ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫਲਤਾ ਸਦਕਾ 8 ਮਹੀਨਿਆਂ ਵਿੱਚ 3.71 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, ਅਗਸਤ 21: ਮਹਿੰਦਰ ਚੌਧਰੀ ਜੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੌਜੂਦਾ ਸਾਲ ਦੇ ਪਹਿਲੇ 8 ਮਹੀਨਿਆਂ ਵਿੱਚ ਛੱਤਬੀੜ ਚਿੜੀਆਘਰ ਵਿਖੇ 3,71,011 ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ, ਜੋ ਸੂਬਾ ਸਰਕਾਰ ਦੇ ਜੰਗਲੀ ਜੀਵ ਸੰਭਾਲ ਦੀ ਦਿਸਾ ਵਿੱਚ ਕੀਤੇ ਗਏ ਯਤਨਾਂ ਨੂੰ ਦਰਸਾਉਂਦਾ ਹੈ।
ਇਸ ਸਬੰਧੀ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸਾਡੀ ਸਰਕਾਰ ਨੇ ਲੋਕਾਂ ਨੂੰ ਜੰਗਲੀ ਜੀਵਾਂ ਦੇ ਪਾਲਣ-ਪੋਸਣ ਅਤੇ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਲੋਕਾਂ ਵੱਲੋਂ ਮਿਲਿਆ ਹੁੰਗਾਰਾ ਬਹੁਤ ਉਤਸ਼ਾਹਜਨ...








