਬਰੀ ਹੋਇਆ। ਜੇਕਰ ਵਿਰਸਾ ਸਿੰਘ ਵਲਟੋਹਾ ਆਪਣੀ ਭਾਸ਼ਾ ਨਹੀਂ ਸੁਧਾਰਦੇ ਤਾਂ ਮੈਂ ਅੱਖਰ-ਅੱਖਰ ਦੱਸਾਂਗਾ ਕਿ ਉਸ ਕੇਸ ਪਿੱਛੇ ਕੌਣ ਸੀ ਅਤੇ ਉਸ ਸਮੇਂ ਉਨ੍ਹਾਂ ਨੇ ਕੀ-ਕ...
ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ: ਅਮਨ ਅਰੋੜਾ

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ: ਅਮਨ ਅਰੋੜਾ

Hot News
ਸੰਗਰੂਰ, 5 ਅਕਤੂਬਰ 2026: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੋਮਵਾਰ ਨੂੰ ਕਾਂਗਰਸ ਦੀ ਅੰਦਰੂਨੀ ਧੜੇਬੰਦੀ ਅਤੇ ਉਸ ਦੀ ਹਾਈਕਮਾਂਡ ਦੇ ਫ਼ੈਸਲਿਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪਾਰਟੀ ਨੇ ਪੰਜਾਬ ਵਿੱਚ ਆਪਣੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਅਣਡਿੱਠ ਕਰਕੇ ਵੱਖ-ਵੱਖ ਧੜਿਆਂ ਵਿਚਾਲੇ ਸਮਝੌਤਿਆਂ ’ਤੇ ਆਧਾਰਿਤ ਲੀਡਰਸ਼ਿਪ ਥੋਪੀ ਹੈ, ਜਿਸ ਕਾਰਨ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰ ਨਿਰਾਸ਼ ਹਨ ਅਤੇ ਉਨ੍ਹਾਂ ਦਾ ਪਾਰਟੀ ਲੀਡਰਸ਼ਿਪ ਤੋਂ ਮੋਹ ਭੰਗ ਹੋ ਰਿਹਾ ਹੈ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਆਪਣੇ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਪਰਗਟ ਸਿੰਘ ਨੂੰ ਕੌਮਾਂਤਰੀ ਹਾਕੀ ਖਿਡਾਰੀ, ਓਲੰਪੀਅਨ, ਸਾਬਕਾ ਪੁਲਿਸ ਅਧਿਕਾਰੀ ਅਤੇ ਤਿੰਨ ਵਾਰ ਦੇ ਵਿਧਾਇਕ ਦੱਸਦਿਆਂ ਅਮਨ ਅਰੋੜਾ ਨੇ ਕਿਹਾ ਕਿ ਖੇਡ ਮੈਦਾਨ ਵਿੱਚ ਟੀਮ ਦੀ ਅਗਵਾਈ ਕਰਨ ਦਾ ਤਜਰਬਾ ਰੱਖਣ ਵਾਲੇ ਵਿਅਕਤੀ ਨੂੰ ਹੁਣ ਪੰਜਾਬ ਵਿੱਚ ਕਾਂਗਰਸ ਦੀ ਅਗਵਾਈ ਕਰਨ ...